ਮਾਲਵਾ

ਸ਼ਹਿਣਾ 'ਚ ਫਿਲਮੀ ਡਰਾਮਾ ਬਣੀ ਲੜਾਈ, ਘਰੇਲੂ ਕਲੇਸ਼ 'ਚ ਨੂੰਹ ਟਾਵਰ 'ਤੇ ਚੜ੍ਹੀ, ਸੱਸ ਹਮਾਇਤੀ ਟੈਂਕੀ 'ਤੇ ਚੜ੍ਹੇ
ਸ਼ਹਿਣਾ, 22 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡ ਭਗਤਪੁਰਾ ਮੌੜ ਵਿੱਚ ਸੱਸ-ਨੂੰਹ ਦੇ ਕਲੇਸ਼ ਵਿੱਚ ਸੱਸ ਵਾਟਰ ਵਰਕਸ ਦੀ ਟੈਂਕੀ ਅਤੇ ਨੂੰਹ ਟਾਵਰ ਉਤੇ ਚੜ੍ਹ ਗਈ। ਜਿਸ ਕਾਰਨ ਸੱਸ ਧਿਰ ਨਾਲ ਖੜ੍ਹੇ 35-40 ਲੋਕ ਵਾਟਰ ਵਰਕਸ ਦੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਜਦਕਿ ਦੂਜੇ ਪਾਸੇ ਨੂੰਹ ਆਪਣੇ ਪੁੱਤ ਨਾਲ ਅਨਾਜ ਮੰਡੀ 'ਚ ਲੱਗੇ ਬਿਜਲੀ ਦੇ ਟਾਵਰ 'ਤੇ ਚੜ੍ਹੀ ਗਈ। ਉਥੇ ਹੀ ਪਿੰਡ ਵਾਸੀਆਂ ਨੇ ਮਾਮੂਲੀ ਝਗੜੇ ਨੂੰ ਸਿਆਸੀ ਰੰਗਤ ਦੇਣ ਦਾ ਦੋਸ਼ ਲਗਾਇਆ ਹੈ। ਬਲਾਕ ਸ਼ਹਿਣਾ ਦੇ ਪਿੰਡ....
ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਵਿਚ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼
ਘਰ ਘਰ ਜਾ ਕੇ ਪਰਾਲੀ ਨਾ ਸਾੜਨ ਦਾ ਹੋਕਾ ਦੇਣਗੀਆਂ ਟੀਮਾਂ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੀ ਢੁਕਵੀਂ ਵੰਡ ਯਕੀਨੀ ਬਣਾਉਣ ਦੇ ਨਿਰਦੇਸ਼ ਕਿਹਾ, ਪਰਾਲੀ ਪ੍ਰਬੰਧਨ ਮੁਹਿੰਮ ਵਿਚ ਤਾਇਨਾਤ ਟੀਮ ਮੈਂਬਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਬਰਨਾਲਾ, 22 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੁਹਿੰਮ ਜ਼ੋਰਾਂ 'ਤੇ ਹੈ। ਅੱਜ ਡਿਪਟੀ ਕਮਿਸ਼ਨਰ....
ਪਰਾਲੀ ਪ੍ਰਬੰਧਨ: ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪਿੰਡਾਂ ਦੇ ਦੌਰੇ
ਵੱਖ ਵੱਖ ਗਤੀਵਿਧੀਆਂ ਰਾਹੀਂ ਮੁਹਿੰਮ ਨੂੰ ਦਿੱਤਾ ਜਾ ਰਿਹਾ ਹੁਲਾਰਾ ਬਰਨਾਲਾ, 22 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਅਫ਼ਸਰਾਂ, ਕਲੱਸਟਰ ਇੰਚਾਰਜਾਂ, ਸਹਾਇਕ ਕਲੱਸਟਰ ਇੰਚਾਰਜਾਂ ਅਤੇ ਹੋਰ ਟੀਮ ਮੈਂਬਰਾਂ ਵਲੋਂ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਿੱਥੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ....
ਸਪੀਕਰ ਵੱਲੋਂ ਕੋਟਕਪੂਰਾ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ
ਵਿਕਾਸ ਕਾਰਜ 7 ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣਗੇ ਕੋਟਕਪੂਰਾ 22 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਨਗਰ ਕੌਂਸਲ ਕੋਟਕਪੂਰਾ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਵਿਚ ਕਰੋੜਾ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾ ਕਿਹਾ ਕਿ ਕੋਟਕਪੂਰਾ ਸ਼ਹਿਰ ਵਿਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਜਲਦੀ ਹੀ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ....
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਤੇ ਪਰਾਲੀ ਪ੍ਰਬੰਧਨ ਸਬੰਧੀ ਤਾਲਮੇਲ ਲਈ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ
ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਲਈ ਹੋਰ ਤੇਜੀ ਲਿਆਉਣ ਦੇ ਆਦੇਸ਼ ਜਿਲ੍ਹੇ ਵਿੱਚ ਹੁਣ ਤੱਕ ਹੋਈ 78190 ਮੀਟਰਕ ਟਨ ਝੋਨੇ ਦੀ ਖਰੀਦ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਆਂ ਤਕਨੀਕਾਂ/ਮਸ਼ੀਨਰੀ ਵਰਤਣ ਦੀ ਅਪੀਲ ਫਰੀਦਕੋਟ 22 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਿਲ੍ਹੇ ਵਿੱਚ ਝੋਨੇ ਦੇ ਚੱਲ ਰਹੇ ਖਰੀਦ ਪ੍ਰਬੰਧਾਂ, ਲਿਫਟਿੰਗ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ, ਪਰਾਲੀ ਪ੍ਰਬੰਧਨ ਆਦਿ ਵਿਸ਼ਿਆਂ ਨੂੰ ਲੈ ਕੇ ਜਿਲ੍ਹੇ....
Punjab Image
ਟੀ.ਬੀ. ਮਰੀਜਾਂ ਨੂੰ ਪੌਸ਼ਟਿਕ ਆਹਾਰ ਦੀਆਂ ਮੁਫਤ ਕਿੱਟਾਂ ਵੰਡੀਆਂ - ਡਾ. ਚੰਦਰ ਸ਼ੇਖਰ
ਫਰੀਦਕੋਟ ,22 ਅਕਤੂਬਰ 2024 : ਸਿਹਤ ਵਿਭਾਗ ਫਰੀਦਕੋਟ ਵੱਲੋਂ ਟੀ.ਬੀ. ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ, ਇਸੇ ਕੜੀ ਤਹਿਤ ਅੱਜ ਸਮਾਜ ਸੇਵੀ ਸੰਸਥਾ ਪ੍ਰਗਤੀ ਵੈਲਫੇਅਰ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 25 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਕਸ਼ੇ ਮਿੱਤਰਾ ਬਣੇ ਪ੍ਰਗਤੀ ਵੈਲਫੇਅਰ ਸੁਸਾਇਟੀ ਫਰੀਦਕੋਟ....
9 ਸਾਲ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਉੱਦਮੀ ਕਿਸਾਨ : ਭੁਪਿੰਦਰ ਸਿੰਘ
ਰੇਤਲੀ ਜ਼ਮੀਨ ਵਿਚ ਜੈਵਿਕ ਮਾਦਾ ਵਧਣ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਹੋਇਆ ਵਾਧਾ ਫਰੀਦਕੋਟ 22 ਅਕਤੂਬਰ 2024 : ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਕਿਸਾਨਾਂ ਵੱਲੋਂ ਵੀ ਅਜਿਹੇ ਉਪਰਾਲੇ ਕੀਤੇ ਜਾ ਰਹੇ....
ਫਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ
ਫ਼ਰੀਦਕੋਟ 22 ਅਕਤੂਬਰ,2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਰਾਜ ਦੇ ਸਕੂਲਾਂ ਵਿੱਚ ਆਯੋਜਿਤ ਕੀਤੀ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ-ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 2.30 ਵਜੇ ਤੱਕ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਸਕੂਲ ਪਹੁੰਚ ਕੇ....
ਸਹਾਇਕ ਕਮਿਸ਼ਨਰ ਨੇ "ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
ਮੈਗਾ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ- ਗੁਰਮੀਤ ਕੁਮਾਰ ਮਾਲੇਰਕੋਟਲਾ 22 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ “ਮੈਗਾ ਮਾਪੇ ਅਧਿਆਪਕ ਮਿਲਣੀ” ਦਾ ਆਯੋਜਨ ਕੀਤਾ ਗਿਆ। "ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ....
ਪੰਜਾਬ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ : ਸਿਮਰਨਜੀਤ ਮਾਨ 
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਬਰਨਾਲਾ, 22 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ। ਸਿਮਰਨਜੀਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ।....
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ
ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀਟੀਐਮ : ਹਰਪਾਲ ਸਿੰਘ ਚੀਮਾ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਚਲਾਏ ਜਾ ਰਹੇ ਬਿਜਨਸ ਬਲਾਸਟਰ ਪ੍ਰੋਗਰਾਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ: ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਵਸਤਾਂ ਦੀ ਕੀਤੀ ਖਰੀਦਦਾਰੀ ਦਿੜ੍ਹਬਾ, 22 ਅਕਤੂਬਰ 2024 : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ....
ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਲਾਈਫ਼ ਸਕਿੱਲ, ਬਿਮਾਰੀਆਂ ਤੋਂ ਬਚਾਅ ਦੀ ਸਿਖਲਾਈ : ਡਾ. ਬਲਬੀਰ ਸਿੰਘ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨਾਲ ਮੁਲਾਕਾਤ ਬਿਜ਼ਨਸ ਬਲਾਸਟਰ ਵਰਗੀਆਂ ਪਹਿਲ ਕਦਮੀਆਂ ਨੇ ਵਿਦਿਆਰਥੀਆਂ ਅੰਦਰ ਕੁਝ ਨਵਾਂ ਕਰਨ ਦੀ ਚੇਤਨਾ ਪੈਦਾ ਕੀਤੀ : ਸਿਹਤ ਮੰਤਰੀ ਕਿਹਾ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਸੋਲਰ, ਵੇਸਟ ਟੂ ਵੈਲਥ, ਵਾਟਰ ਰੀਚਾਰਚਿੰਗ ਵਰਗੇ ਮਸਲਿਆਂ 'ਤੇ ਗੱਲ ਕਰਨ ਲੱਗੇ ਪਟਿਆਲਾ, 22 ਅਕਤੂਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ....
ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਇਆ : ਮੁੱਖ ਮੰਤਰੀ ਮਾਨ
ਨੰਗਲ ਦੇ ‘ਸਕੂਲ ਆਫ ਐਮੀਨੈਂਸ’ ਵਿਖੇ ਮੈਗਾ ਪੀਟੀਐਮ ਵਿੱਚ ਪਹੁੰਚੇ ਮੁੱਖ ਮੰਤਰੀ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਦੇ ਖੇਤਰ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ : ਮੁੱਖ ਮੰਤਰੀ ਨੰਗਲ, 22 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ....
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ
ਮਾਪਿਆਂ ਤੋਂ ਮਿਲੀ ਫੀਡਬੈਕ ਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸੁਧਾਰ ਵਿਚ ਤੇਜ਼ੀ ਲਿਆਂਦੀ: ਸਿੱਖਿਆ ਮੰਤਰੀ ਨੰਗਲ, 22 ਅਕਤੂਬਰ 2024 : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਟੌਲ ਪਲਾਜ਼ਾ ਫ੍ਰੀ ਕਰਨ ਨਾਲ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ
ਫਾਜ਼ਿਲਕਾ, 20 ਅਕਤੂਬਰ 2024 : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਅੱਜ ਚੌਥੇ ਦਿਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਹੋਰ ਟੌਲ ਪਲਾਜ਼ਾ ਫ੍ਰੀ ਕਰਨ ਨਾਲ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਬੇਸ਼ੱਕ ਭਗਵੰਤ ਮਾਨ ਸਰਕਾਰ ਵੱਲੋਂ 2 ਦਿਨਾਂ ਵਿੱਚ ਖ੍ਰੀਦ ਪੂਰੀ ਤਰ੍ਹਾਂ ਚਾਲੂ ਕਰਨ ਦਾ....