ਮਾਲਵਾ

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ - ਸਿਵਲ ਸਰਜਨ ਡਾ. ਔਲਖ 
ਲੋਕਾਂ ਨੂੰ ਵਹਿਮਾਂ ਭਰਮਾਂ 'ਚੋਂ ਨਿਕਲ ਕੇ ਕਰਵਾਉਣਾ ਚਾਹੀਦਾ ਇਲਾਜ ਲੁਧਿਆਣਾ, 6 ਫਰਵਰੀ : ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋਕਿ ਬਿਲਕੁਲ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ ਸਗੋਂ ਆਮ ਰੋਗਾਂ ਦੀ ਤਰ੍ਹਾਂ ਸਿਰਫ ਇੱਕ ਰੋਗ ਹੈ। ਜ਼ਿਕਰਯੋਗ ਹੈ ਕਿ ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਦੇ ਦਿਸ਼ਾ....
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਆਰ.ਟੀ.ਏ ਮਾਲੇਰਕੋਟਲਾ ਨੇ ਟੂਰਿਸਟ ਬੱਸਾਂ,ਟਰੱਕਾਂ,ਟੇਪਰਾਂ,ਟਰੈਕਟਰ ਟਰਾਲੀਆਂ ਆਦਿ  ਹੋਰ ਕਮਰਸ਼ਿਅਲ ਵਾਹਨਾਂ ਦੀ ਕੀਤੀ ਚੈਕਿੰਗ
ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸਹਾਇਕ ਕਮਿਸ਼ਨਰ ਕਮ ਆਰ.ਟੀ.ਏ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ ਮਾਲੇਰਕੋਟਲਾ 06 ਫਰਵਰੀ : ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ....
ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿੰਨੇ ਸਬ ਡਵੀਜਨਾਂ'ਚ ਅੱਜ ਪਹਿਲੇ ਦਿਨ 12 ਕੈਂਪ ਲਗਾਏ, ਲੋਕਾਂ ਦੀਆਂ ਯੋਗ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ,ਡਿਪਟੀ ਕਮਿਸ਼ਨਰ ਖ਼ੁਦ ਕਰ ਰਹੇ ਹਨ ਕੈਂਪਾਂ ਦੀ ਨਿਗਰਾਨੀ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਡਿਪਟੀ ਕਮਿਸ਼ਨਰ ਹਰ ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ....
''ਆਪ ਦੀ ਸਰਕਾਰ ਆਪ ਦੇ ਦੁਆਰ'' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਲਿਆ ਲਾਹਾ
ਪਹਿਲੇ ਦਿਨ 16 ਵਿਸ਼ੇਸ਼ ਕੈਂਪਾਂ ਜਰੀਏ 800 ਤੋਂ ਵਧੇਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੌਕੇ ਉੱਪਰ ਕਰਵਾਈਆਂ ਮੁਹੱਈਆ-ਡਿਪਟੀ ਕਮਿਸ਼ਨਰ ਮੋਗਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਵਿਸ਼ੇਸ਼ ਕੈਂਪ ਅੱਜ ਤੋਂ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ।ਇੱਕ ਸਬ ਡਿਵੀਜ਼ਨ ਵਿੱਚ ਰੋਜ਼ਾਨਾ 4 ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ....
ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਤੇ ਡਰਾਈਵਰਾਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤਿ ਜਰੂਰੀ-ਟ੍ਰੈਫਿਕ ਇੰਚਾਰਜ ਕੇਵਲ ਸਿੰਘ ਮੋਗਾ, 6 ਫਰਵਰੀ : ਸੜਕ ਸੁਰੱਖਿਆਂ ਨਿਯਮਾਂ ਦੀ ਪਾਲਣਾ ਜੇਕਰ ਹਰ ਇੱਕ ਵਿਅਕਤੀ ਸੁਚੱਜੇ ਢੰਗ ਨਾਲ ਕਰੇ ਤਾਂ ਸੜਕੀ ਦੁਰਘਟਨਾਵਾਂ ਦੇ ਗ੍ਰਾਫ ਨੂੰ ਵੱਡੀ ਪੱਧਰ ਦੇ ਫਰਕ ਨਾਲ ਥੱਲੇ ਸੁੱਟਿਆ ਜਾ ਸਕਦਾ ਹੈ। ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਇਨ੍ਹਾਂ ਨਿਯਮਾਂ ਦੀ ਜਾਗਰੂਕਤਾ ਬਹੁਤ ਜਰੂਰੀ ਹੈ। ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਮੋਗਾ ਦੀ ਟ੍ਰੈਫਿਕ ਪੁਲਿਸ ਨਿੱਤ ਦਿਨ ਵੱਖ ਵੱਖ ਸਥਾਨਾਂ ਉੱਪਰ ਕੈਂਪ....
ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ
''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ ਦੋਵੇਂ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਮੋਗਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਨੂੰ ਉਸ ਵੇਲੇ ਅਪਾਰ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਲਗਾਏ ਗਏ ਕੈਂਪ....
ਸਰਕਾਰ ਤੁਹਾਡੇ ਦੁਆਰਾ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਾਹੀਂ ਕਰਵਾਇਆ ਜਾਵੇਗਾ ਪ੍ਰਚਾਰ ਕੈਂਪਾਂ ਵਿੱਚ ਆਮ ਲੋਕਾਂ ਨੂੰ ਮਿਲਣਗੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ 1076 ਤੇ ਕੀਤਾ ਜਾ ਸਕਦੈ ਸੰਪਰਕ ਡਿਪਟੀ ਕਮਿਸ਼ਨਰ ਨੇ ਪਿੰਡ ਸਮਸ਼ਪੁਰ ਵਿਖੇ ਲਗਾਏ ਕੈਂਪ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 06 ਫਰਵਰੀ : ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ....
ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ: ਵਿਧਾਇਕ ਹੈਪੀ
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਫ਼ਤਹਿਗੜ੍ਹ ਸਾਹਿਬ 06 ਫਰਵਰੀ : ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ ਆਪ ਦੀ ਸਰਕਾਰ ਆਪ ਦੇ ਦੁਆਰ....
ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ਚ 10 ਥਾਵਾਂ ਉੱਤੇ ਲਗਾਏ ਗਏ ਵਿਸ਼ੇਸ਼ ਕੈਂਪ, ਮੀਤ ਹੇਅਰ 
ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਚ ਪਹੁੰਚ ਕੇ ਲੈਣ ਲਾਹਾ ਲੋਕ ਭਲਾਈ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤੀਆਂ ਗਈਆਂ ਬਰਨਾਲਾ, 6 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ ਅੱਜ 'ਆਪ ਦੀ ਸਰਕਾਰ, ਆਪ ਦੇ ਦਵਾਰ' ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ....
ਪੰਜਾਬ ਸਰਕਾਰ ਨੇ ਹਮੇਸ਼ਾ ਹੀ ਵਿਕਾਸ ਨੂੰ ਦਿੱਤੀ ਤਰਜੀਹ, ਮੀਤ ਹੇਅਰ 
ਮੰਤਰੀ ਮੀਤ ਹੇਅਰ ਨੇ ਪਿੰਡ ਉੱਪਲੀ ਵਿਖੇ 72.69 ਲੱਖ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪਿੰਡ ਦੇ ਛੱਪੜ ਦਾ ਕੀਤਾ ਜਾਵੇਗਾ ਨਵੀਨੀਕਰਨ, 56.65 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ‘ਚ ਕੀਤਾ ਜਾ ਰਿਹਾ ਤਬਦੀਲ ਬਰਨਾਲਾ ਵਿਧਾਨ ਸਭਾ ਖੇਤਰ ਦੇ ਹਰ ਇੱਕ ਛੱਪੜ ਦਾ ਕੀਤਾ ਜਾਵੇਗਾ ਨਵੀਨੀਕਰਨ ਬਰਨਾਲਾ, 6 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਲੋਕਾਂ ਦਾ ਪੂਰਨ ਵਿਕਾਸ ਹੋ ਸਕੇ। ਇਨ੍ਹਾਂ....
ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਕੈਂਪ
ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰਤੀ ਤਹਿਤ ਉਪਰਾਲੇ ਜਾਰੀ ਅਬੋਹਰ 6 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸਬ ਡਵੀਜਨ ਅਬੋਹਰ ਦੇ ਵੱਖ-ਵੱਖ ਪਿੰਡਾਂ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਐਸ.ਡੀ.ਐਮ. ਅਬੋਹਰ ਸ. ਰਵਿੰਦਰ ਸਿੰਘ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਹਿਸੀਲਦਾਰ ਰਜਿੰਦਰ ਸਿੰਘ ਦੀ ਅਗਵਾਹੀ ਹੇਠ ਸੀਡ ਫਾਰਮ ਪੱਕਾ, ਢਾਣੀ ਚਿਰਾਗ, ਬੁਰਜ....
ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ
ਫਾਜ਼ਿਲਕਾ 06 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਟਰੈਫਿਕ ਪੁਲਿਸ ਵੱਲੋਂ ਫੁੱਲ ਭੇਟ ਕੀਤੇ ਗਏ। ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀ ਤਹਿਤ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਦੀ ਸਲਾਘਾ ਅਤੇ....
ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 8 ਫ਼ਰਵਰੀ ਨੂੰ- ਨਿਰਵੈਰ ਸਿੰਘ ਬਰਾੜ
ਫ਼ਰੀਦਕੋਟ 06 ਫ਼ਰਵਰੀ : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 19-02-2024 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ।....
ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਜਨ ਸੁਣਵਾਈ ਕੈਂਪ ਲਗਾਏ ਗਏ
ਵੱਡੀ ਗਿਣਤੀ ਵਿੱਚ ਲੋਕਾਂ ਦੇ ਲੰਬਿਤ ਪਏ ਮਸਲੇ ਹੋਏ ਹੱਲ ਫ਼ਰੀਦਕੋਟ 06 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਤਿੰਨ ਬਲਾਕਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਮੂਹ ਐਸ.ਡੀ.ਐਮਜ਼ ਵੱਲੋਂ ਜਨ ਸੁਣਵਾਈ ਕੈਂਪਾਂ ਤਹਿਤ ਲੋਕਾਂ ਦੇ ਲੰਬਿਤ ਪਏ ਮਸਲਿਆਂ ਦਾ ਹੱਲ ਕੀਤਾ ਗਿਆ। ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰਨ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੁਦ ਵੱਖ-ਵੱਖ ਕੈਂਪਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੇ ਤੌਰ ਤੇ....
ਵਾਈਸ ਚਾਂਸਲਰ, ਡਾ.ਰਾਜੀਵ ਸੂਦ ਨੇ ਕਾਰਜਕਾਰੀ ਡਾਇਰੀ 2024 ਕੀਤੀ ਜਾਰੀ
ਫ਼ਰੀਦਕੋਟ 06 ਫ਼ਰਵਰੀ : ਪ੍ਰਸ਼ਾਸਕੀ ਕਾਰਜਾਂ ਨੂੰ ਸੁਚਾਰੂ ਬਣਾਉਣ ਅਤੇ ਸੰਗਠਨਾਤਮਕ ਕੁਸ਼ਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਵਿਕਾਸ ਵਿੱਚ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਵਾਈਸ ਚਾਂਸਲਰ, ਪ੍ਰੋਫੈਸਰ ਡਾ. ਰਾਜੀਵ ਸੂਦ ਨੇ ਬਹੁ-ਉਮੀਦਿਤ ਕਾਰਜਕਾਰੀ ਡਾਇਰੀ ਸਾਲ 2024 ਜਾਰੀ ਕੀਤੀ। ਕਾਰਜਕਾਰੀ ਡਾਇਰੀ ਦੀ ਰਿਲੀਜ਼ ਯੂਨੀਵਰਸਿਟੀ ਲਈ ਇੱਕ ਮਹੱਤਵਪੂਰਨ ਪਲ ਦੀ ਨਿਸ਼ਾਨਦੇਹੀ ਕਰਦੀ ਹੈ, ਜੋ ਕਿ ਸੁਚੇਤ ਯੋਜਨਾਬੰਦੀ, ਪ੍ਰਭਾਵੀ ਸੰਚਾਰ, ਅਤੇ ਸੰਚਾਲਨ ਉੱਤਮਤਾ ਲਈ....