ਮਾਲਵਾ

ਥਰੀਕੇ ਰੋਡ 'ਤੇ ਤੇਜ਼ ਰਫਤਾਰ ਕਾਰ ਨੇ 5 ਨੂੰ ਕੁਚਲਿਆ, 2 ਦੀ ਮੌਤ, ਦੋ ਵਿਅਕਤੀ ਜ਼ਖਮੀ
ਲੁਧਿਆਣਾ, 06 ਫਰਵਰੀ : ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ 'ਤੇ ਇੱਕ ਤੇਜ਼ ਰਫਤਾਰ ਕਾਰ ਵੱਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ਉੱਤੇ ਪੁਲਿਸ ਤਾਂ ਪਹੁੰਚੀ ਲੇਕਿਨ ਹੱਦਬੰਦੀ ਨੂੰ ਲੈ ਕੇ ਪੁਲਿਸ ਉਲਝੀ ਦੱਸੀ। ਘਟਨਾ ਤੋਂ ਬਾਅਦ ਗੁੱਸੇ ਵਿੱਚ ਲੋਕਾਂ ਵੱਲੋਂ ਸੜਕ ਜਾਮ ਕੀਤੇ ਜਾਣ ਦੀ ਵੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਆਪਸ ਵਿੱਚ ਰੇਸ ਲਗਾ ਰਹੀਆਂ ਸਨ ਕਿ ਇਸ ਦੌਰਾਨ ਇਹ ਕਾਰ ਦਾ....
ਜ਼ਿਲ੍ਹੇ ਵਿੱਚ 35 ਵੇਂ ਸੜ੍ਹਕ ਸੁਰੱਖਿਆ ਮਾਹ ਨੂੰ ਸਮਰਪਿਤ ਗਤੀਵਿਧੀਆਂ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ : ਸਰਕਾਰ ਵੱਲੋਂ 15 ਜਨਵਰੀ ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ 35 ਵੇਂ ਸੜ੍ਹਕ ਸੁਰੱਖਿਆ ਮਾਹ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਈ ਵਿਚ ਲੋਕਾਂ ਨੂੰ ਰੋਡ ਸੇਫਟੀ ਸਬੰਧੀ ਵੱਖ-ਵੱਖ ਪ੍ਰੋਗਰਾਮ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਪ੍ਰਦੀਪ ਸਿੰਘ ਢਿੱਲੋਂ ਰਿਜਨਲ ਟਰਾਂਸਪੋਰਟ ਅਫਸਰ ਵੱਲੋਂ ਜ਼ਿਲ੍ਹਾ ਟਰੈਫਿਕ ਪੁਲਿਸ ਨੂੰ ਲਗਭਗ 28 ਰਿਫਲੈਕਟਿਵ ਟੇਪਾਂ, 150 ਦੇ....
ਜਿਲਾ ਪ੍ਰਧਾਨ  ਲੁਧਿਆਣਾ/ਚੇਅਰਮੈਨ ਜਿਲਾ ਵਿੱਤ ਤੇ ਯੋਜਨਾ ਕਮੇਟੀ ਸ਼ਰਨਪਾਲ ਸਿੰਘ ਮੱਕੜ ਜੀ ਦਾ ਜਨਮ ਦਿਨ ਮਨਾਇਆ ਗਿਆ 
ਲੁਧਿਆਣਾ 5 ਫਰਵਰੀ (ਸਤਵਿੰਦਰ ਸਿੰਘ ਗਿੱਲ) : ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਜੀ ਦਾ ਜਨਮ ਦਿਨ ਵੱਖ ਵੱਖ ਹਲਕਿਆਂ ਵਿਚੋਂ ਆਏ ਹੋਏ ਆਹੁਦੇਦਾਰ ਸਾਹਿਬਾਨ/ਵਲੰਟੀਅਰ ਸਾਥੀਆਂ ਨੇ ਕੇਕ ਕੱਟ ਕੇ ਮਨਾਇਆ। ਸਾਰੇ ਆਏ ਹੋਏ ਆਹੁਦੇਦਾਰ/ਵਲੰਟੀਅਰ ਸਾਥੀਆਂ ਨੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਜੀ ਨੂੰ ਸ਼ੁਭ ਕਾਮਨਾਵਾਂ ਤੇ ਮੁਬਾਰਕਾਂ ਦਿੱਤੀਆਂ ਅਤੇ ਪ੍ਰਮਾਤਮਾ....
'ਆਪ' ਦੀ ਸਰਕਾਰ, ਆਪ ਦੇ ਦੁਆਰ, ਪ੍ਰਸ਼ਾਸ਼ਨ ਵਲੋਂ ਅੱਜ ਪਹਿਲੇ ਦਿਨ 45 ਕੈਂਪ ਲਗਾਏ ਜਾਣਗੇ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 5 ਫਰਵਰੀ : 'ਆਪ' ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਅੱਜ (6 ਫਰਵਰੀ) ਤੋਂ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ 44 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਕੁੱਲ 45 ਕੈਂਪ ਲਗਾਏ ਜਾਣਗੇ। ਇਸ....
ਕੈਬਨਿਟ ਮੰਤਰੀ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾ ਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ
ਬਲੱਡ ਬੈਂਕ ਦਾ ਰੱਖਿਆ ਨੀਂਹ ਪੱਥਰ, 4 ਮਹੀਨਿਆਂ ’ਚ ਹੋਵੇਗਾ ਮੁਕੰਮਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵਚਨਬੱਧ : ਅਮਨ ਅਰੋੜਾ ਸੰਗਰੂਰ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ....
ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਲੁਧਿਆਣਾ ਦਾ ਅਵੱਲ ਆਉਣਾ ਮਾਣ ਵਾਲੀ ਗੱਲ : ਰਾਹੁਲ ਡੁਲਗਚ
ਲੁਧਿਆਣਾ 4 ਫ਼ਰਵਰੀ (ਸਤਵਿੰਦਰ ਸਿੰਘ ਗਿੱਲ) : ਪੰਜਾਬ ਯੂਥ ਕਾਂਗਰਸ ਦੀ ਸਟੇਟ ਐਗਜ਼ਕਿਊਟਿਵ ਦੀ ਮੀਟਿਗ ਦੌਰਾਨ ਬੀਤੇ ਦਿਨੀਂ ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਪੂਰੇ ਦੇਸ਼ ਵਿਚੋਂ ਅਵੱਲ ਰਹਿਣ ਤੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕ੍ਰਿਸ਼ਨਾ ਅਲਾਵਰੂ ਜੀ ਅਤੇ ਵਿਰੋਧੀ ਧਿਰ ਦੇ ਨੇਤਾ....
ਜ਼ਿਲ੍ਹੇ ਵਿੱਚ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 6 ਫਰਵਰੀ ਤੋਂ ਸਬ ਡਵੀਜ਼ਨ ਪੱਧਰ ਦੇ ਸਮੁੱਚੇ ਪਿੰਡਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਕੈਂਪ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਨਿਬੇੜਾ ਮਾਲੇਰਕੋਟਲਾ 04 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ....
ਐਸਡੀਐਮ ਅਮਰਗੜ੍ਹ ਨੇ ' ਪੰਜਾਬ ਸਰਕਾਰ, ਤੁਹਾਡੇ ਦੁਆਰ ' ਸਕੀਮ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸਮਾਂ ਸਾਰਣੀ ਕੀਤੀ ਸਾਂਝੀ
ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚਣ ਕੀਤੀ ਅਪੀਲ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਣ ਵਾਲੀਆ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਫਾਰਮ ਵੀ ਪ੍ਰਾਪਤ ਕੀਤੇ ਜਾਣਗੇ- ਸੁਰਿੰਦਰ ਕੌਰ ਅਮਰਗੜ੍ਹ 4 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਅਮਰਗੜ੍ਹ ਸਬ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ
ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ ਮੋਗਾ, 4 ਫਰਵਰੀ : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ....
ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵੱਲੋਂ ਸਿਫੇਟ ਲੁਧਿਆਣਾ ਦਾ ਦੌਰਾ
ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਹਿਲ ਮੋਗਾ, 4 ਫਰਵਰੀ : ਸ੍ਰੀ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਆਈ ਸੀ ਏ ਆਰ - ਸਿਫੇਟ (ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ), ਪੀਏਯੂ ਲੁਧਿਆਣਾ ਵਿਖੇ ਇੱਕ ਜਾਗਰੂਕਤਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ....
ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ 6 ਫ਼ਰਵਰੀ ਨੂੰ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਵੱਧ ਤੋਂ ਵੱਧ ਲੋਕ ਲੈਣ ਕੈਂਪਾਂ ਦਾ ਲਾਹਾ -ਡਿਪਟੀ ਕਮਿਸ਼ਨਰ ਮੋਗਾ, 4 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਵਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ....
ਸਪੀਕਰ ਸੰਧਵਾਂ ਨੇ ਆੜਤੀਆ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫ਼ਰੀਦਕੋਟ 04 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆੜਤੀਆਂ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਆੜਤੀਆ, ਮੁਨੀਮ ਅਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਮੰਡੀ ਵਿੱਚ ਪਾਣੀ ਦੀ ਨਿਕਾਸੀ, ਸੜਕ ਦੀ ਸਮੱਸਿਆ, ਝੁੱਗੀਆਂ ਝੌਂਪੜੀਆਂ ਦੀ ਸਮੱਸਿਆ, ਮੁਨੀਮ ਯੂਨੀਅਨ ਲਈ ਦਫ਼ਤਰ ਲਈ ਜਗ੍ਹਾ, ਮੁਹੱਲਾ ਕਲੀਨਿਕ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ, ਸਪੀਕਰ ਸੰਧਵਾਂ ਨੇ ਉਕਤ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ....
ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਕੈਂਪਾਂ ਵਿੱਚ ਮੌਕੇ ਤੇ ਬਣਨਗੇ ਸਰਟੀਫਿਕੇਟ ਫਾਜ਼ਿਲਕਾ 4 ਫਰਵਰੀ : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ ਹਲ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਅਨੇਕਾਂ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ....
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ
ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਤੋਂ ਜਾ ਸਕਦਾ ਹੈ ਬਚਿਆ ਫਾਜ਼ਿਲਕਾ 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਟਾਫ ਵੱਲੋਂ ਆਟੋ ਰਿਕਸ਼ਾ ਯੂਨੀਅਨ, ਈ ਰਿਕਸ਼ਾ....
ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ
ਫਾਜ਼ਿਲਕਾ, 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ 6 ਫਰਵਰੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਜ਼ਿਲੇ੍ਹ ਦੀਆਂ ਸਮੂਹ ਸਬ ਡਵੀਜਨਾਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਫਰਵਰੀ ਨੂੰ ਸਬ ਡਵੀਜਨ ਫਾਜ਼ਿਲਕਾ ਵਿਖੇ ਪਿੰਡ ਲਾਧੂਕਾ ਵਿਖੇ....