ਲੁਧਿਆਣਾ, 29 ਜਨਵਰੀ : ਲੁਧਿਆਣਾ-ਜਲੰਧਰ ਹਾਈਵੇ ਤੇ ਇੱਕ ਤੇਜ਼ ਰਫਤਾਰ ਟਰੱਕ ਨੇ ਦੋ ਬੱਚਿਆਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਸਰਾ ਬੱਚਾ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਦੋਵੇਂ ਬੱਚੇ ਰਿਸ਼ਤੇ ਵਿੱਚ ਭੈਣ – ਭਰਾ ਹਨ। ਮੌਕੇ ਤੇ ਹਾਜ਼ਰ ਲੋਕਾਂ ਨੇ ਡਰਾਈਵਰ ਨੂੰ ਕਾਬੂ ਕਰਨ ਲਈ ਟਰੱਕ ਦੇ ਅੱਗੇ ਟਰਾਲੀ ਲਗਾ ਦਿੱਤੀ, ਪਰ ਫਿਰ ਵੀ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਦੱਸਿਆ ਕਿ ਟਰੱਕ....
ਮਾਲਵਾ
ਲੋਕਾਂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਝਾਕੀਆਂ ਲੈ ਕੇ ਜਾਣ ਦੇ ਫੈਸਲੇ ਦੀ ਕੀਤੀ ਸ਼ਲਾਘਾ ਡੇਰਾਬਸੀ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਪੁੱਜਣ ਉੱਤੇ ਇਹਨਾਂ ਝਾਕੀਆਂ ਦਾ ਸਵਾਗਤ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ....
ਪਾਇਲ/ਲੁਧਿਆਣਾ, 29 ਜਨਵਰੀ : ਵਿਧਾਨ ਸਭਾ ਹਲਕਾ ਪਾਇਲ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੱਥਾ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਵਲੋਂ ਬੱਸ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਹਲਕਾ ਪਾਇਲ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਹਾਜਰੀ ਭਰੇਗੀ। ਉਨ੍ਹਾਂ ਅੱਗੇ ਕਿਹਾ....
ਝਾਕੀਆਂ ਨੂੰ ਸਮੁੱਚੇ ਪੰਜਾਬ ਵਿੱਚ ਮਿਲ ਰਿਹੈ ਪੂਰਾ ਪਿਆਰ ਅਤੇ ਸਤਿਕਾਰ- ਨਰਿੰਦਰ ਕੌਰ ਭਰਾਜ ਸੰਗਰੂਰ, 29 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਪਾਏ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀਆਂ ਤਿੰਨ ਝਾਕੀਆਂ ਅੱਜ ਸੰਗਰੂਰ ਸ਼ਹਿਰ ਪਹੁੰਚੀਆਂ ਜਿੱਥੇ ਸ਼ਹਿਰ ਵਾਸੀਆਂ ਵੱਲੋਂ ਇਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ....
ਨੈਸਲੇ ਕੋਪੈਕਰਜ਼ ਪ੍ਰਾਈਵੇਟ ਲਿਮ. ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ ਸਲੇਸ਼ੀਅਨ ਫੰਡ ਮੁਆਵਜ਼ਾ ਪ੍ਰਤੀ ਜਾਗਰੂਕਤਾ ਜਰੂਰੀ- ਏ.ਐਸ.ਆਈ. ਕੇਵਲ ਸਿੰਘ ਮੋਗਾ 29 ਜਨਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜ਼ੋਰਾਂ ਉੱਪਰ ਚਲਾਇਆ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਸੈੱਲ ਮੋਗਾ ਵੱਲੋਂ ਅੱਜ ਇਸੇ ਮਹੀਨੇ ਦੀ ਲੜੀ ਤਹਿਤ....
ਜ਼ਿਲ੍ਹਾ ਮੋਗਾ ਨੂੰ ਮਿਲੀ ਫੂਡ ਸੈਂਪਲਿੰਗ ਵੈਨ, ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਉਸੇ ਸਮੇਂ ਦੇਵੇਗੀ ਰਿਜਲਟ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਮੋਗਾ, 29 ਜਨਵਰੀ : ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਦੁਆਰਾ ਕੀਤੀਆਂ ਜਾਂਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਚੈਕਿੰਗਾਂ ਵਿੱਚ ਸ਼ਰਾਬ....
ਮੋਗਾ 29 ਜਨਵਰੀ : ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਿੱਗਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ – 2023 ਹੋਂਦ ਵਿੱਚ ਲਿਆਂਦਾ ਗਿਆ ਹੈ।....
ਫ਼ਤਹਿਗੜ੍ਹ ਸਾਹਿਬ, 29 ਜਨਵਰੀ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਕਿਸਾਨ ਗੋਸ਼ਟੀ ਵਿੱਚ ਕਿਸ੍ਰੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਫਸਲਾਂ ਵਿੱਚ ਬਿਮਾਰੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪੌਦਾ ਰੋਗ ਵਿਭਾਗ ਦੇ ਸੀਨੀਅਰ ਪਸਾਰ ਮਾਹਰ ਡਾ: ਅਮਰਜੀਤ....
ਫ਼ਤਹਿਗੜ੍ਹ ਸਾਹਿਬ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ ਜੋੜਨ ਲਈ ਸਵੈ ਰੋਜ਼ਗਾਰ ਲਈ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਸਵੈ ਰੋਜ਼ਗਾਰ ਵਾਸਤੇ ਕਈ ਕਰਜ਼ਾ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲਾਭ ਲੈ ਕੇ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ। ਸਵੈ ਰੋਜ਼ਗਾਰ ਨਾਲ ਜੁੜੀਆਂ ਸਕੀਮਾਂ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਕਤ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ....
ਫ਼ਤਹਿਗੜ੍ਹ ਸਾਹਿਬ,29 ਜਨਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਯੋਗ ਅਗਵਾਈ ਹੇਠ “ਪੈਨ ਇੰਡੀਆ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਜੇਲ੍ਹਾ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ, ਦੀ ਪਛਾਣ ਕਰਨ ਅਤੇ ਇਸ ਸਬੰਧੀ ਉਨ੍ਹਾਂ ਦੀ ਦਰਖਾਸਤ ਚਾਈਲਡ ਕੇਅਰ ਇੰਸਟੀਚਿਊਟ ਨੂੰ ਭੇਜਣ ਸਬੰਧੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਜਿਹੜੇ ਕੈਦੀ ਜਾਂ ਹਿਰਾਸਤੀ....
ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ....
ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ....
ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ....
ਬਰਨਾਲਾ, 29 ਜਨਵਰੀ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਮਿਤੀ 09 ਮਾਰਚ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ.—ਕਮ....
ਬਰਨਾਲਾ, 29 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਏਜ਼ਾਈਲ ਕੰਪਨੀ ਨਾਲ ਤਾਲਮੇਲ ਕਰਕੇ 30 ਜਨਵਰੀ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੈਸ ਅਡਵਾਈਜ਼ਰ ਦੀ ਅਸਾਮੀ (ਸਿਰਫ ਲੜਕੀਆਂ ਲਈ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਬਰਨਾਲਾ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ....