ਲੁਧਿਆਣਾ, 20 ਜਨਵਰੀ : ਲੁਧਿਆਣਾ ਪੁਲਿਸ ਨੇ 5 ਦਿਨ ਪਹਿਲਾਂ ਜਨਤਾ ਨਗਰ ਗਿੱਲ ਰੋਡ 'ਤੇ ਇਕ ਜਿਊਲਰ ਨੂੰ ਲੁੱਟਣ ਵਾਲੇ 5 ਅੰਤਰਰਾਜੀ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋ ਲੁਟੇਰੇ ਦਿੱਲੀ ਅਤੇ ਬਾਕੀ ਪੰਜਾਬ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਕੋਲੋਂ ਪੁਲਿਸ ਨੇ 3 ਪਿਸਤੌਲਾਂ, 2 ਕਿਲੋ 120 ਗ੍ਰਾਮ ਚਾਂਦੀ, ਜੇਵਰਾਤ 3 ਖਾਲੀ ਡੱਬੇ, 5 ਜ਼ਿੰਦਾ ਕਾਰਤੂਸ 315, ਵਾਰਦਾਤ ਵਿਚ ਇਸਤੇਮਾਲ ਕੀਤੀ ਗਈ ਔਰਾ ਕਾਰ ਤੇ ਇਕ TVS ਬਾਈਕ ਬਰਾਮਦ ਕੀਤੀ ਹੈ। ਮੁਲਜ਼ਮ ਅਸਲਾ ਮੱਧਪ੍ਰਦੇਸ਼ ਤੋਂ ਖਰੀਦ ਕੇ ਲਿਆਏ ਸਨ।....
ਮਾਲਵਾ
ਫਤਹਿਗੜ੍ਹ ਸਾਹਿਬ, 20 ਜਨਵਰੀ : ਫਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਸ ਅਤੇ ਲੁਟੇਰੇ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਉਸ ਦੀ ਪਛਾਣ ਜਸਵੰਤ ਸਿੰਘ ਵਾਸੀ ਬੱਸੀ ਪਠਾਣਾਂ ਵਜੋਂ ਹੋਈ ਹੈ। ਪੁਲੀਸ ਨੇ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੰਡੀ ਗੋਬਿੰਦਗੜ੍ਹ 'ਚ....
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੁਨਾਮ ਹਲਕੇ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਸੰਗਰੂਰ, 20 ਜਨਵਰੀ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਨਾਮ ਹਲਕੇ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਅਤੇ ਭਲਾਈ ਲਈ ਉਲੀਕੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ....
ਉਪ ਮੰਡਲ ਮੈਜਿਸਟਰੇਟ ਨੇ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ ਕੱਲ੍ਹ 21 ਜਨਵਰੀ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ, ਯੋਗ ਨਾਗਰਿਕਾਂ ਨੂੰ ਵੋਟ ਬਣਵਾਉਣ ਦੀ ਅਪੀਲ ਸੰਗਰੂਰ, 20 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਬੀਤੇ ਦਿਨੀਂ ਜਾਰੀ ਹਦਾਇਤਾਂ 'ਤੇ ਅਮਲ ਕਰਦਿਆਂ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰਾਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ ਅਤੇ ਫ਼ਾਰਮ ਭਰਵਾਉਣ ਲਈ....
ਪੰਜਾਬ ਸਰਕਾਰ ਵੱਲੋਂ 90 ਲੱਖ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਕਾਇਆ ਕਲਪ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲਿਆ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਸੰਗਰੂਰ, 20 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਅਰਾਮ ਘਰਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਧੂਰੀ ਦੀ ਕੋਟਲਾ ਬ੍ਰਾਂਚ ਬਬਨਪੁਰ ਨਹਿਰ ਦੇ ਕੰਢੇ ਬਣੇ ਵਿਸ਼ਰਾਮ ਘਰ (ਰੈਸਟ ਹਾਊਸ) ਦਾ ਕਾਇਆ ਕਲਪ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਜਤਿੰਦਰ....
ਰੋਚਕ ਭਰਪੂਰ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦਾ ਦਰਪਣ ਹੈ "ਮਿੱਟੀ ਦੀ ਕਸਕ", ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਬਰਨਾਲਾ, 20 ਜਨਵਰੀ : ਉਪ ਮੰਡਲ ਮੈਜਿਸਟ੍ਰੇਟ ਸ ਗੋਪਾਲ ਸਿੰਘ ਕੋਟ ਫੱਤਾ ਪੀ. ਸੀ. ਐੱਸ. ਦਾ ਪਲੇਠਾ ਕਾਵਿ ਸੰਗ੍ਰਹਿ "ਮਿੱਟੀ ਦੀ ਕਸਕ" ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਦੀ ਟੀਮ ਵੱਲੋਂ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕਾਵਿ ਸੰਗ੍ਰਹਿ ਆਮ ਲੋਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੇ....
ਫਾਜ਼ਿਲਕਾ 20 ਜਨਵਰੀ : ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਸ਼ਾਮ 55 ਥਾਵਾਂ ਤੇ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਫਾਜ਼ਿਲਕਾ ਵਾਸੀ ਜ਼ਰੂਰ ਲਾਭ ਉਠਾਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ.ਸੇਨੂ ਦੁੱਗਲ ਆਈ.ਏ.ਐੱਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੀ ਭਜ-ਦੋੜ ਦੀ ਜਿੰਦਗੀ ਵਿਚ ਆਪਣੇ ਸ਼ਰੀਰ ਨੂੰ ਤੰਦਰੁਸਤ....
20 ਪ੍ਰੀਖਿਆ ਕੇਂਦਰਾਂ ਤੇ 3710 ਵਿਦਿਆਰਥੀਆਂ ਦਿੱਤੀ ਪ੍ਰੀਖਿਆ ਫਾਜ਼ਿਲਕਾ 20 ਜਨਵਰੀ : ਜਿਲਾ ਫਾਜਿਲਕਾ ਵਿੱਚ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਇਵੇਟ ਸਕੂਲਾਂ ਦੇ 4781 ਪ੍ਰੀਖਿਆਰਥੀਆਂ ਨੇ ਅਪਲਾਈ ਕੀਤਾ ਸੀ, ਜਿਸ ਵਿੱਚੋਂ 3710 ਪ੍ਰੀਖਿਆਰਥੀ ਹਾਜਰ ਹੋਏ ਅਤੇ....
ਕੋਟਕਪੂਰਾ 20 ਜਨਵਰੀ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਪਿੰਡ ਖਾਰਾ ਵਿਖੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ....
ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ ਕੋਟਕਪੂਰਾ, 20 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਜਦੋਂ ਤੋਂ ਹੋਂਦ ਵਿਚ ਆਈ ਹੈ, ਉਦੋਂ ਤੋਂ ਹੀ ਵਿਕਾਸ ਕਾਰਜਾਂ ਦੇ ਕੰਮ ਚਾਹੇ ਉਹ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ ਨਾਲੀਆਂ,ਸੜਕਾਂ, ਪਾਈਪਲਾਈਨਾਂ ਦੇ ਕੰਮ, ਮੁਹੱਲਾ ਕਲੀਨਿਕ, ਸਰਕਾਰੀ ਸਕੂਲ ਅਤੇ ਸਰਕਾਰੀ ਹਸਪਤਾਲ ਬਣਾਉਣ ਦਾ ਕੰਮ ਹੋਵੇ, ਉਹ ਨਿਰੰਤਰ ਜਾਰੀ ਰਿਹਾ ਹੈ ਅਤੇ ਇਸੇ ਤਰ੍ਹਾਂ ਜਾਰੀ ਰਹੇਗਾ । ਇਸੇ ਮਕਸਦ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ....
ਵਿਧਾਇਕ ਗਿਆਸਪੁਰਾ, ਡੀ.ਸੀ. ਲੁਧਿਆਣਾ, ਐਸ.ਐਸ.ਪੀ. ਖੰਨਾ ਸਮੇਤ ਭਾਰਤੀ ਫੌਜ ਦੇ ਉਚ ਅਧਿਕਾਰੀ ਪੁੱਜੇ ਪਾਇਲ, 20 ਜਨਵਰੀ : ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ....
ਜ਼ਿਲ੍ਹੇ ਦੇ ਵੱਖ-ਵੱਖ 11 ਕੇਂਦਰਾਂ 'ਚ 1652 ਵਿਦਿਆਰਥੀਆਂ ਨੇ ਲਿਆ ਹਿੱਸਾ ਲੁਧਿਆਣਾ, 20 ਜਨਵਰੀ : ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 1994 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ....
ਫੇਸ ਲਿਫਟ ਕਰੇਟਾ ਕਾਰ ਗਾਹਕਾਂ ਦੀ ਮਨਪਸੰਦ ਕਾਰ : ਸਰਪੰਚ ਲਹਿਰਾ ਡੇਹਲੋਂ 20 ਜਨਵਰੀ ( ਦਾਰਾ ਘਵੱਦੀ ) ਕਾਰਾਂ ਬਨਾਉਣ ਦੇ ਖੇਤਰ ਚ ਜਾਣਿਆ ਪਛਾਣਿਆ ਨਾਂਅ ਹੰਡਾਈ ਕੰਪਨੀ ਨੇ ਅਪਣੇ ਗਾਹਕਾਂ ਦੀ ਪਸੰਦੀਦੀ ਬਹੁਤ ਹੀ ਸੁੰਦਰ ਮਾਡਲ ਵਿੱਚ ਫੇਸ ਲਿਫਟ ਕਰੇਟਾ ਨਿਊ ਕਾਰ ਲਾਂਚ ਕੀਤੀ ਹੈ। ਜਿਸਦੀ ਕਿ ਅੱਜ ਪਿੰਡ ਲਹਿਰਾ ਮਲੇਰਕੋਟਲਾ ਲੁਧਿਆਣਾ ਰੋਡ ਤੇ ਸਥਿਤ ਹੰਡਾਈ ਕੰਪਨੀ ਦੇ ਸੋਅ ਰੂਮ ਵਿੱਚ ਸਰਪੰਚ ਗੁਰਜੀਤ ਸਿੰਘ ਲਹਿਰਾ ਅਤੇ ਜਰਨਲ ਮੈਨੇਜਰ ਹਿੰਮਤ ਵੱਲੋਂ ਸਟਾਫ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਘੁੰਡ....
ਪਟਿਆਲਾ, 19 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਕ ਟਵੀਟ ਕਰਕੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀਆਂ ਲੋਕ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਤੇ ਬਿਰਾਮ ਲਗਾ ਦਿੱਤਾ ਹੈ। ਕਿਉਂਕਿ ਉਥੋਂ ਦੀ ਕਾਂਗਰਸ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਲਿਖਿਆ ਹੈ ਕਿ ਉਸ ਦੀ ਪਤਨੀ ਅਜੇ ਵੀ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਇਸ ਮਾਮਲੇ ਵਿੱਚ ਉਹ ਯਮੁਨਾ ਨਗਰ ਦੀ ਡਾਕਟਰ ਰੁਪਿੰਦਰ ਕੌਰ ਨੂੰ ਮਿਲੇ ਹਨ।....
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਵੇ ਮੀਡੀਆ : ਚੇਤਨ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਕਿਹਾ, ਪੰਜਾਬ ਸਰਕਾਰ ਦੇ ਚੰਗੇ ਯਤਨਾਂ ਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲਿਜਾਵੇ ਮੀਡੀਆ ਜਗਜੀਤ ਸਿੰਘ ਦਰਦੀ ਵੱਲੋਂ ਕਰਵਾਈ 11ਵੀਂ ਸਾਲਾਨਾ ਜਰਨਲਿਸਟ ਕਾਨਫਰੰਸ 'ਚ ਕੀਤੀ ਸ਼ਿਰਕਤ ਪਟਿਆਲਾ, 19 ਜਨਵਰੀ : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਂਝੇ ਤੌਰ 'ਤੇ ਮੀਡੀਆ ਨੂੰ....