ਮਾਲਵਾ

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ
ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਕੀਤੀ ਵਿਚਾਰ ਚਰਚਾ ਲੁਧਿਆਣਾ, 18 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ ਦਾ ਆਯੋਜਨ ਹੋਇਆ। ਸਥਾਨਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਆਯੋਜਿਤ ਮੀਟਿੰਗ ਦੌਰਾਨ, ਆਜ਼ਾਦੀ ਘੁਲਾਟੀਏ ਪਰਿਵਾਰਾਂ ਵਲੋਂ ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਮੀਟਿੰਗ ਦੌਰਾਨ ਗੁਰਮੀਤ ਸਿੰਘ ਮੋਹੀ, ਜਤਿੰਦਰ....
ਪਿੰਡ ਸ਼ੰਕਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ।
ਡੇਹਲੋਂ, 18 ਜਨਵਰੀ (ਦਾਰਾ ਘਵੱਦੀ ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸ਼ੰਕਰ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਸਾਹਿਬ ਬਸਰਾਂਓ ਪੱਤੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੋਈ। ਭਾਈ ਜਗਦੀਸ਼ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ....
ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ
ਜਥੇ: ਨਿਮਾਣਾ ਵਲੋਂ ਚਲਾਈ ਜਾ ਰਹੀ ਖ਼ੂਨਦਾਨ ਕੈਂਪਾ ਦੀ ਲੜੀ ਬੇਮਿਸਾਲ ਕਾਰਜ - ਸੁਖਬੀਰ ਸਿੰਘ ਬਾਦਲ ਡੇਹਲੋਂ,18 ਜਨਵਰੀ (ਦਾਰਾ ਘਵੱਦੀ) ਸਾਹਿਬ -ਏ-ਕਮਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ। ਜੇਕਰ ਅਸੀਂ ਉਨ੍ਹਾਂ ਦੇ ਵੱਲੋ ਬਖਸ਼ੇ ਸਿਧਾਂਤਾਂ, ਫਲਸਫੇ ਅਤੇ ਸਿੱਖਿਆਵਾਂ ਦੇ ਧਾਰਨੀ ਬਣਕੇ ਜਬਰ ਤੇ ਜ਼ੁਲਮ ਖਿਲਾਫ਼ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰੀਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ....
ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ : ਵਧੀਕ ਡਿਪਟੀ ਕਮਿਸ਼ਨਰ 
ਕੈਂਪ ਦੌਰਾਨ 52 ਲਾਭਪਾਤਰੀਆਂ ਨੇ ਕੀਤੀ ਸ਼ਮੂਲੀਅਤ ਲੁਧਿਆਣਾ, 18 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਦੀ ਅਗਵਾਈ ਵਿੱਚ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵਿਖੇ ਅਲਿਮਕੋ ਵੱਲੋ ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੌਤਮ ਜੈਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਪ ਦਾ ਆਯੋਜਨ ਕੀਤਾ ਗਿਆ ਜਿੱਥੇ ਬੜੇ ਹੀ ਉੱਦਮੀ....
ਫਾਜ਼ਿਲਕਾ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ
ਫਾਜ਼ਿਲਕਾ, 17 ਜਨਵਰੀ : ਸਥਾਨਕ ਸ਼ਹਿਰ ਦੇ ਨੇੜੇ ਲਾਧੂਕਾ ਮੰਡੀ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪੁਲਿਸ ਮੁਲਾਜ਼ਮ ਆਰਟੀਓ ਦਫਤਰ ਵਿਖੇ ਤੈਨਾਤ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਆਰਟੀਓ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਉਹ ਲਾਧੂਕਾ ਮੰਡੀ ਵਿਖੇ ਨਾਕਾ ਲਗਾਉਣ ਲਈ ਜਾ ਸਨ ਅਤੇ ਉਨ੍ਹਾਂ ਦੇ ਗਨਮੈਨ ਜਿੰਨ੍ਹਾਂ ਦੀ ਗਿਣਤੀ 4 ਸੀ, ਉਨ੍ਹਾਂ ਦੀ ਪਿਛਲੀ ਗੱਡੀ ਵਿੱਚ ਆ ਰਹੇ ਸਨ, ਜਿੰਨ੍ਹਾਂ ਦੀ ਇੱਕ....
ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਗੁਰਮਤਿ ਸਮਾਗਮ
ਤਲਵੰਡੀ ਸਾਬੋ, 17 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ਦਾ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖਸੀਅਤਾਂ ਅਤੇ....
ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ‘ਚ ਦਮ ਘੁੱਟਣ ਨਾਲ ਪਤੀ-ਪਤਨੀ ਦੀ ਮੌਤ
ਲੁਧਿਆਣਾ, 17 ਜਨਵਰੀ : ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ਵਿੱਚ ਦੇਰ ਰਾਤ ਇੱਕ ਜੋੜੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਕਮਰੇ ਵਿੱਚ ਇੱਕ ਬੱਠਲ ਵਿੱਚ ਕੋਲੇ ਦੀ ਰਾਖ ਪਈ ਹੋਈ ਮਿਲੀ। ਮੰਨਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਜਦੋਂ ਉਹ ਵਿਅਕਤੀ ਫੈਕਟਰੀ ਨਹੀਂ ਗਿਆ ਤਾਂ ਉਸ ਦੇ ਸਾਥੀਆਂ ਨੇ ਉਸ ਨੂੰ ਬੁਲਾਇਆ। ਜਦੋਂ ਕਿਸੇ ਨੇ ਫੋਨ ਨਹੀਂ ਚੁੱਕਿਆ ਤਾਂ ਫੈਕਟਰੀ ਕਰਮਚਾਰੀ ਉਸ ਦੇ ਕਮਰੇ ‘ਚ ਪਹੁੰਚੇ। ਕਮਰਾ ਅੰਦਰੋਂ ਬੰਦ ਸੀ।....
ਆਰ.ਟੀ.ਓ ਕਮ ਜੀ.ਏ. ਮਾਲੇਰਕੋਟਲਾ ਨੇ  ਧੁਰੀ ਰੋਡ ਵਿਖੇ ਵਿਸ਼ੇਸ ਨਾਕੇ ਲਗਾਕੇ 21 ਵਾਹਨਾਂ ਦੇ ਚਲਾਨ ਕੱਟੇ
ਸੜਕ ਸੁਰੱਖਿਆ ਮਹੀਨਾ-2024- ਅਧੂਰੇ ਕਾਗ਼ਜ਼ਾਂ ਵਾਲੇ ਵਾਹਨਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ 'ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 17 ਜਨਵਰੀ : ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਰ.ਟੀ.ਓ ਕਮ ਜੀ.ਏ. ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਵਲੋਂ ਧੁਰੀ ਰੋਡ ਵਿਖੇ ਨਾਕਾ ਲਗਾ ਕੇ ਅਚਨਚੇਤ ਚੈਕਿੰਗ ਕੀਤੀ । ਵਿਸ਼ੇਸ ਨਾਕੇ ਦੌਰਾਨ ਅਧੂਰੇ ਕਾਗ਼ਜਾਂ ਅਤੇ ਹੋਰ ਟਰੈਫ਼ਿਕ ਨਿਯਮਾਂ ਦੀ ਉਲਘੰਣਾ ਕਰਨ....
ਦੇਸ਼ ਵਾਸੀ ਅਤੇ ਸਿੱਖ ਕੌਮ ਮਾਲੇਰਕੋਟਲਾ ਦੀ ਧਰਤੀ ਦਾ ਕਰਜ਼ ਕਦੇ ਨਹੀਂ ਉਤਾਰ ਸਕਦੇ : ਗੁਰਮੀਤ ਸਿੰਘ ਖੁੱਡੀਆਂ
ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ ਮਾਲੇਰਕੋਟਲਾ, 17 ਜਨਵਰੀ : " ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਕੰਧਾਂ ਵਿਚ ਚਿਣਵਾ ਕੇ ਸ਼ਹੀਦ ਕਰਵਾਉਣ ਦਾ ਫਤਵਾ ਜਾਰੀ ਕੀਤਾ ਗਿਆ ਤਾਂ ਹਾਅ ਦਾ ਨਾਅਰਾ ਮਾਲੇਰਕੋਟਲਾ ਦੀ ਧਰਤੀ ਨੇ ਮਾਰਿਆ। ਸਿੱਖ ਕੌਮ ਇਸ ਧਰਤੀ ਦਾ ਕਰਜ਼ ਕਦੇ ਵੀ ਨਹੀਂ ਉਤਾਰ ਸਕਦੀ। ਇਸੇ ਤਰ੍ਹਾਂ ਦੇਸ਼ ਨੂੰ ਅੰਗਰੇਜ਼ ਸਰਕਾਰ ਦੀਆਂ ਗੁਲਾਮੀ ਦੀਆਂ....
ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ, ਮੰਤਰੀ ਮੀਤ ਹੇਅਰ 
ਪਿੰਡ ਕਰਮਗੜ੍ਹ, ਝਲੂਰ ਦੇ ਵਿਕਾਸ ਕਾਰਜਾਂ ਲਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 4.58 ਕਰੋੜ ਰੁਪਏ ਦੀ ਦਿੱਤੇ ਗ੍ਰਾਂਟਾਂ ਦੇ ਗੱਫੇ ਛੱਪੜਾਂ ਦੇ ਨਵੀਨੀਕਰਨ, ਸਪੋਰਟਸ ਪਾਰਕਾਂ ਲਈ, ਸਕੂਲਾਂ ਲਈ ਦਿੱਤੇ ਜਾ ਰਹੇ ਹਨ ਫੰਡ ਬਰਨਾਲਾ, 17 ਜਨਵਰੀ : ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ ਨੇ ਅੱਜ ਪਿੰਡ ਕਰਮਗੜ੍ਹ ਅਤੇ ਝਲੂਰ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਲਈ 4.58 ਕਰੋੜ ਰੁਪਏ ਦੀ ਗ੍ਰਾਂਟਾਂ ਦੇ ਗੱਫੇ ਵੰਡੇ। ਪਿੰਡ ਕਰਮਗੜ੍ਹ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ....
ਬੱਦੋਵਾਲ ਪੁਲ ਲਾਗੇ ਮਿਲੀ ਨੌਜਵਾਨ ਲੜਕੀ ਦੀ ਲਾਸ, ਪੁਲਿਸ ਨੇ ਸਨਾਖਤ ਲਈ ਰੱਖੀ
ਮੁੱਲਾਂਪੁਰ ਦਾਖਾ 17 ਜਨਵਰੀ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ-ਫਿਰੋਜਪੁਰ ਰੋਡ ’ਤੇ ਪਿੰਡ ਬੱਦੋਵਾਲ ਦੇ ਪੁਲ ਲਾਗੇ ਅੱਜ ਇੱਕ ਨੌਜਵਾਨ ਲੜਕੀ ਦੀ ਲਾਸ ਦਾਖਾ ਪੁਲਿਸ ਨੂੰ ਮਿਲੀ ਹੈ। ਜਿਸਦੀ ਸਨਾਖਤ ਲਈ ਪੁਲਿਸ ਨੇ 72 ਘੰਟੇ ਲਈ ਮੋਰਚਰੀ ਵਿੱਚ ਰੱਖੀ ਹੈ। ਇਸ ਸਬੰਧੀ ਏ.ਐੱਸ.ਆਈ ਪਰਮਜੀਤ ਸਿੰਘ ਨੇ ਪੁੱਤਰਕਾਰਾਂ ਨੂੰ ਦੱਸਿਆ ਕਿ ਮਿ੍ਰਤਕ ਲੜਕੀ ਦੀ ਉਮਰ ਕਰੀਬ 26 ਸਾਲ,ਕੱਦ 5 ਫੁੱਟ 2 ਇੰਚ, ਸਰੀਰ ਦਰਮਿਆਨਾ ਰੰਗ ਸਾਫ ਹੈ। ਜੋ ਮਿ੍ਰਤਕਾ ਲੜਕੀ ਦੀ ਲਾਸ ਪੁਲਿਸ ਨੂੰ ਮੇਨ ਜੀ.ਟੀ ਰੋਡ ਨੇੜੇ ਬੱਦੋਵਾਲ ਪੁਲ....
ਮੁੱਲਾਪੁਰ ਸ਼ਹਿਰ ਦੇ ਮੀਨਾ ਬਾਜ਼ਾਰ ’ਚ ਹੋਏ ਨਜਾਇਜ਼ ਕਬਜ਼ਿਆਂ ਤੇ ਸਖਤ ਹੋਈ ਹਾਈ ਕੋਰਟ
ਨਗਰ ਕੌਂਸਲ ਨੂੰ ਕਬਜ਼ੇ ਖਾਲੀ ਕਰਵਾਉਣ ਲਈ ਦਿੱਤਾ ਚਾਰ ਹਫਤੇ ਦਾ ਸਮਾਂ ਮੁੱਲਾਂਪੁਰ ਦਾਖਾ 17 ਜਨਵਰੀ (ਸਤਵਿੰਦਰ ਸਿੰਘ ਗਿੱਲ) ਸਥਾਨਕ ਨਗਰ ਕੌਂਸਲ ਅਧੀਨ ਪੈਂਦੇ ਰਾਏਕੋਟ ਰੋਡ ਸਥਿਤ ਮੀਨਾ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਰਸਤਿਆਂ ਦੀ ਜਗਾ ਰੋਕ ਕੇ ਨਜਾਇਜ਼ ਰੂਪ ਵਿੱਚ ਥੜੇ, ਜਰਨੇਟਰ, ਪਾਉੜੀਆਂ, ਦੁਕਾਨਾਂ ਅੱਗੇ ਪਾਏ ਸਿੱਡ, ਉੱਚੇ ਕੀਤੇ ਰਾਸਤੇ ਦੇ ਮਾਮਲੇ ਵਿਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਦਿਖਾਉਂਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ....
ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਤੇ ਸਾਲਾਸਰ ਲਈ ਰਵਾਨਾ
ਸ਼ਰਧਾਲੂ ਯਾਤਰਾ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣ : ਵਿਧਾਇਕ ਹਾਕਮ ਸਿੰਘ ਠੇਕੇਦਾਰ ਰਾਏਕੋਟ, 17 ਜਨਵਰੀ : ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਅਤੇ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਕੀਤੇ ਗਏ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੱਸਾਂ ਨੂੰ ਝੰਡੀ ਦੇਣ ਮੌਕੇ....
ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਸੰਪਨ ਹੋਇਆ ਆਪੇ ਗੁਰੁ ਚੇਲਾ’ ਨਗਰ ਕੀਰਤਨ 
ਤਲਵੰਡੀ ਸਾਬੋ, 16 ਜਨਵਰੀ : ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਸੰਪੂਰਨ ਹੋਇਆ। ਇਥੇ ਪੁੱਜਣ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਮੈਂਬਰ ਪਾਰਲੀਮੈਂਟ ਬੀਬੀ....
ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ : ਮਜੀਠੀਆ 
ਪਟਿਆਲਾ, 16 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ....