ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖੋ: ਡਾ: ਗਾਂਧੀ ਫਾਜ਼ਿਲਕਾ, 4 ਜੁਲਾਈ 2024 : ਦਿਹਾਤੀ ਖੇਤਰ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਨੇ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਮਮਤਾ ਦਿਵਸ ਦਾ ਵੀ ਜਾਇਜ਼ਾ ਲਿਆ। ਐਸਐਮਓ ਡਾ: ਗਾਂਧੀ ਨੇ ਸੀਐਚਸੀ ਖੂਈਖੇੜਾ ਵਿੱਚ ਚੱਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ....
ਮਾਲਵਾ

ਸੰਸਦ ਮੈਂਬਰ ਵੱਲੋਂ ਸਿਵਲ ਹਸਪਤਾਲ ਦੇ ਨਵੀਨੀਕਰਨ ਅਤੇ ਨਵੇਂ ਮੈਡੀਕਲ ਉਪਕਰਨਾਂ ਲਈ ਦੋ ਕਰੋੜ ਰੁਪਏ ਦਾ ਐਲਾਨ, ਅੱਜ ਇਕ ਕਰੋੜ ਰੁਪਏ ਕੀਤੇ ਜਾਰੀ ਲਾਡੋਵਾਲ ਬਾਈਪਾਸ ਦੇ ਨਾਲ 19 ਕਰੋੜ ਰੁਪਏ ਦੀ ਲਾਗਤ ਵਾਲੇ 21 ਕਿਲੋਮੀਟਰ ਸਾਈਕਲ ਟਰੈਕ ਦੇ ਟੈਂਡਰ ਜਾਰੀ, ਐਨ.ਐਚ.ਐਲ.ਐਮ.ਐਲ. ਵੱਲੋਂ ਐਲੀਵੇਟਿਡ ਰੋਡ (ਲੁਧਿਆਣਾ-ਫਿਰੋਜ਼ਪੁਰ) ਦੇ ਨਾਲ ਪਾਰਕਿੰਗ ਸਥਾਨਾਂ 'ਤੇ ਕਾਰਜ਼ ਆਰੰਭ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ - ਸੰਸਦ ਮੈਂਬਰ ਸੰਜੀਵ ਅਰੋੜਾ....

ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਲਿਆ ਜਾਇਜ਼ਾ ਦਿੜ੍ਹਬਾ, 4 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਦਿੜਬਾ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡ ਖਨਾਲ ਖੁਰਦ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਇਸ ਮੌਕੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਸਮੇਤ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੜ੍ਹਬਾ ਵਾਸੀਆਂ ਦੀ ਸੁਵਿਧਾ ਦੇ ਲਈ ਹਰ....

ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ ਪਟਿਆਲਾ, 4 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਵੱਡੀ ਨਦੀ ਸਮੇਤ ਪਟਿਆਲਾ ਦਿਹਾਤੀ ਹਲਕੇ ਦੇ ਕੁਝ ਇਲਾਕਿਆਂ ਦਾ ਦੌਰਾ ਕਰਕੇ ਮਾਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਦਿੱਤੀਆਂ....

ਨਾਭਾ, 03 ਜੁਲਾਈ : ਨਾਭਾ ਦੇ ਨੇੜਲੇ ਪਿੰਡ ਅਚੱਲ ਤੋਂ ਤੁੰਗਾ ਦੇ ਰਸਤੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਮਨਰੇਗਾ ਮਜ਼ੂਦਰਾਂ ਦੀ ਮੌਤ ਅਤੇ 9 ਮਜ਼ਦੂਰਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਟਰੈਕਟਰ ਨੇ ਕੰਮ ਕਰਦੀਆਂ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ, ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਕੌਰ ਅਤੇ ਦਰੋਪਦੀ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ....

ਏ.ਡੀ.ਸੀ, ਐਸ.ਡੀ.ਐਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਾਦਿਕ ਵਿਖੇ ਲੱਗੇ ਚੌਥੇ ਸੁਵਿਧਾ ਕੈਂਪ ਵਿੱਚ 41 ਸਮੱਸਿਆਵਾਂ ਦਾ ਕੀਤਾ ਮੌਕੇ ਤੇ ਹੱਲ ਸਾਦਿਕ (ਫਰੀਦਕੋਟ) 03 ਜੁਲਾਈ 2024 : ਅੱਜ ਚੌਥੇ ਸੁਵਿਧਾ ਕੈਂਪ ਦੇ ਗੇੜ ਤਹਿਤ ਸਾਦਿਕ ਵਿਖੇ ਅੱਤ ਦੀ ਗਰਮੀ ਦੇ ਬਾਵਜੂਦ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫਰੀਦਕੋਟ ਮੇਜਰ ਵਰੁਣ ਕੁਮਾਰ ਅਤੇ ਸਮੂਹ ਵਿਭਾਗਾਂ ਦੇ ਮੁੱਖੀਆਂ ਵੱਲੋਂ ਸਾਦਿਕ ਅਤੇ ਆਸ ਪਾਸ ਦੇ ਲੋਕਾਂ ਦੀਆਂ....

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗੀ ਮੁਕੰਮਲ ਪਾਬੰਦੀ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼ ਫਰੀਦਕੋਟ 3 ਜੁਲਾਈ 2024 : ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਵਿਭਾਗ ਨੂੰ ਲਾਊਡ ਸਪੀਕਰਾਂ ਦੇ ਇਸਤੇਮਾਲ ਸਬੰਧੀ ਸਖਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਜਾਂ ਮੈਰਿਜ ਪੈਲੇਸ਼ਾਂ ਅਤੇ ਨਿੱਜੀ ਵਰਤੋਂ ਦੌਰਾਨ ਲਾਊਡ ਸਪੀਕਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਇਸਤੇਮਾਲ ਕਰਨ ਤੇ ਮੁਕੰਮਲ ਰੋਕ....

ਤੀਸਰੀ ਅਤੇ ਚੌਥੀ ਪੁਜੀਸ਼ਨ 'ਤੇ ਵੀ ਕੰਨਿਆ ਸਕੂਲ ਦਾ ਕਬਜ਼ਾ ਪਿਛਲੇ ਸਾਲ ਵੀ ਇਸੇ ਸਕੂਲ ਦੀ ਜਸਲੀਨ ਨੇ ਹਾਸਲ ਕੀਤਾ ਸੀ ਪਹਿਲਾ ਸਥਾਨ ਬਰਨਾਲਾ, 03 ਜੁਲਾਈ 2024 : ਅੱਜ ਐਨ ਐਮ ਐਮ ਐਸ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਕੰਨਿਆ ਸਕੂਲ ਬਰਨਾਲਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਪੂਰੇ ਪੰਜਾਬ 'ਚੋਂ ਪਹਿਲਾ ਸਥਾਨ ਮੱਲਿਆ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀਆਂ 17 ਲੜਕੀਆਂ ਨੇ ਇਸ ਮੈਰਿਟ ਲਿਸਟ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਹੁਸਨਪ੍ਰੀਤ....

ਡਿਪਟੀ ਕਮਿਸ਼ਨਰ, ਏ.ਡੀ.ਸੀ., ਐਸ.ਡੀ.ਐਮ. ਸਮੇਤ ਹੋਰ ਉੱਚ ਅਧਿਕਾਰੀਆਂ ਨੇ ਕੀਤਾ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ 31 ਜੁਲਾਈ ਤੱਕ ਲੱਗਣ ਵਾਲੇ ਕੈਂਪਾਂ ਦਾ ਅਗਾਊਂ ਸ਼ਡਿਊਲ ਵੀ ਜਾਰੀ ਮੋਗਾ 3 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ 'ਆਪ ਦੀ ਸਰਕਾਰ-ਆਪ ਦੇ ਦੁਆਰ' ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ....

ਭਵਾਨੀਗੜ੍ਹ, 02 ਜੁਲਾਈ 2024 : ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਨੇੜੇ ਚੰਡੀਗੜ੍ਹ- ਬਠਿੰਡਾ ਹਾਈਵੇ 2 ਕਾਰਾਂ ਅਤੇ ਇੱਕ ਪਿਕਅਪ ਦੀ ਹੋਈ ਭਿਆਨਕ ਟੱਕਰ ‘ਚ ਤਿੰਨ ਲੋਕਾਂ ਦੀ ਮੌਤ ਅਤੇ ਤਿੰਨ ਦੇ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸਾਇਡ ਨੂੰ ਜਾ ਰਹੀ ਇੱਕ ਮਰਸਡੀਜ ਕਾਰ ਬੇਕਾਬੂ ਹੋ ਕੇ ਹਾਈਵੇ ਦੀ ਦੂਸਰੀ ਸਾਇਡ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੀ ਇੱਕ ਪਿੱਕਅਪ ਅਤੇ ਮਹਿੰਦਰਾ ਗੱਡੀ ਐਕਸ ਯੂ.ਵੀ. ਨਾ ਟਕਰਾ ਗਈ। ਟੱਕਰ ਅੇਨੀ ਭਿਆਨਕ ਸੀ ਕਿ ਤਿੰਨੋ ਵਾਹਨ ਬੁਰੀ ਤਰਾਂ ਨੁਕਸਾਨੇ ਗਏ....

ਰੂਪਨਗਰ, 2 ਜੁਲਾਈ 2024 : ਜ਼ਿਲ੍ਹਾ ਰੋਪੜ ਨਗਰ ਕੌਂਸਲ ਦੇ ਨਜ਼ਦੀਕ ਪੈਂਦੀ ਸਰਹਿੰਦ ਨਹਿਰ ਦੇ ਕੋਲ ਹਾਦਸਾ ਵਾਪਰਿਆ, ਜਿਸ ਵਿੱਚ ਹਿਮਾਚਲ ਨੰਬਰ ਥਾਰ ਗੱਡੀ ਅਤੇ ਆਟੋ ਵਿਚਕਾਰ ਟੱਕਰ ਹੋ ਗਈ। ਟੱਕਰ ਇਨੀ ਜ਼ਬਰਦਸਤ ਸੀ ਕਿ ਆਟੋ ਸਰਹੰਦ ਨਹਿਰ ਦੇ ਵਿੱਚ ਜਾ ਡਿੱਗਾ। ਪ੍ਰਤੱਖ ਦਰਸ਼ੀਆਂ ਨੇ ਮੰਨੀ ਜਾਵੇ ਤਾਂ ਆਟੋ ਵਿੱਚ ਤਿੰਨ ਤੋਂ ਚਾਰ ਵਿਅਕਤੀ ਸਵਾਰ ਸਨ ਜੋ ਆਟੋ ਦੇ ਨਾਲ ਹੀ ਨਹਿਰ ਦੇ ਵਿੱਚ ਗਿਰ ਗਏ। ਦੂਜੇ ਪਾਸੇ ਥਾਰ ਚਾਲਕ ਨੇ ਕਿਹਾ ਕਿ ਆਟੋ ਗਲਤ ਪਾਸਿਓਂ ਆ ਰਿਹਾ ਸੀ ਜਿਸ ਕਾਰਨ ਇਹ ਘਟਨਾ ਹੋਈ ਹੈ। ਪ੍ਰਤੱਖ....

ਫਾਜ਼ਿਲਕਾ, 2 ਜੁਲਾਈ 2024 : ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਵੱਡੀ ਕਾਰਵਾਈ ਕੀਤੀ ਹੈ। ਬੀਐਸਐਫ ਨੇ ਘੁਸਪੈਠ ਦੀ ਘਟਨਾ ਨੂੰ ਨਾਕਾਮ ਕਰਦਿਆਂ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਇਹ ਘੁਸਪੈਠ ਸਾਦਕੀ ਸਰਹੱਦ ਤੋਂ ਭਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਸਰਹੱਦੀ ਸੁਰੱਖਿਆ ਮੁਲਾਜ਼ਮਾਂ ਨੇ ਕਾਰਵਾਈ ਕਰਦਿਆਂ ਉਸ ਨੂੰ ਗੋਲੀ ਮਾਰ ਦਿੱਤੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘੁਸਪੈਠੀਆ ਰਾਤ ਸਮੇਂ ਸਰਹੱਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।....

ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਹਰ ਹਫ਼ਤੇ ਲੱਗਣਗੇ ਅਜਿਹੇ ਲੋਕ ਪੱਖੀ ਕੈਂਪ: ਜਤਿੰਦਰ ਜੋਰਵਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦਿੱਤਾ ਸੱਦਾ ਕੈਂਪ ਦੌਰਾਨ ਵਿਭਾਗੀ ਸੇਵਾਵਾਂ ਹਾਸਲ ਕਰਨ ਵਾਲਿਆਂ ਨੇ ਕੀਤਾ ਸਰਕਾਰ ਦਾ ਧੰਨਵਾਦ ਧੂਰੀ/ਸੰਗਰੂਰ, 2 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ....

ਮਿਸ਼ਨ ਐਕਸੀਲੈਂਸ, ਅਕਾਦਮਿਕ ਤੇ ਖੇਡ ਗਤੀਵਿਧੀਆਂ ਸਮੇਤ ਸਮੁੱਚੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਮਿਡ-ਡੇਅ-ਮੀਲ ਦੌਰਾਨ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ, ਬੱਚਿਆਂ ਨੂੰ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਆ ਸੰਗਰੂਰ, 2 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿਦਿਅਕ ਤੇ ਖੇਡਾਂ ਸਬੰਧੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੋਂ ਬੱਚਿਆਂ....

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਝੰਡੀ ਵਿਖਾ ਕੇ ਕੀਤੀਆਂ ਰਵਾਨਾ ਫਾਜ਼ਿਲਕਾ, 02 ਜੁਲਾਈ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਫਾਈ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ 10 ਨਵੀਆਂ ਗੱਡੀਆਂ ਖਰੀਦੀਆਂ ਗਈਆਂ ਹਨ ਜੋ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚੋਂ ਕੂੜਾ ਚੁੱਕਣਗੀਆਂ। ਇਹਨਾਂ ਗੱਡੀਆਂ ਨੂੰ ਅੱਜ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ....