ਮਾਲਵਾ

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ
15 ਜੁਲਾਈ ਤੱਕ ਕਿਸਾਨ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ ਫਾਜ਼ਿਲਕਾ 2 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਿਰੀ ਮਿਤੀ 15 ਜੁਲਾਈ ਕੀਤੀ ਗਈ ਹੈ। ਕਿਸਾਨ ਵੀਰ 15 ਜੁਲਾਈ 2024 ਤੱਕ ਆਨਲਾਈਨ https:/....
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ
ਫਾਜ਼ਿਲਕਾ 2 ਜੁਲਾਈ 2024 : ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਅਮਰਪੁਰਾ ਵਿਖੇ ਇੰਟਰਲੋਕ ਗਲੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ....
ਸਿਹਤ ਵਿਭਾਗ ਵੱਲੋਂ "ਵਿਸ਼ਵ ਆਬਾਦੀ ਦਿਵਸ" ਸਬੰਧੀ  ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਪੰਦਰਵਾੜਾ
ਫਾਜਿਲਕਾ 2 ਜੁਲਾਈ 2024 : ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸੀਐਚਸੀ ਖੂਈਖੇੜਾ ਫੀਲਡ ਸਟਾਫ ਮਲੀਪਰਪਜ਼ ਹੈਲਥ ਵਰਕਰ ਦੀ ਬੈਠਕ ਕੀਤੀ ਗਈ। ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ ਮਿਤੀ 27 ਜੂਨ ਤੋਂ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ....
ਐਸ.ਟੀ.ਐਫ. ਪੰਜਾਬ ਅਤੇ ਸਿਹਤ ਵਿਭਾਗ ਬਰਨਾਲਾ ਵਲੋਂ ਪਾਬੰਦੀਸ਼ੁਦਾ ਦਵਾਈ ਬਰਾਮਦ
ਬਰਨਾਲਾ, 2 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਸ੍ਰੀ ਸੰਦੀਪ ਕੁਮਾਰ ਮਲਿਕ (ਆਈ.ਪੀ.ਐਸ) ਐਸ.ਐਸ.ਪੀ. ਬਰਨਾਲਾ, ਸੰਦੀਪ ਸਿੰਘ ਮੰਡ ਐਸ.ਪੀ. (ਡੀ) ਦੀ ਯੋਗ ਅਗਵਾਈ ਅਤੇ ਸਰਬਜੀਤ ਸਿੰਘ ਡੀ.ਐਸ.ਪੀ. ( ਐਸ.ਟੀ.ਐਫ ਪਟਿਆਲਾ) ਵਲੋਂ ਬਰਨਾਲਾ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਸਮੇਤ ਪਿੰਡ ਨਾਈਵਾਲ ਵਿਖੇ ਅਲਜਾਨ ਫਾਰਮਾਸਿਉਟੀਕਲ ਪ੍ਰਾਈਵੇਟ ਲਿਮਟਡ ਕੰਪਨੀ ਵਿਖੇ ਤੜਕਸਾਰ ਰੇਡ ਕੀਤੀ ਗਈ। ਮੈਡਮ ਪਰਨੀਤ ਕੌਰ ਡਰੱਗ....
ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ 
ਬਰਨਾਲਾ, 2 ਜੁਲਾਈ 2024 : ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਨਿਰਦੇਸ਼ਾਂ ਤਹਿਤ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਓ ਆਰ ਐਸ ਜ਼ਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ....
ਸਿਵਲ ਸਰਜਨ ਬਰਨਾਲਾ ਵੱਲੋਂ ਸੀ.ਐਚ.ਸੀ. ਭਦੌੜ ਦਾ ਅਚਨਚੇਤੀ ਦੌਰਾ
ਐਮਰਜੈਂਸੀ ਸਮੇਤ ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਬਰਨਾਲਾ, 2 ਜੁਲਾਈ 2024 : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੇ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਮੇਂ-ਸਮੇਂ 'ਤੇ ਉਪਰਾਲੇ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਲੰਘੀ ਸ਼ਾਮ ਸੀ.ਐਚ.ਸੀ. ਭਦੌੜ ਦਾ ਅਚਨਚੇਤੀ ਦੌਰਾ ਕਰਨ ਸਮੇਂ ਕੀਤਾ ਗਿਆ। ਇਸ ਸਮੇਂ ਉਨ੍ਹਾਂ ਐਮਰਜੈਂਸੀ ਸਮੇਤ ਹਸਪਤਾਲ ਵਿਖੇ ਮਿਲ ਰਹੀਆਂ....
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ 'ਚ ਚੁੱਕਿਆ ਪੇਂਡੂ ਵਿਕਾਸ ਫੰਡ ਦਾ ਮੁੱਦਾ
ਸੰਸਦ ਵਿੱਚ ਪਲੇਠੇ ਭਾਸ਼ਣ ਵਿੱਚ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ ਬਰਨਾਲਾ, 2 ਜੁਲਾਈ 2024 : ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦੇ ਹੋਏ ਜਿੱਥੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਓਥੇ ਕੇਂਦਰ ਸਰਕਾਰ ਵਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ ਸਣੇ ਹੋਰ ਫੰਡਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਆਰਡੀਐਫ (ਰੂਰਲ ਡਿਵੈਲਪਮੈਂਟ ਫੰਡ) ਸਮੇਤ ਰੋਕੇ ਤਕਰੀਬਨ 8000 ਕਰੋੜ ਰੁਪਏ ਦੇ ਫੰਡ ਜਾਰੀ....
ਪੀ.ਏ.ਯੂ ਵਿਚ ਹੱਥ ਕਲਾ ਰਾਹੀਂ ਰੋਜ਼ਗਾਰ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ
ਲੁਧਿਆਣਾ 1 ਜੁਲਾਈ 2024 : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੀਆਂ ਕਿਸਾਨ ਬੀਬੀਆਂ ਲਈ ਹੱਥ ਕਲਾ ਰਾਹੀਂ ਰੋਜ਼ਗਾਰ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਕੋਰਸ ਵਿੱਚ 50 ਸਿਖਿਆਰਥੀਆਂ ਨੇ ਭਾਗ ਲਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਵੱਧ ਤੋਂ ਵੱਧ ਕਿਸਾਨ ਬੀਬੀਆਂ ਨੂੰ ਹੱਥ ਕਲਾ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕਰਕੇ ਨਾ....
ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਨੇ ਅਮਰੀਕਾ ਦੀ ਕੋਲੋਰਾਡੋ ਰਾਜ ਯੂਨੀਵਰਸਿਟੀ ਵਿਖੇ ਨਦੀਨ ਵਿਗਿਆਨੀ ਵਜੋਂ ਸੇਵਾ ਆਰੰਭੀ
ਲੁਧਿਆਣਾ 1 ਜੁਲਾਈ 2024 : ਬੀਤੇ ਦਿਨੀਂ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਫਸਲ ਵਿਗਿਆਨ ਵਿਭਾਗ ਤੋਂ 2010 ਵਿਚ ਐੱਮ ਐੱਸ ਸੀ ਕਰਨ ਵਾਲੇ ਡਾ. ਲਵਰੀਤ ਸਿੰਘ ਸ਼ੇਰਗਿੱਲ ਨੇ ਅਮਰੀਕਾ ਦੀ ਕੋਲੋਰਾਡੋ ਰਾਜ ਯੂਨੀਵਰਸਿਟੀ ਵਿਖੇ ਸਹਾਇਕ ਪ੍ਰੋਫੈਸਰ ਵਜੋਂ ਨੌਕਰੀ ਸ਼ੁਰੂ ਕਰ ਦਿੱਤੀ ਹੈ| ਜ਼ਿਕਰਯੋਗ ਹੈ ਕਿ ਉਹ ਨਦੀਨ ਵਿਗਿਆਨੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ| ਡਾ. ਸ਼ੇਰਗਿੱਲ ਨੇ ਆਸਟ੍ਰੇਲੀਆ ਦੀ ਐਡੀਲੇਡ ਯੂਨੀਵਰਸਿਟੀ ਤੋਂ 2016 ਵਿਚ ਨਦੀਨ ਵਿਗਿਆਨ ਦੀ ਪੀ ਐੱਚ ਡੀ ਕੀਤੀ ਸੀ| ਉਹਨਾਂ ਦੀ ਮੁਹਾਰਤ ਦਾ ਖੇਤਰ....
ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਵਿਚ ਐੱਮ ਬੀ ਏ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦਿੱਤੀ ਗਈ
ਲੁਧਿਆਣਾ 1 ਜੁਲਾਈ 2024 : ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਨੇ 2022-24 ਦੇ ਐੱਮ ਬੀ ਏ ਅਤੇ ਐੱਮ ਬੀ ਏ ਖੇਤੀ ਕਾਰੋਬਾਰ ਦੇ ਬੈਚ ਨੂੰ ਵਿਦਾਇਗੀ ਦਿੱਤੀ| ਨਵੇਂ ਆਏ ਵਿਦਿਆਰਥੀਆਂ ਨੇ ਪੁਰਾਣੇ ਵਿਦਿਆਰਥੀਆਂ ਨੂੰ ਬੇਹੱਦ ਭਾਵੁਕ ਅੰਦਾਜ਼ ਵਿਚ ਇਸ ਯੂਨੀਵਰਸਿਟੀ ਵਿਚ ਸਿੱਖਿਆ ਹਾਸਲ ਕਰਨ ਉਪਰੰਤ ਅਲਵਿਦਾ ਕਿਹਾ| ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੀ ਜ਼ਿੰਮੇਵਾਰੀ ਅਤੇ ਕਿੱਤੇ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਸਹੁੰ ਚੁੱਕੀ| ਬਿਜ਼ਨਸ ਸਟੱਡੀਜ਼ ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਨੇ ਇਸ....
ਡੀਸੀ ਸਾਹਨੀ ਨੇ 'ਬੁੱਢਾ ਦਰੀਆ' ਨੂੰ ਮੁੜ ਸੁਰਜੀਤ ਕਰਨ ਲਈ ਪ੍ਰੋਜੈਕਟ ਦੀ ਸਮੀਖਿਆ ਕੀਤੀ, ਅਧਿਕਾਰੀਆਂ ਨੂੰ ਕੰਮ ਤੇਜ਼ ਕਰਨ ਦੇ ਨਿਰਦੇਸ਼
ਮੌਨਸੂਨ ਸੀਜ਼ਨ ਦੌਰਾਨ ਪੌਦੇ ਲਗਾਉਣ ਦੀ ਮੁਹਿੰਮ ਚਲਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ* ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਉਂਦਾ ਹੈ ਲੁਧਿਆਣਾ, 1 ਜੁਲਾਈ 2024 : ਡਿਪਟੀ ਕਮਿਸ਼ਨਰ (ਡੀਸੀ) -ਕਮ-ਨਗਰ ਨਿਗਮ (ਐਮਸੀ) ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੋਮਵਾਰ ਨੂੰ 'ਬੁੱਢਾ ਦਰੀਆ' ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੇ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਰਕਾਰ ਵੱਲੋਂ ਐਮਸੀ ਕਮਿਸ਼ਨਰ ਦਾ ਵਾਧੂ ਚਾਰਜ ਦਿੱਤੇ ਜਾਣ ਤੋਂ ਬਾਅਦ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਹਰ ਹਫਤੇ ਸਬ ਡਵੀਜ਼ਨਾਂ ਵਿੱਚ 2-2 ਲੋਕ ਸੁਵਿਧਾ ਕੈਂਪ ਲਗਾਉਣ ਦੇ ਆਦੇਸ਼ 
ਨਾਗਰਿਕਾਂ ਦੇ ਕੀਮਤੀ ਸਮੇਂ ਤੇ ਧਨ ਨੂੰ ਬਚਾਉਣ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਲੱਗਣਗੇ ਕੈਂਪ ਸੰਗਰੂਰ, 1 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹਈਆ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਜਿਲਾ ਸੰਗਰੂਰ ਵਿੱਚ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ....
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦੀ ਅਚਨਚੇਤ ਜਾਂਚ 
ਰਜਿਸਟਰੀਆਂ ਦੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ, ਲੋਕਾਂ ਤੋਂ ਲਈ ਫੀਡਬੈਕ ਸੁਨਾਮ ਉਧਮ ਸਿੰਘ ਵਾਲਾ, 1 ਜੁਲਾਈ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਆਮ ਲੋਕਾਂ ਨੂੰ ਸਾਫ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਿਲਾ ਸੰਗਰੂਰ ਅਧੀਨ ਆਉਂਦੀਆਂ ਸਾਰੀਆਂ ਤਹਿਸੀਲਾਂ ਅਤੇ ਸਭ ਤਹਿਸੀਲਾਂ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਸਖਤ ਦਿਸ਼ਾ ਨਿਰਦੇਸ਼ਾਂ ਹੇਠ ਸਬੰਧਤ ਉਪ ਮੰਡਲ....
ਸਿਹਤ ਵਿਭਾਗ ਵਲੋਂ ਮਨਾਇਆ ਗਿਆ ਰਾਸ਼ਟਰੀ ਡਾਕਟਰ ਦਿਵਸ 
ਬਰਨਾਲਾ, 1 ਜੁਲਾਈ 2024 : ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਪਹਿਲੀ ਜੁਲਾਈ ਨੂੰ “ਰਾਸ਼ਟਰੀ ਡਾਕਟਰ ਦਿਵਸ” ਮਨਾਇਆ ਗਿਆ, ਇਸ ਮੌਕੇ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਰਾਸ਼ਟਰੀ ਡਾਕਟਰ ਦਿਵਸ 'ਤੇ ਪੰਜਾਬ ਸਰਕਾਰ ਸਮੂਹ ਮਿਹਨਤਕਸ਼ ਡਾਕਟਰ ਸਾਹਿਬਾਨ ਦੇ ਯਤਨਾਂ ਅਤੇ ਲਗਨ ਨੂੰ ਸਲਾਮ ਕਰਦੀ ਹੈ। ਡਾ. ਗੁਰਮਿੰਦਰ ਕੌਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਕਿਹਾ ਕਿ ਡਾਕਟਰ ਦਿਵਸ ਸਮਾਜ ਲਈ ਡਾਕਟਰਾਂ ਦੇ ਅਣਮੁੱਲੇ ਯੋਗਦਾਨ ਦਾ ਸਨਮਾਨ ਕਰਨ....
ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾ ਰਿਹੈ ਰੋਜ਼ਗਾਰ ਬਿਊਰੋ
ਕੈਂਪ ਦੌਰਾਨ 52 ਪ੍ਰਾਰਥੀਆਂ ਨੂੰ ਕੀਤਾ ਸ਼ਾਰਟਲਿਸਟ ਬਰਨਾਲਾ, 1 ਜੁਲਾਈ 2024 : ਪੰਜਾਬ ਸਰਕਾਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦੇ ਉਦੇਸ਼ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਬਰਨਾਲਾ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ ਪਿਛਲੇ ਦਿਨੀਂ ਮੈਗਾ....