ਮਾਲਵਾ

ਹਰਨਾਮ ਨਗਰ ਵੈਲਫੇਅਰ ਸੁਸਾਇਟੀ 'ਚ ਧੀਆਂ ਦੇ 11 ਜਨਵਰੀ ਨੂੰ ਲੋਹੜੀ ਮੇਲੇ ਦਾ ਸੱਦਾ ਦੇਣ ਪਹੁੰਚੇ ਦਾਖਾ, ਬਾਵਾ, ਲਾਪਰਾਂ
ਟਿੱਕਾ ਦੇ ਗ੍ਰਹਿ ਵਿਖੇ ਜਸਵਿੰਦਰ ਕੌਰ ਐਡਵੋਕੇਟ ਅਤੇ ਪ੍ਰਿੰ. ਓਮਾ ਪਨੇਸਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬਾਵਾ ਨੇ ਲੋਹੜੀ ਦੀ ਗਾਗਰ ਭੇਂਟ ਕੀਤੀ ਲੁਧਿਆਣਾ, 9 ਜਨਵਰੀ : ਅੱਜ ਹਰਨਾਮ ਨਗਰ ਵੈਲਫੇਅਰ ਸੋਸਾਇਟੀ ਨੇ ਸਮਾਜਿਕ ਜਾਗਰੂਕਤਾ ਦਾ ਸੁਨੇਹਾ ਦਿੰਦਿਆਂ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਮੰਚ ਦੇ ਮੁੱਖ ਸਰਪ੍ਰਸਤ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਸਰਪ੍ਰਸਤ ਗੁਰਦੇਵ ਸਿੰਘ ਲਾਪਰਾਂ ਨੂੰ ਉੱਘੇ ਸਮਾਜ ਸੇਵੀ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਦੇ....
ਪੀ.ਏ.ਯੂ. ਵਿਚ ਆਉਂਦੇ ਵਰ੍ਹੇ ਲਈ ਪਸਾਰ ਗਤੀਵਿਧੀਆਂ ਦੀ ਵਿਉਂਤਬੰਦੀ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ
ਲੁਧਿਆਣਾ 9 ਜਨਵਰੀ : ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਅੱਜ 2024-25 ਲਈ ਰਾਜ ਪੱਧਰੀ ਪਸਾਰ ਅਤੇ ਸਿਖਲਾਈ ਗਤੀਵਿਧੀਆਂ ਦੀ ਵਿਉਂਤਬੰਦੀ ਲਈ ਇਕ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ, ਸਕਿੱਲ ਡਿਵੈਲਪਮੈਂਟ ਸੈਂਟਰ, ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਮਾਹਿਰ ਸ਼ਾਮਿਲ ਹੋਏ| ਪ੍ਰਧਾਨਗੀ ਭਾਸ਼ਣ ਵਿਚ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਸਖਤ ਗਰਮੀ....
ਸੰਸਦ ਮੈਂਬਰ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ
ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ, ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ ਕਿਹਾ! ਜ਼ਿਲ੍ਹਾ ਵਾਸੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ ਲੁਧਿਆਣਾ, 09 ਜਨਵਰੀ : ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ....
ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ
ਨਾਮਜ਼ਦ ਕੀਤੇ 3.21 ਲੱਖ ਲਾਭਪਾਤਰੀਆਂ 'ਚੋਂ, 10 ਖੁਸ਼ਕਿਸਮਤ ਜੇਤੂਆਂ ਦੀ ਡਰਾਅ ਰਾਹੀਂ ਹੋਈ ਚੋਣ ਲੁਧਿਆਣਾ, 9 ਜਨਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ। ਇਹ ਡਰਾਅ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ (ਲੁਧਿਆਣਾ) ਮੇਜਰ ਅਮਿਤ ਸਰੀਨ....
ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ
ਏਡੀਸੀ ਵਿਰਾਜ ਤਿੜਕੇ ਨੇ ਤਿਆਰੀ ਸਬੰਧੀ ਮੀਟਿੰਗ ਕੀਤੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਪੋਸਟਰ, ਸਲੋਗਨ ਅਤੇ ਭਾਸ਼ਣ ਅਧਾਰਿਤ ਪੂਰਵ ਪ੍ਰਤੀਯੋਗਤਾਵਾਂ ਰਾਹੀਂ ਸਮਾਗਮ ਨਾਲ ਜੋੜਿਆ ਜਾਵੇਗਾ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਜ਼ਿੰਮੇਵਾਰੀਆਂ ਸੌਂਪੀਆਂ ਐਸ.ਏ.ਐਸ.ਨਗਰ, 09 ਜਨਵਰੀ : ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 25 ਜਨਵਰੀ 2024 ਨੂੰ ਐਮਿਟੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਦੀ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ....
ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ
ਡੀ ਸੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਭੌਤਿਕ ਅਤੇ ਡਿਜੀਟਲ ਨਕਸ਼ਾ ਤਿਆਰ ਕਰਨ ਲਈ ਕਿਹਾ ਪੰਜਾਬ ਦੇ ਸਭ ਤੋਂ ਮਨਪਸੰਦ ਸਥਾਨ 'ਤੇ ਕਾਰੋਬਾਰ ਕਰਨ ਦੀ ਸੌਖ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਉਪਰਾਲਾ ਹਵਾਈ ਅੱਡੇ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਦੂਰੀ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਜ਼ਿਲ੍ਹੇ ਕੋਲ ਲੈਂਡ ਬੈਂਕ ਦੇ ਮਕਸਦ ਲਈ ਲਗਭਗ 3800 ਏਕੜ ਪੰਚਾਇਤੀ ਜ਼ਮੀਨ ਉਪਲਬਧ ਐਸ.ਏ.ਐਸ.ਨਗਰ, 09 ਜਨਵਰੀ : ਆਪਣੇ ਪਸੰਦੀਦਾ ਨਿਵੇਸ਼ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਨਿਵੇਸ਼....
'ਖੇਤਰੀ ਸਰਸ ਮੇਲੇ' ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ - ਡਿਪਟੀ ਕਮਿਸ਼ਨਰ 
ਸੈਕਟਰ 88 ਵਿਖੇ 'ਖੇਤਰੀ ਸਰਸ ਮੇਲਾ -2024' ਮਿਤੀ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਕਰਵਾਇਆ ਜਾਵੇਗਾ- ਡੀ ਸੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਵੱਲੋਂ 'ਖੇਤਰੀ ਸਰਸ ਮੇਲੇ' ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਗਠਿਤ ਵੱਖ-ਵੱਖ ਰਾਜਾਂ ਤੋਂ ਦਸਤਕਾਰਾਂ ਅਤੇ ਹੋਰ ਕਲਾਕਾਰਾਂ ਦੇ ਪਹੁੰਚਣ ਦੀ ਸੰਭਾਵਨਾ- ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ....
ਜ਼ਿਲ੍ਹਾ ਮੈਜਿਸਟਰੇਟ  ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ 'ਤੇ ਪਾਬੰਦੀ ਦੇ ਹੁਕਮ
ਮਾਲੇਰਕੋਟਲਾ 09 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫ਼ਟ ਅਤੇ ਗਰਮ ਹਵਾ ਦੇ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ
ਮਾਲੇਰਕੋਟਲਾ 09 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ....
ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਉੱਤਰਾਧਿਕਾਰੀਆਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਮੀਟਿੰਗ
ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼- ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 09 ਜਨਵਰੀ : ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਮੀਟਿੰਗ ਕੀਤੀ । ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ, ਅਤੇ ਸ਼ਹਿਰੀ ਪ੍ਰਧਾਨ ਸੁਭਾਸ਼....
ਸ਼ਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜ਼ਰੂਰੀ: ਡਾ. ਤਨੂੰ ਸਿੰਗਲਾ
ਮਾਨਸਿਕ ਸਿਹਤ ਤੰਦਰੁਸਤੀ ਮਹੀਨਾ— ਸਕਾਰਾਤਮਕ ਜੀਵਨ ਸ਼ੈਲੀ ਅਪਣਾ ਕੇ ਮਾਨਸਿਕ ਤੰਦਰੁਸਤੀ ਨੂੰ ਰੱਖਿਆ ਜਾ ਸਕਦਾ ਹੈ ਬਰਕਰਾਰ ਤਪਾ, 9 ਜਨਵਰੀ : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿੱਚ ਸਿਹਤ ਬਲਾਕ ਤਪਾ ਅਧੀਨ ਜਨਵਰੀ ਮਹੀਨੇ ਨੂੰ ਮਾਨਸਿਕ ਸਿਹਤ ਤੰਦਰੁਸਤੀ ਮਹੀਨੇ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਦਿਮਾਗੀ ਤੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਤਨੂੰ ਸਿੰਗਲਾ ਨੇ ਦੱਸਿਆ ਕਿ....
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਲਈ ਇੰਟਰਵਿਊ
ਬਰਨਾਲਾ, 09 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 11 ਜਨਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਸਟਰੀਬਿਊਟਰ ਦੀ ਅਸਾਮੀ (ਸਿਰਫ ਲੜਕੀਆਂ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ....
ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਵਿਰੁੱਧ ਫਲੈਗ ਮਾਰਚ ਅਤੇ ਕਈ ਘਰਾਂ ਵਿੱਚ ਕੀਤੀ ਗਈ ਸਰਚ
ਬਰਨਾਲਾ, 09 ਜਨਵਰੀ : ਮਾਣਯੋਗ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਸ਼ੁਰੂ ਕੀਤੇ ਰੈਡ ਰੋਜ਼ ਆਪਰੇਸ਼ਨ ਤਹਿਤ ਸਹਾਇਕ ਕਮਿਸ਼ਨਰ ਆਬਕਾਰੀ, ਸੰਗਰੂਰ ਰੇਂਜ, ਸੰਗਰੂਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸ੍ਰੀ ਰੁਪਿੰਦਰਜੀਤ ਸਿੰਘ ਆਬਕਾਰੀ ਅਫ਼ਸਰ, ਜ਼ਿਲ੍ਹਾ ਬਰਨਾਲਾ ਦੀ ਅਗਵਾਈ ਹੇਠ ਇੰਸਪੈਕਟਰ ਸ੍ਰੀ ਰਜਨੀਸ਼ ਕੁਮਾਰ, ਇੰਸਪੈਕਟਰ ਸ੍ਰੀ ਰਾਜੇਸ਼ ਕੁਮਾਰ ਇੰਸਪੈਕਟਰ ਸ੍ਰੀਮਤੀ ਨੀਲਮ ਚੋਪੜਾ ਅਤੇ ਜ਼ਿਲ੍ਹੇ ਦੇ ਸਮੂਹ ਆਬਕਾਰੀ ਨਿਰੀਖਕ ਸਮੇਤ ਪੁਲਿਸ ਟੀਮ ਵੱਲੋਂ ਪਿੰਡ ਫਰਵਾਹੀ ਅਤੇ ਬੰਘੇਰ ਪੱਤੀ, ਧਨੌਲਾ ਵਿੱਚ ਨਜਾਇਜ਼....
ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਸਬੰਧੀ ਜਾਣਕਾਰੀ
ਬਰਨਾਲਾ, 9 ਜਨਵਰੀ : ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਉਪਰ ਵੱਖ ਵੱਖ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਸ਼੍ਰੀ ਜਗਦੀਸ਼ ਸਿੰਘ ਨੇ ਸਲਾਹ ਦਿੱਤੀ ਕਿ ਕਣਕ ਦੀ ਫਸਲ ਨੂੰ ਦੂਜਾ ਪਾਣੀ ਪਹਿਲੇ ਪਾਣੀ ਤੋਂ 35-40 ਦਿਨਾਂ ਬਾਅਦ ਲਗਾਇਆ ਜਾਵੇ। ਜਿੰਨ੍ਹਾ ਖੇਤਾਂ ਵਿੱਚ ਪਹਿਲੇ ਪਾਣੀ ਤੋਂ ਬਾਅਦ ਕਣਕ ਪੀਲੀ ਦਿਖਾਈ ਦਿੰਦੀ ਹੈ ਤਾਂ ਇਸ ਦੇ ਕਈ ਕਾਰਨ ਹੋ ਸਕਦੇ ਹਨ। ਭਾਰੀ ਜਮੀਨਾਂ ਵਿੱਚ ਪਾਣੀ ਦਾ ਪ੍ਰਭਾਵ ਵੀ ਕਣਕ ਪੀਲੀ ਦਿਖਾਈ ਦੇਣ ਦਾ....
"ਸਰਕਾਰ ਤੁਹਾਡੇ ਦੁਆਰ" ਤਹਿਤ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ ਮਹੀਨੇ ਦਾ ਸ਼ਡਿਊਲ ਜਾਰੀ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 09 ਜਨਵਰੀ : ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਤੇ ਉਨ੍ਹਾਂ ਦੇ ਢੁੱਕਵੇਂ ਫੌਰੀ ਹੱਲ ਲਈ ਜਨਵਰੀ ਮਹੀਨੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ,2024 ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਵਿਚ ਬਲਾਕ ਫ਼ਰੀਦਕੋਟ....