ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 32 ਬੋਰ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ : ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ, 20 ਜੂਨ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਚ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ. ਗੌਰਵ ਯਾਦਵ ਨੇ ਐਕਸ ਅਕਾਊਂਟ....
ਮਾਲਵਾ

ਨਾਭਾ 20 ਜੂਨ 2024 : ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਐਮਪੀ ਬਣੇ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਲਈ ਲਗਾਤਾਰ ਐਕਟਿਵ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਲਗਾਤਾਰ ਕਾਂਗਰਸ ਦੇ ਸੀਨੀਅਰ ਆਗੂਆਂ ਵਰਕਰਾਂ ਅਤੇ ਬਲਾਕ ਪੱਧਰ ਦੇ ਪ੍ਰਧਾਨਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਰਾਜਾ ਵੜਿੰਗ ਵਲੋਂ ਜੰਗਲਾਤ ਘੁਟਾਲੇ ਮਾਮਲੇ ਦੇ ਵਿੱਚ ਨਾਭਾ ਜੇਲ ਦੇ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕਰਨ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਮੌਕੇ ਕਾਂਗਰਸ ਪ੍ਰਧਾਨ....

ਅਬੋਹਰ, 20 ਜੂਨ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 122 ਪਿੰਡਾਂ ਤੇ 15 ਢਾਣੀਆਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆਂ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਚ ਨਹਿਰੀ ਪਾਣੀ ਅਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ਤਿਆਰ ਕੀਤੀ ਜਾ ਰਹੀ ਹੈ। ਇਹ 578.28 ਕਰੋੜ ਰੁਪਏ ਦਾ ਪ੍ਰੋਜੈਕਟ ਹੈ ਅਤੇ ਜਿਸਦਾ ਨੀਂਹ ਪੱਥਰ ਮੁੱਖ ਮੰਤਰੀ ਸ: ਭਗਵੰਤ....

ਪਟਿਆਲਾ, 20 ਜੂਨ 2024 : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸੀਨੀਅਰ ਆਗੂ ਜੈ ਇੰਦਰ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੇ 2024-25 ਸੀਜ਼ਨ ਲਈ ਸਾਰੀਆਂ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਜਾਰੀ ਕੀਤੇ ਗਏ ਇੱਕ ਬਿਆਨ ਵਿੱਚ, ਭਾਜਪਾ ਨੇਤਾ ਨੇ ਕਿਹਾ, “ਇਹ ਮਹੱਤਵਪੂਰਣ ਘੋਸ਼ਣਾ ਕਿਸਾਨਾਂ ਦੇ ਸਸ਼ਕਤੀਕਰਨ ਅਤੇ ਖੇਤੀਬਾੜੀ ਸੈਕਟਰ ਨੂੰ....

ਬਰਨਾਲਾ, 20 ਜੂਨ 2024 : ਸੰਗਰੂਰ ਲੋਕ ਸਭ ਹਲਕੇ ਤੋਂ ਚੁਣੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਬਰਨਾਲਾ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਸਿੰਗਲਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ 'ਚ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ....

ਬੂਟੇ ਲਗਾਉਣ ਦੀ ਮੁਹਿੰਮ ਵਿਚ ਤੇਜੀ ਲਿਆਉਣ ਲਈ ਕੀਤੀ ਮੀਟਿੰਗ ਫ਼ਰੀਦਕੋਟ 20 ਜੂਨ 2024 : ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਜਿਲ੍ਹੇ ਵਿੱਚ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਤਾਂ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਕੁਝ ਹੱਦ ਤੱਕ ਠੱਲ੍ਹ ਪਾਈ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਆਪਣੇ ਵਿਭਾਗ....

ਫਤਹਿਗੜ੍ਹ ਸਾਹਿਬ, 20 ਜੂਨ 2024 : ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ "ਮੁਰਗੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਲਗਾਇਆ ਗਿਆ, ਜਿਸ ਵਿੱਚ 16 ਮੁੁਰਗੀ ਪਾਲਕਾਂ ਨੇ ਭਾਗ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਜੀ. ਪੀ. ਐਸ. ਸੇਠੀ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁਰਗੀ ਪਾਲਣ ਸਬੰਧੀ ਤਕਨੀਕੀ ਜਾਣਕਾਰੀ....

ਜਾਬ ਸਰਕਾਰ ਨੇ ਕਿਸਾਨਾਂ ਨੂੰ ਕਰੀਬ 58 ਲੱਖ 37 ਹਜਾਰ 430 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਕਿਹਾ,ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗੀ ਪ੍ਰੋਤਸਾਹਨ ਰਾਸ਼ੀ ਪਾਣੀ ਪੱਧਰ ਨੂੰ ਸਥਿਰ ਰੱਖਣ, ਬਿਜਲੀ ਖਪਤ ਘਟਾਉਣ ਵਾਲੀ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦੇਣ ਕਿਸਾਨ ਮਾਲੇਰਕੋਟਲਾ 20 ਜੂਨ 2024 : ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਅਤੇ ਵਾਤਾਵਰਣ....

ਮੋਗਾ ਟੈਰਾ-ਕੋਟਾ ਕਲੱਸਟਰ ਬਣਨ ਨਾਲ ਮੋਗਾ ਸ਼ਹਿਰ ਦੇ ਕਲਾਕਾਰਾਂ ਦੀ ਕਲਾ ਵਿੱਚ ਆਇਆ ਨਿਖ਼ਾਰ ਹੱਥ ਨਾਲ ਤਿਆਰ ਗਹਿਣਿਆਂ, ਗਮਲਿਆਂ, ਘੰਟੀਆਂ ਅਤੇ ਪਲੇਟਾਂ ਦੀ ਬਾਜ਼ਾਰ ਵਿੱਚ ਦਿਨੋਂ ਦਿਨ ਵੱਧ ਰਹੀ ਮੰਗ ਇਹ ਪ੍ਰੋਜੈਕਟ ਜਿਸ ਸੋਚ ਨਾਲ ਸ਼ੁਰੂ ਕੀਤਾ ਸੀ, ਜ਼ਿਲ੍ਹਾ ਪ੍ਰਸ਼ਾਸ਼ਨ ਉਸ ਵਿੱਚ ਸਫ਼ਲ ਰਿਹਾ - ਡਿਪਟੀ ਕਮਿਸ਼ਨਰ ਮੋਗਾ, 20 ਜੂਨ 2024 : ਸਥਾਨਕ ਹਸਤਕਾਰਾਂ (ਮਿੱਟੀ ਦੇ ਘੜੇ ਅਤੇ ਦੀਵੇ ਬਣਾਉਣ ਵਾਲੇ) ਦੀ ਕਲਾ ਨੂੰ ਹੋਰ ਨਿਖਾਰਨ ਅਤੇ ਉਹਨਾਂ ਨੂੰ ਆਪਣੇ ਉਤਪਾਦ ਵੇਚਣ ਲਈ ਅੰਤਰਰਾਸ਼ਟਰੀ ਬਾਜ਼ਾਰ....

ਲੁਧਿਆਣਾ 20 ਜੂਨ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ 23ਵੀਂ ਐਕਸਟੈਂਸ਼ਨ ਕੌਂਸਲ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਉਹਨਾਂ ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਪਾਣੀ ਦੀ ਸਾਂਭ-ਸੰਭਾਲ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪੀ.ਏ.ਯੂ. ਦੀਆਂ ਵਿਕਸਿਤ ਕੀਤੀਆਂ ਝੋਨੇ ਦੀਆਂ ਵੱਖ-ਵੱਖ ਕਿਸਮਾਂ ਨੂੰ ਤਰਜੀਹ ਦੇਣ| ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਡਾ. ਸਤਨਾਮ ਸਿੰਘ ਮੁੱਖ....

ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) - ਮਾਪਿਆਂ ਨੇ ਇਸ ਦੂਰਅੰਦੇਸ਼ੀ ਉਪਰਾਲੇ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਕੀਤਾ ਵਿਸ਼ੇਸ਼ ਧੰਨਵਾਦ ਲੁਧਿਆਣਾ, 20 ਜੂਨ 2024 : ਸਕੂਲ ਸਿੱਖਿਆ ਵਿਭਾਗ, ਪੰਜਾਬ, ਲੁਧਿਆਣਾ ਮੈਰੀਟੋਰੀਅਸ ਸਕੂਲ ਵਿਖੇ ਆਪਣੇ ਰਿਹਾਇਸ਼ੀ ਸਮਰ ਕੈਂਪ ਦੇ ਨਾਲ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੀ.ਏ.ਸੀ.ਈ.) ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ। ਇਹ ਕੈਂਪ ਗ੍ਰੇਡ 11 ਅਤੇ 12 ਦੇ ਵਿਦਿਆਰਥੀਆਂ 'ਤੇ ਕੇਂਦ੍ਰਤ ਹੈ ਜੋ ਆਈ.ਆਈ.ਟੀ-ਜੇ.ਈ.ਈ. ਅਤੇ ਐਨ.ਈ.ਈ.ਟੀ....

ਅਧਿਕਾਰੀਆਂ ਨੂੰ ਸੁਖਾਵੀਂ ਵਿਧੀ ਤਿਆਰ ਕਰਨ ਦੇ ਨਿਰਦੇਸ਼; ਲਾਭਪਾਤਰੀਆਂ ਲਈ ਅਪਲਾਈ ਕਰਨਾ ਹੋਵੇ ਆਸਾਨ ਅਰਜ਼ੀ ਪ੍ਰਕਿਰਿਆ 'ਚ ਦਿਵਿਆਂਗਜਨਾਂ ਦੇ ਸਹਿਯੋਗ ਲਈ ਸਮਰਪਿਤ ਹੈਲਪਲਾਈਨ ਵੀ ਕੀਤੀ ਜਾਵੇ ਤਿਆਰ ਲੁਧਿਆਣਾ, 20 ਜੂਨ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਅੰਗਹੀਣ ਮਾਮਲਿਆਂ ਵਿੱਚ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਇੱਕ ਸੁਖਾਵੀਂ ਵਿਧੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਵਿੱਚ ਲਾਭਪਾਤਰੀ ਆਸਾਨੀ ਨਾਲ ਅਪਲਾਈ ਕਰ ਸਕਣ....

ਲੁਧਿਆਣਾ, 20 ਜੂਨ 2024 : ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹਾ ਲੁਧਿਆਣਾ ਦੇ ਜਿਹੜੇ ਨੌਜਵਾਨ ਆਰਮੀ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ 24 ਜੂਨ 2024 ਤੋ 28 ਜੂਨ 2024 ਤੱਕ ਮੁਫਤ ਤਿਆਰੀ ਕਰ ਸਕਦੇ ਹਨ। ਟ੍ਰੇਨਿੰਗ ਅਫ਼ਸਰ ਨੇ ਦੱਸਿਆ ਚਾਹਵਾਨ ਯੁਵਕ ਕੈਪ ਵਿੱਚ ਆ ਕੇ ਫਿਜੀਕਲ ਅਤੇ ਲਿਖਤੀ ਪੇਪਰ ਦੀਆਂ....

ਲੋਕਾਂ ਨੇ ਮੌਕੇ 'ਤੇ ਹੀ ਸਰਕਾਰੀ ਸਕੀਮਾਂ ਦਾ ਲਿਆ ਲਾਭ ਇਲਾਕਾ ਨਿਵਾਸੀਆਂ ਵੱਲੋ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ ਲੁਧਿਆਣਾ, 19 ਜੂਨ 2024 : ਜਗਰਾਓਂ ਨੇੜੇ ਪਿੰਡ ਮਲਕ ਦੇ 67 ਸਾਲਾ ਰਣਜੀਤ ਸਿੰਘ ਅਤੇ 68 ਸਾਲਾ ਪਿਆਰਾ ਸਿੰਘ, ਦੋਵਾਂ ਵੱਲੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....

ਸਾਰੇ ਵਿਭਾਗਾਂ ਨੂੰ ਇਸ ਸਬੰਧੀ ਵਿਓਂਤਬੰਦੀ ਜਮ੍ਹਾਂ ਕਰਵਾਉਣ ਦੀ ਨਿਰਦੇਸ਼, ਹਰ ਇੱਕ ਬੂਟੇ ਦੀ ਕੀਤੀ ਜਾਵੇਗੀ ਜੀਓ ਟੈਗਿੰਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਕੀਤੀ ਬੈਠਕ ਛੱਪੜ, ਸੀਵਰ, ਨਾਲਿਆਂ ਦੀ ਸਫਾਈ ਸਬੰਧੀ ਦਿੱਤੇ ਨਿਰਦੇਸ਼ ਬਰਨਾਲਾ, 19 ਜੂਨ 2024 : ਧਰਤੀ ਹੇਠਲੇ ਡਿੱਗਦੇ ਪਾਣੀ ਪੱਧਰ ਅਤੇ ਵੱਧਦੇ ਤਾਪਮਾਨ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਬਰਨਾਲਾ 'ਚ 7 ਤੋਂ 8 ਲੱਖ ਬੂਟੇ ਇਸ ਸਾਲ 'ਚ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ....