ਸੁਚੇਤ ਰਹੋ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰੋ, ਸਿਵਲ ਸਰਜਨ ਬਰਨਾਲਾ ਬਰਨਾਲਾ, 19 ਜੂਨ 2024 : ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਸਾਵਧਾਨੀਆਂ ਦਾ ਪਾਲਣ ਕਰਕੇ ਗਰਮ ਲੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਨੂੰ ਗਰਮ ਲੂ ਲੱਗਣ ਤੋਂ ਬਚਾਅ ਸਬੰਧੀ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜੋ ਗਰਮੀ ਅਤੇ ਤਾਪਮਾਨ ਵਿੱਚ ਰੋਜ਼ਾਨਾ ਹੋ ਰਹੇ ਵਾਧੇ ਨੂੰ....
ਮਾਲਵਾ

ਬਰਨਾਲਾ, 19 ਜੂਨ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਸਿਖ਼ਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਜਿਨ੍ਹਾਂ ਯੁਵਕਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਉਨ੍ਹਾਂ ਨੂੰ ਫਿਜੀਕਲ ਫੀਜ਼ੀਕਲ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ ਅਤੇ ਉਕਤ ਜ਼ਿਲ੍ਹਿਆਂ ਦੇ ਯੁਵਕਾਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਦੀ ਤਿਆਰੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ....

ਡਿਪਟੀ ਕਮਿਸ਼ਨਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਸਖ਼ਤ ਨਿਰਦੇਸ਼ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਬਰਨਾਲਾ, 19 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ....

ਸੰਗਰੂਰ, 19 ਜੂਨ 2024 : ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੀ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ, ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਥੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਥੇ ਉਨ੍ਹਾਂ ਨੇ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਵੀ ਸੌਂਪਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨਾਲ ਸਰਕਾਰ ਹਮੇਸ਼ਾ....

ਸੰਗਰੂਰ, 19 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਪਹਿਲਾਂ ਵਰਗਾ ਨਹੀਂ ਰਿਹਾ, ਜਦੋਂ ਸੂਬੇ ਦੇ ਮੁਖੀ ਹੜ੍ਹ ਪ੍ਰਭਾਵਿਤ....

ਲੁਧਿਆਣਾ, 19 ਜੂਨ, 2024 : ਪੀ ਏ ਯੂ ਨੂੰ 2024-25 ਦੌਰਾਨ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਵਿੱਚ ਦਾਖਲੇ ਲਈ ਕੁੱਲ 5,446 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਗਿਣਤੀ ਪਿਛਲੇ ਪੰਜ ਸਾਲਾਂ ਦੌਰਾਨ ਦਾਖਲੇ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਵਿਚ ਸਭ ਤੋਂ ਵੱਧ ਹਨ। ਵੇਰਵਿਆਂ ਸਹਿਤ ਗੱਲ ਕਰਦੇ ਹੋਏ ਡਾ ਰਿਸ਼ੀਪਾਲ ਸਿੰਘ, ਰਜਿਸਟਰਾਰ, ਪੀਏਯੂ ਨੇ ਦੱਸਿਆ ਕਿ ਸਾਲ 2019 ਵਿਚ 5173, 2020 ਵਿਚ 5117, 2021 ਵਿਚ 3681, 2022 ਵਿਚ 3123 ਅਤੇ 2023 ਵਿੱਚ ਕੁੱਲ 3378 ਵਿਦਿਆਰਥੀਆਂ ਨੇ ਪੰਜਾਬ, ਚੰਡੀਗੜ ਅਤੇ....

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ, 19 ਜੂਨ 2024 : ਦੋਰਾਹਾ ਨੇੜੇ ਪਿੰਡ ਬੇਗੋਵਾਲ ਦੇ ਜੰਮਪਲ ਤੇ ਪਿਛਲੇ ਤਿੰਨ ਦਹਾਕਿਆਂ ਤੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਸ਼ਾਇਰ ਸ. ਹਰਭਜਨ ਸਿੰਘ ਮਾਂਗਟ ਕੈਨੇਡਾ ਵਿੱਚ ਸੁਰਗਵਾਸ ਹੋ ਗਏ ਹਨ। ਇਹ ਜਾਣਕਾਰੀ ਸ. ਮਾਂਗਟ ਦੇ ਮਿੱਤਰ ਸ. ਕੇਸਰ ਸਿੰਘ ਕੂਨਰ ਨੇ ਪਰਿਵਾਰਕ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ....

ਸਮੇਂ ਸਿਰ ਕੀਤਾ ਜਾਵੇ ਸ਼ਿਕਾਇਤਾਂ ਦਾ ਨਿਪਟਾਰਾ , ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 19 ਜੂਨ 2024 : ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਵੀ ਕੰਮ ਦੀ ਦੇਰੀ ਪ੍ਰਤੀ ਕਿਸੇ ਵੀ ਅਧਿਕਾਰੀ ਜਾ ਮੁਲਾਜਮ ਖਿਲਾਫ ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਇਹ....

ਲੁਧਿਆਣਾ, 18 ਜੂਨ 2024 : ਲੁਧਿਆਣਾ ਵਿੱਚ ਬੇਕਾਬੂ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ 4 ਲੋਕਾਂ ਨੂੰ ਕੁਚਲ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜਵੰਧੀ ਸੜਕ ਤੇ ਪੈਂਦੇ ਸਰਕਾਰੀ ਸਕੂਲ ਦੇ ਨਜ਼ਦੀਕ ਇੱਕ ਬੇਕਾਬੂ ਕਾਰ ਜਿਸਨੂੰ ਇੱਕ ਲੜਕੀ ਚਲਾ ਰਹੀ ਸੀ ਨੇ 2 ਸਕੂਲੀ ਬੱਚਿਆਂ ਸਮੇਤ 4 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਦੋਵੇਂ ਬੱਚਿਆਂ ਦੀ ਲੱਤਾਂ ਟੁੱਟ ਗਈਆਂ ਅਤੇ ਦੂਸਰੇ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕਾਰ ਚਾਲਕ ਲੜਕੀ ਨੂੰ ਪੁਲਿਸ ਨੇ ਹਿਰਾਸਤ....

924 ਪੇਟੀਆਂ ਬੀਅਰ, 26 ਪੇਟੀਆਂ ਵਿਸਕੀ ਤੇ ਆਰ.ਟੀ.ਡੀ. ਅਤੇ ਵਾਈਨ ਦੀਆਂ 45 ਪੇਟੀਆਂ ਜ਼ਬਤ ਲੁਧਿਆਣਾ, 18 ਜੂਨ 2024 : ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ ਪੂਰਬੀ ਡਾ. ਸ਼ਿਵਾਨੀ ਗੁਪਤਾ ਦੀ ਸਿੱਧੀ ਨਿਗਰਾਨੀ ਹੇਠ, ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਮਨਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਨਵਦੀਪ ਸਿੰਘ ਅਤੇ ਆਬਕਾਰੀ ਇੰਸਪੈਕਟਰ ਵਿਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਬੀਅਰ (ਬ੍ਰਾਂਡ - ਹੇਨਕੇਨ....

ਅਧਿਕਾਰੀਆਂ ਨੂੰ ਪੌਦੇ ਲਗਾਉਣ ਦੀ ਮੁਹਿੰਮ 'ਤੇ ਵੀ ਧਿਆਨ ਦੇਣ ਦੇ ਦਿੱਤੇ ਨਿਰਦੇਸ਼ ਲੁਧਿਆਣਾ, 18 ਜੂਨ 2024 : ਮਾਨਸੂਨ ਦੀਆਂ ਤਿਆਰੀਆਂ ਅਤੇ ਬੂਟੇ ਲਗਾਉਣ ਦੀਆਂ ਮੁਹਿੰਮਾਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਆਪਣੇ ਦਫਤਰ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਗਰ ਨਿਗਮ ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ, ਨਿਗਰਾਨ ਇੰਜਨੀਅਰ ਰਵਿੰਦਰ ਗਰਗ ਸਮੇਤ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ....

ਵਸਨੀਕ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਦੀ ਕਰ ਸਕਦੇ ਹਨ ਸਮੀਖਿਆ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਸਵਾਗਤ ਅਤੇ ਸਹਾਇਤਾ ਕੇਂਦਰ' ਦੀ ਕੀਤੀ ਸਥਾਪਨਾ ਲੁਧਿਆਣਾ, 18 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਂਸਵਾਗਤ ਅਤੇ....

ਲੁਧਿਆਣਾ, 18 ਜੂਨ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਇਲੈਕਟਰੀਸਿਟੀ ਡਿਊਟੀ, ਨੈੱਟ ਐਸ.ਜੀ.ਐਸ.ਟੀ. ਇਨਸੈਂਟਿਵ ਅਤੇ ਸੀ.ਐਲ.ਯੂ/ਈ.ਡੀ.ਸੀ. ਛੋਟ ਵਰਗੇ ਲਾਭ ਦੇਣ ਦੇ ਕੇਸਾਂ 'ਤੇ ਵਿਚਾਰ ਕੀਤਾ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਆਈ.ਏ.ਐਸ. ਨੇ ਦੱਸਿਆ ਕਿ ਇਸ ਨੀਤੀ ਦੀ ਇੱਕ ਵੱਡੀ ਪ੍ਰਾਪਤੀ ਐਮ.ਐਸ.ਐਮ.ਈਜ ਲਈ ਪ੍ਰੋਤਸਾਹਨ ਦੀ....

ਮੀਟਿੰਗ 'ਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਤੇ ਨਗਰ ਨਿਗਮ ਕਮਿਸ਼ਨਰ ਵੀ ਰਹੇ ਮੌਜੂਦ ਲੁਧਿਆਣਾ, 18 ਜੂਨ 2024 : ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਧੂਰੀ ਲਾਈਨ ਖੇਤਰ ਨੇੜੇ ਰੇਲਵੇ ਲਾਈਨ ਨੂੰ....

ਸਿਖਲਾਈ ਕੈਂਪਾਂ ਦੌਰਾਨ ਹੁਨਰ ਸਿਖਲਾਈ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਦਿੱਤੀ ਜਾਣਕਾਰੀ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਂਦੀ ਹੈ 40-60 ਪ੍ਰਤੀਸ਼ਤ ਸਬਸਿਡੀ ਮਾਲੇਰਕੋਟਲਾ 18 ਜੂਨ 2024 : ਮੱਛੀ ਪਾਲਣ ਦਾ ਧੰਦਾ ਖੇਤੀਬਾੜੀ ਵਿਭਿੰਨਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਧੰਦੇ ਤੋਂ ਸਹਿਜੇ ਹੀ ਕਿਸਾਨ 1.0 ਲੱਖ ਤੋਂ 1.50 ਲੱਖ ਰੁਪਏ ਪ੍ਰਤੀ ਏਕੜ ਆਮਦਨ ਪ੍ਰਾਪਤ ਕਰ ਰਹੇ ਹਨ। ਇਸ ਗੱਲ ਦੀ ਜਾਣਕਾਰੀ ਸਹਾਇਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦਿੱਤੀ ।....