ਮਾਲਵਾ

ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਆਪਣਾ ਰਜਿਸਟ੍ਰੇਸ਼ਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਕਰਵਾ ਸਕਦੇ ਹਨ, ਡਿਪਟੀ ਕਮਿਸ਼ਨਰ
ਬਰਨਾਲਾ, 18 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋ ਖੱਟਰ ਪੱਤੀ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ ਸਰਕਾਰੀ ਬਿਰਧ ਆਸ਼ਰਮ ਬਣ ਰਿਹਾ ਹੈ। ਜੋ ਕਿ ਕੁਝ ਸਮੇਂ ਤੱਕ ਬਣਕੇ ਤਿਆਰ ਹੋ ਜਾਣਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਲੋੜਵੰਦ ਬਜ਼ਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ ਉਹ ਆਪਣਾ ਆਧਾਰ ਕਾਰਡ ਲੈ ਕੇ ਤਹਿਸੀਲ ਕੰਪਲੈਕਸ....
ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ
ਬਰਨਾਲਾ, 18 ਜੂਨ 2024 : ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾਕਟਰ ਅਮਨ ਕੌਸ਼ਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ 'ਯੋਗਾ ਫਾਰ ਸੈਲਫ਼ ਐਂਡ ਸੁਸਾਇਟੀ' ਥੀਮ ਹੇਠ ਸ਼ਹੀਦ ਭਗਤ ਸਿੰਘ ਪਾਰਕ, ਕੇ ਸੀ ਰੋਡ ਬਰਨਾਲਾ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ। ਇਸ ਯੋਗ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਐਨਜੀਓ ਵੀ ਸ਼ਾਮਲ ਹੋਣਗੇ। ਉਨ੍ਹਾਂ ਬਰਨਾਲਾ....
ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ
ਫਾਜ਼ਿਲਕਾ, 18 ਜੁਨ 2024 : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਐਮਰਜੈਂਸੀ ਅਤੇ ਜੱਚਾ ਬੱਚਾ ਵਾਰਡਾਂ ਵਿੱਚ ਪ੍ਰਬੰਧਾਂ ਦਾ ਜ਼ਾਇਜਾ ਲਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾ ਐਰਿਕ ਮੌਜੂਦ ਸਨ। ਉਹਨਾਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ, ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ। ਮਰੀਜਾਂ ਦੀਆਂ ਸਹੂਲਤਾਂ ਲਈ ਹੋਰ ਵਧੀਆਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।....
21 ਜੂਨ ਨੂੰ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਖੇ ਸਰਕਾਰ ਆਪਕੇ ਦੁਆਰ ਤਹਿਤ ਲਗਾਇਆ ਜਾਵੇਗਾ ਕੈਂਪ  -ਪੰਕਜ ਬਾਂਸਲ
ਫ਼ਾਜ਼ਿਲਕਾ, 18 ਜੂਨ 2024 : 21 ਜੂਨ ਨੂੰ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਖੇ ਸਰਕਾਰ ਆਪਕੇ ਦੁਆਰ ਕੈਂਪ ਦਾ ਆਯੋਜਨ ਹੋਵੇਗਾ| ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗੇਗਾ| ਇਹ ਜਾਣਕਾਰੀ ਐਸ ਡੀ ਐਮ ਅਬੋਹਰ ਪੰਕਜ ਬਾਂਸਲ ਨੇ ਦਿੱਤੀ | ਐਸ ਡੀ ਐਮ ਨੇ ਦੱਸਿਆ ਕਿ ਇਸ ਕੈੰਪ ਵਿਚ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵਿਸ਼ੇਸ ਤੌਰ ਤੇ ਪਹੁੰਚਣਗੇ| ਉਨ੍ਹਾਂ ਕਿਹਾ ਕਿ ਕੈੰਪ ਵਿਖ਼ੇ ਸੇਵਾ ਕੇਂਦਰ ਨਾਲ ਸੰਬਧਤ 10 ਸੇਵਾਵਾਂ ਅਤੇ ਨਗਰ ਨਿਗਮ ਨਾਲ ਸੰਬਧਤ ਸੇਵਾਵਾਂ ਮੁਹਈਆਂ ਕਰਵਾਈਆਂ ਜਾਣਗੀਆਂ |....
21 ਜੂਨ ਨੂੰ ਪਟੇਲ ਪਾਰਕ ਅਬੋਹਰ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਪੰਕਜ ਬਾਂਸਲ
ਫ਼ਾਜ਼ਿਲਕਾ, 18 ਜੂਨ 2024 : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਅਬੋਹਰ ਦੇ ਪਟੇਲ ਪਾਰਕ ਵਿਖ਼ੇ ਮਨਾਇਆ ਜਾਵੇਗਾ। ਇਹ ਜਾਣਕਾਰੀ ਐਸ ਡੀ ਐਮ ਅਬੋਹਰ ਸ੍ਰੀ ਪੰਕਜ ਬਾਂਸਲ ਨੇ ਦਿੱਤੀ| ਉਨ੍ਹਾਂ ਦੱਸਿਆ ਕਿ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 'ਆਪਣੇ ਅਤੇ ਸਮਾਜ ਲਈ ਯੋਗਾ' ਥੀਮ ਨੂੰ ਸਮਰਪਿਤ ਡਾਇਰੈਕਟੋਰੇਟ ਆਫ਼ ਆਯੁਰਵੈਦਿਕ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਅਤੇ....
ਕੌਮਾਂਤਰੀ ਸਰਹੱਦ ਨਾਲ ਲੱਗਦੇ 205 ਪਿੰਡਾਂ ਦੇ 42406 ਘਰਾਂ ਵਿਚ ਰਹਿੰਦੇ 235114 ਲੋਕਾਂ ਦੇ ਆਜਾਦੀ ਦੇ 77 ਸਾਲ ਬਾਅਦ ਮੁੱਕੇਗੀ ਪੀਣ ਵਾਲੇ ਪਾਣੀ ਦੀ ਪਿਆਸ
ਘੱਟਿਆਂ ਵਾਲੀ ਬੋਦਲਾ ਵਿਚ ਬਣ ਰਿਹਾ ਹੈ ਸਤਹੀ ਪਾਣੀ ਤੇ ਅਧਾਰਤ ਮੈਗਾ ਵਾਟਰ ਵਰਕਸ ਗੰਦੇ ਪਾਣੀ ਤੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਰਾਹਤ, ਧਰਤੀ ਹੇਠਲੇ ਪਾਣੀ ਕਾਰਨ ਅਨੇਕਾਂ ਲੋਕ ਗੰਭੀਰ ਬਿਮਾਰੀਆਂ ਦਾ ਕਰ ਰਹੇ ਸਨ ਸਾਹਮਣਾ ਡਿਪਟੀ ਕਮਿਸ਼ਨਰ ਨੇ ਲਿਆ ਪ੍ਰੋਜੈਕਟਾ ਦਾ ਜਾਇਜ਼ਾ ਫਾਜ਼ਿਲਕਾ, 18 ਜੂਨ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਫਾਜ਼ਿਲਕਾ ਤੇ ਜਲਾਲਾਬਾਦ ਤਹਿਸੀਲ ਦੇ 205 ਪਿੰਡਾਂ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਪੀਣ....
ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨਾਂ ਰਾਹੀਂ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ-ਐਸ ਡੀ ਐਮ ਦੀਪਾਂਕਰ ਗਰਗ
18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ, 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ ਕੁੱਲ 18 ਯੋਗਾ ਟ੍ਰੇਨਰ ਲੋਕਾਂ ਨੂੰ ਮੁਫ਼ਤ ਯੋਗਾ ਸੈਸ਼ਨ....
ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20.98 ਲੱਖ ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਕੀਤੇ ਜਾਰੀ ਪਾਣੀ ਪੱਧਰ ਨੂੰ ਸਥਿਰ ਰੱਖਣ, ਬਿਜਲੀ ਖਪਤ ਘਟਾਉਣ ਵਾਲੀ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦੇਣ ਕਿਸਾਨ ਮੋਗਾ, 18 ਜੂਨ : ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਲਈ ਗੰਭੀਰ ਰੂਪ ਨਾਲ ਯਤਨ ਕੀਤੇ ਜਾ ਰਹੇ ਹਨ।ਇਸ ਖੇਤਰ ਵਿੱਚ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕਰਨ ਲਈ ਜਿੱਥੇ ਸਰਕਾਰ ਵੱਲੋਂ ਇਸ ਸਾਲ ਵੱਡੀ ਗਿਣਤੀ ਵਿੱਚ ਪੌਦੇ ਲਗਾਉਣ ਦਾ....
ਮੋਗਾ ਪੁਲਿਸ ਨੇ ਦੋ ਸਮੱਗਲਰ 1 ਕਿਲੋ ਹੈਰੋਇਨ ਸਮੇਤ ਕਾਬੂ
ਮੋਗਾ 17 ਜੂਨ 2024 : ਸ੍ਰੀ ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ ਮੋਗਾ, ਸ੍ਰੀ ਪਰਮਜੀਤ ਸਿੰਘ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਤੇ ਸ਼੍ਰੀ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਆਈ) ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐੱਸ.ਆਈ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਅਜੀਤਵਾਲ ਦੀ ਯੋਗ ਅਗਵਾਈ ਹੇਠ ਥਾਣਾ ਅਜੀਤਵਾਲ ਦੀ ਪੁਲਿਸ ਵੱਲੋ 01 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮਿਤੀ 16.06.2023 ਨੂੰ ਸ: ਥ ਪਰਮਜੀਤ ਸਿੰਘ 358/ਮੋਗਾ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਦੇ ਸਬੰਧ ਵਿੱਚ ਰਵਾਨਾ ਇਲਾਕਾ ਥਾਣਾ....
ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ-ਜੌੜਾਮਾਜਰਾ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਨਸ਼ਿਆਂ ਤਸਕਰਾਂ 'ਤੇ ਸਿਕੰਜ਼ਾ ਕਸਿਆ ਸਬ ਜੂਨੀਅਰ-ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਦੇਸ਼ ਦੇ 28 ਰਾਜਾਂ ਤੋਂ ਪੁੱਜੇ 450 ਪਾਵਰ ਲਿਫਟਰ, ਭਾਰ ਚੁੱਕਣ ਦੇ ਮੁਕਾਬਲਿਆਂ 'ਚ ਉਤਸ਼ਾਹ ਨਾਲ ਲਿਆ ਹਿੱਸਾ ਪਟਿਆਲਾ, 17 ਜੂਨ 2024 : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਸਬ ਜੂਨੀਅਰ ਤੇ ਜੂਨੀਅਰ ਮੈਨ ਤੇ ਵੂਮੈਨ....
ਕੁਰਬਾਨੀ ਅਤੇ ਤਿਆਗ ਦਾ ਪ੍ਰਤੀਕ 'ਈਦ-ਉਲ-ਅਜ਼ਹਾ' ਬਕਰੀਦ ਦਾ ਪਵਿੱਤਰ ਤਿਉਹਾਰ ਮੁਸਲਿਮ ਭਾਈਚਾਰੇ ਵੱਲੋ ਉਤਸ਼ਾਹ ਨਾਲ ਮਨਾਇਆ ਗਿਆ
ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਨੇ ਨਮਾਜ ਅਦਾ ਕਰਨ ਤੋਂ ਉਪਰੰਤ ਪੰਜਾਬ,ਪੰਜਾਬੀਅਤ ਦੀ ਖੁਸ਼ਹਾਲੀ, ਤਰੱਕੀ ਅਤੇ ਆਪਸੀ ਭਾਈਚਾਰੇ ਦੇ ਬਰਕਰਾਰ ਰਹਿਣ ਦੀ ਕੀਤੀ ਦੁਆ ਮਾਲੇਰਕੋਟਲਾ 17 ਜੂਨ 2024 : ਈਦ-ਉਲ-ਜੁਹਾ (ਬਕਰੀਦ) ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਮਿਮਾਨ ਨੇ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਈਦ ਦੀ ਵਧਾਈ ਦਿੰਦਿਆ ਕਿਹਾ ਕਿ ਕੁਰਬਾਨੀ ਅਤੇ ਤਿਆਗ ਦਾ ਪ੍ਰਤੀਕ 'ਈਦ-ਉਲ-ਅਜ਼ਹਾ' (ਬਕਰੀਦ) ਈਦ ਦਾ ਤਿਉਹਾਰ ਪਵਿੱਤਰਤਾ....
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਜ਼ਿੰਦਗੀ ਨੂੰ ਕਿਹਾ ਜਿੰਦਾਬਾਦ ਸਾਇਕਲਾਂ 'ਤੇ ਲੇਹ ਸਰ ਕੀਤਾ
ਰਾਏਕੋਟ, 17 ਜੂਨ (ਬਿੱਟੂ ਹਲਵਾਰਾ) : ਅੱਜ ਜਦੋਂ ਸਭ ਗਰਮੀ ਦੀਆਂ ਛੁੱਟੀਆਂ ਸਿਰਫ ਮੌਜ ਮਸਤੀ ਤੇ ਮਨੋਰੰਜਨ ਦਾ ਅਧਾਰ ਬਣ ਚੁੱਕੀਆਂ ਹਨ ,ਉਸ ਵੇਲੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਲੇਹ ਤੱਕ ਸਾਇਕਲ 'ਤੇ ਯਾਤਰਾ ਕਰਕੇ ਮਿਸਾਲ ਪੈਦਾ ਕੀਤੀ ਹੈ।.ਪੰਜਾਬ ਦੇ ਜਿਲਾ ਮਲੇਰਕੋਟਲਾ ਦੇ ਤਿੰਨ ਅਧਿਆਪਕਾਂ ਜਿਸ ਵਿੱਚ ਲੈਕਚਰਾਰ ਹਿਸਟਰੀ ਇਕਬਾਲ ਸਿੰਘ,ਜਸਵੀਰ ਸਿੰਘ ਆਰਟ ਐਂਡ ਕਰਾਫ਼ਟ ਅਧਿਆਪਕ ਦੋਵੇਂ ਸਕੂਲ ਆਫ਼ ਐਮੀਨੈਂਸ ਸੰਦੌੜ ਅਤੇ ਕੁਲਦੀਪ ਸਿੰਘ ਈ.ਟੀ.ਟੀ ਅਧਿਆਪਕ ਸ਼ੇਰਗੜ ਚੀਮਾਂ ਨੇ ਸੋਨਮਾਰਗ ਤੋਂ ਲੈ ਕੇ ਲੇਹ....
ਪੀਏਯੂ ਵੀਸੀ ਨੇ ਪ੍ਰਗਤੀਸ਼ੀਲ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ, ਪਾਣੀ ਬਚਾਉਣ ਦੀਆਂ ਤਕਨੀਕਾਂ 'ਤੇ ਚਰਚਾ ਕੀਤੀ
ਲੁਧਿਆਣਾ, 17 ਜੂਨ 2024 : ਪੰਜਾਬ ਦੇ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਅਣਥੱਕ ਯਤਨ ਕਰਦੇ ਹੋਏ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਵਾਈਸ-ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਅਗਾਂਹਵਧੂ ਕਿਸਾਨਾਂ ਦੇ ਇੱਕ ਸਮੂਹ ਨਾਲ ਮੀਟਿੰਗ ਕੀਤੀ ਤਾਂ ਜੋ ਉਨ੍ਹਾਂ ਦੀਆਂ ਚੱਲ ਰਹੀਆਂ ਚੁਣੌਤੀਆਂ ਦਾ ਅਧਿਐਨ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਨਵੀਆਂ ਸਿਫਾਰਿਸ਼ਾਂ ਜੋ ਰਾਜ ਭਰ ਵਿੱਚ ਜਾਰੀ ਹਨ। ਨੇੜਲੀ ਗੱਲਬਾਤ ਦੌਰਾਨ....
ਕਿਸ਼ੋਰੀ ਲਾਲ ਸ਼ਰਮਾ ਮੈਂਬਰ ਪਾਰਲੀਮੈਂਟ ਨੂੰ ਦੇਸ਼ ਭਗਤ ਯਾਦਗਾਰੀ ਸੋਸਾਇਟੀ ਪੰਜਾਬ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਯਾਦਗਾਰੀ ਐਵਾਰਡ ਨਾਲ ਕੀਤਾ ਸਨਮਾਨਿਤ
ਸ਼ਰਮਾ ਜੀ ਅੰਦਰ ਸਹਿਜ, ਸਚਾਈ, ਸ਼ਾਂਤੀ, ਸਵੱਛਤਾ, ਲਗਨ ਅਤੇ ਵਫਾਦਾਰੀ ਨੇ ਉਹਨਾਂ ਨੂੰ ਇਸ ਮੁਕਾਮ 'ਤੇ ਪਹੁੰਚਾਇਆ ਭਗਵੰਤ ਮਾਨ ਜਲੰਧਰ ਜਾ ਕੇ ਰਾਸ਼ਨ ਕਾਰਡ ਅਤੇ ਆਧਾਰ ਕਾਰਡ ਵੀ ਬਣਵਾ ਲਏ ਪਰ 'ਆਪ' ਪਾਰਟੀ ਦਾ ਡਿੱਗਿਆ ਗਰਾਫ ਹੁਣ ਉਠਾ ਨਹੀਂ ਸਕੇਗਾ ਲੁਧਿਆਣਾ, 17 ਜੂਨ 2024 : ਪੰਜਾਬ ਦੇ ਮਹਾਨ ਸਪੂਤ ਕਿਸ਼ੋਰੀ ਲਾਲ ਸ਼ਰਮਾ ਦਾ ਮੈਂਬਰ ਪਾਰਲੀਮੈਂਟ ਬਣਨਾ ਉਹਨਾਂ ਅੰਦਰ ਸਹਿਜ, ਸੱਚਾਈ, ਸ਼ਾਂਤੀ, ਸਵੱਛਤਾ, ਲਗਨ ਅਤੇ ਗਾਂਧੀ ਪਰਿਵਾਰ ਪ੍ਰਤੀ ਵਫਾਦਾਰੀ ਦਾ ਹੋਣਾ ਹੈ। ਇਹ ਸ਼ਬਦ ਅੱਜ ਦੇਸ਼ ਭਗਤ ਯਾਦਗਾਰੀ....
ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਫਰੀ, ਪੁਰਾਣੇ ਰੇਟ ਲਾਗੂ ਕਰਨ ਦੀ ਕੀਤੀ ਮੰਗ
ਲੁਧਿਆਣਾ 16 ਜੂਨ 2024 : ਲਾਡੋਵਾਲ ਟੋਲ ਪਲਾਜ਼ਾ ਤੇ ਵਧੇ ਰੇਟਾਂ ਦੇ ਕਾਰਨ ਕਿਸਾਨ ਜਥੇਬੰਦੀਆਂ ਦੇ ਵਿੱਚ ਮੁੜ ਤੋਂ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਨੂੰ ਚਿਤਾਵਨੀ ਦਿੱਤੀ ਸੀ, ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਦੇ ਨਾਲ ਫਰੀ ਕਰ ਦਿੱਤਾ ਜਾਵੇਗਾ। ਕਿਸਾਨਾਂ ਦੀ ਇਸ ਮੰਗ ਦੇ ਉੱਤੇ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ....