ਮੋਹਾਲੀ, 9 ਜੂਨ : ਮੰਡੀ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਣਾ ਰਣੌਤ ਨੂੰ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ। ਚੰਡੀਗੜ੍ਹ ਏਅਰਪੋਰਟ ‘ਤੇ ਹੋਏ ਵਿਵਹਾਰ ਤੋਂ ਨਾਰਾਜ਼ ਕੰਗਣਾ ਦੇ ਇਕ ਬਿਆਨ ‘ਤੇ ਹੰਗਾਮਾ ਹੋਇਆ ਹੈ। ਕੰਗਣਾ ਨੇ ਕਿਹਾ ਸੀ ਕਿ ਪੰਜਾਬ ‘ਚ ਵਧ ਰਹੀ ਅੱਤਵਾਦੀ ਸੋਚ ਚਿੰਤਾ ਦਾ ਵਿਸ਼ਾ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਅਤੇ ਹੋਰ ਜਥੇਬੰਦੀਆਂ ਵੱਲੋਂ ਕੰਗਣਾ ਦੇ ਬਿਆਨ ਦੀ ਨਿਖੇਧੀ ਕੀਤੀ ਗਈ। ਇਸ ਘਟਨਾ ਤੋਂ....
ਮਾਲਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਲਈ ਦੌਰਾ ਕੀਤਾ ਸ਼ੁਰੂ ਲੁਧਿਆਣਾ, 9 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ ਤੇ ਲੋਕ ਸਭਾ ਚੋਣਾਂ ਦੌਰਾਨ ਉਹਨਾਂ ਵੱਲੋਂ ਕੀਤੇ ਪੁਰਜ਼ੋਰ ਯਤਨਾਂ ਲਈ ਉਹਨਾਂ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਆਉਂਦੀਆਂ ਜ਼ਿਮਨੀ ਚੋਣਾਂ ਵਿਚ....

ਲੁਧਿਆਣਾ , 9 ਜੂਨ : ਲੁਧਿਆਣਾ ਤੋਂ ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਕਾਂਗਰਸ ਛੱਡ ਬੀਜੇਪੀ ‘ਚ ਗਏ ਰਵਨੀਤ ਸਿੰਘ ਬਿੱਟੂ ਨੇ ਵੀ ਮੋਦੀ ਕੈਬਨਿਟ ਵਿੱਚ ਰਾਜ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਲਈ ਇਹ ਵੱਡੀ ਗੱਲ ਹੈ ਕਿ ਚੋਣ ਹਾਰਨ ਦੇ ਬਾਵਜੂਦ ਮੈਨੂੰ ਕੈਬਨਿਟ ਵਿੱਚ ਚੁਣਿਆ ਗਿਆ। ਇਸ ਵਾਰ ਪੰਜਾਬ ਨੂੰ ਪਹਿਲ ਦਿੱਤੀ ਗਈ ਹੈ। ਬਿੱਟੂ ਨੇ ਅੱਗੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਭਾਜਪਾ ਲਈ ਮੈਦਾਨ ਤਿਆਰ ਕਰਨਗੇ। ਬਿੱਟੂ ਨੇ ਕਿਹਾ ਕਿ ਦੋ....

ਮੰਡੀ ਗੋਬਿੰਦਗੜ੍ਹ, 8 ਜੂਨ : ਮੰਡੀ ਗੋਬਿੰਦਗੜ੍ਹ ‘ਚ ਕਰੀਬ ਇਕ ਮਹੀਨਾ ਪਹਿਲਾਂ ਇਕ ਵਪਾਰੀ ਦੇ ਘਰ ਹੋਈ ਚੋਰੀ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਕਾਰੋਬਾਰੀ ਦੀ ਸਾਬਕਾ ਨੌਕਰਾਣੀ, ਉਸ ਦੇ ਡਰਾਈਵਰ ਪਿਓ ਅਤੇ ਚਾਰ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਸੋਨੇ-ਚਾਂਦੀ ਦੇ ਗਹਿਣੇ, ਹੀਰੇ, ਆਈਫੋਨ, ਚੋਰੀ ਦੀ ਰਕਮ ਨਾਲ ਖਰੀਦੀ ਇਕ ਕਾਰ ਅਤੇ ਲੱਖਾਂ ਰੁਪਏ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਦੇ ਐਸਪੀ....

ਸੁਨਾਮ, 8 ਜੂਨ : ਸੁਨਾਮ ਦੇ ਪਿੰਡ ਕਣਕਵਾਲਾ ਭੰਗੁਆ ਦੇ ਵਿਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂਕਿ ਦੋ ਮਜ਼ਦੂਰ ਇਸ ਹਾਦਸੇ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਜ਼ਦੂਰ ਸੈਲਰ ਦੀ ਕੰਧ ਨੂੰ ਪਲਸਤਰ ਕਰ ਰਹੇ ਸਨ ਤਾਂ ਪਲਸਤਰ ਕਰਨ ਲਈ ਬਣਾਈ ਪੈੜ ਦੇ ਟੁੱਟ ਜਾਣ ਕਾਰਨ ਉਕਤ ਮਜ਼ਦੂਰ ਕਾਫ਼ੀ ਉਚਾਈ ਤੋਂ ਹੇਠਾਂ ਡਿੱਗ ਪਏ, ਜਿਸ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜਖ਼ਮੀ ਹੋ ਗਏ। ਮ੍ਰਿਤਕ ਮਜ਼ਦੂਰਾਂ ਦੀ....

ਲੁਧਿਆਣਾ, 8 ਜੂਨ : ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਐਨਐਚ-95 'ਤੇ ਲਾਡੋਵਾਲ ਬਾਈਪਾਸ ਦੇ ਨਾਲ ਸਾਈਕਲ ਟਰੈਕ ਦੇ ਨਿਰਮਾਣ ਨੂੰ ਅੰਤਿਮ ਪ੍ਰਵਾਨਗੀ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਐਨ.ਐਚ.ਏ.ਆਈ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਅੰਤਿਮ ਪ੍ਰਵਾਨਗੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਐਨਐਚ-95 'ਤੇ ਲਾਡੋਵਾਲ ਬਾਈਪਾਸ ਦੇ ਨਾਲ 18,59,62,865 ਰੁਪਏ ਦੀ ਲਾਗਤ ਨਾਲ....

ਮੋਹਾਲੀ, 8 ਜੂਨ : ਮੋਹਾਲੀ ਵਿਚ ਇੱਕ ਲੜਕੀ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਫੇਜ਼-5 ਮਾਰਕੀਟ ਵਿੱਚ ਇਕ ਲੜਕੀ ਦਾ ਇੱਕ ਨੌਜਵਾਨ ਵੱਲੋਂ ਤਲਵਾਰ ਦੇ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੋਹਾਲੀ ਦੇ ਐਸਪੀ ਹਰਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਲੜਕੀ ਦਾ ਸੜਕ ’ਤੇ ਕਤਲ ਕਰ ਦਿੱਤਾ ਗਿਆ, ਇਸ ਮਾਮਲੇ ਵਿੱਚ....

ਲੁਧਿਆਣਾ, 7 ਜੂਨ : ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਣਜੀਤ ਢਿੱਲੋਂ ਨੇ ਇੱਕ ਵਾਰ ਮੁੜ ਤੋਂ ਸਿਆਸਤ ਛੱਡਣ ਵੱਲ ਵਿਚਾਰ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਸੇਵਾ ਭਾਵਨਾ ਨੂੰ ਵੋਟ ਹੀ ਨਹੀਂ ਪਾਉਣਾ ਚਾਹੁੰਦੇ ਤਾਂ ਫਿਰ ਸਿਆਸਤ ਦੇ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਉਨ੍ਹਾਂ ਦਾ ਵੀ ਮਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜਲਦ ਹੀ ਕੋਈ ਫੈਸਲਾ ਲੈਣਗੇ। ਰਣਜੀਤ ਢਿੱਲੋਂ ਨੇ ਕਿਹਾ ਕਿ ਉਹ ਇਸ ਸਬੰਧੀ ਐਲਾਨ ਕਰਨ ਵਾਲੇ ਸਨ ਪਰ ਉਨ੍ਹਾਂ ਦੇ ਕੁਝ ਸਾਥੀਆਂ ਨੇ ਉਨ੍ਹਾਂ....

ਮੋਹਾਲੀ, 7 ਜੂਨ : ਤਰਨਤਾਰਨ 'ਚ 31 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ 'ਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਦੋਵਾਂ ਨੂੰ ਆਈਪੀਸੀ ਦੀਆਂ ਧਾਰਾਵਾਂ (364 ਅਗਵਾ), 302 ਕਤਲ, 218 (ਕਿਸੇ ਵਿਅਕਤੀ ਨੂੰ....

ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਪ੍ਰਾਪਤ ਕੀਤੀਆਂ ਹਨ ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ http://award.gov.in ’ਤੇ ਆਪਣੀ ਰਜਿਸਟ੍ਰੇਸ਼ਨ ਕਰਨ ਮਾਲੇਰਕੋਟਲਾ, 07 ਜੂਨ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਪੱਤਰ ਮੰਗੇ ਹਨ, ਜਿਨ੍ਹਾਂ ਦੀ ਆਖਰੀ ਮਿਤੀ 31 ਜੁਲਾਈ 2024 ਹੈ । ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਹਰ....

ਲੁਧਿਆਣਾ, 7 ਜੂਨ : ਸੀਨੀਅਰ ਅਕਾਲੀ ਲੀਡਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ। ਕਿਸਾਨੀ ਅਤੇ....

ਜਿਲ੍ਹੇ ਦੇ ਪੇਂਡੂ ਅਤੇ ਸ਼ਹਰਿ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ ਫਾਜ਼ਿਲਕਾ 7 ਜੂਨ : ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਅਤੇ ਸ਼ਹਰੀ ਖੇਤਰ ਵਿਖੇ ਸੁਵਿਧਾਵਾਂ ਕਰਦੇ ਹੋਏ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪਰਕ੍ਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ 2....

ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਏ ਐਨ ਐਮ ਨਾਲ ਕੀਤੀ ਗਈ ਮੀਟਿੰਗ ਫਾਜ਼ਿਲਕਾ 7 ਜੂਨ : ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ ਮੀਜ਼ਲ ਅਤੇ ਰੁਬੇਲਾ ਅਤੇ ਬੱਚਿਆਂ ਦੇ ਟੀਕਾ ਕਰਨ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲੇ ਦੇ ਵੱਖ ਵੱਖ ਏ ਐਨ ਐਮ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ....

ਮੁਫ਼ਤ ਹੋਵੇਗਾ ਟੈਸਟ ਅਤੇ ਮਿਲਣਗੀਆਂ ਦਵਾਇਆਂ ਫਾਜਿਲਕਾ 7 ਜੂਨ : ਸਿਵਲ ਸਰਜਨ ਡਾ ਚੰਦਰ ਸ਼ੇਖਰ ਕਕੜ ਨੇ ਕਿਹਾ ਕਿ ਸਟੇਟ ਲੇਵਲ ਤੋਂ ਮਿਲੀ ਹਦਾਇਤਾ ਅਨੁਸਾਰ ਇਸ ਮਹੀਨੇ 9 ਅਤੇ 10 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਾਰਨ 11 ਜੂਨ ਨੂੰ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਅਭਿਆਨ ਸਾਰੇ ਸਿਹਤ ਕੇਂਦਰਾਂ ਵਿੱਖੇ ਮਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈੰਪ ਵਿਖੇ ਗਰਭਵਤੀ ਮਹਿਲਾ ਦੀ ਮੁਫ਼ਤ ਜਾਂਚ, ਟੈਸਟ, ਸਕੈਨ ਜਾਂਚ, ਦਵਾਇਆਂ ਮੁਫ਼ਤ ਮਿਲਦੀ ਹੈ। ਇਹ ਜਾਂਚ ਜਿਲਾ ਹਸਪਤਾਲ, ਸਬ ਡਿਵੀਜਨ ਹਸਪਤਾਲ, ਕਮਿਊਨਿਟੀ ਹੇਲਥ....

ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਸਹੁਲਤ ਦਾ ਲਾਭ ਲੈਣ ਦਾ ਸੱਦਾ ਅਬੋਹਰ, 7 ਜੂਨ : ਅਬੋਹਰ ਦੇ ਆਭਾ ਸੁਕੇਅਰ ਵਿਖੇ ਨਗਰ ਨਿਗਮ ਵੱਲੋਂ ਬਣਾਈ ਆਭਾ ਲਾਈਬ੍ਰੇਰੀ ਗਿਆਨ ਦੀਆਂ ਰਿਸਮਾਂ ਵੱਡਨ ਲੱਗੀ ਹੈ। ਨਗਰ ਨਿਗਮ ਵੱਲੋਂ ਅਬੋਹਰ ਵਿਖੇ ਇਹ ਨਵੀਂ ਲਾਈਬ੍ਰੇਰੀ ਸਥਾਪਿਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਜਿਨਾਂ ਕੋਲ ਡਿਪਟੀ ਕਮਿਸ਼ਨਰ ਦਾ ਅਹੁਦਾ ਵੀ ਹੈ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਕਿ ਨੌਜਵਾਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਡਿਪਟੀ....