ਮਾਲਵਾ

ਪੀ.ਏ.ਯੂ. ਵਿਚ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਸਮਾਰੋਹ ਹੋਏ
ਲੁਧਿਆਣਾ 6 ਜੂਨ : ਬੀਤੇ ਦਿਨੀਂ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਪੀ.ਏ.ਯੂ. ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਮਾਰੋਹ ਕਰਵਾਏ ਗਏ| ਪਸਾਰ ਸਿੱਖਿਆ ਵਿਭਾਗ ਨੇ ਇਸ ਮੌਕੇ ਪੋਸਟਰ ਬਨਾਉਣ ਦਾ ਮੁਕਾਬਲਾ ਕਰਵਾਇਆ ਜਿਸ ਵਿਚ 40 ਵਿਦਿਆਰਥੀਆਂ ਨੇ ਹਿੱਸਾ ਲਿਆ| ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਇਸ ਦਿਹਾੜੇ ਦੀ ਮਹੱਤਤਾ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਵਿਦਿਆਰਥੀਆਂ ਨਾਲ ਗੱਲਾਂ ਕੀਤੀਆਂ| ਪ੍ਰੋਗਰਾਮ ਦੇ ਕੁਆਰਡੀਨੇਟਰ ਡਾ. ਲਖਵਿੰਦਰ ਕੌਰ ਨੇ ਅੰਤ ਵਿਚ ਵਿਦਿਆਰਥੀਆਂ ਅਤੇ ਮਾਹਿਰਾਂ ਦਾ....
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਉੱਚ ਪੱਧਰੀ ਟੀਮ ਨਾਲ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ
ਲੁਧਿਆਣਾ 6 ਜੂਨ : ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿਚ ਯੂਨੀਵਰਸਿਟੀ ਅਧਿਕਾਰੀਆਂ ਦੀ ਉੱਚ ਪੱਧਰੀ ਟੀਮ ਨੇ ਰਾਏਕੋਟ ਤੋਂ ਬਰਨਾਲਾ ਰੋਡ ਤੇ ਪੈਂਦੇ ਪਿੰਡ ਗੋਬਿੰਦਗੜ ਵਿਚ ਤਰ-ਵੱਤਰ ਸਿੱਧੀ ਬਿਜਾਈ ਤਕਨੀਕ ਨਾਲ ਬੀਜੇ ਜਾ ਰਹੇ ਝੋਨੇ ਦੇ ਖੇਤਾਂ ਦਾ ਦੌਰਾ ਕੀਤਾ| ਜ਼ਿਕਰਯੋਗ ਹੈ ਕਿ ਪੀ.ਏ.ਯੂ. ਨੇ ਇਹ ਤਕਨੀਕ ਦੀ ਕਾਢ ਕਿਸਾਨਾਂ ਨੂੰ ਪੇਸ਼ ਕੀਤੀ ਜਿਸ ਨਾਲ ਝੋਨਾ ਬਿਨਾਂ ਕੱਦੂ ਕੀਤੇ ਡਰਿੱਲ ਰਾਹੀਂ ਤਰ-ਵੱਤਰ ਖੇਤ ਵਿਚ ਬੀਜਿਆ ਜਾਂਦਾ ਹੈ ਅਤੇ ਤਿੰਨ ਹਫਤਿਆਂ ਬਾਅਦ ਪਹਿਲੀ....
ਡੇਅਰੀ ਵਿਕਾਸ ਵਿਭਾਗ ਵਲੋਂ ਰਾਸ਼ਟਰੀ ਪਸ਼ੂ ਧੰਨ ਮਿਸ਼ਨ ਸਕੀਮ ਤਹਿਤ ਦੁਧਾਰੂ ਪਸੂਆ ਦੇ ਬੀਮੇ ਦੀ ਸਹੂਲਤ
ਲੁਧਿਆਣਾ, 05 ਜੂਨ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਰਾਸ਼ਟਰੀ ਪਸ਼ੂ ਧੰਨ ਮਿਸ਼ਨ ਸਕੀਮ ਤਹਿਤ ਦੁਧਾਰੂ ਪਸੂਆ ਦੇ ਬੀਮੇ ਦੀ ਸਹੂਲਤ ਦਿਤੀ ਜਾ ਰਹੀ ਹੈ ਜਿਸਦੇ ਤਹਿਤ 1 ਪਸੂ ਦੇ ਬੀਮੇ ਤੋਂ ਲੈ ਕੇ 5 ਪਸੂਆ ਤੱਕ ਦਾ ਬੀਮੇ 'ਤੇ ਸਬਸਿਡੀ ਦੀ ਸਹੂਲਤ ਦਿਤੀ ਜਾ ਰਹੀ ਹੈ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਦਵਿੰਦਰ ਸਿੰਘ ਨੇ ਦੱਸਿਆ ਕਿ ਜਨਰਲ ਜਾਤੀ ਲਈ 50 ਪ੍ਰਤੀਸਤ ਸਬਸਿਡੀ ਅਤੇ ਅਨੁਸੂਚਿਤ ਜਾਤੀ ਲਈ 70 ਪ੍ਰਤੀਸਤ ਸਬਸਿਡੀ ਦੀ ਸਹੂਲਤ ਤਹਿਤ ਬੀਮਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ....
ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਉਦਯੋਗਿਕ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ
ਲੁਧਿਆਣਾ 5 ਜੂਨ : ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਵੱਲੋਂ ਨਿਰਦੇਸ਼ਕ ਡਾ. ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਗਰਮ ਰੁੱਤ ਦਾ ਉਦਯੋਗਿਕ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ| ਇਸ ਵਿਚ ਪਹਿਲੇ ਸਾਲ ਵਿਚ ਐੱਮ ਬੀ ਏ ਅਤੇ ਐੱਮ ਬੀ ਏ ਐਗਰੀ ਬਿਜ਼ਨਸ ਅਤੇ ਪੀ ਐੱਚ ਡੀ ਦੇ ਵਿਦਿਆਰਥੀਆਂ ਨੂੰ ਉਦਯੋਗ ਨਾਲ ਸੰਬੰਧਿਤ ਪ੍ਰਮੁੱਖ ਨੁਕਤੇ ਸੁਝਾਏ ਗਏ| ਉਹਨਾਂ ਨੂੰ ਸਿਧਾਂਤਕ ਜਾਣਕਾਰੀ ਦੇ ਨਾਲ-ਨਾਲ ਵਿਹਾਰਕ ਤਜਰਬੇ ਅਤੇ ਹੱਥੀਂ ਸਿਖਲਾਈ ਦੇਣ ਦਾ ਕੰਮ ਵੀ ਕੀਤਾ ਗਿਆ| ਇਸ ਸਿਖਲਾਈ ਦੌਰਾਨ ਵਿਦਿਆਰਥੀਆਂ ਨੂੰ....
ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਨੇ ਮਾਸਿਕ ਮੀਟਿੰਗ ਵਿਚ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਸੰਬੋਧਨ ਕਰਨ ਦਾ ਸੱਦਾ ਦਿੱਤਾ ਗਿਆ
ਲੁਧਿਆਣਾ 5 ਜੂਨ : ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਹੋਈ| ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਮੀਟਿੰਗ ਵਿਚ ਪੀ.ਏ.ਯੂ. ਦੇ ਉੱਚ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਦੇ ਵਿਗਿਆਨੀਆਂ ਨੇ ਭਾਗ ਲਿਆ| ਮੀਟਿੰਗ ਦੌਰਾਨ ਚਲੰਤ ਖੇਤੀ ਮਸਲਿਆਂ ਬਾਰੇ ਨਿੱਠ ਕੇ ਵਿਚਾਰ-ਚਰਚਾ....
ਪੀ.ਏ.ਯੂ. ਵੱਲੋਂ ਸੁਰਜੀਤ ਪਾਤਰ ਯਾਦਗਾਰੀ ਸਮਾਗਮ 11 ਜੂਨ ਨੂੰ ਹੋਵੇਗਾ
ਲੁਧਿਆਣਾ 5 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਪੰਜਾਬੀ ਦੇ ਉਘੇ ਸ਼ਾਇਰ ਪਦਮ ਸ਼੍ਰੀ ਡਾ ਸੁਰਜੀਤ ਪਾਤਰ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਗਿਆਰਾਂ ਜੂਨ ਦਿਨ ਮੰਗਲਵਾਰ ਨੂੰ ਸ਼ਾਮੀ ਪੰਜ ਵਜੇ ਕਰਵਾਇਆ ਜਾ ਰਿਹਾ ਹੈ|ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਡਾਇਰੈਕਟਰ ਡਾ ਨਿਰਮਲ ਜੌੜਾ ਨੇ ਦੱਸਿਆ ਕਿ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਇਹ ਸਮਾਗਮ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿੱਚ ਹੋਵੇਗਾ ਜਿਸ ਵਿੱਚ ਪਾਤਰ ਪਰਿਵਾਰ ਖਾਸ ਤੌਰ ਤੇ ਸ਼੍ਰੀਮਤੀ ਭੁਪਿੰਦਰ ਕੌਰ ਪਾਤਰ....
ਕਾਂਗਰਸ ਪਾਰਟੀ INDIA ਦੀ ਜਿੱਤ, ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦਾ ਸੰਦੇਸ਼ ਦਿੰਦੀ ਹੈ- ਬਾਵਾ
ਰਾਜਾ ਵੜਿੰਗ ਨੇ ਕੁਝ ਦਿਨਾਂ 'ਚ ਹੀ ਲੁਧਿਆਣਾ ਨਿਵਾਸੀਆਂ ਦੇ ਦਿਲਾਂ 'ਚ ਜਗ੍ਹਾ ਬਣਾਈ ਅਯੁਧਿਆ 'ਚ ਭਾਜਪਾ ਦੀ ਹਾਰ ਭਾਜਪਾ ਨੂੰ ਉਪਦੇਸ਼ ਦਿੰਦੀ ਹੈ ਜਿਸ ਨੂੰ ਸੋਚਣ ਸਮਝਣ ਅਤੇ ਵਿਚਾਰਨ ਦੀ ਲੋੜ ਹੈ ਪੰਜਾਬ ਦੇ ਲੋਕ ਚੁਟਕਿਆਂ, ਕਿੱਕਲੀਆਂ ਜਾਂ ਮਜ਼ਾਕ ਉੜਾਉਣ ਨੂੰ ਵੋਟ ਨਹੀਂ ਪਾਉਂਦੇ, 'ਆਪ' ਨੂੰ ਸਮਝ ਲੈਣਾ ਚਾਹੀਦਾ ਹੈ ਲੁਧਿਆਣਾ, 5 ਜੂਨ : ਦੇਸ਼ ਅੰਦਰ ਫਿਰਕੂ ਲੋਕਾਂ ਨੂੰ ਰੱਦ ਕਰਕੇ ਦੂਰਅੰਦੇਸ਼ ਸੋਚ ਦੇ ਮਾਲਕ ਵੋਟਰਾਂ ਨੇ ਮਹਾਨ ਦੇਸ਼ ਭਗਤਾਂ ਨੂੰ ਯਾਦ ਕਰਦੇ ਹੋਏ ਸੈਕੂਲਰ ਸੋਚ 'ਤੇ ਪਹਿਰਾ ਦਿੰਦੇ....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ
ਮੀਟਿੰਗ ਦੌਰਾਨ ਹੜ੍ਹ ਕੰਟਰੋਲ ਪ੍ਰਬੰਧਾਂ ਦੀ ਕੀਤੀ ਸਮੀਖਿਆ ਕਿਹਾ! ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਲੁਧਿਆਣਾ, 5 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਕ ਵਰਚੁਅਲ ਸਮੀਖਿਆ ਮੀਟਿੰਗ ਵਿੱਚ, ਮੇਜਰ ਸਰੀਨ ਨੇ ਜ਼ਿਲ੍ਹੇ ਵਿੱਚ ਹੜ੍ਹ ਪ੍ਰਬੰਧਨ ਬਾਰੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ....
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਹਰਿਆ ਭਰਿਆ ਅਤੇ ਸਵੱਛ ਲੁਧਿਆਣਾ ਲਈ 'ਗਰੀਨ ਵਾਰੀਅਰਜ' ਬਣਨ ਦੀ ਅਪੀਲ
ਡੀ.ਸੀ., ਏ.ਡੀ.ਸੀ. ਤੇ ਏ.ਸੀ.ਏ. ਗਲਾਡਾ ਅਤੇ ਸਹਾਇਕ ਕਮਿਸ਼ਨਰ ਵੱਲੋਂ ਸਤਲੁਜ ਕਲੱਬ 'ਚ ਲਾਏ ਬੂਟੇ ਲੁਧਿਆਣਾ, 5 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ 'ਗਰੀਨ ਵਾਰੀਅਰਜ਼' ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਮੌਸਮ ਦੇ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨਾਲ ਮਿਲ ਕੇ ਅੱਜ....
ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ
ਅਧਿਕਾਰੀਆਂ ਨੂੰ ਭਵਿੱਖ 'ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ ਲੁਧਿਆਣਾ, 5 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਅਧਿਕਾਰੀਆਂ/ਹੋਰ ਚੋਣ ਅਮਲੇ ਵੱਲੋਂ....
ਹਾਰ ਦਾ ਕਾਰਨ ਭਾਜਪਾ ਵਰਕਰਾਂ ਨੂੰ ਪਿੰਡਾਂ ਵਿੱਚ ਜਾ ਕੇ ਪ੍ਰਚਾਰ ਨਾ ਕਰਨ ਦੇਣਾ ਹੈ : ਰਵਨੀਤ ਸਿੰਘ ਬਿੱਟੂ 
ਲੁਧਿਆਣਾ, 5 ਜੂਨ : ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਹਾਰ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਉਹਨਾਂ ਨੇ ਲੋਕਾਂ ਦੇ ਫ਼ਤਵੇ ਨੂੰ ਸਿਰ ਮੱਥੇ ਮੰਨਿਆ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਪੰਜ ਹਲਕਿਆਂ ਵਿੱਚ ਉਹਨਾਂ ਨੂੰ ਲੀਡ ਪ੍ਰਾਪਤ ਹੋਈ ਹੈ। ਉਹਨਾਂ ਨੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਤੇ ਵਰਕਰਾਂ ਦੇ ਨਾਲ ਖੜਨ ਦੀ ਗੱਲ ਕੀਤੀ ਹੈ। ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਦੀ ਹਾਰ ਦਾ ਕਾਰਨ ਭਾਜਪਾ ਵਰਕਰਾਂ ਨੂੰ ਪਿੰਡਾਂ ਵਿੱਚ ਜਾ ਕੇ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 05 ਜੂਨ : ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਅਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ (Bal Puraskar) ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ)....
ਮਾਛੀਵਾੜਾ ਸਾਹਿਬ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
ਮਾਛੀਵਾੜਾ ਸਾਹਿਬ, 05 ਜੂਨ : ਸਥਾਨਕ ਸ਼ਹਿਰ ਤੋਂ ਸਮਰਾਲਾ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਉਸਦਾ ਦੋਸਤ ਗੁਰਵਿੰਦਰ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਸਮਰਾਲਾ ਸਾਇਡ ਤੋਂ ਮਾਛੀਵਾੜਾ ਸਾਹਿਬ ਨੂੰ ਜਾ ਰਹੇ ਸਨ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਉਹ ਦੋਵੇਂ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਰਾਹਗੀਂਰਾਂ ਵੱਲੋਂ ਪੁਲਿਸ....
ਸਰਕਾਰ ਦੇ ਜੁਬਾਨੀ ਹੁਕਮਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕੀਆਂ : ਗੌਰਮਿੰਟ ਟੀਚਰਜ਼ ਯੂਨੀਅਨ
ਪਟਿਆਲਾ 5 ਜੂਨ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ। ਅੱਜ ਚਾਰ ਜੂਨ ਹੋਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਖੀਸੇ ਖਾਲੀ ਹਨ । ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨਿਆਂ ਵਿੱਚ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦਾ ਦਸ ਬਾਰਾਂ ਤਾਰੀਕਾਂ ਤੱਕ ਅੱਪੜ....
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ 
ਫ਼ਿਰੋਜ਼ਪੁਰ, 4 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖ਼ਿਲਾਫ਼ ਇਹ....