ਮਾਲਵਾ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ....
ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ ‘ਤੇ ਕਾਲੀ ਫਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ....
ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ....
ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ....
ਨੌਜਵਾਨਾਂ ਦੀ ਜਮਹੂਰੀਅਤ ‘ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ) ਨੇ ਸ਼ੋਸ਼ਲ ਮੀਡੀਆ ਦੀ ਚੋਣਾਂ ਵਿੱਚ ਮੱਹਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਮਾਲੇਰਕੋਟਲਾ 08 ਅਪ੍ਰੈਲ : ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਦੀ 100 ਫੀਸਦੀ ਸਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਉਨ੍ਹਾਂ ਕਿਹਾ....
ਭੀਖੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ 300 ਕਿਲੋ ਭੁੱਕੀ ਸਮੇਤ ਕੀਤਾ ਕਾਬੂ 
ਮਾਨਸਾ, 7 ਅਪ੍ਰੈਲ : ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲੀਸ ਨੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਵੇਰਵਿਆਂ ਦੇ ਖੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਮਾਨਸਾ ਨੇ ਦੱਸਿਆ ਕਿ ਪੁਲੀਸ ਥਾਣਾ ਭੀਖੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਨਿਰਮਲ ਸਿੰਘ ਵਾਸੀ ਅਸਪਾਲ ਕਲਾਂ, ਸੁਖਵਿੰਦਰ ਸਿੰਘ ਉਰਫ਼ ਗਾਂਧੀ ਵਾਸੀ....
ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕੀਤਾ ਕਾਬੂ  
ਫਰੀਦਕੋਟ, 07 ਅਪ੍ਰੈਲ : ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ 'ਚ ਗੋਲ਼ੀਆਂ....
ਕਲਾਕਾਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਨੂੰ ਲੈਕੇ ਰਾਜਾ ਵੜਿੰਗ ਦਾ ਤੰਜ਼, ਕਿਹਾ : ਲੋਕ ਉਸ ਨੂੰ ਵੋਟ ਪਾਉਣਗੇ ਜੋ ਕਿਸਾਨਾਂ ਦੀ ਗੱਲ ਕਰ ਸਕੇਗਾ 
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈਕੇ ਸਰਗਰਮੀਆਂ ਤੇਜ਼ ਹਨ ਅਤੇ ਹਰ ਇੱਕ ਸਿਆਸੀ ਪਾਰਟੀ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਰਹੀ ਹੈ। ਇਸ ਵਿਚਾਲੇ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਵਲੋਂ ਕਰਮਜੀਤ ਅਨਮੋਲ ਤਾਂ ਭਾਜਪਾ ਵਲੋਂ ਹੰਸ ਰਾਜ ਹੰਸ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਦਕਿ ਇਸ ਤੋਂ ਪਹਿਲਾਂ ਕਾਂਗਰਸ ਵਲੋਂ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਖੁਦ ਇੱਕ ਕਲਾਕਾਰ ਹਨ। ਉਧਰ ਕਲਾਕਾਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਨੂੰ ਲੈਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ....
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਆਇਡ ਟੀਮਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸੇ਼ਸ ਚੈਕਿੰਗ
ਫਾਜ਼ਿਲਕਾ 7 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ ਵੱਲੋਂ ਆਪਸੀ ਤਾਲਮੇਲ ਨਾਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ! ਉਹਨਾਂ ਕਿਹਾ ਕਿ ਜ਼ਿਲਾ ਫਾਜ਼ਲਕਾ ਦੇ ਹਰੇਕ....
‘ਜਰੂਰੀ ਸੂਚਨਾ’ ਜੇਕਰ ਕਿਸਾਨ ਦਿੱਲੀ ਨਹੀਂ ਜਾ ਸਕਦੇ ਤਾਂ ਭਾਜਪਾ ਵਾਲੇ ਪਿੰਡਾਂ ਵਿੱਚ ਨਹੀਂ ਆ ਸਕਦੇ..
ਗਿੱਦੜਵਾਹਾ, 07 ਅਪ੍ਰੈਲ : ਜਿਵੇਂ ਜਿਵੇਂ ਲੋਕ ਸਭਾ 2024 ਦੀ ਤਰੀਕ ਨੇੜੇ ਆ ਰਹੀ ਹੈ, ਉਸੇ ਤਰ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀ ਚੋਣ ਸਰਗਰਮੀਆਂ ‘ਚ ਵੀ ਤੇਜੀ ਲਿਆਂਦੀ ਜਾ ਰਹੀ ਹੈ। ਜਿੱਥੇ ਸੂਬੇ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਉੱਥੇ ਕਈ ਪਿੰਡਾਂ ਵਿੱਚ ਭਾਜਪਾ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਗਿੱਦੜਵਾਹਾ ਦੇ ਪਿੰਡ ਭਾਰੂ ਅਤੇ ਪਿੰਡ ਦੌਲਾ ਤੋਂ....
ਫਾਜ਼ਿਲਕਾ ਪੁਲਿਸ ਨੂੰ ਵੱਡੀ ਕਾਮਯਾਬੀ, ਦੋ ਦਿਨਾਂ ਵਿੱਚ ਐਕਸਾਈਜ਼ ਐਕਟ ਤਹਿਤ 11 ਅਤੇ ਐਨਡੀਪੀਐਸ ਐਕਟ ਤਹਿਤ ਦੋ ਪਰਚੇ ਦਰਜ ਵੱਡੀ ਮਾਤਰਾ ਵਿੱਚ ਨਸ਼ੇ ਬਰਾਮਦ
ਫਾਜ਼ਿਲਕਾ 7 ਅਪ੍ਰੈਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪੁਲਿਸ ਵੱਲੋਂ ਵਧਾਈ ਚੌਕਸੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ ਅਤੇ ਜਿਲ੍ਹਾ ਪੁਲਿਸ ਮੁਖੀ ਡਾ ਪ੍ਰਗਿਆ ਜੈਨ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਪਿਛਲੇ ਦੋ ਦਿਨਾਂ ਵਿੱਚ ਐਕਸਾਈਜ਼ ਐਕਟ ਤਹਿਤ 11 ਅਤੇ ਐਨਡੀਪੀਐਸ ਐਕਟ ਤਹਿਤ ਦੋ ਪਰਚੇ ਦਰਜ ਕਰਕੇ ਸ਼ਰਾਬ ਅਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ 5 ਅਤੇ 6 ਅਪ੍ਰੈਲ ਨੂੰ ਜ਼ਿਲ੍ਹੇ ਵਿੱਚ 492 ਲੀਟਰ ਸ਼ਰਾਬ ਠੇਕਾ, 132 ਲੀਟਰ 625 ਮਿਲੀਲੀਟਰ ਨਜਾਇਜ਼....
ਫਾਜ਼ਿਲਕਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਾਹਨਾਂ ਵਿੱਚੋਂ 1813 ਪੇਟੀਆਂ ਸ਼ਰਾਬ ਕੀਤੀ ਬਰਾਮਦ 
ਫਾਜ਼ਿਲਕਾ 7 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਜਿਲੇ ਵਿੱਚ ਨਸ਼ੇ ਅਤੇ ਸ਼ਰਾਬ ਰਾਹੀਂ ਚੋਣ ਅਮਲ ਨੂੰ ਪ੍ਰਭਾਵਿਤ ਕਰਨ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸਖਤ ਚੌਕਸੀ ਰੱਖੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਜੀ ਅਗਵਾਈ ਹੇਠ ਐੱਸਪੀ ਹੈੱਡਕੁਆਰਟਰ ਰਮਨੀਸ਼ ਕੁਮਾਰ ਦੀ ਨਿਗਰਾਨੀ ਹੇਠ ਜ਼ਿਲਾ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਾਹਨਾਂ ਵਿੱਚੋਂ 1813 ਪੇਟੀ ਸ਼ਰਾਬ....
‘ਅਬਕੀ ਬਾਰ 400’ ਪਾਰ ਦਾ ਨਾਅਰਾ ਆਉਣ ਵਾਲੀ 4 ਜੂਨ ਨੂੰ ਜ਼ਰੂਰ ਸੱਚ ਹੋਣ ਜਾ ਰਿਹਾ ਹੈ : ਪ੍ਰਨੀਤ ਕੌਰ 
ਪਾਤੜਾਂ, 7 ਅਪ੍ਰੈਲ : ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਰੋਸਾ ਜਤਾਇਆ ਕਿ ਪਟਿਆਲਾ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਪੱਕੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਅੱਜ ਪਾਤੜਾਂ ਵਿਖੇ ਬੂਥ ਸੰਮੇਲਨ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਨੀਤ ਕੌਰ ਨੇ ਕਿਹਾ ਮੈਨੂੰ ਪੂਰੇ ਖੇਤਰ ਤੋਂ ਮਿਲ ਰਿਹਾ ਅਥਾਹ ਪਿਆਰ ਅਤੇ ਸਮਰਥਨ ਇਹ ਦਰਸਾਉਂਦਾ ਹੈ ਕਿ ਲੋਕਾਂ ਵਿੱਚ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ....
ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਐਲੂਮਨੀ ਐਸੋਸੀਏਸ਼ਨ ਦੀ ਇਕੱਤਰਤਾ ਹੋਈ
ਕਰਮਸਰ, 07 ਅਪ੍ਰੈਲ (ਬੇਅੰਤ ਰੋੜੀਆਂ) : ਸਥਾਨਕ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਇਕੱਤਰਤਾ ਹੋਈ । ਇਸ ਵਿੱਚ ਕਾਲਜ ਦੇ ਵਿਕਾਸ ਕਾਰਜਾਂ ਵਿੱਚ ਐਲੂਮਨੀ ਐਸੋਸੀਏਸ਼ਨ ਦੀ ਭੂਮਿਕਾ ਸਬੰਧੀ ਉਸਾਰੂ ਵਿਚਾਰ ਚਰਚਾ ਕੀਤੀ ਗਈ। ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਐਲੂਮਨੀ ਐਸੋਸੀਏਸ਼ਨ ਦੇ ਸੰਵਿਧਾਨਿਕ ਉਦੇਸ਼ਾਂ, ਭਵਿੱਖਤ ਕਾਰਜਾਂ, ਸੰਗਠਨਾਤਮਕ ਢਾਂਚੇ ਸਬੰਧੀ ਵਡਮੁੱਲੇ ਵਿਚਾਰ ਪ੍ਰਗਟਾਏ। ਸਮੂਹ ਕਾਰਜਕਰਨੀ ਨੇ ਵਿਦੇਸ਼ਾਂ ਵਿੱਚ ਵੱਸਦੇ ਕਾਲਜ ਦੇ ਵਿਦਿਆਰਥੀਆਂ....
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਕਲਸੀਆਂ ਦੀ 21 ਮੈਬਰੀ ਕਮੇਟੀ ਦਾ ਗਠਨ, ਗੁਰਮੇਲ ਸਿੰਘ ਨੂੰ ਚੁਣਿਆ ਪ੍ਰਧਾਨ 
ਰਾਏਕੋਟ, 07 ਅਪ੍ਰੈਲ (ਜੱਗਾ) : ਨੇੜਲੇ ਪਿੰਡ ਕਲਸੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਦੀ ਅਗਵਾਈ ਹੇਠ ਕਿਸਾਨੀ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ, ਇਸ ਮੌਕੇ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪ੍ਰੀਤ ਸਿੰਘ ਢੱਟ ਤੇ ਬਲਾਕ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਕਿਹਾ ਕਿ ਅੱਜ ਸਾਨੂੰ ਕਿਸਾਨੀ ਦੇ ਨਾਲ ਨਾਲ ਨਸ਼ਲਾਂ ਨੂੰ ਬਚਾਉਣਾ ਵੀ ਜਰੂਰੀ ਹੋ ਗਿਆ ਹੈ। ਉਨ੍ਹਾਂ....