ਮਾਲਵਾ

27 ਨਵੰਬਰ ਦੇ ਸਮਾਗਮ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਪੁਲਿਸ ਵੱਲੋਂ ਬਦਲਵੇਂ ਟ੍ਰੈਫਿਕ ਰੂਟ ਜਾਰੀ
ਸੰਗਰੂਰ, 26 ਨਵੰਬਰ : ਧੂਰੀ ਮਲੇਰਕੋਟਲਾ ਰੋਡ 'ਤੇ ਨਿਊ ਗੋਲਡਨ ਐਵੇਨਿਊ ਧੂਰੀ ਵਿਖੇ 27 ਨਵੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਸਮਾਗਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਵਿਧਾ ਲਈ ਬਦਲਵੇਂ ਟ੍ਰੈਫਿਕ ਰੂਟ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਸੰਗਰੂਰ ਤੋਂ ਲੁਧਿਆਣਾ ਜਾਣ ਵਾਲੇ ਵਾਹਨਾਂ ਲਈ ਸੰਗਰੂਰ ਤੋਂ ਭਵਾਨੀਗੜ੍ਹ, ਨਾਭਾ, ਅਮਰਗੜ੍ਹ, ਮਲੇਰਕੋਟਲਾ ਤੋਂ ਲੁਧਿਆਣਾ ਰੂਟ ਨਿਸ਼ਚਿਤ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ....
ਜ਼ਿਲ੍ਹਾ  ਬਰਨਾਲਾ ਦੇ ਸਿਵਲ ਹਸਪਤਾਲ ਬਰਨਾਲਾ,ਤਪਾ ਅਤੇ ਧਨੌਲਾ ਵਿਖੇ ਲਗਾਏ ਜਾਣਗੇ ਪੁਰਸ਼ ਨਸਬੰਦੀ ਕੈਂਪ: ਸਿਵਲ ਸਰਜਨ ਬਰਨਾਲਾ
“ ਸਿਹਤਮੰਦ ਮਾਂ, ਸਿਹਤਮੰਦ ਬੱਚਾ- ਜਦੋਂ ਪਤੀ ਦਾ ਹੋਵੇ ਪਰਿਵਾਰ ਨਿਯੋਜਨ ਵਿੱਚ ਯੋਗਦਾਨ ਅੱਛਾ" ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ ਨਸਬੰਦੀ ਪੰਦਰਵਾੜਾ: ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਬਰਨਾਲਾ, 26 ਨਵੰਬਰ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਸੰਖਿਆ ਨੂੰ ਕਾਬੂ ਵਿੱਚ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਪਰਿਵਾਰਾਂ ਨੂੰ ਸੀਮਤ ਰੱਖਣ ਅਤੇ ਪਰਿਵਾਰ ਨਿਯੋਜਨ ਦੇ ਖੇਤਰ ਵਿੱਚ ਮਰਦਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ 21 ਨਵੰਬਰ ਤੋਂ 4 ਦਸੰਬਰ ਤੱਕ ਵਿਸ਼ਾ "ਸਿਹਤਮੰਦ ਮਾਂ....
ਬਿਜਨਸ ਬਲਾਸਟਰ ਸਕੀਮ" ਤਹਿਤ ਸਕੂਲ ਸਿੱਖਿਆ ਵਿਭਾਗ  ਪੰਜਾਬ ਵੱਲੋਂ ਵਿਦਿਆਰਥੀਆਂ ਲਈ "ਸਵੈ ਰੁਜ਼ਗਾਰ ਜਾਗਰੂਕਤਾ ਪ੍ਰੋਗਰਾਮ " ਦਾ ਆਯੋਜਨ
ਬਰਨਾਲਾ, 26 ਨਵੰਬਰ : ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਸਵੈ ਰੁਜ਼ਗਾਰ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ "ਸਕੂਲ ਆਫ਼ ਐਮੀਨੈਂਸ", ਬਰਨਾਲਾ ਵਿਖੇ ਮੁੱਖ ਦਫ਼ਤਰ, ਸਕੂਲ ਸਿੱਖਿਆ ਵਿਭਾਗ ਦੇ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਸ਼੍ਰੀਮਤੀ ਜੋਤੀ ਸੋਨੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਬਿਜਨੈਁਸ ਬਲਾਸਟਰ ਪ੍ਰੋਗਰਾਮ ਦੀਆਂ ਗਤੀਵਿਧੀਆਂ....
ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਲੇਡੀਜ਼ ਪਾਰਕ ਤਪਾ ਦਾ ਦੌਰਾ
ਤਪਾ ਮੰਡੀ, 26 ਨਵੰਬਰ : ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਐਸ.ਡੀ.ਐਮ. ਸ਼੍ਰੀ ਸੁਖਪਾਲ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਤਪਾ ਦੇ ਲੇਡੀਜ਼ ਪਾਰਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਤਪਾ ਦੇ ਈ.ਓ., ਸਟਾਫ, ਪਾਰਕ ਕਮੇਟੀ, ਸ਼ਹਿਰ ਦੀਆਂ ਮਹਿਲਾਵਾਂ ਵੱਲੋਂ ਡਿਪਟੀ ਕਮਿਸ਼ਨਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡੀ.ਸੀ. ਨੇ ਪਾਰਕ ਦੀ ਤਾਰੀਫ਼ ਕਰਦਿਆਂ ਸ਼ਹਿਰ ਨਿਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਪੂਰੇ ਪਾਰਕ ਦਾ ਦੌਰਾ ਕਰਦਿਆਂ ਵਾਟਰ ਰਿਸਟੋਰ ਸਿਸਟਮ ਬਾਰੇ ਜਾਣਿਆ। ਇਸ....
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸੰਪੰਨ
ਪਟਿਆਲਾ ਦੀਆਂ ਕੁੜੀਆਂ ਸੰਗਰੂਰ ਨੂੰ ਹਰਾ ਕੇ ਬਣੀਆਂ ਚੈਂਪੀਅਨ ਬਰਨਾਲਾ ਦੀ ਟੀਮ ਫਾਜ਼ਿਲਕਾ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ ਬਰਨਾਲਾ, 26 ਨਵੰਬਰ : ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਵਿੱਚ ਪਟਿਆਲਾ ਦੀਆਂ ਕੁੜੀਆਂ ਨੇ ਸੰਗਰੂਰ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਲੱਠ ਅਤੇ....
ਫ਼ਰੀਦਕੋਟ ਦੀਆਂ ਸੜਕਾਂ ਤੇ ਗੂੰਜੇ ਨਸ਼ਿਆਂ ਖਿਲਾਫ ਨਾਅਰੇ
ਐਮ.ਐਲ.ਏ ਜੈਤੋ, ਬੀਬਾ ਬੇਅੰਤ ਸੇਖੋਂ,ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਦਿੱਤਾ ਨਸ਼ਿਆਂ ਖਿਲਾਫ ਹੋਕਾ ਸਕੂਲੀ ਬੱਚਿਆਂ ਨੇ ਨਹਿਰੂ ਸਟੇਡੀਅਮ ਤੋਂ ਟਿੱਲਾ ਬਾਬਾ ਫਰੀਦ ਤੱਕ ਕੱਢੀ ਜਾਗਰੂਕਤਾ ਰੈਲੀ ਫ਼ਰੀਦਕੋਟ 26 ਨਵੰਬਰ : ਫ਼ਰੀਦਕੋਟ ਸ਼ਹਿਰ ਵਿੱਚ ਅੱਜ ਉਸ ਵੇਲੇ ਨਸ਼ਿਆਂ ਖਿਲਾਫ ਆਸਮਾਨ ਗੂੰਜ ਉੱਠਿਆ ਜਦੋਂ ਭਾਰੀ ਗਿਣਤੀ ਵਿੱਚ ਸਕੂਲੀ ਬੱਚਿਆਂ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਖੇਡ ਕੇ ਅਤੇ ਰੰਗਾ ਰੰਗ ਪ੍ਰੋਗਰਾਮ ਵਿੱਚ ਸ਼ਮੂਲੀਅਤ ਉਪਰੰਤ ਟਿੱਲਾ ਬਾਬਾ ਫਰੀਦ ਤੱਕ ਜਾਗਰੂਕਤਾ ਰੈਲੀ ਕੱਢੀ।....
ਰਾਜਪੁਰਾ ਪੁਲਿਸ ਨੇ ਕਤਲ ਤੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਤਿੰਨ ਪਿਸਤੌਲ, 5 ਮੈਗਜ਼ੀਨ, 14 ਰੌਂਦਾਂ ਸਮੇਤ ਕੀਤੇ ਕਾਬੂ
ਰਾਜਪੁਰਾ, 25 ਨਵੰਬਰ : ਤਕਰੀਬਨ ਤਿੰਨ ਮਹੀਨੇ ਪਹਿਲਾਂ ਰਾਜਪੁਰਾ ਵਿਖੇ ਹੋਏ ਇੱਕ ਡਾਕਟਰ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਰਾਜਪੁਰਾ ਦੀ ਪੁਲਿਸ ਵੱਲੋਂ ਸੁਲਝਾਉਂਦਿਆਂ ਕਤਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 3 ਪਿਸਤੌਲ 32 ਬੋਰ ਸਮੇਤ 5 ਮੈਗਜ਼ੀਨ, 14 ਰੌਂਦ ਬਰਾਮਦ ਕਰ ਕੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂੂ ਕਰ ਦਿੱਤੀ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਡੀਐੱਸਪੀ ਰਾਜਪੁਰਾ ਸੁਰਿੰਦਰ ਮੋਹਨ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ....
ਅਥਾਰਟੀ ਆਫ ਇੰਡੀਆ ਨੇ ਪੰਜਾਬ ਦੇ ਸੱਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ 'ਚ ਕੀਤਾ ਵਾਧਾ
ਲੁਧਿਆਣਾ, 25 ਨਵੰਬਰ : ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਇਕ ਵਾਰ ਫਿਰ ਪੰਜਾਬ ਦੇ ਸੱਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਦਿਤੇ ਹਨ। ਸ਼ੁਕਰਵਾਰ ਰਾਤ ਤੋਂ ਇਹ ਦਰ 30 ਫ਼ੀ ਸਦੀ ਵਧਾ ਦਿਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ 'ਤੇ ਪਵੇਗਾ। ਹੁਣ ਕਾਰ-ਜੀਪ-ਵੈਨ ਦੇ ਸਿੰਗਲ ਟ੍ਰਿਪ ਲਈ 215 ਰੁਪਏ ਦੇਣੇ ਪੈਣਗੇ। ਪਹਿਲਾਂ ਇਸ ਦੀ ਕੀਮਤ 165 ਰੁਪਏ ਸੀ। ਮਲਟੀ-ਐਕਸਲ ਵਾਹਨਾਂ ਲਈ ਟੋਲ ਦਰਾਂ ਵਿਚ ਵੀ ਬਦਲਾਅ ਕੀਤਾ ਗਿਆ ਹੈ। NHAI ਨੇ ਹੁਣ....
ਧੁੰਦ ਕਾਰਨ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸਕੂਲੀ ਬੱਸ ਸਮੇਤ ਲਗਭਗ 25 ਤੋਂ 30 ਵਾਹਨ ਆਪਸ ‘ਚ ਟਕਰਾਏ
ਖੰਨਾ, 25 ਨਵੰਬਰ : ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ ਲਗਭਗ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ ਸ਼ੀਸ਼ੇ ਨਾਲ ਲੱਦਿਆ ਹੋਇਆ ਸੀ। ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਦੇ ਰਹੇ। ਲੁਧਿਆਣਾ ਤੋਂ ਸਕੂਲੀ ਬੱਚੇ....
ਭਾਸ਼ਾ ਵਿਭਾਗ ਪੰਜਾਬੀਅਤ ਅਤੇ ਪੰਜਾਬ ਦੀ ਰੂਹ : ਹਰਜੋਤ ਬੈਂਸ
ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸਹਿਤਕਾਰ, ਕਵੀ, ਢਾਡੀ, ਲੇਖਕ ਨਿਭਾ ਰਹੇ ਹਨ ਵੱਡੀ ਭੂਮਿਕਾ- ਭਾਸ਼ਾ ਮੰਤਰੀ ਪੰਜਾਬੀ ਗਾਇਕੀ ਦੀ ਪਰੰਪਰਾਗਤ ਤੇ ਸੁਰਮਈ ਸ਼ਾਮ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਸ੍ਰੀ ਅਨੰਦਪੁਰ ਸਾਹਿਬ 25 ਨਵੰਬਰ : ਸਾਡੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਵਿੱਚ ਸਾਡੇ ਕਵੀਆਂ, ਲੇਖਕਾਂ, ਸਾਹਿਤਕਾਰਾ ਤੇ ਢਾਡੀਆਂ ਨੇ ਵਡਮੁੱਲਾ ਯੋਗਦਾਨ ਪਾਇਆ ਹੈ। ਪੰਜਾਬ ਦਾ ਭਾਸ਼ਾ ਵਿਭਾਗ ਪੰਜਾਬੀਅਤ ਦੀ ਰੂਹ ਹੈ, ਜਿਸ ਨੇ ਇਨ੍ਹਾਂ ਸਾਰੇ ਫਨਕਾਰਾ ਨੂੰ ਇੱਕ ਲੜੀ....
ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਨੂੰ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ : ਜੌੜਾਮਾਜਰਾ
ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ ਫੀਲਡ ‘ਚ ਜਾਣ ਅਧਿਕਾਰੀ, ਹਰ ਮਹੀਨੇ ਹੋਵੇਗੀ ਜਾਇਜ਼ਾ ਮੀਟਿੰਗ : ਜੌੜਾਮਾਜਰਾ ਪਟਿਆਲਾ, 25 ਨਵੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਡਰੇਨੇਜ ਤੇ ਸਿੰਚਾਈ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਜਾਇਜ਼ਾ ਬੈਠਕ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਇਮਾਨਦਾਰੀ ਨਾਲ ਕੰਮ ਕਰੋ’ ਵਾਲਾ ਸਪੱਸ਼ਟ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਦੇ....
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ  ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਬਲਜੀਤ ਕੌਰ
ਕਿਹਾ, ਲੋੜਵੰਦਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ ਦਿੱਤੀ ਜਾ ਰਹੀ ਹੈ 2 ਕਰੋੜ 22 ਲੱਖ 66 ਹਜ਼ਾਰ ਰੁਪਏ ਦੀ ਰਾਸ਼ੀ ਮਲੋਟ, 24 ਨਵੰਬਰ : ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਮਲੋਟ ਦੇ 4516 ਲੋੜਵੰਦ ਪਰਿਵਾਰਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ 2 ਕਰੋੜ 22 ਲੱਖ 66 ਹਜਾਰ 257 ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਾਕਟਰ ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ....
ਰਾਮਗੜ੍ਹ, ਖੁੱਡੀ ਕਲਾਂ ਅਤੇ ਦੀਵਾਨਾ ਪਿੰਡਾਂ ਵਿਖੇ ਸਥਿਤ ਵੈੱਲਨੈਸ ਕੇਂਦਰ ਹੋਣਗੇ ਅਪਗ੍ਰੇਡ, ਡਿਪਟੀ ਕਮਿਸ਼ਨਰ 
ਬਰਨਾਲਾ, 24 ਨਵੰਬਰ : ਪਿੰਡ ਰਾਮਗੜ੍ਹ, ਖੁੱਡੀ ਕਲਾਂ ਅਤੇ ਦੀਵਾਨਾ ਵਿਖੇ ਸਥਿਤ ਵੈੱਲਨੈਸ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਣਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਣ। ਇਹ ਜਾਣਕਾਰੀ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਉੱਤੇ 10 ਲੱਖ ਰੁਪਏ ਪ੍ਰਤੀ ਕੇਂਦਰ ਦੇ ਹਿਸਾਬ ਨਾਲ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੀ....
ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਨਨ ਬਰਨਾਲਾ
ਜ਼ਿਲ੍ਹਾ ਬਰਨਾਲਾ ਵਿੱਚ ਅਨਾਊਂਸਮੈਂਟ ਕਰਵਾ ਕੇ ਕੀਤਾ ਜਾ ਰਿਹਾ ਡੇਂਗੂ ਤੋਂ ਬਚਾਅ ਲਈ ਜਾਗਰੂਕ ਬਰਨਾਲਾ, 24 ਨਵੰਬਰ : ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ ਤੇ ਵਾਰ’’ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਧਾਰਮਿਕ ਸਥਾਨਾਂ ਅਤੇ ਈ ਰਿਕਸਾ ਰਾਹੀਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ....
ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ 
ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡ ਪੱਧਰ ਉੱਤੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ ਬਰਨਾਲਾ, 24 ਨਵੰਬਰ : ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਜ਼ਿਲ੍ਹਾ ਬਰਨਾਲਾ ‘ਚ ਸ਼ੁਰੂ ਹੋ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਿਸ ਤਹਿਤ 2 ਵਿਸ਼ੇਸ਼ ਵੈਨਾਂ ਰਾਹੀਂ ਅਗਲੇ ਇੱਕ ਮਹੀਨੇ ਤੱਕ ਜ਼ਿਲ੍ਹਾ ਬਰਨਾਲਾ ਦੇ ਸਾਰੇ ਪਿੰਡਾਂ ‘ਚ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਜਿਹੜੇ ਵੀ ਪਿੰਡਾਂ ‘ਚ....