ਫ਼ਰੀਦਕੋਟ 23 ਨਵੰਬਰ : ਡਾਇਰੈਕਟੋਰੇਟ, ਸੋਸ਼ਲ ਆਡਿਟ ਯੂਨਿਟ, ਪੰਜਾਬ, ਮੋਹਾਲੀ ਵੱਲੋਂ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੈ ਊਦੇ ਦੇ ਕੰਪੋਨੈਂਟ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਚੁਣੇ ਗਏ ਪਿੰਡਾਂ ਅਤੇ ਬਾਬੂ ਜਗਜੀਵਨ ਰਾਮ ਛਤਰਾਵਾਸ ਯੋਜਨਾ ਦਾ ਤਹਿਤ ਉਸਾਰੇ ਗਏ ਹੋਸਟਲਾਂ ਦਾ ਸੋਸ਼ਲ ਆਡਿਟ ਦੀ ਕਾਰਵਾਈ ਆਰੰਭ ਕਰਨ ਸਬੰਧੀ ਜਿਲ੍ਹਾ ਪੱਧਰ ਤੇ ਐਂਟਰੀ ਪੁਆਇੰਟ ਮੀਟਿੰਗ ਕੀਤੀ ਗਈ। ਸੋਸ਼ਲ ਆਡਿਟ ਯੂਨਿਟ, ਪੰਜਾਬ, ਮੋਹਾਲੀ ਵੱਲੋਂ ਮਿਤੀ 23.11.2023 ਤੋਂ ਮਿਤੀ 23.12.2023 ਤੱਕ ਪ੍ਰਧਾਨ ਮੰਤਰੀ....
ਮਾਲਵਾ
ਡੇਂਗੂ , ਬੁਖਾਰ, ਇਨਫੈਕਸ਼ਨ ਵਿਚ ਐਂਟੀਬਾਇਓਟਿਕ ਦਵਾਈਆਂ ਨਾ ਦਿੱਤੀਆਂ ਜਾਣ : ਡਾਕਟਰ ਸੁਨੀਤਾ ਫਾਜ਼ਿਲਕਾ 23 ਨਵੰਬਰ : ਜਿ਼ਲ੍ਹਾ ਟੀਬੀ ਅਫ਼ਸਰ ਡਾ ਨੀਲੂ ਚੁੱਘ ਵੱਲੋਂ ਫੀਲਡ ਵਿੱਚ ਕੰਮ ਰਹੇ ਸਿਹਤ ਕਰਮਚਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋ ਬਾਰੇ ਜਾਗਰੂਕ ਕਰਨ । ਅੱਜ ਸਿਵਲ ਸਰਜਨ ਦਫ਼ਤਰ ਵਿਖੇ ਡੱਬਵਾਲਾ ਕਲਾਂ ਦੇ ਸਮੂਹ ਸੀ ਐੱਚ ਓ ਨਾਲ ਮੀਟਿੰਗ ਕੀਤੀ ਗਈ। ਇਸ ਵਿਚ ਉਹਨਾਂ ਨੇ ਕਿਹਾ ਕਿ ਅੱਜ ਕਲ ਲੋਕਾਂ ਨੇ ਐਂਟੀਬਾਇਓਟਿਕ ਦਵਾਇਆ ਲੈਣ ਦਾ ਸ਼ੌਂਕ ਬਣਾ ਲਿਆ ਜੋ....
ਸ਼ਹਿਰ ਵਿਚ ਦੋ ਦਰਜਨ ਤੋਂ ਜਿਆਦਾ ਥਾਂਵਾਂ ਤੇ ਲੱਗ ਰਹੀ ਹੈ ਸੀਐਮ ਦੀ ਯੋਗਸਾਲਾ ਫਾਜਿ਼ਲਕਾ, 23 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸੀ ਐਮ ਦੀ ਯੋਗਸ਼ਾਲਾ ਪ੍ਰੋਗਰਾਮ ਨੂੰ ਫਾਜਿ਼ਲਕਾ ਦੇ ਲੋਕ ਭਰਵਾਂ ਹੁੰਘਾਰਾ ਦੇ ਰਹੇ ਹਨ। ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਯੋਗਾ ਸਿਖਾਉਣ ਲਈ ਪੰਜਾਬ ਸਰਕਾਰ ਨੇ ਇਹ....
ਫਾਜਿ਼ਲਕਾ, 23 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਗਾਮੀ ਧੂੰਦ ਦੀ ਰੁੱਤ ਦੌਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧੂੰਦ ਦੇ ਮੌਸਮ ਦੌਰਾਨ ਦੂਰ ਤੱਕ ਵਿਖਾਈ ਨਹੀਂ ਦਿੰਦਾ ਅਤੇ ਅਕਸਰ ਇਸ ਰੁੱਤ ਵਿਚ ਸੜਕ ਹਾਦਸੇ ਵੱਧ ਜਾਂਦੇ ਹਨ। ਪਰ ਜੇਕਰ ਸਾਵਧਾਨੀ ਰੱਖੀ ਜਾਵੇ ਤਾਂ ਇੰਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੂੰਦ ਹੋਣ ਤੇ ਗੱਡੀ ਚਲਾਊਂਦੇ ਸਮੇਂ ਫੋਗ ਲਾਇਟਾਂ ਜਗਾ....
ਫਾਜਿ਼ਲਕਾ 23 ਨਵੰਬਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਗੁਰਮੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਲਸਟਰ ਅਫ਼ਸਰਾਂ ਦੀਆਂ ਟੀਮ ਵੱਲੋ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰੇ ਦੌਰਾਨ ਇੰਨ੍ਹਾਂ ਟੀਮਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਦੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਮੇਂ ਡਾ. ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਕੁਝ ਕਿਸਾਨ ਪਰਾਲੀ ਦੀਆਂ ਗੱਠਾਂ ਬਣਾਉਣ ਤੋ ਬਾਅਦ....
ਫਾਜਿਲਕਾ 23 ਨਵੰਬਰ : ਸ੍ਰੀਮਤੀ ਰੀਤੂ ਬਾਲਾ ਜਿਲ੍ਹਾ ਬਾਲ ਸੁਰੱਖਿਆ ਅਫਸਰ,ਫਾਜਿਲਕਾ ਨੇ ਦੱਸਿਆ ਕਿ ਮਾਨਯੋਗ ਸ੍ਰੀ ਕੰਵਰਦੀਪ ਸਿੰਘ ਚੇਅਰਮੈਨ,ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 14 ਅਕਤੂਬਰ 2023 ਨੂੰ ਜ਼ਿਲ੍ਹਾ ਫਾਜਿਲਕਾ ਵਿਚ ਮਾਨਯੋਗ ਡਿਪਟੀ ਕਮਿਸ਼ਨਰ,ਫਾਜਿਲਕਾ ਡਾ ਸੇਨੂ ਦੁੱਗਲ ਦੀ ਰਹਨੁਮਾਈ ਹੇਠ ਜ਼ਿਲ੍ਹਾ ਪੱਧਰੀ ਪੇਟਿੰਗ ਅਤੇ ਸਲੋਗਨ ਮੁਕਾਬਲੇ ਸਰਵਹਿੱਤਕਾਰੀ ਵਿਦਿਆ ਮੰਦਿਰ,ਸਕੂਲ ਵਿਚ ਬਾਲ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਬਣਦੇ ਕਾਨੂੰਨਾਂ ਪ੍ਰਤੀ ਜਿਵੇ ਕਿ....
ਮੋਗਾ, 22 ਨਵੰਬਰ : ਪਿੰਡ ਬੁੱਟਰ ਕਲਾਂ ਨੇੜੇ ਮੋਗਾ-ਬਰਨਾਲਾ ਹਾਈਵੇਅ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ ਹੋ ਗਈ। ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਿਮਾਰ ਹੋਣ ਕਾਰਨ ਪਿੰਡ ਧੂੜਕੋਟ ਰਣਸਿੰਘ ਦਾ ਰਹਿਣ ਵਾਲਾ ਬਜ਼ੁਰਗ ਮੇਹਰ ਸਿੰਘ (72) ਮੰਗਲਵਾਰ ਨੂੰ ਆਪਣੀ ਲੜਕੀ ਹਰਪ੍ਰੀਤ ਕੌਰ (45) ਅਤੇ ਦੋਹਟਾ ਬੇਅੰਤ ਸਿੰਘ ਨਾਲ ਕਾਰ ਵਿੱਚ ਮੋਗਾ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲੈਣ ਲਈ ਆ ਰਹੇ ਸੀ। ਜਦੋਂ ਉਹ ਸ਼ਾਮ 4 ਵਜੇ....
ਲੁਧਿਆਣਾ, 22 ਨਵੰਬਰ : ਸੁਰਗਵਾਸੀ ਪੰਜਾਬੀ ਕਵੀ ਰਾਜਿੰਦਰ ਪਰਦੇਸੀ ਦਾ ਆਖ਼ਰੀ ਗ਼ਜ਼ਲ ਸੰਗ੍ਰਹਿ “ ਯਾਰ ਭਰਾਵਾਂ ਵਰਗੇ” ਉਸ ਦੇ ਫ਼ਰਾਂਸ ਵੱਸਦੇ ਪੁੱਤਰ ਤੇਜਿੰਦਰ ਮਨਚੰਦਾ ਪਰਦੇਸੀ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਰਾਜਿੰਦਰ ਪਰਦੇਸੀ ਦੇ ਮਿੱਤਰ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਲੁਧਿਆਣਾ ਵੱਸਦੇ ਪੰਜਾਬੀ ਲੇਖਕਾਂ ਨੂੰ ਭੇਟ ਕੀਤਾ। ਗ਼ਜ਼ਲ ਪੁਸਤਕ ਭੇਂਟ ਕਰਦਿਆਂ ਤੇਜਿੰਦਰ ਮਨਚੰਦਾ ਪਰਦੇਸੀ ਨੇ ਕਿਹਾ ਕਿ ਇਸ ਭਾਰਤ ਫੇਰੀ ਦਾ ਮਨੋਰਥ ਐਤਕੀਂ ਆਪਣੇ ਬਾਬਲ ਦਾ ਲਿਖਿਆ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਬਠਿੰਡਾ, 22 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ....
ਮਾਨਸਾ 22 ਨਵੰਬਰ : 26,27 ਅਤੇ 28 ਨਵੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਮੀਟਿੰਗ ਮਗਰੋਂ ਇਸ ਪੱਤਰਕਾਰ ਨੂੰ ਫੋਨ ਰਾਹੀਂ ਦੱਸਿਆ ਕਿ ਦੱਸਿਆ ਕਿ ਕਿਸਾਨਾਂ....
ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ ਪੁਲੀਸ ਦੀ ਟੁਕੜੀ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ ਐੱਸ.ਏ.ਐੱਸ. ਨਗਰ, 22 ਨਵੰਬਰ : ਸਾਲ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਸਕਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ, ਮੋਹਾਲੀ ਵਿਖੇ ਏ.ਡੀ.ਜੀ.ਪੀ. ਰੋਪੜ ਰੇਂਜ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਐਸ ਏ ਐਸ ਨਗਰ ਦੇ ਐਸ ਐਸ ਪੀ ਡਾ. ਸੰਦੀਪ ਗਰਗ ਅਤੇ ਐਸ ਪੀ (ਐਚ)....
ਸੜਕਾਂ ਦੀ ਉਸਾਰੀ ਦਾ ਕੰਮ ਜੋਰਾਂ 'ਤੇ, ਪਿਛਲੇ ਸਾਲਾਂ ਦੇ ਤੋੜੇ ਰਿਕਾਰਡ ਵਾਰਡ ਨੰਬਰ 32 ਅਤੇ 33 'ਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ ਲੁਧਿਆਣਾ, 22 ਨਵੰਬਰ : ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਵਾਰਡ ਨੰਬਰ 32 ਅਤੇ 33 ਵਿੱਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਵਿਧਾਇਕ ਛੀਨਾ ਵਲੋਂ ਆਪਣੇ ਸੰਬੋਧਨ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਦੋਵਾਂ ਸੜਕਾਂ 'ਤੇ ਲਗਭਗ....
ਲੁਧਿਆਣਾ, 22 ਨਵੰਬਰ : ਬਾਗਬਾਨੀ ਵਿਭਾਗ ਦੀ ਅਗਵਾਈ ਵਿੱਚ ਬਲਾਕ ਲੁਧਿਆਣਾ-2 ਅਧੀਨ ਪਿੰਡ ਝਾਬੇਵਾਲ, ਵਿਖੇ ਸਬਜੀ ਬੀਜ ਉਤਪਾਦਕਾਂ ਦਾ ਜਿਲ੍ਹਾ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਦੇ ਸਬਜੀ ਬੀਜ ਉਤਪਾਦਕ ਕਿਸਾਨਾਂ ਵੱਲੋਂ ਉਚੇਚੇ ਤੌਰ 'ਤੇ ਭਾਗ ਲਿਆ ਗਿਆ। ਇਸ ਮੌਕੇ ਬਾਗਬਾਨੀ ਵਿਭਾਗ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡਾ: ਨਰਿੰਦਰ ਪਾਲ ਕਲਸੀ ਦੇ ਨਾਲ ਡਾ: ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ-2 ਵੱਲੋਂ ਕਿਸਾਨਾ ਨੂੰ....
ਅਗਾਂਹਵਧੂ ਕਿਸਾਨ ਨੇ 06 ਏਕੜ ਵਿੱਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਕੀਤੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ ਅਤੇ ਐਕਸ ਸੀਟੂ ਮੈਨੇਜਮੈਂਟ ਤਕਨੀਕ ਅਪਣਾ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਨੂੰ ਦੇਣ ਤਰਜੀਹ ਮਾਲੇਰਕੋਟਲਾ 22 ਨਵੰਬਰ : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਭਵਿੱਖ ਲਈ ਸੁਰੱਖਿਅਤ ਰੱਖਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਸਿਵਲ ਅਤੇ ਪੁਲਿਸ....
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਏ ਡੀ ਸੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਭਾਗੀਦਾਰਾਂ ਦਾ ਕੀਤਾ ਨਿੱਘਾ ਸਵਾਗਤ ਮੋਗਾ, 22 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਜਿਹੜਾ ਕਿ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਦੇਸ਼ ਭਰ ਵਿੱਚ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਅੱਜ ਲੁਧਿਆਣਾ ਜ਼ਿਲ੍ਹਾ ਤੋਂ ਚੱਲ ਕੇ ਮੋਗਾ ਵਿਖੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਬੁੱਤ ਕੋਲ ਪਹੁੰਚੀ। ਜ਼ਿਲ੍ਹਾ ਪ੍ਰਸ਼ਾਸ਼ਨ ਤਰਫ਼ੋਂ....