ਮਾਲਵਾ

ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1380 ਲਾਭਪਾਤਰੀਆਂ ਨੂੰ 20ਕਰੋੜ 70 ਲੱਖ  ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
588 ਲਾਭਪਾਤਰੀਆਂ ਦੇ ਖਾਤਿਆਂ 'ਚ ਕਰੀਬ 08 ਕਰੋੜ 66 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਕੀਤੀ ਜਾ ਚੁੱਕੀ ਹੈ ਟਰਾਂਸਫ਼ਰ : ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ 21 ਨਵੰਬਰ : ਜ਼ਿਲ੍ਹੇ 'ਚ ਹਰੇਕ ਵਿਅਕਤੀ ਦੇ ਸਿਰ 'ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਸਥਾਨਿਕ ਸਰਕਾਰ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1380 ਲਾਭਪਾਤਰੀਆਂ 20 ਕਰੋੜ 70 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ ਨੇ....
ਜ਼ਬਤ ਮਠਿਆਈ ਨੂੰ ਨਿਯਮਾਂ ਮੁਤਾਬਿਕ ਨਸ਼ਟ ਕੀਤਾ ਗਿਆ - ਜ਼ਿਲ੍ਹਾ ਸਿਹਤ ਅਫ਼ਸਰ
ਮੋਗਾ, 21 ਨਵੰਬਰ : ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਹੋਏ ਸਨ। ਜਦਕਿ ਇਕ ਸੈਂਪਲ ਪਾਸ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫਸਰ ਡਾ ਸਤਿੰਦਰ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਉਕਤ ਪਤੀਸਾ ਫੈਕਟਰੀ ਤੋਂ ਖੋਇਆ ਬਰਫੀ, ਮਿਲਕ ਕੇਕ ਅਤੇ ਪਤੀਸਾ ਦੇ ਚਾਰ ਸੈਂਪਲ ਲਏ ਸਨ। ਜਿੰਨਾ ਵਿੱਚੋਂ ਖੋਇਆ ਬਰਫੀ, ਮਿਲਕ ਕੇਕ ਦੇ ਤਿੰਨ ਸੈਂਪਲ ਫੇਲ ਹੋਏ ਹਨ ਜਦਕਿ ਪਤੀਸੇ ਦਾ ਸੈਂਪਲ ਪਾਸ ਹੋ ਗਿਆ ਸੀ।....
ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ 100 ਫੀਸਦੀ ਲਾਭ ਮੁਹਈਆ ਕਰਵਾਉਣ ਲਈ ਕੱਢੀ ਜਾਵੇਗੀ ਵਿਕਸਤ ਭਾਰਤ ਸੰਕਲਪ ਯਾਤਰਾ
ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਕੀਤਾ ਜਾਵੇਗਾ - ਸੀਨੀਅਰ ਆਈ ਆਰ ਐਸ ਅਧਿਕਾਰੀ ਭਰਤ ਪ੍ਰਕਾਸ਼ ਮੋਗਾ, 21 ਨਵੰਬਰ : ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵਲੋਂ "ਵਿਕਸਤ ਭਾਰਤ ਸੰਕਲਪ ਯਾਤਰਾ" ਸ਼ੁਰੂ ਕੀਤੀ ਜਾ ਰਹੀ ਹੈ। ਇਹ ਯਾਤਰਾ 23 ਨਵੰਬਰ ਤੋਂ ਜ਼ਿਲ੍ਹਾ ਮੋਗਾ ਵਿੱਚ ਸ਼ੁਰੂ ਹੋਣ ਜਾ ਰਹੀ ਹੈ ਅਤੇ ਦੋ ਮਹੀਨੇ....
ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆ ਦਾ ਯੋਗਦਾਨ ਜਰੂਰੀ : ਡੀ.ਸੀ.  
ਡਿਪਟੀ ਕਮਿਸ਼ਨਰ ਨੇ ਨਸ਼ਿਆ ਦੀ ਰੋਕਥਾਮ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਲਿਆ ਜਾਇਜਾ ਮੀਟਿੰਗ ਫਤਹਿਗੜ੍ਹ ਸਾਹਿਬ, 21 ਨਵੰਬਰ : ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਫਤਹਿਗੜ੍ਹ ਸਾਹਿਬ ਜਿਲ੍ਹੇ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ....
24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਪੁੱਜੇਗੀ ਵਿਕਸਤ ਭਾਰਤ ਸੰਕਲਪ ਯਾਤਰਾ : ਡਿਪਟੀ ਕਮਿਸ਼ਨਰ  
ਸਰਕਾਰ ਦੀਆਂ ਯੋਜਨਾਵਾਂ ਸਬੰਧੀ ਕਰਵਾਇਆ ਕੀਤਾ ਜਾਵੇਗਾ ਜਾਗਰੂਕ ਫਤਹਿਗੜ੍ਹ ਸਾਹਿਬ, 21 ਨਵੰਬਰ : ਕੇਂਦਰੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਇਆਜਾਵੇ ਤਾਂ ਜੋ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ 26 ਜਨਵਰੀ 2024 ਤੱਕ "ਵਿਕਸਤ ਭਾਰਤ ਸੰਕਲਪ ਯਾਤਰਾ" ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਇਸ ਯਾਤਰਾ ਦੇ ਅਗੇਤੇ....
ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ: ਕਪਿਲ ਮੀਨਾ
ਭਾਰਤ ਸੰਕਲਪ ਯਾਤਰਾ ਤਹਿਤ ਜਾਗਕੂਤਾ ਵੈੱਨਾਂ 23 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਦਾਖਿਲ ਹੋਣਗੀਆਂ ਬਰਨਾਲਾ, 21 ਨਵੰਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸ਼ਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਉਣ ਅਤੇ ਇਨ੍ਹਾਂ ਯੋਜਨਾਵਾਂ ਰਾਹੀਂ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਹਿੱਤ ਵਿਕਸਿਤ ਭਾਰਤ ਸੰਕਲਪ ਯਾਤਰਾ ਸਬੰਧੀ ਸਟੇਟ ਪ੍ਰਭਾਰੀ ਸਕੱਤਰ ਸ੍ਰੀ ਕਪਿਲ ਮੀਨਾ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਬੈਠਕ ਕੀਤੀ ਗਈ। ਜਿਸ ਵਿੱਚ ਕੇਂਦਰੀ....
ਸਿਹਤ ਵਿਭਾਗ ਵੱਲੋਂ “ਸਰਵਿਸ ਪ੍ਰੋਵਾਇਡਰ ਕੰਮ ਇੰਟਰਨਲ ਅਸੈਸਮੈਂਟ” ਸਬੰਧੀ ਤਿੰਨ ਰੋਜ਼ਾ ਵਰਕਸ਼ਾਪ
ਬਰਨਾਲਾ, 21 ਨਵੰਬਰ : ਸਿਹਤ ਵਿਭਾਗ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗੁਣਵੱਤਾ ਭਰਪੂਰ ਅਤੇ ਉੱਤਮ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਸੋ ਇਸ ਸਬੰਧੀ ਸਰਵਿਸ ਪ੍ਰੋਵਾਇਡਰ ਕਮ ਇੰਟਰਨਲ ਅਸੈਸਮੈੰਟ ਟ੍ਰੇਨਿੰਗ ਸਟੇਟ ਵੱਲੋਂ ਸਿਹਤ ਵਿਭਾਗ ਬਰਨਾਲਾ ਨੂੰ ਹੋਟਲ ਮਿਡ ਵੇਅ ਵਿਖੇ ਦਿੱਤੀ ਜਾ ਰਹੀ ਹੈ । ਇਸ ਟ੍ਰੇਨਿੰਗ ਦੌਰਾਨ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਇਸ ਤਿੰਨ ਰੋਜਾਂ “ਕੁਆਲਟੀ ਐਸ਼ੋਰੈਂਸ” ਟ੍ਰੇਨਿੰਗ ਸੈਸ਼ਨ ਵਿੱਚ ਸਿਹਤ ਵਿਭਾਗ ਬਰਨਾਲਾ ਦੇ ਮੈਡੀਕਲ ਅਤੇ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੀਆਂ) ਬਰਨਾਲਾ ਵਿਖੇ ਐਨ. ਐਸ. ਐਸ. ਦਾ ਇੱਕ ਰੋਜ਼ਾ ਕੈਂਪ ਲਗਾਇਆ ਗਿਆ
ਬਰਨਾਲਾ, 21 ਨਵੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸ਼੍ਰੀ ਅਰੁਣ ਕੁਮਾਰ, ਸਹਾਇਕ ਡਾਇਰੈਕਟਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਦੀ ਅਗਵਾਈ ਵਿੱਚ ਵਿੱਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੀਆਂ) ਬਰਨਾਲਾ ਵਿਖੇ ਐਨ. ਐਸ. ਐਸ. ਦਾ ਇੱਕ ਰੋਜ਼ਾ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਵਲੰਟੀਅਰ ਵਿਦਿਆਥੀਆਂ ਨੇ ਭਾਗ ਲਿਆ। ਕੈਂਪ ਦੌਰਾਨ ਪ੍ਰੋਗਰਾਮ ਅਫ਼ਸਰ....
ਵਿਧਾਇਕ ਫਾਜ਼ਿਲਕਾ ਨੇ ਪਿੰਡ ਬਕੈਨਵਾਲਾ ਵਿਖੇ ਕਮਿਊਨਟੀ ਹਾਲ ਦਾ ਰੱਖਿਆ ਨੀਂਹ ਪੱਥਰ
ਕਿਹਾ, ਪੰਜਾਬ ਸਰਕਾਰ ਵੱਲੋਂ ਸਾਢੇ 7 ਲੱਖ ਦੀ ਰਾਸ਼ੀ ਨਾਲ ਬਣਾਇਆ ਜਾਵੇਗਾ ਇਹ ਹਾਲ ਫਾਜ਼ਿਲਕਾ, 21 ਨਵੰਬਰ : ਅੱਜ ਫਾਜ਼ਿਲਕਾ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਉਸ ਵੇਲੇ ਬੂਰ ਪਿਆ ਜਦੋਂ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਕੈਨਵਾਲਾ ਵਿਖੇ ਕਮਿਊਨਟੀ ਹਾਲ ਦਾ ਨੀਂਹ ਪੱਥਰ ਰੱਖ ਕੇ ਪਿੰਡ ਵਾਸੀਆਂ ਵਾਸੀਆਂ ਨੂੰ ਨਵੀਂ ਸੌਗਾਤ ਦੇਣ ਦਾ ਆਗਾਜ਼ ਕੀਤਾ। ਇਸ ਮੌਕੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਆਖਿਆ ਕਿ ਫਾਜ਼ਿਲਕਾ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਜਿਨੀਆਂ ਬੁਨਿਆਦੀ....
ਯੁਵਕ ਸੇਵਾਵਾਂ ਵਿਭਾਗ ਫਾਜਿਲਕਾ ਵੱਲੋਂ  ਦੋ ਰੋਜਾ ਯੁਵਕ ਮੇਲੇ ਦਾ ਅਗਾਜ਼
ਫਾਜਿਲਕਾ 21 ਨਵੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਫਾਜ਼ਿਲਕਾ ਵੱਲੋਂ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਦੋ ਰੋਜਾ ਯੁਵਕ ਮੇਲੇ ਦੀ ਸ਼ੁਰੂਆਤ ਅੱਜ ਡੀ.ਏ.ਵੀ. ਕਾਲਜ ਵਿਖੇ ਕੀਤੀ ਗਈ l ਜਿਲਾ ਪ੍ਰਸ਼ਾਸਨ ਫਾਜ਼ਿਲਕਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਸ਼੍ਰੀ ਅਰੁਣ ਨਾਰਗ ਸਾਬਕਾ ਐਮ.ਐਲ.ਏ. ਅਬੋਹਰ ਨੇ ਕੀਤੀ । ਇਸ ਮੌਕੇ ਉਹਨਾਂ ਆਏ ਹੋਏ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਜਿਹੇ ਯੁਵਕ ਮੇਲੇ....
ਪਿਛਲੇ ਲਗਭਗ 4 ਸਾਲਾਂ ਤੋਂ ਆਪਣੀ 6 ਏਕੜ ਜਮੀਨ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ ਸੁਰਿੰਦਰ ਕਨਸੁਜੀਆ
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੱਠਾਂ ਬਣਾ ਕੇ ਚੁਕਾਉਣ ਉਪਰੰਤ ਕਰਦਾ ਹੈ ਕਣਕ ਦੀ ਬਿਜਾਈ ਫਾਜ਼ਿਲਕਾ 21 ਨਵੰਬਰ : ਫਾਜ਼ਿਲਕਾ ਦੇ ਪਿੰਡ ਬੋਦੀ ਵਾਲਾ ਪਿੱਥਾ ਦੇ ਕਿਸਾਨ ਸੁਰਿੰਦਰ ਕਨਸੁਜੀਆ ਨੇ ਦੱਸਿਆ ਕਿ ਉਹ ਆਪਣੀ 6 ਏਕੜ ਜ਼ਮੀਨ ਵਿੱਚ ਵਾਹੀ ਕਰਦਾ ਹੈ ਅਤੇ ਪਿਛਲੇ ਲਗਭਗ 4 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ। ਕਿਸਾਨ ਨੇ ਦੱਸਿਆ ਕਿ ਉਸਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਸਾਂਭਣ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ....
ਅਧਿਕਾਰੀਆਂ ਵੱਲੋਂ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਫਾਜ਼ਿਲਕਾ 21 ਨਵੰਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਰੋਕਣ ਲਈ ਜਿੱਥੇ ਲਗਾਤਾਰ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਡਿਪਟੀ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਦੇ ਨੋਡਲ ਅਫਸਰ ਅਤੇ ਕਲੱਸਟਰ ਅਫਸਰ ਲਗਾਤਾਰ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਉੱਥੇ ਹੀ ਪਰਾਲੀ ਨੂੰ ਲੱਗੀ ਅੱਗ....
ਪਿੰਡਾ ਵਿੱਚ ਆਯੁਸ਼ਮਾਨ ਸਿਹਤ ਕਾਰਡ ਅਤੇ ਆਭਾ ਸਿਹਤ ਆਈ ਡੀ ਦੇ ਕੰਮ ਵਿਚ ਤੇਜੀ ਲਿਆਉਣ ਲਈ ਆਸ਼ਾ ਕਰੇ ਤਨਦੇਹੀ ਨਾਲ ਕੰਮ =ਸਿਵਲ ਸਰਜਨ
ਮਰੀਜਾਂ ਨੂੰ ਇਲਾਜ ਵਿਚ ਹੋਵੇਗੀ ਸੌਖ ਫਾਜਿ਼ਲਕਾ, 21 ਨਵੰਬਰ : ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਅੱਜ ਦਫ਼ਤਰ ਵਿਖੇ ਜਿਲੇ ਦੀ ਸਮੂਹ ਆਸ਼ਾ ਫੇਸਿਲਿਟੇਟਰ ਦੀ ਮੀਟਿੰਗ ਕੀਤੀ ਅਤੇ ਪਿੰਡਾ ਵਿਚ ਵਿਭਾਗ ਵਲੋ ਚਲ ਰਹੇ ਆਯੁਸ਼ਮਾਨ ਸਿਹਤ ਬੀਮਾ ਕਾਰਡ ਅਤੇ ਆਭਾ ਆਈ ਡੀ ਸਿਹਤ ਕਾਰਡ ਦੇ ਕੰਮ ਦਾ ਜਾਇਜਾ ਲਿਆ ਅਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਉਹਨਾਂ ਕਿਹਾ ਕਿ ਸਰਕਾਰ ਵਲੋ ਹੁਣ ਸਾਰੇ ਹਸਪਤਾਲ ਅਤੇ ਸੀ ਏਸ ਸੀ ਸੈਂਟਰ ਵਿਖੇ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਮੁਫ਼ਤ ਬਣਾਏ ਜਾ ਰਹੇ ਹੈ ਜਿਸ ਲਈ....
ਪੰਜਾਬ ਸਰਕਾਰ ਤੇ ਵਿਧਾਇਕਾਂ 'ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ : ਕੈਬਨਿਟ ਮੰਤਰੀ
ਸੁਖਬੀਰ ਬਾਦਲ ਵੱਲੋਂ ਕਥਿਤ ਤੌਰ ਤੇ ਭੱਦੀ ਸ਼ਬਦਾਵਲੀ ਵਰਤਣ 'ਤੇ ਦੋ ਕੈਬਨਿਟ ਮੰਤਰੀਆਂ ਤੇ ਇਕ ਵਿਧਾਇਕ ਨੇ ਲਿਆ ਗੰਭੀਰ ਨੋਟਿਸ ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ 'ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ ਪੰਜਾਬ 'ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ ਦੋਸ਼ ਲਾਉਣ ਵਾਲਿਆਂ ਨੇ ਪਿਛਲੇ 15 ਸਾਲਾਂ 'ਚ ਕੋਈ ਹੋਰ ਕੇਬਲ ਕੰਪਨੀ ਪੰਜਾਬ ਨਹੀਂ ਆਉਣ ਦਿੱਤੀ, ਪੰਜਾਬ ਸਰਕਾਰ ਨੇ ਸਭ ਲਈ....
ਮੌਜੂਦਾ ਸਰਕਾਰ ਦੇ ਪੱਲੇ ਕੁੱਝ ਵੀ ਨਹੀਂ ਸਿਰਫ ਗੱਲਾਂ ਨਾਲ ਹੀ ਜਮ੍ਹਾਂ ਖਰਚ ਕੀਤਾ ਜਾ ਰਿਹਾ ਹੈ : ਮਨਪ੍ਰੀਤ ਸਿੰਘ ਬਾਦਲ
ਬਠਿੰਡਾ, 20 ਨਵੰਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਲਏ ਬਿਨਾਂ ਢੰਗ ਸਿਰ ਸਰਕਾਰ ਚਲਾਉਣ ਦੀ ਨਸੀਹਤ ਦਿੱਤੀ। ਉਨ੍ਹਾਂ ਅੱਜ ਸਰਕਾਰ ’ਚ ਰਹਿੰਦਿਆਂ ਮੁਫਤ ਹੋਣ ਦੇ ਬਾਵਜੂਦ ਨਾਂ ਚਾਹ ਦਾ ਕੱਪ ਪੀਣ ਤੇ ਨਾਂਹੀ ਕਿਸੇ ਨੂੰ ਪਿਆਉਣ ਦੀ ਗੱਲ ਨੂੰ ਵਿਚਾਰ ’ਚ ਨਾਂ ਰੱਖਣ ਸਬੰਧੀ ਉਲਾਂਭਾ ਵੀ ਦਿੱਤਾ। ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਪੱਲੇ ਕੁੱਝ ਵੀ ਨਹੀਂ ਸਿਰਫ ਗੱਲਾਂ ਨਾਲ ਹੀ ਜਮ੍ਹਾਂ ਖਰਚ ਕੀਤਾ ਜਾ ਰਿਹਾ ਹੈ।....