ਮਾਲਵਾ

ਵੱਖ-ਵੱਖ ਸਰਕਾਰੀ ਸੇਵਾਵਾਂ ਤੇ ਸਹੂਲਤਾਂ ਦੀ ਜਾਣਕਾਰੀ ਲਈ ਹੈਲਪਲਾਈਨ 1100 ’ਤੇ ਕੀਤਾ ਜਾ ਸਕਦਾ ਹੈ ਸੰਪਰਕ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 12 ਮਾਰਚ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਵਿਭਾਗ ਵੱਲੋਂ ਨਾਗਰਿਕਾਂ ਨੂੰ ਸੁਖਾਵੇ ਮਾਹੌਲ ਵਿੱਚ ਅਤੇ ਖੱਜਲ-ਖੁਆਰੀ ਰਹਿਤ ਸੇਵਾਵਾਂ ਪ੍ਰਦਾਨ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਭਾਗਾਂ ਵੱਲੋਂ 900 ਤੋਂ ਵਧੇਰੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ....
ਡਿਪਟੀ ਕਮਿਸ਼ਨਰ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਹਲਕਾ ਗਿੱਦੜਬਾਹਾ ਦੇ ਪਿੰਡਾ ਦੇ ਵਿਕਾਸ ਕੰਮਾ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਕੰਮਾ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ....
ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ
ਸ੍ਰੀ ਮੁਕਤਸਰ ਸਾਹਿਬ, 12 ਮਾਰਚ 2025 : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਨਵਰੀ 2025 ਤੋਂ ਮਾਰਚ 2025 ਤੱਕ ਦੇ ਫੇਜ਼ ਦੀ 96% ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਨਿਰੀਖਕਾਂ ਅਤੇ ਸਹਾਇਕ ਖੁਰਾਕ ਸਪਲਾਈਜ਼ ਅਫ਼ਸਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ....
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ
ਮੋਗਾ ਪੁਲਿਸ ਨੇ ਕੁਝ ਦਿਨਾਂ ਵਿੱਚ ਹੀ ਨਸ਼ਾ ਤਸਕਰੀ ਵਾਲੇ 71 ਲੋਕਾਂ ਨੂੰ ਗ੍ਰਿਫਤਾਰ ਕਰਕੇ 53 ਦੋਸ਼ੀਆਂ ਵਿਰੁੱਧ ਦਰਜ ਕੀਤੇ ਮਾਮਲੇ ਐਸ.ਐਸ.ਪੀ ਦੀ ਨਸ਼ਾ ਤਸਕਰੀਆਂ ਨੂੰ ਚਿਤਾਵਨੀ ! ਨਸ਼ਾ ਤਸਕਰ ਕਿਸੇ ਵੀ ਹੀਲੇ ਬਖਸ਼ੇ ਨਹੀਂ ਜਾਣਗੇ, ਜੇਲ੍ਹ ਜਾਣ ਲਈ ਰਹਿਣ ਤਿਆਰ" ਮੋਗਾ, 12 ਮਾਰਚ 2025 : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਦੇ ਸਖਤ ਦਿਸ਼ਾ-ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਵੀ ਨਿੱਤ....
31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ. ਕਰਵਾਉਣੀ ਜਰੂਰੀ, ਨਹੀਂ ਤਾਂ ਬੰਦ ਹੋ ਸਕਦੈ ਰਾਸ਼ਨ
ਖੁਰਾਕ ਸਪਲਾਈ ਵਿਭਾਗ ਵੱਲੋਂ ਸਖਤ ਹਦਾਇਤਾਂ ਜਾਰੀ, ਮੋਗਾ ਦੇ ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ.-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਮੋਗਾ, 12 ਮਾਰਚ, 2025 : ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸਤ ਫੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ....
ਪੰਜ ਦਰਿਆਵਾਂ ਦੀ ਧਰਤੀ, ਪੰਜਾਬ, ਦਸ ਸਿੱਖ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਪ੍ਰਾਪਤ ਹੈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਕੇਂਦਰੀ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਬਠਿੰਡਾ, 11 ਮਾਰਚ 2025 : ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ, ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਦੇ ਦਸਵੇਂ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੌਰਾਨ, ਯੂਨੀਵਰਸਿਟੀ ਨੇ 1,091 ਪੀਜੀ ਅਤੇ ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ, ਹੋਣਹਾਰ ਵਿਦਿਆਰਥੀਆਂ ਨੂੰ 43 ਸੋਨੇ ਦੇ ਤਗਮੇ ਪ੍ਰਦਾਨ ਕੀਤੇ, ਅਤੇ ਵਿਸ਼ੇਸ਼ ਸ਼ਖਸੀਅਤਾਂ....
ਪੰਜਾਬੀ ਕਵੀ ਪਰਮਜੀਤ ਸੋਹਲ ਦੀ  ਸੱਜਰੀ ਕਾਵਿ ਪੁਸਤਕ “ਵਿਸਮਾਦ”  ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁਆਗਤ
ਲੁਧਿਆਣਾ, 11 ਮਾਰਚ 2025 : ਪੰਜਾਬੀ ਕਵੀ ਪਰਮਜੀਤ ਸੋਹਲ ਦੀ ਸੱਜਰੀ ਕਾਵਿ ਪੁਸਤਕ “ ਵਿਸਮਾਦ “ ਦਾ ਲੁਧਿਆਣਾ ਦੇ ਪੰਜਾਬੀ ਲੇਖਕਾਂ ਵੱਲੋਂ ਸੁਆਗਤ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਪਰਮਜੀਤ ਸਹਿਜ ਤੋਰ ਤੁਰਨ ਵਾਲਾ ਵਿਸਮਾਦੀ ਕਵੀ ਹੈ ਜਿਸ ਨੇ ਆਪਣਾ ਕਾਵਿ ਸਫ਼ਰ “ਓਨਮ” ਕਾਵਿ ਸੰਗ੍ਰਹਿ ਤੋਂ ਸ਼ੁਰੂ ਕਰਕੇ “ਵਿਸਮਾਦ “ ਤੀਕ ਬਹੁਤ ਸਹਿਜ ਆਨੰਦ ਨਾਲ ਕੀਤਾ ਹੈ। ਹੋਰ ਵੀ ਚੰਗੀ ਗੱਲ ਹੈ ਕਿ ਇਸ ਪੁਸਤਕ ਵਿੱਚ ਉਸ ਦੀਆਂ ਇੱਕੋ ਰੰਗ....
ਨਸ਼ਿਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਐਨ.ਸੀ.ਓ.ਆਰ.ਡੀ. ਕਮੇਟੀ ਦੀ ਮੀਟਿੰਗ
ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ ਲੋਕ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰਨ - ਡਿਪਟੀ ਕਮਿਸ਼ਨਰ ਮੋਗਾ, 11 ਮਾਰਚ 2025 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ " ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਆਫ਼ ਮੈਕਨੀਜ਼ਮ....
ਸਰਕਾਰੀ ਸੇਵਾਵਾਂ ਦਾ ਲਾਹਾ ਲੈਣ, ਸੁਝਾਅ ਤੇ ਸ਼ਿਕਾਇਤ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕੀਤਾ ਜਾ ਸਕਦੈ ਸੰਪਰਕ
ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਸ਼ਾਸਨਿਕ ਵਿਭਾਗ ਵਚਨਬੱਧ ਵੱਖ-ਵੱਖ ਵਿਭਾਗਾਂ ਵਿਖੇ ਚਲਾਈਆਂ ਜਾ ਰਹੀਆਂ ਹਨ 900 ਤੋਂ ਵਧੇਰੇ ਸੇਵਾਵਾਂ ਮੋਗਾ, 11 ਮਾਰਚ 2025 : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰਜੋਰ ਉਪਰਾਲੇ ਕੀਤੇ ਗਏ ਹਨ। ਨਾਗਰਿਕਾਂ ਨੁੰ ਸੁਖਾਵੇਂ ਮਾਹੌਲ ਵਿਚ ਤੇ ਖੱਜਲ-ਖੁਆਰੀ ਰਹਿਤ ਸੇਵਾਵਾਂ ਦੇਣ ਲਈ ਪ੍ਰਸ਼ਾਸ਼ਨਿਕ ਵਿਭਾਗ ਲਗਾਤਾਰ....
ਹੁਣ ਨਾਗਰਿਕ ਹੈਲਪਲਾਈਨ ਨੰਬਰ 1100 'ਤੇ ਸਰਕਾਰੀ ਸੇਵਾਵਾਂ  ਪ੍ਰਤੀ  ਦੇ ਸਕਣਗੇ ਸੁਝਾਅ, ਨਾਲ ਹੀ ਹੋ ਸਕੇਗੀ ਸ਼ਿਕਾਇਤ ਦਰਜ- ਡਿਪਟੀ ਕਮਿਸ਼ਨਰ
ਸੇਵਾ ਕੇਂਦਰਾਂ ਦੁਆਰਾ ਦਿੱਤੀਆਂ ਜਾ ਰਹੀਆਂ 443 ਸੇਵਾਵਾਂ ਵਿੱਚ ਆਵੇਗੀ ਵਧੇਰੇ ਤੇਜੀ ਮਾਲੇਰਕੋਟਲਾ 11 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮਾਲੇਰਕੋਟਲਾ ਜਿਲ੍ਹੇ ਵਿੱਚ ਸੇਵਾ ਕੇਂਦਰਾਂ ਅੰਦਰ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ....
ਸਿਹਤ ਵਿਭਾਗ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ "ਵਿਸ਼ਵ ਗਲੋਕੋਮਾ ਵੀਕ" : ਡਾ ਦਵਿੰਦਰਜੀਤ ਕੌਰ 
ਜ਼ਿਲ੍ਹਾ ਹਸਪਤਾਲ ਵਿਖੇ ਕਾਲੇ ਮੋਤੀਏ ਸੰਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਸ੍ਰੀ ਫ਼ਤਹਿਗੜ੍ਹ ਸਾਹਿਬ, 11 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ "ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ ਐਂਡ ਵੀਜੂਅਲ ਇੰਪੇਅਰਮੈਂਟ" ਤਹਿਤ ਜਿਲ੍ਹੇ ਅੰਦਰ 9 ਤੋਂ 15 ਮਾਰਚ ਤੱਕ ਵਿਸ਼ਵ ਗਲੋਕੋਮਾ ਵੀਕ ਮਨਾਇਆ ਜਾ ਰਿਹਾ ਹੈ ,ਜਿਸ ਤਹਿਤ ਜ਼ਿਲ੍ਹੇ....
ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੇਂਟ ਸੈੱਲ ਵੱਲੋਂ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
ਸ੍ਰੀ ਫ਼ਤਹਿਗੜ੍ਹ ਸਾਹਿਬ, 11 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਦੇ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਲਈ ਆਂਤ੍ਰਪਨਿਓਰਸ਼ਿਪ ਵਿਸ਼ੇ 'ਤੇ ਵਿਸ਼ੇਸ਼ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਦੇ ਕੁੱਲ 31 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸੈਸ਼ਨ ਦੀ ਸ਼ੁਰੂਆਤ ਵਿੱਚ ਕਾਲਜ ਦੇ ਡੀਨ ਪਲੇਸਮੈਂਟ ਡਾ. ਜਗਦੀਸ਼ ਸਿੰਘ ਨੇ ਆਂਤ੍ਰਪਨਿਓਰਸ਼ਿਪ ਦੇ ਜ਼ਰੂਰੀ ਸੰਕਲਪਾਂ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਖਤੀ ਨਾਲ ਕੀਤਾ ਜਾਵੇਗਾ ਲਾਗੂ-ਡਾ: ਸੋਨਾ ਥਿੰਦ
ਸ੍ਰੀ ਫ਼ਤਹਿਗੜ੍ਹ ਸਾਹਿਬ, 11 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਅੱਜ ਸਿਵਲ ਹਸਪਤਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਤੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਮੁਕੰਮਲ ਤਿਆਗ ਕਰਕੇ ਚੰਗੇ ਸ਼ਹਿਰੀ ਵਜੋਂ ਸਮਾਜ ਵਿੱਚ ਵਿਚਰਨ ਸਬੰਧੀ ਸਰਕਾਰ ਵੱਲੋਂ ਕੀਤੇ ਜਾ ਰਹੇ....
ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਨੇ ਕਰਵਾਇਆ ਵਿਸ਼ੇਸ਼ ਲੈਕਚਰ
ਸ੍ਰੀ ਫ਼ਤਹਿਗੜ੍ਹ ਸਾਹਿਬ, 11 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੋਸ਼ਟਿਕ ਭੋਜਨ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਮੁੱਖ ਬਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਪੌਸ਼ਟਿਕ ਖੁਰਾਕ ਦੀ ਮਹਤੱਤਾ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਹੋਵੇਗੀ ਪੰਥ ਰਤਨ ਡਾਕਟਰ ਇੰਦਰਜੀਤ ਸਿੰਘ ਯਾਦਗਾਰੀ ਭਾਸ਼ਣ ਲੜੀ ਦੀ ਸ਼ੁਰੂਆਤ
ਸ੍ਰੀ ਫ਼ਤਹਿਗੜ੍ਹ ਸਾਹਿਬ, 11 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਇੱਕ ਵਿਸ਼ੇਸ਼ ਇਕੱਤਰਤਾ ਵਿੱਚ ਪੰਥ ਰਤਨ ਡਾਕਟਰ ਇੰਦਰਜੀਤ ਸਿੰਘ ਦੀ ਯਾਦ ਵਿੱਚ ਇੱਕ ਸਲਾਨਾ ਯਾਦਗਾਰੀ ਭਾਸ਼ਣ ਲੜੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵਿਖੇ ਇਸ ਵਿਸ਼ੇਸ਼ ਭਾਸ਼ਣ ਲੜੀ ਦੇ ਤਹਿਤ ਗੁਰਬਾਣੀ, ਗੁਰਮਤਿ ਸਿਧਾਂਤ ਅਤੇ ਗੁਰ....