ਮਾਲਵਾ

ਰਾਮਪੁਰਾ ਫੂਲ ‘ਚ ਵਿਅਕਤੀ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ, ਦੋ ਵਿਅਕਤੀਆਂ ਦੀ ਮੌਤ, ਖੁਦ ਵੀ ਕੀਤੀ ਖੁਦਕਸ਼ੀ
ਰਾਮਪੁਰਾ ਫੂਲ, 10 ਨਵੰਬਰ : ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੁ ‘ਚ ਦੋ ਪਰਿਵਾਰਾਂ ਦੀ ਆਪਸੀ ਲੜਾਈ-ਝਗੜੇ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਵਿੱਚ ਇੱਕ ਵਿਅਕਤੀ ਉਹ ਵੀ ਸ਼ਾਮਲ ਹੈ, ਜਿਸ ਦਾ ਉਕਤ ਦੋਵੇਂ ਪਰਿਵਾਰਾਂ ਨਾਲ ਸਿਵਾਏ ਬੋਲਚਾਲ ਤੋਂ ਕੋਈ ਵੱਡਾ ਸਬੰਧ ਨਹੀਂ ਸੀ। ਗੋਲੀਆਂ ਮਾਰ ਕੇ ਦੋ ਵਿਅਕਤੀਆਂ ਨੂੰ ਮਾਰਨ ਵਾਲੇ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਉਰਫ ਵੱਡੇ ਘਰ ਵਾਲਾ ਵਜੋਂ....
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ’ਚ ਲਗਾਤਾਰ ਕਰ ਰਹੇ ਨੇ ਕਿਸਾਨ ਮਿਲਣੀਆਂ
ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਮਾਜ ਪ੍ਰਤੀ ਆਪਣਾ ਬਣਦਾ ਫ਼ਰਜ਼ ਨਿਭਾਉਣ ਲਈ ਅੱਗੇ ਆਉਣ ਕਿਸਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਕਰਵਾਇਆ ਜਾ ਰਿਹਾ ਹੈ ਜਾਣੂ- ਡਾ ਪੱਲਵੀ ਕੁੱਪ ਕਲਾ, 10 ਨਵੰਬਰ : ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਹੋਰ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕਰ ਕੇ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਜਾਣੂ ਕਰਵਾ ਰਹੇ ਹਨ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 99.1 ਫੀਸਦੀ ਝੋਨੇ ਦੀ ਕਰਵਾਈ ਗਈ ਲਿਫਟਿੰਗ : ਡਾ ਪੱਲਵੀ 
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 559.56 ਕਰੋੜ ਰੁਪਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 286176 ਮੀਟਰਿਕ ਟਨ ਝੋਨੇ ਵਿੱਚੋਂ 280826 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਮਾਲੇਰਕੋਟਲਾ, 10 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਮੰਡੀਆਂ ਵਿੱਚ ਲਿਫਟਿੰਗ ਕਰਵਾਉਣ ਵਿੱਚ ਵੀ ਤੇਜੀ ਆਈ ਹੈ ਜਿਸ ਸਦਕਾ ਹੁਣ ਤੱਕ ਮੰਡੀਆਂ....
ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਯਤਨ ਲਗਾਤਾਰ ਜਾਰੀ
ਪਰਾਲੀ ਪ੍ਰਬੰਧਨ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਮਸ਼ੀਨਰੀ- ਡਾ ਕੁਲਵੀਰ ਮਾਲੇਰਕੋਟਲਾ 10 ਨਵੰਬਰ : ਪਰਾਲੀ ਸਾੜਨ ਤੋਂ ਤੁਰੰਤ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਵਲੋਂ ਸਬਸਿਡੀ ਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ....
ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਗ ਲਾਉਣ ਵਾਲਿਆਂ ਵਿਰੁੱਧ ਰੁਖ ਅਖਤਿਆਰ,08 ਚਲਾਨ ਤੇ ਪੁਲਿਸ ਕੇਸ ਦਰਜ -ਡਿਪਟੀ ਕਮਿਸ਼ਨਰ
ਕਿਹਾ, ਖੇਤਾਂ 'ਚ ਅੱਗ ਨਾ ਲਾਈ ਜਾਵੇ, ਪਰਾਲੀ ਨੂੰ ਅੱਗ ਲਾਉਣ ਦੀ ਥਾਂ ਬਦਲਵੇਂ ਪ੍ਰਬੰਧ ਮੌਜੂਦ ਕਿਹਾ, ਨੋਡਲ ਅਫ਼ਸਰਾਂ, ਕਲੱਸਟਰ ਅਫਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ-ਪਿੰਡ ਜਾ ਕੇ ਕੀਤਾ ਜਾ ਰਿਹਾ ਹੈ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਪ੍ਰੇਰਿਤ ਮਾਲੇਰਕੋਟਲਾ 10 ਅਕਤੂਬਰ : ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰ ਕੇ ਪਰਾਲੀ ਪ੍ਰਬੰਧਨ ਕਰਨ ਲਈ ਲਗਾਤਾਰ ਪ੍ਰੇਰਿਤ....
ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ 11 ਕੁਇੰਟਲ ਦੇਸੀ ਘਿਓ ਜਬਤ,60 ਕਿਲੋ ਰੰਗਦਾਰ ਮਿਠਾਈਆਂ ਅਤੇ 75 ਕਿਲੋ ਗੈਰ ਮਿਆਰੀ ਕਰੀਮ ਕਰਵਾਈ ਨਸ਼ਟ
ਡਿਉਹਾਰਾਂ ਮੌਕੇ ਉਲੀਕੀ ਵਿਸ਼ੇਸ਼ ਚੈਕਿੰਗ ਦੌਰਾਨ ਭਰੇ 63 ਸੈਂਪਲ ਮਾਲੇਰਕੋਟਲਾ 10 ਨਵੰਬਰ : ਕਮਿਸ਼ਨਰ ਫੂਡ ਸੇਫਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਮਿਆਰੀ ਮਠਿਆਈਆਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਉਪਲੱਧਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਜਿਲੇ ਦੇ ਵੱਖ ਵੱਖ ਸ਼ਹਿਰਾਂ ਦੀ ਕਸਬਿਆਂ ਵਿੱਚ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਵੱਖ ਵੱਖ ਖਾਣ ਪੀਣ ਵਾਲੀਆਂ ਚੀਜ਼ਾਂ ਦੀ....
ਡਿਪਟੀ ਕਮਿਸ਼ਨਰ ਜੋਰਵਾਲ ਦੀਆਂ ਹਦਾਇਤਾਂ 'ਤੇ  ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਸਬ ਡਵੀਜ਼ਨ ਪੱਧਰ ਉੱਤੇ ਉਪ ਮੰਡਲ ਮੈਜਿਸਟਰੇਟ ਅਤੇ ਡੀਐਸਪੀ ਰਹੇ ਕਾਰਜਸ਼ੀਲ ਸੰਗਰੂਰ, 10 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵੀ ਸਾਰਾ ਦਿਨ ਸਮੂਹ ਸਬ ਡਵੀਜ਼ਨਾਂ ਵਿੱਚ ਉਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਸਮੂਹ ਉਪ ਮੰਡਲ ਮੈਜਿਸਟਰੇਟ ਨੇ ਸਬੰਧਤ ਡਵੀਜ਼ਨ ਦੇ ਡੀ.ਐਸ.ਪੀ, ਥਾਣਾ ਮੁਖੀ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਖ ਵੱਖ ਪਿੰਡਾਂ ਅਤੇ ਅਨਾਜ ਮੰਡੀਆਂ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦੀਵਾਲੀ ਅਤੇ ਗੁਰਪੁਰਬ ਦੇ ਮੱਦੇਨਜ਼ਰ ਪਟਾਖਿਆਂ ਦੀ ਖਰੀਦੋ-ਫ਼ਰੋਖ਼ਤ ਲਈ ਹਦਾਇਤਾਂ ਜਾਰੀ
ਦੀਵਾਲੀ ਮੌਕੇ ਰਾਤ 8 ਵਜੇਂ ਤੋਂ ਲੈ ਕੇ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦਾ ਆਗਿਆ ਹੋਵੇਗੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਥਾਵਾਂ 'ਤੇ ਹੀ ਵੇਚੇ ਜਾ ਸਕਣਗੇ ਪਟਾਖ਼ੇ ਸੰਗਰੂਰ, 10 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਆਮ ਬਾਜ਼ਾਰਾਂ ਵਿੱਚ ਕਿਸੇ ਕਿਸਮ ਦੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ....
ਭੱਠਿਆਂ 'ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ
ਡੀ.ਸੀ. ਵੱਲੋਂ ਪਰਾਲੀ ਦੇ ਬਾਇਓਮਾਸ ਪੈਲੇਟਸ ਵਰਤਣ ਵਾਲੇ ਬਦਨਪੁਰ ਇੱਟਾਂ ਦੇ ਭੱਠੇ ਦਾ ਦੌਰਾ ਕਿਹਾ, ਭੱਠਿਆਂ ਲਈ ਪਰਾਲੀ ਕੋਲੇ ਦਾ ਬਦਲ, ਲਾਗਤ 'ਚ ਆਵੇਗੀ ਕਮੀ, ਪਰਾਲੀ ਦੀ ਸਮੱਸਿਆ ਦਾ ਵੀ ਹੋਵੇਗਾ ਹੱਲ ਸਮਾਣਾ, 10 ਨਵੰਬਰ : ਪਰਾਲੀ ਦੇ ਬਾਇਓਮਾਸ ਪੈਲੇਟਸ ਇੱਟਾਂ ਦੇ ਭੱਠਿਆਂ 'ਚ ਕੋਲੇ ਦੇ ਨਾਲ ਬਾਲਣ ਵਜੋਂ ਵਰਤਣ ਨਾਲ ਜਿੱਥੇ ਪਰਾਲੀ ਦੀ ਸਮੱਸਿਆ ਦਾ ਹੱਲ ਹੋਵੇਗਾ ਉਥੇ ਹੀ ਭੱਠਿਆਂ ਦੀ ਲਾਗਤ ਵਿੱਚ ਵੀ ਕਮੀ ਆਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਮਾਣਾ-ਚੀਕਾ ਰੋਡ 'ਤੇ ਪਿੰਡ....
ਜ਼ਿਲ੍ਹਾ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀ ਦੀ ਜਾਇਦਾਦ ਕੀਤੀ ਫਰੀਜ 
ਫ਼ਤਹਿਗੜ੍ਹ ਸਾਹਿਬ, 10 ਨਵੰਬਰ : ਜ਼ਿਲ੍ਹਾ ਪੁਲੀਸ ਮੁਖੀ ਡਾ:ਰਵਜੋਤ ਗਰੇਵਾਲ ਦੀ ਹਦਾਇਤ ਅਨੁਸਾਰ, ਸ੍ਰੀ ਰਮਿੰਦਰ ਸਿੰਘ ਕਾਹਲੋਂ ਪੀ.ਪੀ.ਐੱਸ. ਉਪ ਕਪਤਾਨ ਪੁਲਿਸ ਸਬ ਡਵੀਜ਼ਨ ਖਮਾਣੋ ਦੀ ਯੋਗ ਅਗਵਾਈ ਅਤੇ ਇੰਸਪੈਕਟਰ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਖੇੜੀ ਨੌਧ ਸਿੰਘ ਦੀ ਨਿਗਰਾਨੀ ਹੇਠ ਦੋਸੀ ਕੁਲਵਿੰਦਰ ਸਿੰਘ ਉਰਫ ਲਾਲੀ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਮੁਸਤਫਾਬਾਦ ਥਾਣਾ ਖੇੜੀ ਨੌਧ ਸਿੰਘ ਜਿਲਾ ਫਤਹਿਗੜ ਸਾਹਿਬ ਜੋ ਮੁ:ਨੰ:90 ਮਿਤੀ 30.06.2015 ਅ/ਧ 15/61/85 NDPS Act ਥਾਣਾ ਖਮਾਣੋ ਵਿੱਚ ਕਤਿਥ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦਿਵਾਲੀ ਤਿਉਹਾਰ ਉੱਪਰ ਗ੍ਰੀਨ ਪਟਾਕੇ ਚਲਾਉਣ ਦੀ ਕੀਤੀ ਅਪੀਲ
ਕਿਹਾ! ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਟਾਕੇ ਚਲਾਉਣ ਸਬੰਧੀ ਜਾਰੀ ਆਦੇਸ਼ਾਂ ਦੀ ਜ਼ਿਲ੍ਹਾ ਵਾਸੀ ਕਰਨ ਇੰਨ ਬਿੰਨ ਪਾਲਣਾ ਮੋਗਾ, 11 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ....
ਸੰਤ ਫਰੀਦ ਪਬਲਿਕ ਸਕੂਲ ਦੇ ਬੱਚਿਆਂ ਨੇ ਡਿਪਟੀ ਕਮਿਸ਼ਨਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਡੀ.ਸੀ. ਪਰਨੀਤ ਸ਼ੇਰਗਿੱਲ ਨੇ ਸਕੂਲੀ ਬੱਚਿਆਂ ਦਾ ਮੂੰਹ ਮਿੱਠਾ ਕਰਵਾਕੇ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਬਣਾਉਣ ਦਾ ਸੱਦਾ ਫ਼ਤਹਿਗੜ੍ਹ ਸਾਹਿਬ, 10 ਨਵੰਬਰ : ਦੀਵਾਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਅੱਜ ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਆਪਣੇ ਹੱਥੀਂ ਬਣਾਏ ਵਧਾਈ ਕਾਰਡ, ਪੈੱਨ ਅਤੇ ਹੋਰ ਸਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਭੇਂਟ ਕਰਕੇ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ । ਡਿਪਟੀ ਕਮਿਸ਼ਨਰ....
ਪੰਜਾਬੀ ਸਾਹਿਤ ਸਭਾ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਦਾ ਵਿਸ਼ੇਸ਼ ਸਨਮਾਨ
ਬਰਨਾਲਾ, 10 ਨਵੰਬਰ : ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮਕਾਜ ਪੰਜਾਬੀ ਵਿੱਚ ਕਰਨ ਅਤੇ ਕਰਵਾਉਣ ਦੇ ਵਿਸ਼ੇਸ਼ ਉੱਦਮ ਲਈ ਪੰਜਾਬੀ ਸਾਹਿਤ ਸਭਾ (ਰਜਿ) ਬਰਨਾਲਾ ਵੱਲੋ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦਾ ਸਨਮਾਨ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤਾ ਗਿਆ। ਪੰਜਾਬੀ ਸਾਹਿਤ ਸਭਾ (ਰਜਿ) ਬਰਨਾਲਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ ਨੇ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਇਸਦੇ ਮਾਣ ਸਨਮਾਨ ਸਦੀਵੀਂ ਬਣਾਈ ਰੱਖਣ ਲਈ ਜੋ ਵੀ ਕਾਰਜ ਕਰੇਗਾ ਪੰਜਾਬੀ ਸਾਹਿਤ ਸਭਾ ਬਰਨਾਲਾ ਉਸਦਾ ਸਨਮਾਨ....
ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ : ਨੋਡਲ ਅਫ਼ਸਰ ਸਵੀਪ
ਜ਼ਿਲ੍ਹੇ ਅੰਦਰ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਅਧਿਕਾਰੀਆਂ ਦੀ ਮੀਟਿੰਗ ਹੋਈ ਮਾਨਸਾ, 10 ਨਵੰਬਰ : ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਤਹਿਤ ਵੱਧ ਤੋਂ ਵੱਧ ਨਾਗਰਿਕਾਂ ਨੂੰ ਵੋਟ ਬਣਵਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਸਰੀਰਿਕ ਤੌਰ ’ਤੇ ਅੰਗਹੀਣ ਵਿਅਕਤੀਆਂ....
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਅਧਿਕਾਰੀ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਲਗਾਤਾਰ ਪ੍ਰੇਰਿਤ ਕਰਨ-ਵਧੀਕ ਡਿਪਟੀ ਕਮਿਸ਼ਨਰ ਮਾਨਸਾ, 10 ਨਵੰਬਰ : ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰ ਕੇ ਪਰਾਲੀ ਪ੍ਰਬੰਧਨ ਕਰਨ ਲਈ ਲਗਾਤਾਰ ਪ੍ਰੇਰਿਤ ਕਰਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਨਾ ਆਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ....