ਮਾਲਵਾ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਅਬੋਹਰ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਵੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਣ ਵਾਲੇ ਕੈਂਪਾਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਉਪ ਮੰਡਲ ਅਬੋਹਰ ਵਿੱਚ 26 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਗਿੱਦੜਾਂਵਾਲੀ ਅਤੇ ਜੰਡ ਵਾਲਾ ਹਨੁਵੰਤਾ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਪਿੰਡ ਮੌਜਗੜ੍ਹ ਅਤੇ ਖੂਈਆਂ ਸਰਵਰ ਵਿਖੇ ਕੈਂਪ ਲੱਗੇਗਾ। ਖੂਈਆਂ ਸਰਵਰ....
ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ : ਡਾਕਟਰ ਸਤੀਸ਼ ਗੋਇਲ
260 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ ਫਾਜ਼ਿਲਕਾ 23 ਫਰਵਰੀ : ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ ਨੂੰ ਹਿਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ....
ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ  ਸਿਹਤ ਵਿਭਾਗ ਦੇ  ਅਧਿਕਾਰੀ ਅਤੇ ਕਰਮਚਾਰੀ - ਡਾਕਟਰ ਕਵਿਤਾ
ਅਬੋਹਰ 23 ਫਰਵਰੀ : ਫਾਜ਼ਿਲਕਾ ਸਿਹਤ ਵਿਭਾਗ ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਕਿ ਲੋਕਾ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕੇ । ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਵਲੋ ਸੀ ਐੱਚ ਸੀ ਸੀਤੋ ਗੁੰਨੋ ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਮੁਆਇਨਾ ਕੀਤਾ ਗਿਆ ਅਤੇ ਇਸ ਸੰਬਧੀ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਿਦਾਇਤਾਂ ਜਾਰੀ ਕੀਤਾਆਂ ਅਤੇ ਸਟਾਫ ਨਾਲ ਮੀਟਿੰਗ ਕੀਤੀ। ਇਸ ਦੌਰਾਨ....
ਪੰਜਾਬ ਰਾਜ ਟਰੇਡਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਬੈਠਕ
ਕਿਹਾ ਵਪਾਰੀਆਂ ਅਤੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪੰਜਾਬ ਸਰਕਾਰ ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਵਪਾਰੀਆਂ, ਉਦੋਗਪਤੀਆਂ ਅਤੇ ਉਦਮੀਆਂ ਨਾਲ ਇੱਕ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸਮਿੰਦਰ ਸਿੰਘ ਖਿੰਡਾ....
ਸਰਕਾਰੀ ਆਈ ਟੀ ਫ਼ਾਜ਼ਿਲਕਾ ਵਿਚ ਕਰਵਾਇਆ ਗਿਆ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ
ਫਾਜਿਲਕਾ, 23 ਫਰਵਰੀ : ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ ਅੰਗਰੇਜ਼ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈੱਡ ਰਿਬਨ ਕਲੱਬ ਆਈਟੀਆਈ ਫਾਜ਼ਿਲਕਾ ਵਿਚ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਅਤੇ ਐਨ ਸੀ ਸੀ ਅਫਸਰ ਸ਼੍ਰੀ ਰਮੇਸ਼ ਕੁਮਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕਰਨਲ ਸ੍ਰੀ ਸੋਰਭ ਚਰਨ ਜੀ ਵਿਸ਼ੇਸ਼ ਤੌਰ ਤੇ ਪੁੱਜੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ....
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਜਲਾਲਾਬਾਦ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਰਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਸਿੰਘਪੁਰਾ ਤੇ ਕਮਾਲ ਵਾਲਾ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਜਿੱਥੇ ਹਲਕਾ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ....
ਫਾਜ਼ਿਲਕਾ ਵਿਚ 23.63 ਕਰੋੜ ਰੁਪਏ ਨਾਲ ਬਣੇਗਾ ਕ੍ਰਿਟੀਕਲ ਕੇਅਰ ਯੂਨਿਟ : ਨਰਿੰਦਰ ਪਾਲ ਸਿੰਘ ਸਵਨਾ
ਗੰਭੀਰ ਬਿਮਾਰੀਆਂ ਤੋਂ ਪੀੜਿਤ ਲੋਕਾਂ ਨੂੰ ਨਹੀਂ ਜਾਣਾ ਪਵੇਗਾ ਦੂਰ ਕੈਂਸਰ ਹਸਪਤਾਲ ਵੀ ਜਲਦ ਹੋਵੇਗਾ ਸ਼ੁਰੂ ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਲੜੀ ਵਿੱਚ ਫਾਜ਼ਿਲਕਾ ਵਿਖੇ 23 ਕਰੋੜ 63 ਲੱਖ ਰੁਪਏ ਨਾਲ ਕ੍ਰਿਟੀਕਲ ਕੇਅਰ ਯੂਨਿਟ ਬਣੇਗਾ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਦੀ ਇਮਾਰਤ ਦੇ ਨਿਰਮਾਣ ਲਈ....
ਬੁਹਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ 24 ਤੋਂ 25 ਫਰਵਰੀ 2024 ਤੱਕ ਕਰਵਾਏ ਜਾਣਗੇ ਐਥਲੇਟਿਕਸ ਦੇ ਟ੍ਰਾਇਲ
ਖਿਡਾਰੀ ਆਪਣਾ ਜਨਮ ਤੇ ਰਿਹਾਇਸ਼ੀ ਸਬੂਤ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ-ਜਿਲ੍ਹਾ ਖੇਡ ਅਫਸਰ ਫਾਜ਼ਿਲਕਾ, 23 ਫਰਵਰੀ : ਖੇਡ ਵਿਭਾਗ ਪੰਜਾਬ ਵੱਲੋਂ ਪੀ.ਆਈ.ਐਸ. ਵਿੱਚ ਸੈਸ਼ਨ 2024-25 ਦੌਰਾਨ ਅੰਡਰ 14,17, ਤੇ 19 ਉਮਰ ਵਰਗ ਦੇ ਖਿਡਾਰੀਆਂ ਦੇ ਸਿਲੈਕਸ਼ਨ ਟ੍ਰਾਇਲ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ ਵਿੱਚ ਵੱਖ-ਵੱਖ ਖੇਡਾਂ ਦੇ ਟ੍ਰਾਇਲ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ. ਗੁਰਪ੍ਰੀਤ ਸਿੰਘ ਬਾਜਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਮਿਤੀ 24 ਫਰਵਰੀ 2024 ਤੋਂ 25....
ਐਮ.ਐਲ.ਏ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ,ਨੈਣਾ ਦੇਵੀ, ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ
ਫ਼ਰੀਦਕੋਟ 23 ਫ਼ਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ,ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਫ਼ਰੀਦਕੋਟ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸ. ਸੇਖੋਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ....
90 ਲੱਖ ਦੀ ਲਾਗਤ ਨਾਲ ਉਸਾਰੇ ਜਾਣਗੇ ਚਾਰ ਕਿਤਾਬ ਘਰ -ਐਮ.ਐਲ.ਏ ਸੇਖੋਂ
ਢਿਲਵਾਂ ਖੁਰਦ ਵਿਖੇ ਰੱਖਿਆ ਪਹਿਲੇ ਕਿਤਾਬ ਘਰ ਦਾ ਨੀਹ ਪੱਥਰ ਫ਼ਰੀਦਕੋਟ 23 ਫ਼ਰਵਰੀ : ਬਾਬਾ ਫਰੀਦ ਦੀ ਪਾਵਨ ਚਰਨ ਛੋਹ ਧਰਤੀ ਦੇ ਇਸ ਜਿਲ੍ਹੇ ਵਿੱਚ ਜਲਦ ਹੀ ਚਾਰ ਕਿਤਾਬ ਘਰਾਂ ਦੀ ਉਸਾਰੀ ਕੀਤੀ ਜਾਵੇਗੀ ਤਾਂ ਜੋ ਇੱਥੋਂ ਦੇ ਨੌਜਵਾਨ ਪੜ੍ਹਾਈ ਦੇ ਖੇਤਰ ਵਿੱਚ ਹੋਰ ਮੱਲਾਂ ਮਾਰਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਤਕਰੀਬਨ 90 ਲੱਖ ਦੀ ਲਾਗਤ ਨਾਲ ਚਾਰ ਕਿਤਾਬ ਘਰਾਂ ਦੀ ਉਸਾਰੀ ਦਾ ਕੰਮ ਪਿੰਡ ਮੁਮਾਰਾ, ਬੀਹਲੇ ਵਾਲਾ, ਮਚਾਕੀ ਖੁਰਦ ਵਿਖੇ ਹੋਵੇਗਾ।....
ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ  ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ- ਡਿਪਟੀ ਕਮਿਸ਼ਨਰ
ਫ਼ਰੀਦਕੋਟ 23 ਫ਼ਰਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ 01 ਮਾਰਚ 2024 ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਨਵੇਕਲੀ ਕੋਸ਼ਿਸ਼ ਖੇਤੀਬਾੜੀ ਵਿਭਾਗ ਫਰੀਦਕੋਟ....
ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ ਨਿਸ਼ਾਨਾ, ਪਰ ਭਗਵੰਤ ਮਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜੇ : ਮਜੀਠੀਆ 
ਪਟਿਆਲਾ, 22 ਫਰਵਰੀ : ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ ’ਤੇ ਅੰਨਦਾਤਾ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜ ਗਏ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ....
ਸਪੀਕਰ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ
ਕਿਹਾ, ਜੇਤੂ ਵਿਦਿਆਰਥੀਆਂ ਨੂੰ ਵਿਧਾਨ ਸਭਾ 'ਚ ਦੇਵਾਂਗੇ ਨਗ਼ਦ ਇਨਾਮ ਸਪੀਕਰ ਨੇ ਵਿਦਿਆਰਥੀਆਂ ਨੂੰ ਰਾਜਨੀਤੀ 'ਚ ਆਉਣ ਦਾ ਸੱਦਾ ਵੀ ਦਿੱਤਾ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਨੇ ਪੰਜਾਬ ਦੇ ਕਿਸਾਨ-ਸੰਧਵਾਂ ਪਟਿਆਲਾ, 22 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. ਦੀ ਲੋੜ ਕਿਉਂ?' ਬਾਰੇ ਆਮ ਲੋਕਾਂ....
ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਫੋਕਲ ਪੁਆਇੰਟ 'ਚ ਸਥਾਪਿਤ ਕੀਤਾ ਜਾਵੇਗਾ ਮਿਆਵਾਕੀ ਜੰਗਲ 
ਲੁਧਿਆਣਾ, 22 ਫਰਵਰੀ : ਸੀ.ਐਸ.ਆਰ. ਪਹਿਲਕਦਮੀ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਆਪਣੀ ਜ਼ਮੀਨ 'ਤੇ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਫੋਕਲ ਪੁਆਇੰਟ ਲੁਧਿਆਣਾ ਵਿੱਚ 4 ਏਕੜ ਮਿਆਵਾਕੀ ਜੰਗਲ ਦਾ ਵਿਕਾਸ ਕਰੇਗੀ। ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਨੇ ਅੱਜ ਇਸ ਸਾਈਟ ਦੇ ਵਿਕਾਸ ਕਾਰਜ਼ਾਂ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਤੇ ਪ੍ਰਸ਼ਾਸਨ ਅਮਿਤ ਧਵਨ ਨੂੰ ਇੱਕ ਪ੍ਰਵਾਨਗੀ ਪੱਤਰ ਸੌਂਪਿਆ। ਧਵਨ ਨੇ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਪਹਿਲਾਂ ਹੀ....
ਦਿਵਿਆਂਜਨਾਂ ਲਈ ਏ.ਟੀ.ਆਈ. ਕੈਂਪਸ 'ਚ ਸਪੈਸ਼ਲ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ
ਲੁਧਿਆਣਾ, 22 ਫਰਵਰੀ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਦੇ ਤਾਲਮੇਲ ਨਾਲ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 23 ਫਰਵਰੀ ਨੂੰ ਸਥਾਨਕ ਏ.ਟੀ.ਆਈ. ਕੈਂਪਸ, ਗਿੱਲ ਰੋੋਡ ਵਿਖੇ ਦਿਵਿਆਂਗਜਨਾਂ ਲਈ ਸਪੈਸ਼ਲ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ....