ਮੰਡੀਆਂ 'ਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਕਾਲ ਸੈਂਟਰ ਰਾਹੀਂ ਰੱਖਿਆ ਜਾਂਦੇ ਸਿੱਧਾ ਸੰਪਰਕ : ਡਿਪਟੀ ਕਮਿਸ਼ਨਰ ਮਸ਼ੀਨਰੀ ਪਹੁੰਚਣ ਨਾਲ ਸਮੇਂ ਸਿਰ ਮਟਰ ਦੀ ਕੀਤੀ ਬਿਜਾਈ : ਕਿਸਾਨ ਨਵਦੀਪ ਸਿੰਘ ਕਿਸਾਨ ਵਟਸ ਐਪ ਨੰਬਰ 73800-16070 'ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਲੈਣ ਜਾਣਕਾਰੀ : ਡਿਪਟੀ ਕਮਿਸ਼ਨਰ ਪਟਿਆਲਾ, 4 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਬਣਾਇਆ ਕਾਲ ਸੈਂਟਰ ਕਿਸਾਨਾਂ....
ਮਾਲਵਾ
ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਰਨ ਸੰਪਰਕ ਫਤਹਗਿੜ੍ਹ ਸਾਹਿਬ , 04 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਨਾ ਸਾੜਨ ਨਾਲ ਜਮੀਨ ਦੀ ਉਪਜਾਓੂ ਸ਼ਕਤੀ ਵੱਧਦੀ ਹੈ ਤੇ ਜਿਸ ਨਾਲ ਕਿਸਾਨ ਨੂੰ ਬਾਅਦ ਵਿੱਚ ਬੇਲੋੜੀਆਂ ਖਾਦਾਂ ਦੀ ਵਰਤੋ ਨਹੀਂ ਕਰਨੀ....
1 ਦਸੰਬਰ ਤੋਂ ਕਰਨਗੇ ਕੰਮ ਸ਼ੁਰੂ, ਮਜ਼ਦੂਰਾਂ ਨੂੰ ਨਹੀਂ ਜਾਣਾ ਪਵੇਗਾ ਮੋਗਾ ਸਥਿਤ ਦਫਤਰ ਵਿਖੇ ਫ਼ਰੀਦਕੋਟ 4 ਨਵੰਬਰ : ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੇ ਯਤਨਾਂ ਸਦਕਾ ਫ਼ਰੀਦਕੋਟ ਵਿਖੇ ਸਹਾਇਕ ਲੇਬਰ ਕਮਿਸ਼ਨਰ ਅਤੇ ਸਹਾਇਕ ਡਾਇਰੈਕਟਰ ਫੈਕਟਰੀ ਅਤੇ ਕੋਟਕਪੂਰਾ ਵਿਖੇ ਲੇਬਰ ਇੰਸਪੈਕਟਰ ਦੇ ਦਫਤਰ ਖੁੱਲ ਗਏੇ ਹਨ। ਜੋ ਕਿ 1 ਦਸੰਬਰ 2023 ਤੋਂ ਹਲਕੇ ਵਿਚ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਪਹਿਲਾਂ ਫ਼ਰੀਦਕੋਟ ਵਿੱਚ ਲੇਬਰ ਕਮਿਸ਼ਨ ਦਾ....
ਫਰੀਦਕੋਟ 4 ਨਵੰਬਰ : ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਹਿਤ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ ਕੀਤਾ ਗਿਆ । ਇਸ ਮੌਕੇ, ਜੇਲ੍ਹ ਸੁਪਰਡੰਟ ਸ਼੍ਰੀ ਰਾਜੀਵ ਅਰੋੜਾ ਵੀ ਹਾਜ਼ਰ ਸਨ । ਇਸ ਦੌਰੇ ਦੌਰਾਨ ਜੱਜ ਸਾਹਿਬ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ....
ਅੱਗ ਲਗਾਉਣ ਵਾਲੇ 62 ਕਿਸਾਨਾਂ ਦੇ ਕੱਟੇ ਚਲਾਨ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਨਹੀਂ ਵਰਤੀ ਜਾਵੇਗੀ ਢਿੱਲ ਫਰੀਦਕੋਟ 4 ਨਵੰਬਰ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ ਤੇ ਸੈਟੇਲਾਈਟ ਦੇ ਜਰੀਏ ਖੇਤਾਂ ਤੇ ਲਗਾਤਾਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲੇ ਵਿਚ ਪਰਾਲੀ....
6 ਤੋਂ 10 ਨਵੰਬਰ ਤੱਕ ਫਾਜਿਲ਼ਕਾ ਦੇ ਪ੍ਰਤਾਪ ਬਾਗ ਵਿਖੇ ਹੋ ਰਿਹਾ ਹੈ ਮੇਲਾ ਹਸਤ ਨਿਰਮਤ ਸਮਾਨ, ਭੋਜਨ ਅਤੇ ਲੋਕ ਕਲਾਵਾਂ ਦੇ ਰੰਗ ਹੋਣਗੇ ਖਿੱਚ ਦਾ ਕੇਂਦਰ ਫਾਜਿ਼ਲਕਾ, 4 ਨਵੰਬਰ : ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਵਿਖੇ ਪਹਿਲੀ ਵਾਰ ਹੋ ਰਹੇ ਪੰਜਾਬ ਹੈਂਡੀਕਰਾਡਟ ਫੈਸਟੀਵਲ ਵਿਚ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਰਾਜਾਂ ਦੀ ਕਲਾ ਦੇ ਸ਼ਾਨਦਾਰ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਇਸ ਮੇਲੇ ਵਿਚ ਸਥਾਨਕ ਸਮੇਤ ਪੰਜਾਬ ਦ ਵੱਖ ਵੱਖ ਜਿ਼ਲਿ੍ਹਆਂ ਤੋਂ ਹਸਤ ਨਿਰਮਤ ਸਮਾਨ ਦੀਆਂ ਸਟਾਲਾਂ ਵੀ ਵਿਸੇਸ਼ ਖਿੱਚ....
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਪਰਾਲੀ ਸਾੜਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਾਲਾਨ ਫਾਜਿ਼ਲਕਾ, 4 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਉਪਗ੍ਰਹਿ ਨਾਲ ਨਜਰ ਰੱਖੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੀ ਸਲਾਹ ਅਨੁਸਾਰ ਪਰਾਲੀ ਦਾ ਨਿਬੇੜਾ ਕਰਨ। ਡਿਪਟੀ ਕਮਿਸ਼ਨਰ ਨੇ....
ਕਿਹਾ, ਰਾਜਿੰਦਰਾ ਹਪਸਤਾਲ 'ਚ ਮੁੱਖ ਮੰਤਰੀ ਮਰੀਜ ਫੈਸਿਲੀਟੇਸ਼ਨ ਸੈਂਟਰ ਦੀ ਸ਼ੁਰੂਆਤ ਜਲਦੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਪਟਿਆਲਾ, 4 ਨਵੰਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕਰਾਂਤੀ ਦੀ ਕੀਤੀ ਸ਼ੁਰੂਆਤ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜਾਂ ਦੇ ਵਾਰਸਾਂ ਨੂੰ ਦਵਾਈਆਂ ਤੇ ਹੋਰ ਸਮਾਨ ਲੈਣ ਲਈ ਐਮਰਜੈਂਸੀ ਤੋਂ....
ਬਠਿੰਡਾ, 4 ਨਵੰਬਰ : ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ ਅਤੇ ਉਸ ਤੋਂ ਬਾਅਦ ਹੀ ਉਸ ਨੂੰ ਮੌਕੇ ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਇਹ ਘਟਨਾ ਬੁਰਜ ਮਹਿਮਾ ਦੀ ਦੱਸੀ ਜਾ ਰਹੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ....
ਸਮਾਣਾ, 03 ਨਵੰਬਰ : ਸਮਾਣਾ ‘ਚੋ ਇੱਕ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਭਾਖੜਾ ਨਹਿਰ ਵਿੱਚ ਛਾਲਾਂ ਮਾਰ ਦਿੱਤੀ ਅਤੇ ਇਸ ਘਟਨਾਂ ਵਿੱਚ ਮਾਵਾਂ–ਧੀਆਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਈਆਂ, ਜਦੋਂ ਕਿ ਪਿਓ ਅਤੇ ਇੱਕ ਧੀ ਨੂੰ ਗੋਤਾਂਖੋਰਾਂ ਨੇ ਨਹਿਰ ਵਿੱਚੋਂ ਬਾਹਰ ਕੱਢ ਲਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਰੋੜੀ ਦੇ ਇੱਕ ਪਰਿਵਾਰ ਚਰਨਾ ਰਾਮ, ਉਸਦੀ ਪਤਨੀ ਕੈਲੋ ਦੇਵੀ, ਧੀਆਂ ਜਸਲੀਨ ਕੌਰ, ਜਸਮੀਨ ਕੌਰ ਨੇ ਪਿੰਡ ਗੁਰਦਿਆਲਪੁਰਾ ਵਿੱਚ ਦੀ ਲੰਘਦੀ....
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਫਤਹਿਗੜ੍ਹ ਸਾਹਿਬ, 3 ਨਵੰਬਰ : ਫਤਹਿਗੜ੍ਹ ਸਾਹਿਬ ਦੀ ਖੰਡਰ ਜਹਾਜ ਹਵੇਲੀ ਦੀ ਮੁਰੰਮਤ ਲਈ ਪਾਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਹਵੇਲੀ ਦੀਵਾਨ ਟੋਡਰਮਲ ਸੁਰੱਖਿਅਤ ਸਮਾਰਕ ਨੂੰ ਉਸ ਦੇ ਅਸਲੀ ਰੂਪ 'ਚ ਵਾਪਸ ਕੀਤਾ ਜਾਵੇ। ਫਤਹਿਗੜ੍ਹ ਸਾਹਿਬ ਵਿਖੇ ਹਵੇਲੀ ਦੀਵਾਨ ਟੋਡਰਮਲ (ਜਹਾਜ਼ ਪੈਲੇਸ) ਦੀ ਸਾਂਭ ਸੰਭਾਲ ਅਤੇ ਇਸ ਨੂੰ ਅਸਲੀ ਰੂਪ ਵਿਚ ਵਾਪਸ ਕਰਨ ਦੀ ਮੰਗ ਵਾਲੀ ਜਨਹਿਤ....
ਬਠਿੰਡਾ, 3 ਨਵੰਬਰ : ਬਠਿੰਡਾ ਦੇ ਮਾਲ ਰੋਡ ਤੇ ਪਿਛਲੇ ਦਿਨੀਂ ਅਣਪਛਾਤਿਆਂ ਵੱਲੋਂ ਕਤਲ ਕੀਤੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੀ ਮੌਤ ਦਾ ਡਰ ਲੋਕਾਂ ਵਿੱਚ ਹਾਲੇ ਖਤਮ ਨਹੀਂ ਹੋਇਆ ਕਿ ਫਿਰ ਤੋਂ ਸ਼ਹਿਰ ਵਿੱਚ ਗੋਲੀ ਚੱਲਣ ਅਤੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਬੀਤੀ ਦੇਰ ਸ਼ਾਮ ਬਠਿੰਡਾ ਦੇ ਬਾਹੀਆ ਫੋਰਟ ਇਲਾਕੇ ’ਚ ਮਾਮੂਲੀ ਤਕਰਾਰ ਨੂੰ ਲੈਕੇ ਕੀਤੀ ਗਈ ਫਾਇਰਿੰਗ ਦੌਰਾਨ ਜਖਮੀ ਦੋ ਨੌਜਵਾਨਾਂ ਚੋਂ ਇੱਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ਿਵਮ ਦੇ ਤੌਰ ਤੇ ਕੀਤੀ ਗਈ ਹੈ। ਇਹ ਘਟਨਾ ਉਸ....
ਫਾਜ਼ਿਲਕਾ 3 ਨਵੰਬਰ : ਮਨਜੀਤ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲੀਸ ਪੰਜਾਬ ਤੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਆਫ ਪੁਲੀਸ, ਫਿਰੋਜਪੁਰ ਰੇਂਜ, ਫਿਰੋਜਪੁਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਤੇ ਸ਼੍ਰੀ ਮਨਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਾਜਿਲਕਾ ਦੀ ਨਿਗਰਾਨੀ ਹੇਠ ਜਿਲਾ ਪੁਲੀਸ ਫਾਜਿਲਕਾ ਵੱਲੋਂ ਦੇਸ਼ ਵਿਰੋਧੀ ਮਾੜੇ ਅਨਸਰਾ ਦੇ ਖਿਲਾਫ ਚਲਾਈ....
ਅਧਿਕਾਰੀਆਂ ਨੂੰ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਪਟਿਆਲਾ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਇਸੇ ਮਹੀਨੇ ਹੱਲ ਕਰਨ ਦੇ ਆਦੇਸ਼ ਪਟਿਆਲਾ, 3 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਅਧਿਕਾਰੀਆਂ ਨਾਲ ਵੱਖੋ-ਵੱਖ ਮੀਟਿੰਗਾਂ ਕਰਕੇ ਪਟਿਆਲਾ ਦਿਹਾਤੀ ਹਲਕੇ....
ਲੁਧਿਆਣਾ 3 ਨਵੰਬਰ : ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਕੈਨੇਡਾ ਵੱਸਦੀ ਪੰਜਾਬੀ ਕਵਿੱਤਰੀ ਸੁਰਿੰਦਰ ਗੀਤ ਦੀ ਪੁਸਤਕ “ਮੇਰੀ ਚੋਣਵੀਂ ਕਵਿਤਾ” ਨੂੰ ਡਾਃ ਸੁਰਜੀਤ ਪਾਤਰ ਚੇਅਰਮੈਨ ਪੰਜਾਬ ਆਰਟਸ ਕੌਂਸਲ, ਪ੍ਰੋਃ ਗੁਰਭਜਨ ਸਿੰਘ ਗਿੱਲ, ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਤੇ ਜਨਰਲ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ....