ਵਿਧਾਇਕ ਜਲਾਲਾਬਾਦ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ ਜਲਾਲਾਬਾਦ 15 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸ ਦੇ ਸਾਰਥਕ ਨਤੀਜੇ ਵੀ ਨਿਕਲ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਵੱਖ ਵਿਭਾਗਾਂ ਨਾਲ ਸੰਬੰਧਿਤ ਸਰਕਾਰੀ ਸੇਵਾਵਾਂ ਦਾ ਲਾਭ ਉਠਾ ਰਹੇ....
ਮਾਲਵਾ

ਫਾਜ਼ਿਲਕਾ, 15 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਠਹਿਰਾਵ, ਉਨ੍ਹਾਂ ਦੀ ਖੁਰਾਕ ਲਈ ਹਰਾ—ਚਾਰਾ, ਇਲਾਜ ਦੇਣ ਵਿਚ ਕੋਈ ਮੁਸ਼ਕਲ ਨਾ ਆਵੇ, ਇਸ ਸਬੰਧੀ ਸਬੰਧਤ ਅਧਿਕਾਰੀਆਂ ਨੁੰ ਲੋੜੀਂਦੇ ਆਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਗਉਵੰਸ਼ ਨੂੰ ਜ਼ਿਲੇ੍ਹ ਦੀਆਂ ਵੱਖ—ਵੱਖ ਥਾਵਾਂ ਤੋਂ....

ਕੌਮੀ ਸੜਕ ਸੁਰੱਖਿਆ ਮੁਹਿੰਮ ਹੈਲਮੈਂਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਵਾਲਿਆਂ ਨੂੰ ਦਿੱਤੇ ਗੁਲਾਬ ਦੇ ਫੁੱਲ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਸਭ ਲਈ ਜ਼ਰੂਰੀ—ਡਿਪਟੀ ਕਮਿਸ਼ਨਰ ਫਾਜ਼ਿਲਕਾ, 15 ਫਰਵਰੀ : ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਖੁਦ ਸੜਕ *ਤੇ ਉਤਰਦੇ ਹੋਏ ਜਿਥੇ ਵਾਹਨਚਾਲਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕ ਕੀਤਾ ਉਥੇ ਆਪਣੇ ਹੱਥੀਂ ਵਾਹਨ ਚਾਲਕਾਂ ਨੂੰ ਹੈਲਮੈਟ ਵੰਡੇ ਅਤੇ ਵਹੀਕਲਾਂ ਪਿਛੇ ਰਿਫਲੈਕਟਰ....

ਹੁਣ 17 ਫ਼ਰਵਰੀ ਨੂੰ ਕੋਟਕਪੂਰਾ ਅਤੇ ਜੈਤੋ ਵਾਸੀਆਂ ਦੇ ਕੀਤੀਆਂ ਜਾਣਗੀਆਂ ਰੂ-ਬ-ਰੂ ਫ਼ਰੀਦਕੋਟ 15 ਫ਼ਰਵਰੀ : ਕਿਸਾਨਾਂ ਦੇ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16 ਫ਼ਰਵਰੀ ਦੀ ਬਜਾਏ ਹੁਣ 17 ਫ਼ਰਵਰੀ ਨੂੰ ਲੋਕਾਂ ਦੇ ਰੂ-ਬ-ਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ....

ਪੰਜਾਬ ਸਰਕਾਰ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਨੂੰ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ : ਐਮ.ਐਲ.ਏ ਸੇਖੋਂ ਫ਼ਰੀਦਕੋਟ 15 ਫ਼ਰਵਰੀ : ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ 3 ਝਾਕੀਆਂ ਦਾ ਅੱਜ ਫ਼ਰੀਦਕੋਟ ਵਿਖੇ ਪਹੁੰਚਣ ਤੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿਚ ਜ਼ਿਲ੍ਹਾ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਮਾਨਸਾ 14 ਫਰਵਰੀ : ਦਿੱਲੀ ਚੱਲੋ ਅੰਦੋਲਨ ਨੂੰ ਲੈਕੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਅੰਦੋਲਨ ਲੜ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ।ਇਹ ਰੇਲਾਂ 12 ਵਜੇ ਤੋਂ 4 ਵਜੇ ਤੱਕ ਰੋਕੀਆਂ ਜਾਣਗੀਆਂ ਗਈਆਂ। ਜਥੇਬੰਦੀ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ....

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ....

ਸਰਕਾਰ ਲੋਕਾਂ ਦੇ ਦੁਆਰ ਪੁੱਜ ਕੇ ਕਰ ਰਹੀ ਹੈ ਉਹਨਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ : ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ; ਕਿਸਾਨਾਂ ਦੀਆਂ ਜਾਇਜ਼ ਮੰਗਾਂ ਕੇਂਦਰ ਸਰਕਾਰ ਮੰਨੇ ਤੁਰੰਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ, ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਕੀਤੀਆਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਹ....

ਤਿੰਨ ਹਫਤਿਆਂ ਦੇ ਸਮਾਂ-ਬੱਧ ਸਮੇਂ ਵਿੱਚ ਹੀ ਟਿਊਬਲ ਲੱਗਣ ਦੀ ਪ੍ਰਕਿਰਿਆ ਹੋ ਜਾਵੇਗੀ ਪੂਰੀ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਲਈ ਸਭ ਤੋਂ ਪਹਿਲਾਂ ਸਿਹਤ ਨਾਲ ਸੰਬੰਧਿਤ ਮਸਲੇ ਹੱਲ ਕੀਤੇ ਜਾਣ, ਇਹ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ....

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਕੀਤੀ ਅਪੀਲ ਸ੍ਰੀ ਭੈਣੀ ਸਾਹਿਬ, 14 ਫਰਵਰੀ : ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ. ਉਨ੍ਹਾਂ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਣਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿਚ ਵਡਮੁੱਲਾ....

ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਲੁਧਿਆਣਾ, 14 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਸਿਵਲ ਏਅਰਪੋਰਟ ਦੇ ਨਿਰਮਾਣ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕਾਰਜ਼ਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਇੱਕ ਹੈ....

ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਬੱਗਾ ਲੁਧਿਆਣਾ, 14 ਫਰਵਰੀ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ ਫਰੀਦ ਨਗਰ ਵਿਖੇ ਮੁੱਖ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 44.26 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ....

ਬਰਨਾਲਾ, 14 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਣ ਵਾਲੀ ਐਨ.ਆਰ.ਆਈ. ਮਿਲਣੀ ਹੁਣ 29 ਫਰਵਰੀ ਨੂੰ ਕਰਵਾਈ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪ੍ਰਸ਼ਾਸਕੀ ਕਾਰਨਾਂ ਕਰਕੇ ਇਹ ਬਦਲਾਅ ਕੀਤਾ ਗਿਆ ਹੈ। ਇਸ ਐਨ.ਆਰ.ਆਈ. ਮਿਲਣੀ ਵਿੱਚ ਪੰਜਾਬ....

ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਤਿੰਨ ਝਾਂਕੀਆਂ 15 ਅਤੇ 16 ਫਰਵਰੀ ਨੂੰ ਫਾਜ਼ਿਲਕਾ ਜਿਲੇ ਦੇ ਲੋਕਾਂ ਦੇ ਵੇਖਣ ਲਈ ਪਹੁੰਚ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ 15 ਫਰਵਰੀ ਨੂੰ ਇਹ ਝਾਂਕੀਆਂ ਪੰਨੀ ਵਾਲਾ ਫੱਤਾ ਤੋਂ ਬੱਲੂਆਣਾ ਪਿੰਡ ਵਿੱਚ ਪਹੁੰਚਣਗੀਆਂ, ਜਿੱਥੋਂ ਇਹ ਅਬੋਹਰ ਪਹੁੰਚਣ ਤੋਂ ਬਾਅਦ ਅਬੋਹਰ ਵਿੱਚ ਨਹਿਰੂ ਪਾਰਕ....

ਕਿਸਾਨਾਂ ਨੂੰ ਪਹੁੰਚੇਗੀ ਵੱਡੀ ਰਾਹਤ ਕਿਸਾਨਾਂ ਨੇ ਕਿਹਾ, ਧੰਨਵਾਦ ਸਰਕਾਰ! ਅਬੋਹਰ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਰਾਹੀਂ ਅਬੋਹਰ ਕਿਨੂੰ ਮੰਡੀ ਤੋਂ ਕਿੰਨੂ ਦੀ ਖਰੀਦ ਬੀਤੀ ਸ਼ਾਮ ਸ਼ੁਰੂ ਕਰ ਦਿੱਤੀ ਗਈ। ਇਸ ਨਾਲ ਜ਼ਿਲ੍ਹੇ ਦੇ ਕਿੰਨੂ ਉਤਪਾਦਕ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ । ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਨੂੰ ਉਤਪਾਦਕ ਕਿਸਾਨ ਪੰਜਾਬ ਐਗਰੋ ਦੀ ਖਰੀਦ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ ਜਿਸ ਨੂੰ ਪ੍ਰਵਾਨ ਕਰਦਿਆਂ....