ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ, 14 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ। ਅੱਜ ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਭਾਈਵਾਲਾਂ ਪਾਸੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿੱਚ ਹਰਿਆਣਾ ਆਪਣੇ....
ਮਾਲਵਾ

ਬੱਧਨੀ ਕਲਾਂ, 14 ਮਈ 2025 : ਜਿਲ੍ਹਾ ਮੋਗਾ ਦੇ ਬੱਧਨੀ ਕਲਾਂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਸਾਇਡ ਤੋਂ ਆ ਰਹੀ ਸਕਾਰਪੀਓ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਦੀ ਦੂਜੀ ਸਾਇਡ ਫੁੱਟਪਾਥ ਟੱਪ ਗਈ ਅਤੇ ਵਰਨਾ ਕਾਰ ਨਾਲ ਜਾ ਟਕਰਾਈ, ਜਿਸ ਕਾਰਨ ਦੋਵੇਂ ਗੱਡੀਆਂ ਦੇ ਚਾਲਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਔਰਤ ਅਤੇ ਇੱਕ ਵਿਅਕਤੀ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ਼ ਲਈ ਸਰਕਾਰੀ ਹਸਪਤਾਲ ਮੋਗਾ ਵਿਖੇ ਭਰਤੀ....

ਸਪੀਕਰ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕੋਟਕਪੂਰਾ, 14 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ....

*ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਕਰ ਰਹੀ ਇਤਿਹਾਸਕ ਫੈਸਲੇ *ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ 2 ਸਕੂਲਾਂ ਵਿੱਚ 10.89 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਨਿਹਾਲ ਸਿੰਘ ਵਾਲਾ 14 ਮਈ 2025 : ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ....

ਡੇਰਾਬੱਸੀ, 14 ਮਈ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਬੁੱਧਵਾਰ ਨੂੰ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਹਲਕੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਥਾਵਾਂ ਦੀ ਜਾਂਚ ਕੀਤੀ। ਡੀਸੀ ਕੋਮਲ ਮਿੱਤਲ ਅਤੇ ਵਿਧਾਇਕ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਪੱਧਰ ‘ਤੇ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਅਸੀਂ ਪੰਦਰਾਂ ਦਿਨਾਂ ਬਾਅਦ ਦੁਬਾਰਾ ਜਾਂਚ ਕਰਾਂਗੇ। ਜੇਕਰ ਇਸ ਸਮੇਂ ਦੌਰਾਨ ਸਾਹਮਣੇ ਆਈਆਂ ਸਮੱਸਿਆਵਾਂ ਦਾ ਹੱਲ....

ਜੋੜੇਪੁਲ, 14 ਮਈ 2025 : ਖੰਨਾ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਤਈ ਖਬਰ ਸਾਹਮਣੇ ਆਈ ਹੈ। ਜਾਕਣਾਰੀ ਅਨੁਸਾਰ ਜੋੜੇਪੁਲ ਨੇੜਲੇ ਇਲਾਕੇ ਵਿੱਚ ਸੋਮਵਾਰ ਦੀ ਸਵੇਰੇ ਭਿਆਨਕ ਹਾਦਸੇ ‘ਚ ਜੋੜੇਪੁਲ ਨਹਿਰ ਵਿੱਚੋਂ ਇਕ ਕਾਰ ਨੂੰ ਗੋਤਾਖੋਰਾਂ ਨੇ ਬਾਹਰ ਕੱਢਿਆ। ਇਹ ਉਹੀ ਕਾਰ ਸੀ ਜਿਸ ਸਮੇਤ ਚਾਰ ਨੌਜਵਾਨ 10 ਮਈ ਦੀ ਰਾਤ ਤੋਂ ਲਾਪਤਾ ਹੋ ਗਏ ਸਨ। ਕਾਰ ਦੇ ਮਿਲਣ ਨਾਲ ਹੀ ਇਹ ਗੁੱਥੀ ਹੱਲ ਹੋ ਗਈ ਕਿ ਉਹ ਨੌਜਵਾਨ ਕਿੱਥੇ ਗਾਇਬ ਹੋਏ ਸਨ। ਦੁਖਦਾਈ ਗੱਲ ਇਹ ਰਹੀ ਕਿ ਚਾਰਾਂ ਦੀ....

ਸਰਕਾਰੀ ਗਰਾਂਟ ਖਰਚਣ ਤੋਂ ਆਨਾਕਾਨੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਜਗਰਾਉਂ, 14 ਮਈ 2025 : ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਐਸ.ਡੀ.ਐਮ.ਜਗਰਾਉਂ ਕਰਨਜੀਤ ਸਿੰਘ ਵਿਸ਼ੇਸ਼ ਤੌਰਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਹਲਕੇ ਦੇ ਕਈ ਸਕੂਲਾਂ ਦੇ ਮੁਖੀਆਂ ਵੱਲੋਂ ਵਿਕਾਸ....

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਿੱਖਿਆ ਕ੍ਰਾਂਤੀ ਤਹਿਤ 3 ਸਰਕਾਰੀ ਸਕੂਲਾਂ ਵਿੱਚ 36.13 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਫਤਹਿਗੜ੍ਹ ਸਾਹਿਬ, 14 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਕੀਤੇ ਜਾ ਰਹੇ ਇਤਿਹਾਸਿਕ ਯਤਨਾਂ ਸਦਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾ ਹਲਕੇ ਦੇ 3 ਸਕੂਲਾਂ ਵਿੱਚ 36....

ਸ਼ਹੀਦਗੜ੍ਹ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ ਲਈ ਕਾਮਿਆਂ ਨੂੰ ਲਾਜ਼ਮੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਫ਼ਤਹਿਗੜ੍ਹ ਸਾਹਿਬ, 14 ਮਈ 2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ - ਕਮ- ਸੀ.ਜੇ.ਐਮ ਅਸ਼ੋਕ ਕੁਮਾਰ ਚੌਹਾਨ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਕਿਰਤੀਆਂ ਅਤੇ ਮਿਹਨਤਕਸ਼ ਲੋਕਾਂ ਦੀ ਭਲਾਈ ਨੂੰ ਯਕੀਨੀ....

ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਵਿਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਸਬੰਧੀ ਕਰ ਰਹੀਆਂ ਹਨ ਬਚਾਅ ਅਤੇ ਜਾਗਰੁਕਤਾ ਗਤੀਵਿਧੀਆਂ: ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 14 ਮਈ 2025 : ਸਿਹਤ ਵਿਭਾਗ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਦੀ ਅੱਜ ਡਾ. ਹਰਕੀਰਤਨ ਸਿੰਘ....

ਸ੍ਰੀ ਮੁਕਤਸਰ ਸਾਹਿਬ, 14 ਮਈ 2025 : ਜ਼ਿਲ੍ਹੇ ਦੇ ਪਿੰਡ ਧੂਲਕੋਟ ’ਚ ਕੈਮਰੇ ਲਗਾਉਣ ਲਈ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਦਫ਼ਤਰ ਵਿਖੇ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਸੈਂਕਸ਼ਨ ਲੈਟਰ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕੈਮਰੇ ਲੱਗਣ ਨਾਲ ਜਿੱਥੇ ਸ਼ਰਾਰਤੀ ਅਨਸਰਾਂ ਉੱਤੇ ਨਜ਼ਰ ਰਹੇਗੀ, ਉੱਥੇ ਨਾਲ ਹੀ ਪਿੰਡ ਵਾਸੀ ਵੀ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਨਗੇ ਅਤੇ ਇਸ ਤਰ੍ਹਾਂ ਅਣਸੁਖਾਵੀਂ ਘਟਨਾ ਵਾਪਰਨ ਤੋਂ ਵੀ ਬਚਿਆ ਜਾ ਸਕੇਗਾ....

ਰਾਏਕੋਟ, 13 ਮਈ (ਰਘਵੀਰ ਸਿੰਘ ਜੱਗਾ) : ਇਲਾਕੇ ਦੀ ਨਾਮਵਰ ਵਿੱਦਿਆਕ ਸੰਸਥਾ ਜਤਿੰਦਰਾ ਗ੍ਰੀਨ ਫੀਲਡ ਸਕੂਲ ਦੇ ਬੱਚਿਆਂ ਨੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਆਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਧਾਨ ਐਚਐਸ ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ. ਮਨਪ੍ਰੀਤ ਕੌਰ ਧਾਲੀਵਾਲ ਅਤੇ ਪ੍ਰਿੰਸੀਪਲ ਚੰਦਰ ਸ਼ੇਖਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਾਰਵੀਂ ਦੇ ਨਤੀਜਿਆਂ ਵਿੱਚ ਸਾਇੰਸ ਸਟਰੀਮ....

ਸਾਈਬਰ ਕ੍ਰਾਈਮ ਤੋਂ ਬਚਾਅ ਲਈ ਲੋਕ 1930 ਨੰਬਰ ‘ਤੇ ਤੁਰੰਤ ਸੰਪਰਕ ਕਰਨ: ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ, ਆਈ.ਪੀ.ਐਸ. ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਵੱਡੀ ਗਿਣਤੀ ਵਿੱਚ ਅਜਿਹੀਆਂ ਵੀਡੀਓਜ਼ ਅਤੇ ਲਿੰਕ ਵਾਇਰਲ ਕੀਤੇ ਜਾ ਰਹੇ ਹਨ ਜੋ ਕਿ ਅਧਿਕਾਰਤ ਨਹੀਂ ਹਨ। ਐਸ.ਐਸ.ਪੀ ਨੇ ਦੱਸਿਆ ਕਿ ਕਈ ਸ਼ਰਾਰਤੀ ਅਨਸਰ ਫਰਜੀ ਲਿੰਕਾਂ ਰਾਹੀਂ ਆਮ ਲੋਕਾਂ ਨੂੰ ਨਿਸ਼ਾਨਾਂ ਬਣਾ ਰਹੇ ਹਨ। ਇਹ ਲਿੰਕ....

ਸ੍ਰੀ ਮੁਕਤਸਰ ਸਹਿਬ, 13 ਮਈ 2025 : ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਬਾਂਮ ਵਿਖੇ ਪੀਣ ਵਾਲੇ ਪਾਣੀ ਲਈ ਸਟੀਲ ਵਾਟਰ ਟੈਂਕ ਲਈ ਸੈਂਕਸ਼ਨ ਲੈਟਰ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪਿੰਡ ਲਈ ਹੁਣ ਜਲਦੀ ਹੀ ਸਟੀਲ ਵਾਟਰ ਟੈਂਕ ਮੁਹੱਇਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 250 ਲੀਟਰ ਸਮਰੱਥਾ ਵਾਲਾ ਆਰ. ਓ. ਸਿਸਟਮ ਲਗਵਾਉਣ....

ਦਰਿਆਵਾਂ ਅਤੇ ਨਹਿਰੀ ਪਾਣੀ ਦੇ ਨਾਲ ਨਾਲ, ਪੰਜਾਬ ਸਰਕਾਰ ਦੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਵੀ ਤਰਜ਼ੀਹ : ਜਲ ਸਰੋਤ ਮੰਤਰੀ ਕਿਹਾ! ਪੰਜਾਬ ਦੇ ਦਰਪੇਸ਼ ਕਈ ਮਸਲਿਆਂ ਨੂੰ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਕਈ ਫਰੰਟਾਂ ਉੱਤੇ ਲੜ੍ਹਾਈ ਲੜ੍ਹ ਰਹੀ ਸੁਨਾਮ, 13 ਮਈ 2025 : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਰੱਖਿਆ ਸੰਭਾਲ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਦੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਡਿਊਟੀ ਨਿਭਾਉਂਦੇ ਹੋਏ ਪੰਜਾਬ ਅਤੇ ਇੱਥੋਂ ਦੇ ਲੋਕਾਂ....