ਮਾਲਵਾ

ਸਵੱਛਤਾ ਹੀ ਸੇਵਾ" ਮੁਹਿੰਮ ਤਹਿਤ ਕਮਿਸ਼ਨਰ ਨਗਰ ਨਿਗਮ ਚਾਰੂ ਮਿਤਾ ਦੀ ਅਗਵਾਈ ਹੇਠ ਸ਼ਹੀਦੀ ਪਾਰਕ ਵਿੱਚ ਕੀਤੀ ਸਫਾਈ
ਮੋਗਾ, 30 ਸਤੰਬਰ, 2024 : ਸਵੱਛ ਭਾਰਤ ਮਿਸ਼ਨ ਤਹਿਤ ਸਾਲ-2024 ਸਵੱਛਤਾ ਸਰਵੇਖਣ ਅਧੀਨ ਸਵੱਛਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਤੇ ਸਰਵੇਖਣ ਕਰਵਾਇਆ ਜਾ ਰਿਹਾ ਹੈ। ਇਸ ਸਾਲ ਮਿਤੀ 14 ਸਤੰਬਰ ਤੋਂ 2 ਅਕਤੂਬਰ 2024 ਤੱਕ ਚਲਾਏ ਜਾ ਰਹੇ “ ਸਵੱਛਤਾ ਹੀ ਸੇਵਾ" ਪ੍ਰੋਗਰਾਮ ਤਹਿਤ ਸਵੇਰੇ 6 ਤੋਂ 8 ਵਜੇ ਤੱਕ ਸ਼ਹਿਰ ਦੇ ਸ਼ਹੀਦੀ ਪਾਰਕ ਵਿਖੇ ਕਮਿਸ਼ਨਰ ਨਗਰ ਨਿਗਮ ਮੋਗਾ ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਹੇਠ ਸ਼ਹਿਰ ਦੀਆਂ ਐਨ.ਜੀ.ਓ/ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਫਾਈ ਅਭਿਆਨ ਚਲਾਇਆ ਗਿਆ। ਕਮਿਸ਼ਨਰ ਨਗਰ ਨਿਗਮ....
ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਰਾਹੀਂ ਝੋਨੇ ਦੀ ਕਟਾਈ 'ਤੇ ਪਾਬੰਦੀ
ਸਿਰਫ ਸੁਪਰ ਐਸ.ਐਮ.ਐਸ ਵਾਲੀਆਂ ਕੰਬਾਈਨਾਂ ਹੀ ਝੋਨੇ ਦੀ ਫਸਲ ਦੀ ਕਟਾਈ ਕਰ ਸਕਦੀਆਂ ਹਨ ਲੁਧਿਆਣਾ, 30 ਸਤੰਬਰ 2024 : ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਦੀ ਕਟਾਈ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਸੀ.ਆਰ.ਪੀ.ਸੀ ਦੀ ਪੁਰਾਣੀ 144) ਦੀ ਧਾਰਾ 163 ਦੇ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਘੰਟਿਆਂ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਈਨ ਮਸ਼ੀਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ। ਇਹ....
  ਭਾਰਤੀ ਕਿਸਾਨ ਯੂਨੀਆਨ ਦੋਆਬਾ ਵੱਲੋਂ ਪਿੰਡ ਗੋਂਦਵਾਲ ਵਿਖੇ ਇਕਾਈ ਦਾ ਗਠਨ ਕੀਤਾ ਗਿਆ, ਅਮਨਦੀਪ ਸਿੰਘ ਨੂੰ ਚੁਣਿਆ ਪ੍ਰਧਾਨ
ਰਾਏਕੋਟ, 30 ਸਤੰਬਰ 2024 : ਭਾਰਤੀ ਕਿਸਾਨ ਯੂਨੀਆਨ ਦੋਆਬਾ ਵੱਲੋਂ ਨੇੜਲੇ ਪਿੰਡ ਗੋਂਦਵਾਲ ਵਿਖੇ ਬਲਾਕ ਰਾਏਕੋਟ ਦੇ ਪ੍ਰਧਾਨ ਤੇਜਿੰਦਰ ਸਿੰਘ ਬੱਸੀਆਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਨੇ ਕਿਹਾ ਕਿ ਅੱਜ ਕਿਸਾਨੀ ਦੇ ਨਾਲ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਾ ਵੀ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਪਿਛਲੇ ਸਮੇਂ ਤੋਂ ਉਹ ਬੀਕੇਯੂ....
ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ, ਲੋਕਾਂ ਵਿਚ ਗਲਤਫਹਿਮੀ ਫੈਲਾਉਣ ਦੀਆਂ ਹੀ ਕੋਸ਼ਿਸ਼ਾਂ ਹੁੰਦੀਆਂ ਹਨ : ਖੁੱਡੀਆਂ  
ਮੋਹਾਲੀ, 29 ਸਤੰਬਰ 2024 : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਗੁ: ਸਿੰਘ ਸ਼ਹੀਦਾਂ ਵਿਖੇ ਵੱਡੀ ਆਸਥਾ ਹੈ ਅਤੇ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤਯਾਬੀ ਲਈ ਗੁਰੂ ਚਰਨਾਂ ਵਿਚ ਅਰਦਾਸ ਕਰਨ ਲਈ ਆਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਜਲਦ ਠੀਕ ਹੋ ਕੇ ਪੰਜਾਬ ਵਾਸੀਆਂ....
ਉੱਘੇ ਉਦਯੋਗਪਤੀ ਐਸ.ਪੀ ਓਸਵਾਲ ਨਾਲ ਠੱਗ ਨੇ ਮਾਰੀ 7 ਕਰੋੜ ਦੀ ਠੱਗੀ
ਲੁਧਿਆਣਾ, 29 ਸਤੰਬਰ 2024 : ਲੁਧਿਆਣਾ ਦੇ ਉੱਘੇ ਉਦਯੋਗਪਤੀ ਐਸ.ਪੀ ਓਸਵਾਲ ਨਾਲ ਇੱਕ ਠੱਗ ਨੇ 7 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਪਦਮਸ਼੍ਰੀ ਐਸ.ਪੀ ਓਸਵਾਲ ਲੁਧਿਆਣਾ ਦੀ ਮਸ਼ਹੂਰ ਵਰਧਮਾਨ ਮਿੱਲ ਦੇ ਮਾਲਕ ਹਨ। ਠੱਗਾਂ ਨੇ ਐਸ.ਪੀ ਓਸਵਾਲ ਦੀ ਗ੍ਰਿਫ਼ਤਾਰੀ ਦੇ ਵਾਰੰਟ ਵਜੋਂ ਵਰਧਮਾਨ ਮਿੱਲ ਦੀ ਜਾਇਦਾਦ ਦਾ ਦਾਅਵਾ ਕਰਕੇ ਧੋਖਾਧੜੀ ਕੀਤੀ। ਸੂਤਰਾਂ ਮੁਤਾਬਕ ਪੁਲਿਸ ਨੇ ਇਕ ਠੱਗ ਨੂੰ ਗ੍ਰਿਫ਼ਤਾਰ ਕਰਕੇ 7 ਕਰੋੜ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਕਾਨੂੰਨ ਅਤੇ ਸੁਪਰੀਮ ਕੋਰਟ ਦੇ ਕਾਨੂੰਨ ਦੀ ਪੂਰੀ ਜਾਣਕਾਰੀ....
ਖੰਨਾ 'ਚ ਗੰਨੇ ਦੇ ਖੇਤ 'ਚੋਂ ਪਤੀ-ਪਤਨੀ ਦੀਆਂ ਮਿਲੀਆਂ ਲਾਸ਼ਾਂ
ਖੰਨਾ, 29 ਸਤੰਬਰ 2024 : ਖੰਨਾ ਦੇ ਪਿੰਡ ਫੈਜ਼ਗੜ੍ਹ 'ਚ ਸਨਸਨੀ ਖੇਜ਼ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਗੰਨੇ ਦੇ ਖੇਤ 'ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਦੋਵੇਂ ਮੂਲ ਰੂਪ 'ਚ ਬਿਹਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜਾਣਤਾਕੀ ਮੁਤਾਬਕ ਦੋਵਾਂ ਨੇ ਕੁਝ ਸਮਾਂ ਪਹਿਲਾਂ ਲਵ ਮੈਰਿਜ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦੇ ਆਦੀ ਸਨ ਅਤੇ ਆਪਸ 'ਚ ਲੜਦੇ ਰਹਿੰਦੇ ਸਨ। ਪਿੰਡ ਦੇ ਲੋਕਾਂ ਨੇ ਖੁਦਕੁਸ਼ੀ ਦਾ ਸ਼ੱਕ ਜਤਾਇਆ ਹੈ। ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ....
ਸ਼ਹੀਦ ਭਗਤ ਸਿੰਘ ਦੇ 117ਵੇਂ ਜਨਮ ਦਿਹਾੜੇ ਤੇ ਇਸ਼ਮੀਤ ਮਿਊਜ਼ਕ ਇੰਸਟੀਚਿਊਟ ਵਿਖੇ ਸੂਫ਼ੀ ਸੁਰਾਂ ਦੀ ਛਹਿਬਰ
ਲੁਧਿਆਣਾ,29 ਸਤੰਬਰ 2024 : ਸ਼ਹੀਦ ਭਗਤ ਸਿੰਘ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸੂਫੀਆਨਾ ਸ਼ਾਮ ਦਾ ਆਯੋਜਨ ਇਸ਼ਮੀਤ ਮਿਊਜ਼ਕ ਇੰਸਟੀਚਿਊਟ ਰਾਜਗੁਰੂ ਨਗਰ ਲੁਧਿਆਣਾ ਵਿਖੇ ਕਰਵਾਇਆ ਗਿਆ। ਸ਼ਹੀਦ ਭਗਤ ਸਿੰਘ ਦੇ ਚਿਤਰ ਨੂੰ ਕੈਲੇਫੋਰਨੀਆ)ਅਮਰੀਕਾ ਵੱਸਦੇ ਪੰਜਾਬੀ ਸੂਫ਼ੀ ਗਾਇਕ ਸੁਖਦੇਵ ਸਾਹਿਲ ਜਿੰਨ੍ਹਾਂ ਨੇ ਸੂਫ਼ੀ ਤੇ ਸੁਗਮ ਸੰਗੀਤ ਨੂੰ ਪਿਛਲੇ ਤੀਹ ਸਾਲ ਤੋਂ ਅਪਣਾਇਆ ਤੇ ਨਿਭਾਇਆ ਹੈ, ਉਨ੍ਹਾਂ ਸੂਛੀਆਨਾ ਸ਼ਾਮ ਪੇਸ਼ ਕਰਕੇ ਸਰੋਤਿਆਂ ਨੂੰ ਸੁਰਾਂ ਦੀ ਛਹਿਬਰ ਨਾਲ ਸਰਸ਼ਾਹ ਕੀਤਾ। ਇਸ਼ਮੀਤ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ 
ਮੋਹਾਲੀ, 29 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤ ਦੇ ਵਿੱਚ ਸੁਧਾਰ ਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਚਾਹੁਣ ਵਾਲੇ ਅਤੇ ਕਈ ਰਾਜਨੀਤਿਕ ਆਗੂ ਵੀ ਮੁੱਖ ਮੰਤਰੀ ਆਵਾਸ ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਕਿਹਾ ਇਹ ਜਾ ਰਿਹਾ ਕਿ ਅਜੇ ਮੁੱਖ ਮੰਤਰੀ ਨੂੰ ਕੁਝ ਦਿਨ ਆਰਾਮ ਕਰਨ ਲਈ ਕਿਹਾ ਗਿਆ। ਦੱਸ ਦੇਈਏ ਕਿ ਅੱਜ ਪੰਜਾਬ ਦੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਉਹਨਾਂ ਨੂੰ ਮਿਲਣ ਲਈ ਮੋਹਾਲੀ ਸਥਿਤ ਨਿਜੀ....
ਫੋਰਟਿਸ ਲੁਧਿਆਣਾ ਦੀ ਸਾਈਕਲੋਥਾਨ 2.0 ਨੇ ਲੋਕਾਂ ਨੂੰ ਵਰਲਡ ਹਾਰਟ ਡੇ 'ਤੇ ਦਿਲ ਦੀ ਸਿਹਤ ਨੂੰ ਪ੍ਰਾਥਮਿਕਤਾ ਦੇਣ ਲਈ ਪ੍ਰੇਰਿਤ ਕੀਤਾ; ਜਿਸ ਵਿੱਚ 1000 ਸਾਈਕਲ ਸਵਾਰਾਂ ਨੇ ਭਾਗ ਲਿਆ
ਲੁਧਿਆਣਾ, 29 ਸਤੰਬਰ 2024 : ਦਿਲ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ, ਫੋਰਟਿਸ ਹਸਪਤਾਲ ਲੁਧਿਆਣਾ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ ਮਿਲ ਕੇ ਵਰਲਡ ਹਾਰਟ ਡੇ ਦੇ ਮੌਕੇ 'ਤੇ ਆਪਣੀ ਦੂਜੀ ਸਾਈਕਲੋਥਾਨ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ 1000 ਤੋਂ ਵੱਧ ਸਾਈਕਲਿੰਗ ਪ੍ਰੇਮੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜਿੱਥੇ ਸਭ ਨੇ ਸਾਈਕਲਿੰਗ ਦੇ ਸਧਾਰਨ ਅਤੇ ਪ੍ਰਭਾਵਸ਼ਾਲੀ ਵਰਜ਼ਿਸ਼ ਰਾਹੀਂ ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦਾ ਸੁਨੇਹਾ ਦਿੱਤਾ। ਸਾਈਕਲੋਥਾਨ ਦੀ ਸ਼ੁਰੂਆਤ....
ਛੋਟੇ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿਚ 644 ਖੇਤੀ ਮਸ਼ੀਨਾਂ ਉਪਲਬਧ : ਮੁੱਖ ਖੇਤੀਬਾੜੀ ਅਫ਼ਸਰ
ਇਫਕੋ ਵਲੋਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਲਈ ਕੀਤਾ ਗਿਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿੱਥਿਆ ਗਿਆ ਫਰੀਦਕੋਟ, 29 ਸਤੰਬਰ 2024 : ਦੁਨੀਆਂ ਦੀ ਨੰਬਰ ਇਕ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਜ਼ਿਲ੍ਹਾ ਫਰੀਦਕੋਟ ਵਿਖੇ ਇੱਕ ਵਿਕਰੀ ਕੇਂਦਰ ਕਰਮਚਾਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਹਾਰਾਜ ਢਾਬੇ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਸ. ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ,ਇਫਕੋ,ਪੰਜਾਬ....
ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ 'ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ-ਡੀ.ਸੀ 
ਪੰਚਾਇਤੀ ਚੋਣਾਂ 2024, ਆਰ.ਓ. ਵੱਲੋਂ ਰਿਪੋਰਟ ਦੇਣ ਲਈ ਸਬੰਧਤ ਅਥਾਰਟੀ ਨੂੰ ਭੇਜੇ ਜਾਣਗੇ ਨਾਮਜ਼ਦਗੀ ਕਾਗਜ਼ ਸਬੰਧਤ ਅਥਾਰਟੀ 24 ਘੰਟਿਆਂ ਦੇ ਵਿੱਚ-ਵਿੱਚ ਦੇਵੇਗੀ ਰਿਪੋਰਟ ਫ਼ਰੀਦਕੋਟ, 29 ਸਤੰਬਰ, 2024 : ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ....
ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ 
ਡੇਰਾਬੱਸੀ, 29 ਸਤੰਬਰ 2024 : ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01....
ਸੀਐਮਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ ਰਾਹਤ 
ਸਰਕਾਰ ਵੱਲੋਂ ਯੋਗਾ ਆਸਣ ਸਿਖਾਉਣ ਲਈ ਰੱਖੇ ਗਏ ਹਨ ਪੋਸਟ ਗ੍ਰੈਜੂਏਟ ਟ੍ਰੇਨਰ ਅਭਿਸ਼ੇਕ ਰਾਣਾ ਇੱਕ ਦਿਨ ਵਿੱਚ ਲਾਉਂਦਾ ਹੈ ਛੇ ਯੋਗਾ ਕਲਾਸਾਂ ਜ਼ੀਰਕਪੁਰ, 29 ਸਤੰਬਰ 2024 : ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ ਖੇਤਰ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ....
ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਲਈ ਐਨਓਸੀ ਜਾਰੀ ਕਰਨ ਵਿੱਚ ਹੋ ਰਹੀ ਦੇਰੀ, ਸਰਕਾਰ ਦੇ ਕੁਝ ਅਫਸਰ ਧੱਕੇਸ਼ਾਹੀ ਕਰ ਰਹੇ ਹਨ : ਰਾਜਾ ਵੜਿੰਗ 
ਪਾਰਲੀਮੈਂਟ ਮੈਂਬਰ ਰਾਜਾ ਵੜਿੰਗ ਡਿਪਟੀ ਨੇ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਕੀਤੀ ਮੁਲਾਕਾਤ ਲੁਧਿਆਣਾ, 28 ਸਤੰਬਰ 2024 : ਪੰਚਾਇਤੀ ਚੋਣਾਂ ਦੇ ਚਾਹਵਾਨ ਉਮੀਦਵਾਰਾਂ ਲਈ ਐਨਓਸੀ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਨੂੰ ਹੱਲ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਅਮਰਿੰਦਰ ਰਾਜਾ ਵੜਿੰਗ ਅੱਜ ਲੁਧਿਆਣਾ ਵਿੱਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ....
ਸਾਉਣੀ ਸੀਜਨ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ – ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਐਸਏਐਸ ਨਗਰ, 28 ਸਤੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਸੀਜਨ 2024-25 ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਜਾਵੇਗੀ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ....