ਜਗਰਾਉਂ, 13 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ `ਤੇ ਕੱਢੇ ਜਾ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਅੱਜ ਚੌਥੇ ਦਿਨ ਇਹ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ....
ਮਾਲਵਾ

ਲਹਿਰਾਗਾਗਾ, 13 ਜਨਵਰੀ : ਲਹਿਰਾਗਾਗਾ ਦੀ ਗਊਸ਼ਾਲਾ 'ਚ ਭੇਦਭਰੇ ਹਾਲਾਤ ਵਿੱਚ 21 ਗਊਆਂ ਦੀ ਮੌਤ ਹੋਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦਾ ਮਾਹੌਲ ਹੈ। ਪ੍ਰਸ਼ਾਸਨ ਤੇ ਡਾਕਟਰਾਂ ਦੀਆਂ ਟੀਮਾਂ ਜਾਂਚ 'ਚ ਜੁੱਟ ਗਈਆਂ ਹਨ। ਸੂਚਨਾ ਮਿਲਣ ਉਤੇ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਵੀ ਮੌਕੇ ਉਪਰ ਮੌਜੂਦ ਹਨ। ਗਊਸ਼ਾਲਾ 'ਚ ਤਕਰੀਬਨ 2000 ਗਊਆਂ ਰੱਖੀਆਂ ਹੋਈਆਂ ਹਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਡਾਕਟਰਾਂ ਦੀ ਟੀਮ ਨਾਲ ਗਾਊਸ਼ਾਲਾ ਵਿੱਚ ਪਹੁੰਚ ਗਿਆ। ਮੌਕੇ ਉਤੇ ਪਹੁੰਚੇ ਹੋਏ....

ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਕੀਤੀ ਪੂਰੀ ਪਟਿਆਲਾ, 13 ਜਨਵਰੀ : ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਔਰਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਲਾਮਬੰਦ ਹੋਣ। ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ....

ਜਗਰਾਉਂ, 13 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਦੀ ਅਗਵਾਈ 'ਚ ਜੱਥੇਦਾਰ ਕਾਉਂਕੇ ਦੀ ਧਰਮਪਤਨੀ ਮਾਤਾ ਗੁਰਮੇਲ ਕੌਰ ਤੇ ਸਪੁੱਤਰ ਹਰੀ ਸਿੰਘ ਕਾਉਂਕੇ ਨੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਨ ਲਈ ਇਕ ਦਰਖਾਸਤ ਥਾਣਾ ਸਦਰ ਦੇ ਐਸਐਚਓ ਨੂੰ ਸ਼ਿਕਾਇਤ ਦਿੱਤੀ। ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ....

ਫ਼ਰੀਦਕੋਟ 13 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਸਨ। ਹੁਣ ਫਿਰ ਤੋਂ ਮਾਲ ਵਿਭਾਗ ਵਲੋਂ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਸਮੁੱਚੇ ਪ੍ਰਬੰਧ....

ਅਣਰਜਿਸਟਰਡ ਵਪਾਰੀਆਂ ਨੂੰ ਜੀ.ਐਸ.ਟੀ. ਐਕਟ ਅਧੀਨ ਕੀਤਾ ਰਜਿਸਟਰਡ ਫ਼ਰੀਦਕੋਟ 13 ਜਨਵਰੀ : ਸ੍ਰੀਮਤੀ ਰਣਧੀਰ ਕੌਰ ਉਪ ਕਮਿਸ਼ਨਰ ਸਟੇਟ ਟੈਕਸ ਫਰੀਦਕੋਟ ਮੰਡਲ, ਫਰੀਦਕੋਟ ਜੀ.ਐਸ.ਟੀ. ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਮ ਜਨਤਾ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਤੰਬਰ 2023 ਤੋਂ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਸੁਰੂ ਕੀਤੀ ਗਈ ਸੀ। ਇਸ ਸਕੀਮ ਦਾ ਪ੍ਰਚਾਰ ਪਬਲਿਕ ਥਾਵਾਂ ਤੇ ਸਟੈਂਡਿੰਗ ਬੋਰਡ, ਸ਼ੋਸ਼ਲ ਮੀਡੀਆ ਅਤੇ ਸਕੂਲਾਂ ਕਾਲਜਾਂ....

ਫ਼ਰੀਦਕੋਟ 13 ਜਨਵਰੀ : ਕੈਬਿਨਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਰਹਿਨੂਮਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਵਿਖੇ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਅਤੇ....

ਫ਼ਰੀਦਕੋਟ, 13 ਜਨਵਰੀ : ਜਸਟਿਸ ਐਨ.ਐਸ.ਸ਼ੇਖਾਵਤ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਅੱਜ ਫਰੀਦਕੋਟ ਵਿਖੇ ਕੇਂਦਰੀ ਜੇਲ ਦਾ ਦੌਰਾ ਕੀਤਾ ਗਿਆ ।ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਗਾਰਡ ਆਫ ਆਨਰ ਨਾਲ ਜਸਟਿਸ ਸ਼ੇਖਾਵਤ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕੇਂਦਰੀ ਜੇਲ੍ਹ ਵਿਖੇ ਬੰਦੀਆਂ ਦੁਆਰਾ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕੀਤੀ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕੈਦੀਆਂ ਦੀ ਬੈਰਕਾਂ ਦਾ....

ਮਾਨਸਾ, 12 ਜਨਵਰੀ : ਮਾਨਸਾ ਦੇ ਪਿੰਡ ਅਹਿਮਦਪੁਰ ਵਿੱਚ ਇੱਕ ਬਜ਼ੁਰਗ ਵਿਅਕਤੀ ਅਤੇ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਦੋਵੇਂ ਬਜ਼ੁਰਗ ਰਿਸ਼ਤੇ ਵਿੱਚ ਦਿਓਰ-ਭਰਜਾਈ ਸਨ। ਦੋਵਾਂ ਦੇ ਕਤਲ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਉਨ੍ਹਾਂ ਨੂੰ ਚਾਹ ਦੇਣ ਲਈ ਗਏ ਸਨ। ਬੁਢਲਾਡਾ ਪੁਲਿਸ ਨੇ ਦੋਵੇਂ ਦੇਹਾਂ ਨੂੰ ਕਬਜ਼ੇ ਵਿਚ ਲੈਣ ਦੇ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂਦੇ ਪਿਤਾ ਜੰਗੀਰ....

ਆਲਮਗੀਰ, 12 ਜਨਵਰੀ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ....

'ਜ਼ੀਰੋ ਬਿੱਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਮਾਨ ਸਰਕਾਰ' ਸ੍ਰੀ ਮੁਕਤਸਰ ਸਾਹਿਬ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ ਸੀਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਮਾਘੀ ਮੇਲੇ ’ਤੇ ਔਰਤਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ....

ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਸਨਮਾਨ ਜਗਰਾਓਂ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸਨ ਤੇ ਉਹਨਾਂ....

ਪੰਜਾਬ ਹੋਰਸ ਸੋਅ ਵਿੱਚ ਸ਼ਿਰਕਤ ਕਰ ਘੋੜਾ ਪਾਲਕਾਂ ਦਾ ਵਧਾਇਆ ਹੌਸਲਾ ਸ੍ਰੀ ਮੁਕਤਸਰ ਸਾਹਿਬ 12 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੱੁਡੀਆਂ ਨੇ ਆਖਿਆ ਹੈ ਕਿ ਰਵਾਇਤੀ ਖੇਤੀ ਵਿੱਚ ਹੁਣ ਹੋਰ ਉਤਪਾਦਨ ਵਾਧਾ ਸੰਭਵ ਨਹੀਂ ਅਜਿਹੇ ਵਿੱਚ ਪਸ਼ੂ ਧਨ ਰਾਹੀਂ ਪੰਜਾਬੀ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸੇ ਉਦੇਸ਼ ਨਾਲ ਹੁਣ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਹੋਰ ਤੇਜ਼....

ਅਦਾਲਤ ਵੱਲੋਂ ਭਗਵੰਤ ਮਾਨ ਨੂੰ ਸੰਮਨ ਜਾਰੀ ਮੁਕਤਸਰ, 12 ਜਨਵਰੀ : ਮੁਕਤਸਰ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜ਼ੀ ਵਿੱਚ ਉਨ੍ਹਾਂ ਭਗਵੰਤ ਮਾਨ ’ਤੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲ ਦਲ....

ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਹੈ 10,000 ਰੁਪਏ ਦੀ ਰਿਸ਼ਵਤ ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ....