ਮਾਲਵਾ

ਵਿਜੀਲੈਂਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਬਰਨਾਲਾ, 03 ਮਾਰਚ 2025 : ਬਰਨਾਲਾ ਵਿੱਚ ਵਿਜੀਲੈਂਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਹੈ। ਇਹ ਘਟਨਾ ਬਰਨਾਲਾ ਦੇ ਮਹਿਲ ਕਲਾਂ ਥਾਣੇ ਵਿੱਚ ਵਾਪਰੀ, ਜਿੱਥੇ ਏਐਸਆਈ ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਇੱਕ ਪੁਲਿਸ ਕੇਸ ਵਿੱਚ 50,000 ਰੁਪਏ ਦੀ ਰਿਸ਼ਵਤ ਮੰਗੀ। ਸ਼ਰਾਬ ਦੀ ਦੁਕਾਨ ਦੀ ਭੰਨਤੋੜ ਦੇ ਮਾਮਲੇ ਵਿੱਚ ਨਾਮਜ਼ਦ ਇੱਕ ਨੌਜਵਾਨ ਨੂੰ ਉਸਦੇ ਪਰਿਵਾਰ ਨੂੰ ਉਸਦਾ ਸਮਾਨ ਵਾਪਸ ਕਰਨ ਦੇ ਬਦਲੇ 50,000 ਰੁਪਏ ਦੇਣ ਲਈ ਕਿਹਾ....
ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਸ਼ੁਰੂ ਹੋਣ ਜਾ ਰਹੇ ਸੈਂਟਰਲ ਟੂਲ ਰੂਮ ਐਕਸਟੈਂਸ਼ਨ ਸੈਂਟਰ ਸਬੰਧੀ ਮੋਹਾਲੀ ਦੇ ਉਦਯੋਗਪਤੀਆਂ ਨਾਲ ਮੀਟਿੰਗ
10 ਕਰੋੜ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਐਕਸਟੈਂਸ਼ਨ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਾਰਚ 2025 : ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਅਮਿਤ ਤਲਵਾੜ ਦੇ ਯਤਨਾਂ ਸਦਕਾ ਸ਼ੁਰੂ ਹੋਣ ਜਾ ਰਹੇ ਸੈਂਟਰਲ ਟੂਲ ਰੂਮ ਐਕਸਟੈਂਸ਼ਨ ਸੈਂਟਰ ਦੇ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਅਧਿਕਾਰੀਆਂ, ਸੈਂਟਰਲ ਟੂਲ ਰੂਮ ਦੇ ਅਧਿਕਾਰੀਆਂ ਅਤੇ ਮੋਹਾਲੀ (MOHALI)ਸ਼ਹਿਰ ਦੇ ਉਦਯੋਗਪਤੀਆਂ ਦੀ ਇੱਕ ਸਾਂਝੀ ਮੀਟਿੰਗ....
ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਈ ਤਾਂ 9 ਮਾਰਚ ਨੂੰ ਪੰਜਾਬ ਪੱਧਰ ਦੀ ਮੀਟਿੰਗ ਬੁਲਾ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ: ਮਨਦੀਪ ਸਿੰਘ ਪ੍ਰਧਾਨ
ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਇੱਕ ਅਹਿਮ ਮੀਟਿੰਗ ਅੱਜ ਬਲਾਕ ਸਰਹਿੰਦ ਵਿਖੇ ਮਨਦੀਪ ਸਿੰਘ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਬਲਾਕ ਸਰਹਿੰਦ ਦੇ ਬੀ.ਡੀ.ਪੀ.ਓ ਮੈਡਮ ਦੀਪ ਸਿਖਾਂ ਨੂੰ ਮੰਗ ਪੱਤਰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ....
ਸਿਹਤ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਬਿਹਤਰ ਸਿਹਤ ਸਹੂਲਤਾਂ ਉਪਲੱਬਧ : ਡਾ ਦਵਿੰਦਰਜੀਤ ਕੌਰ
ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ , ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ ਨਸ਼ਾ ਪੀੜਤਾਂ ਦੇ ਇਲਾਜ ਸਬੰਧੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਮੋਹਾਲੀ ਦੇ ਅਲਫ਼ਾ ਆਈਟੀ ਮੈਨੇਜਰ ਸਰਵਿਸਿਜ਼ ਨਾਲ ਉਦਯੋਗ-ਅਕਾਦਮਿਕ ਸਮਝੌਤਾ 
ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਨੇ ਮੋਹਾਲੀ ਦੇ ਅਲਫ਼ਾ ਆਈਟੀ ਮੈਨੇਜਰ ਸਰਵਿਸਿਜ਼ ਦਾ ਇੱਕ ਉਦਯੋਗਿਕ ਦੌਰਾ ਕੀਤਾ, ਜਿਸ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੀ-ਫਾਈਨਲ ਅਤੇ ਫਾਈਨਲ ਸਾਲ ਦੇ ਵਿਦਿਆਰਥੀਆਂ ਨੂੰ ਆਈਟੀ ਪ੍ਰਬੰਧਨ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਨਵੀਨਤਮ ਤਰੱਕੀਆਂ ਦੇ ਬਾਰੇ ਜਾਣੂ ਕਰਵਾਇਆ ਗਿਆ। ਇਸ ਸਹਿਯੋਗ ਦੇ ਹਿੱਸੇ ਵਜੋਂ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ....
ਡੀ.ਸੀ. ਵੱਲੋਂ ਸਰਹਿੰਦ ਰੋਡ 'ਤੇ ਚਲਦੇ ਕੰਮ ਦੌਰਾਨ ਹਾਦਸੇ ਰੋਕਣ ਲਈ ਲੋਕ ਨਿਰਮਾਣ ਵਿਭਾਗ ਨੂੰ ਹੋਰ ਕਦਮ ਚੁੱਕਣ ਦੀ ਸਖ਼ਤ ਹਦਾਇਤ
ਹਾਦਸਿਆਂ ਤੋਂ ਬਚਣ ਲਈ ਸੜਕ ਕੰਢੇ ਲੱਗੇ ਸਪੀਡ ਘੱਟ ਕਰਨ ਤੇ ਚੱਲਦੇ ਕੰਮ ਦੇ ਸਾਈਨ ਬੋਰਡ ਤੇ ਰਿਫਲੈਕਟਰ ਦੇਖ ਕੇ ਸਫ਼ਰ ਕਰਨ ਰਾਹਗੀਰ-ਡਿਪਟੀ ਕਮਿਸ਼ਨਰ ਕਿਹਾ, ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇ ਦੇ ਅਧਿਕਾਰੀ ਲਗਾਤਾਰ ਲੈ ਰਹੇ ਨੇ ਜਾਇਜ਼ਾ ਨਵੀਂ ਸੜਕ ਬਣਕੇ 12 ਬਲੈਕ ਸਪਾਟ ਖ਼ਤਮ ਹੋਣ ਨਾਲ ਹਾਦਸਿਆਂ ਰਹਿਤ ਹੋਵੇਗੀ ਸਰਹਿੰਦ ਰੋਡ-ਡਾ. ਪ੍ਰੀਤੀ ਯਾਦਵ ਪਟਿਆਲਾ, 3 ਮਾਰਚ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਤੋਂ ਜੀ.ਟੀ ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕੀਤੇ ਜਾਣ ਦੇ....
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ ਫਰੀਦਕੋਟ 3 ਮਾਰਚ 2025 : ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ....
ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ
ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ ਫਰੀਦਕੋਟ 3 ਮਾਰਚ 2025 : 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ....
ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਸ਼ੁਰੂ
ਫਰੀਦਕੋਟ 3 ਮਾਰਚ 2025 : ਜਿਲ੍ਹਾ ਰੋਜਗਾਰ ਤੇ ਕਾਰੋਬਰ ਅਫਸਰ ਸ. ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ(ਪੀ.ਐਮ.ਆਈ.ਐਸ) ਇੰਟਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ। ਇਸ ਇੰਟਰਸ਼ਿਪ ਦੌਰਾਨ ਪ੍ਰਾਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਇੰਟਰਸ਼ਿਪ ਜੁਆਇਨ ਕਰਨ ਤੇ 6000 ਰੁਪਏ (ਸਿਰਫ਼ ਇੱਕ ਵਾਰ ) ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੀ.ਐਮ ਸੁਰੱਖਿਆ ਬੀਮਾ ਯੋਜਨਾ ਤਹਿਤ ਬੀਮਾ ਵੀ ਕੀਤਾ ਜਾਵੇਗਾ....
ਜਿਲ੍ਹੇ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫ਼ਰੀਦਕੋਟ 3 ਮਾਰਚ ,2025 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 08 ਮਾਰਚ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ....
ਕਿਸਾਨ ਬੇਲੋੜੀਆਂ ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ : ਡਾ. ਅਵੀਨਿੰਦਰ ਪਾਲ ਸਿੰਘ
ਫਰੀਦਕੋਟ, 3 ਮਾਰਚ 2025 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਡਾ. ਅਵੀਨਿੰਦਰ ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਿੰਦਰਪਾਲ ਸਿੰਘ ਵੱਲੋਂ ਜਿਲ੍ਹਾ ਫਰੀਦਕੋਟ ਦੇ ਪਿੰਡ ਗੁਰੂਸਰ ਬਲਾਕ ਕੋਟਕਪੂਰਾ ਵਿੱਚ ਕਣਕ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਕੀਤੇ ਗਏ ਖੇਤਾਂ ਵਿੱਚ ਕਿਸੇ ਵੀ ਬਿਮਾਰੀ ਅਤੇ ਕੀੜੇ-ਮਕੌੜੇ ਦਾ ਹਮਲਾ ਵੇਖਣ ਵਿੱਚ ਨਹੀਂ ਆਇਆ। ਇਸ ਮੌਕੇ ਉਨ੍ਹਾਂ....
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਲੋਹਟਬੱਦੀ ਵਿਖੇ ਪੁਲਿਸ ਵੱਲੋਂ ਮੀਟਿੰਗ ਕੀਤੀ ਗਈ।
ਨਸ਼ਿਆਂ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਾਥ ਦੇਣ : ਡੀਐਸਪੀ ਇੰਦਰਜੀਤ ਸਿੰਘ ਰਾਏਕੋਟ, 02 ਮਾਰਚ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅੱਜ ਨੇੜਲੇ ਪਿੰਡ ਲੋਹਟਬੱਦੀ ਵਿਖੇ ਪਬਲਿਕ ਮੀਟਿੰਗ ਕੀਤੀ ਗਈ। ਇਸ ਮੌਕੇ ਕ੍ਰਾਇਮ ਅਗੇਸਟ ਵੋਮੈਨ ਅਤੇ ਚਿਲਡਰਨ ਲੁਧਿਆਣਾ ਦਿਹਾਤੀ ਦੇ ਡੀਐਸਪੀ ਇੰਦਰਜੀਤ ਸਿੰਘ (ਵਾਧੂ ਚਾਰਜ ਰਾਏਕੋਟ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਥਾਣਾ ਸਦਰ ਰਾਏਕੋਟ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ....
ਯੁੱਧ ਨਸ਼ੇ ਵਿਰੁੱਧ ਮੁਹਿੰਮ ਦਾ ਪਿੰਡ ਹਿੰਦੂਪੁਰ ਵਿਖੇ ਕੀਤਾ ਗਿਆ ਅੰਗਾਜ਼ : ਡੀਐਸਪੀ ਰਾਜ ਕੁਮਾਰ
ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਨਯੋਗ ਐਸਐਸਪੀ ਸ੍ਰੀ ਸ਼ੁਭਮ ਅਗਰਵਾਲ ਆਈ ਪੀ ਐਸ ਦੇ ਨਿਰਦੇਸ਼ਾਂ ਤੇ ਅੱਜ ਥਾਣਾ ਬਡਾਲੀ ਅਲਾ ਸਿੰਘ ਵਿਖੇ ਪੈਂਦੇ ਪਿੰਡ ਹਿੰਦੂਪੁਰ ਵਿਖੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦਾ ਅੰਗਾਜ ਡੀਐਸਪੀ ਰਾਜਕੁਮਾਰ ਵੱਲੋਂ ਕੀਤਾ ਗਿਆ | ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਐਸ ਐਸ ਪੀ ਸ਼ੁਭਮ ਅਗਰਵਾਲ ਆਈ ਪੀ ਐਸ ਜੀ ਦੇ ਨਿਰਦੇਸਾ ਤੇ ਜਿਲ੍ਹੇ ਵਿੱਚ ਨਸ਼ੇ ਨੂੰ ਖਤਮ ਕਰਨ ਦੇ ਲਈ ਇੱਕ ਖਾਸ ਮੁਹਿਮ ਯੁੱਧ ਨਸ਼ੇ ਵਿਰੁੱਧ ਚਲਾਈ ਗਈ ਹੈ ਇਸ ਦੇ ਲਈ ਮੈਂ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਪਿੰਡ ਭਟਮਾਜਰਾ ਵਿੱਚ ਕਾਨੂੰਨੀ ਸਾਖਰਤਾ ਕੈਂਪ ਆਯੋਜਿਤ ਕੀਤਾ
ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਯੂਨੀਵਰਸਿਟੀ ਸਕੂਲ ਆਫ ਲਾਅ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਪਿੰਡ ਭਟਮਾਜਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਕਾਨੂੰਨੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਉਦੇਸ਼ ਮੂਲਕ ਪਹਿਲਕਦਮੀ ਦੀ ਮਕਸਦ ਪਿੰਡਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ, ਜ਼ਿੰਮੇਵਾਰੀਆਂ ਅਤੇ ਉਪਲਬਧ ਕਾਨੂੰਨੀ ਮਦਦ ਬਾਰੇ ਜਾਣਕਾਰੀ ਪ੍ਰਦਾਨ ਕਰਨੀ ਸੀ। ਵਿਭਾਗ ਦੇ ਮੁਖੀ, ਪ੍ਰੋ. (ਡਾ.) ਅਮੀਤਾ ਕੌਸ਼ਲ ਨੇ....
ਹਰ ਇਕ ਵਿਅਕਤੀ ਨੂੰ ਸਮਾਜਿਕ ਨਿਆ ਮਿਲਣਾ ਚਾਹੀਦਾ ਹੈ : ਨੌਰੰਗ ਸਿੰਘ
ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਹਰ ਇਕ ਵਿਅਕਤੀ ਨੂੰ ਸਮਾਜਿਕ ਨਿਆ ਮਿਲਣਾ ਚਾਹੀਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਕਾਲਜ ਫਾਰ ਵੋਮੈਨ ਹੰਸਾਲੀ ਖੇੜਾ ਵਿਖੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕੰਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਸਕੱਤਰ ਦੀਪਤੀ ਗੋਇਲ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਫਤਿਹਗੜ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਗਏ ਮੁਫਤ ਕਾਨੂੰਨੀ....