ਬਰਨਾਲਾ, 20 ਨਵੰਬਰ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਅਤੇ ਐੱਸ. ਡੀ. ਕਾਲਜ ਬਰਨਾਲਾ ਵੱਲੋਂ ਕੌਮੀ ਪ੍ਰੈਸ ਦਿਹਾੜਾ ਕਾਲਜ ਦੇ ਪੱਤਰਕਾਰਤਾ ਅਤੇ ਜਨ ਸੰਚਾਰ ਵਿਭਾਗ ਵਿਖੇ ਸੈਮੀਨਾਰ ਕਰਕੇ ਮਨਾਇਆ ਗਿਆ ਜਿਸ ਤਹਿਤ ਫੇਕ ਨਿਊਜ਼ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਡਾ. ਰੂਬਲ ਕਨੋਜ਼ੀਆ, ਸਹਾਇਕ ਪ੍ਰੋਫੈਸਰ, ਜਨ ਸੰਚਾਰ ਅਤੇ ਮੀਡਿਆ ਅਧਿਐਨ, ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਪੱਤਰਕਾਰ ਅਤੇ ਪੱਤਰਕਾਰਤਾ ਵਿਭਾਗ ਦੇ ਵਿਦਿਆਰਥੀਆਂ ਨਾਲ ਫੇਕ ਨਿਊਜ਼ ਅਤੇ ਉਸ ਦੇ ਦੁਸ਼ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।....
ਮਾਲਵਾ

20 ਨਵੰਬਰ ਤੋਂ 25 ਨਵੰਬਰ ਤੱਕ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਤੇ ਗਰਭਵਤੀ ਮਾਵਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ: ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ, 20 ਨਵੰਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ‘ਚ ਰਹਿ ਗਏ ਪਾੜੇ ਨੂੰ ਪੂਰਨ ਲਈ 20 ਨਵੰਬਰ ਤੋਂ 25 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ....

ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਦੀਆਂ ਟੀਮਾਂ ਪਿੰਡਾਂ ‘ਚ ਮੁਸਤੈਦ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾ ਰਿਹਾ ਪ੍ਰੇਰਿਤ ਬਰਨਾਲਾ, 20 ਨਵੰਬਰ : ਪਿੰਡ ਉਗੋਕੇ, ਜ਼ਿਲ੍ਹਾ ਬਰਨਾਲਾ ਦਾ ਕਿਸਾਨ ਜਰਨੈਲ ਸਿੰਘ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲ ਰਿਹਾ ਹੈ। ਖੇਤਾਂ ‘ਚ ਨਿਰੰਤਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਪਣੀ ਡਿਊਟੀ ਨਿਭਾ ਰਹੇ ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ ਨਾਲ ਇਸ ਸਬੰਧੀ ਗੱਲ ਬਾਤ ਸਾਂਝੀ ਕਰਦਿਆਂ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ....

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਨਿਪਟਾਰਾ ਕਰਨ ਲਈ ਕੀਤਾ ਜਾ ਰਿਹੈ ਜਾਗਰੂਕ : ਡਾ. ਦਿਕਸ਼ਤ ਮਾਨਸਾ, 20 ਨਵੰਬਰ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦਿਕਸ਼ਤ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਖੇਤਾਂ ’ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤਾਂ ਵਿੱਚ ਬਿਨਾਂ ਪਰਾਲੀ ਸਾੜੇ ਤਿੰਨ ਮਸ਼ੀਨਾਂ, ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ....

ਫ਼ਰੀਦਕੋਟ 20 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨਿਤ ਕੁਮਾਰ ਵੱਲੋ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜਿਲ੍ਹਾ ਫਰੀਦਕੋਟ ਦੇ ਸਮੂਹ ਉਪਮੰਡਲ ਮੈਜਿਸਟ੍ਰੇਟ, ਬੀ.ਡੀ.ਪੀ.ਓ. ਕਲੱਸਟਰ ਅਫਸਰ ਅਤੇ ਸੁਪਰਵਾਇਜਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਹਨਾਂ ਵੱਲੋ ਕਲੱਸਟਰ ਅਫਸਰ ਅਤੇ ਸੁਪਰਵਾਇਜਰਾਂ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਉਹਨਾਂ ਨੂੰ ਦਿੱਤੇ ਗਏ ਪਿੰਡਾਂ ਦਾ ਦੌਰਾ ਕਰਦੇ ਰਹਿਣ ਅਤੇ ਹਰ ਰੋਜ਼ ਖੇਤਾਂ ਵਿੱਚ ਲੱਗ ਰਹੀ ਪਰਾਲੀ ਨੂੰ ਅੱਗ ਵਾਲੇ ਸਪਾਟਾਂ ਦੀ ਵੈਰੀਫਿਕੇਸ਼ਨ ਕਰਕੇ ਵੱਧ ਤੋ....

ਕੂੜੇ ਦੇ ਢੇਰ ਲਗਾਉਣ ਵਿੱਚ ਨਗਰ ਕੌਂਸਲ ਹੀ ਮੋਹਰੀ ਮੁੱਲਾਂਪੁਰ ਦਾਖਾ, 19 ਨਵੰਬਰ (ਸਤਵਿੰਦਰ ਸਿੰਘ ਗਿੱਲ) : ਭਾਵੇਂ ਮੁੱਲਾਂਪੁਰ ਦਾਖਾ ਸ਼ਹਿਰ ਦੇ ਤੇਰਾਂ ਵਾਰਡਾ, ਮੁੱਲਾਂਪੁਰ ਸ਼ਹਿਰ ਅੰਦਰ ਨਗਰ ਕੌਂਸਲ ਵੱਲੋਂ ਲੋਕਾਂ ਨੂੰ ਸਫਾਈ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਕੂੜੇ ਕਰਕਟ ਤੇ ਗੰਦਗੀ ਦੇ ਢੇਰ ਲਗਾਉਣ ਵਿੱਚ ਨਗਰ ਕੌਂਸਲ ਵੱਲੋਂ ਹੀ ਮੋਹਰੀ ਅਦਾ ਕੀਤਾ ਜਾ ਰਿਹਾ ਹੈ ।ਜਿਸਦੀ ਮਿਸਾਲ ਮੁੱਲਾਂਪੁਰ ਸ਼ਹਿਰ ਦੇ ਜੀਟੀ ਰੋਡ ਨੇੜੇ ਗੁਰਮਤ ਭਵਨ ਨੂੰ ਜਾਂਦੇ ਰਸਤੇ ਤੇ ਦੇਖਣ ਨੂੰ ਮਿਲਦੀ ਹੈ....

ਮੁੱਲਾਂਪੁਰ ਦਾਖਾ, 19 ਨਵੰਬਰ (ਸਤਵਿੰਦਰ ਸਿੰਘ ਗਿੱਲ) ਇਲਾਕੇ ਦਾ ਵਿਦਿਅੱਕ ਅਦਾਰਾ ਸੱਤਿਆ ਭਾਰਤੀ ਸਕੂਲ ਰਕਬਾ ਅੰਦਰ ਸਮੁੱਚੇ ਅਧਿਆਪਕ ਸਟਾਫ ਵੱਲੋਂ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਢੱਟ ਦੀ ਅਗਵਾਈ ਵਿੱਚ ਸਕੂਲ ਪੱਧਰ ’ਤੇ ਵਿਦਿਆਰਥੀਆਂ ਦੇ ਰੰਗ-ਤਰੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਦੁਆਰਾ ਅੰਗਰੇਜ਼ੀ ਦੇ ਪ੍ਰਸ਼ਨ ਮੁਕਾਬਲੇ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਬੱਚਿਆਂ ਦੁਆਰਾ ਆਪਣੀ -ਆਪਣੀ ਕਾਬਲੀਅਤ ਦਾ ਦਿਖਾਵਾ ਕੀਤਾ ਗਿਆ। ਇਸ ਮੌਕੇ ਸਕੂਲ ਮੁੱਖੀ ਗੁਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਸਕੂਲ....

ਮੁੱਲਾਂਪੁਰ ਦਾਖਾ, 19 ਨਵੰਬਰ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ,ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜੀਵਨੀ ਅਤੇ ਗ਼ਦਰੀ ਬਾਬਿਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਨੂੰ ਦਰਸਾਉਂਦੀ ਫਿਲਮ 'ਸਰਾਭਾ' ਜੋ ਕਿ ਉੱਘੇ ਲੇਖਕ ਤੇ ਨਿਰਦੇਸ਼ਤ ਕਵੀਰਾਜ ਤੇ ਸਹਿਯੋਗੀ ਅੰਮ੍ਰਿਤਪਾਲ ਸਿੰਘ ਸਰਾਭਾ ਦੇ ਉਪਰਾਲੇ ਨਾਲ ਬਣਾਈ ਗਈ। 9 ਨਵੰਬਰ ਤੋਂ ਪੂਰੇ ਦੇਸ਼ ਵਿੱਚ ਰਿਲੀਜ਼ ਹੋ ਚੁੱਕੀ ਹੈ। ਸਰਾਭਾ ਫ਼ਿਲਮ ਨੂੰ ਜਿੱਥੇ ਲੋਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ ਉਥੇ ਹੀ....

ਮੋਗਾ, 19 ਨਵੰਬਰ : ਕਸਬਾ ਬਾਘਾ ਪੁਰਾਣਾ ‘ਚ ਇੱਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ। ਇਨੋਵਾ ਚਾਲਕ ਗੱਡੀ ਨੁੰ ਛੱਡ ਕੇ ਮੌਕੇ ਤੋਂ ਭੱਜ ਗਿਆ। ਮੌਕੇ ਤੇ ਪੁੱਜੀ ਪੁਲਿਸ ਵੱਲੋਂ ਗੱਡੀ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸਰਦਾਰਾ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਬਲਵੀਰ ਸਿੰਘ....

ਅਬੋਹਰ, 18 ਨਵੰਬਰ : ਅਬੋਹਰ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਵਿੱਚ ਖੇਤਾਂ ਵਿੱਚ ਬਣੇ ਪਾਣੀ ਦੇ ਡਿੱਗ ਵਿੱਚ ਡੁੱਬਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਚਸ਼ਮਦੀਦਾਂ ਨੇ ਪੁਲਿਸ ਨੂੰ ਦੱਸਿਆ ਕਿ ਨਿਰਮਲ ਸਿੰਘ (45) ਪੁੱਤਰ ਗੁਰਜੀਤ ਸਿੰਘ ਮੂਲ ਤੌਰ ’ਤੇ ਰਾਜਸਥਾਨ ਦੇ ਪਿੰਡ ਦਲਿਆਂਵਾਲੀ ਦਾ ਰਹਿਣ ਵਾਲਾ ਹੈ, ਜਿਸ ਦੀ ਪਿੰਡ ਸ਼ੇਰਗੜ੍ਹ ਵਿੱਚ ਦੋ ਏਕੜ ਜ਼ਮੀਨ ਹੈ। ਜਿੱਥੇ ਨਿਰਮਲ ਸਿੰਘ ਅਤੇ ਉਸ ਦਾ ਪੁੱਤਰ ਸੁਖਬੀਰ ਸਿੰਘ ਇੱਥੇ ਫ਼ਸਲਾਂ ਦੀ ਦੇਖਭਾਲ ਲਈ ਆਉਂਦੇ ਰਹਿੰਦੇ ਹਨ। ਕਰੀਬ 15 ਦਿਨ ਪਹਿਲਾਂ ਨਿਰਮਲ....

ਖੰਨਾ, 19 ਨਵੰਬਰ : ਥਾਣਾ ਮਲੌਦ ਦੇ ਅਧੀਨ ਆਉਂਦੇ ਪਿੰਡ ਲਹਿਲ ਵਿੱਚ ਤੇਜ਼ ਰਫਤਾਰ ਕਾਰ ਨੇ ਦੋ ਔਰਤਾਂ ਨੂੰ ਕੁਲਚ ਦਿੱਤਾ, ਜਿੰਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਦੋਂ ਕਿ ਤੀਸਰੀ ਔਰਤ ਨੇ ਸੂਏ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਮਿਲੀ ਜਾਣਕਾਰੀ ਅਨੁਸਾਰ ਮਨਰੇਗਾ ਦੇ ਤਹਿਤ ਔਰਤਾਂ ਸੜਕ ਦੇ ਕੰਮ ਕਰ ਰਹੀਆਂ ਸਨ, ਕਿ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਮ੍ਰਿਤਕਾਂ ਦੀ ਪਛਾਣ ਬੁੱਧਾ (70), ਬਲਜਿੰਦਰ ਕੌਰ (55) ਵਾਸੀ ਪਿੰਡ ਲਹਿਲ ਵਜੋਂ ਹੋਈ ਹੈ। ਸੜਕ ਤੋਂ ਛਾਲ....

ਹਲਕਾ ਸਮਾਣਾ ਤੇ ਸਨੌਰ 'ਚ 21 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ : ਈ.ਟੀ.ਓ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਨੌਰ ਹਲਕੇ ਦੀਆਂ ਸੜਕਾਂ ਸਮੇਤ ਹੋਰ ਮੰਗਾਂ ਮੰਣਨ ਲਈ ਕੀਤਾ ਧੰਨਵਾਦ ਸਨੌਰ, 19 ਨਵੰਬਰ 2023 : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ....

ਸੀਬਾ ਕੈਂਪਸ ‘ਚ ਪਹੁੰਚਣਗੇ 20 ਸੂਬਿਆਂ ਦੇ ਬੱਚੇ ਲਹਿਰਾਗਾਗਾ, 19 ਨਵੰਬਰ : ਰਾਸ਼ਟਰੀ ਬਾਲ ਆਨੰਦ ਮਹਾਂਉਤਸਵ ਦੇ ਆਯੋਜਨ ਲਈ ਸੀਬਾ ਕੈਂਪਸ ‘ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੀਬਾ ਸਕੂਲ, ਲਹਿਰਾਗਾਗਾ ਵਿਖੇ 27 ਨਵੰਬਰ ਤੋਂ 1 ਦਸੰਬਰ ਤੱਕ ਹੋ ਰਹੇ ਰਾਸ਼ਟਰੀ ਬਾਲ ਮੇਲੇ ਵਿੱਚ 20 ਰਾਜਾਂ ਦੇ 400 ਬੱਚੇ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦੇ ਹੋਏ ਬਾਲ-ਮੇਲੇ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਹਨਾਂ ਬਾਲ-ਮੇਲਿਆਂ ਦੀ ਸ਼ੁਰੂਆਤ ਡਾ. ਐਸ. ਐਨ. ਸੂਬਾ ਰਾਓ ਨੇ 25 ਸਾਲ ਪਹਿਲਾਂ ਕੀਤੀ ਸੀ....

ਜ਼ੀਰਾ, 18 ਨਵੰਬਰ : ਜਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਅਵਾਰਾ ਕੁੱਤਿਆਂ ਨੇ ਵੱਢ ਕੇ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿੱਚ ਭਰਤੀ ਕਰਵਾਇਆ ਗਿਆ ਹੈ। ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਕੰਮ ਦੇ ਸਿਲਸਿਲੇ ਵਿਚ ਜੀਰਾ ਵਿਖੇ ਰਹਿੰਦਾ ਹੈ। ਉਸ ਦੇ ਚਚੇਰੇ ਭਰਾ ਦਾ ਲੜਕਾ ਰੌਸ਼ਨ (6) ਅਤੇ ਬੱਚਾ ਸ਼ਿਵ (5) ਮਾਸੀ ਦੇ....

ਮੁੱਖ ਮੰਤਰੀ ਵੱਲੋਂ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ : ਜੌੜਾਮਾਜਰਾ ਕਿਹਾ, ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁਲਤ ਕਰਨ 'ਤੇ ਵਿਸ਼ੇਸ਼ ਜੋਰ ਦਿੱਤਾ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ: ਖੋ-ਖੋ-14 ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਸਮਾਣਾ, 18 ਨਵੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਅੰਦਰ ਖੇਡਾਂ ਦੀ ਛੁਪੀ....