ਮਾਲਵਾ

ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦਾ ਵਿਆਪਕ ਦਾਇਰਾ ,18 ਸ਼ਿਲਪ ਸ਼ਾਮਲ- ਡਾ ਪੱਲਵੀ
ਪੀਐੱਮ ਵਿਸ਼ਵਕਰਮਾ ਸਰਟੀਫਿਕੇਟ ਅਤੇ ਪਹਿਚਾਣ ਪੱਤਰ ਦੇ ਜ਼ਰੀਏ ਵਿਸ਼ਵਕਰਮਾਵਾਂ ਨੂੰ ਮਾਨਤਾ ਪ੍ਰਦਾਨ ਕੀਤੀ ਜਾਵੇਗੀ ਕਿਹਾ, ਜ਼ਿਲ੍ਹੇ ਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੀ ਸਰੂਆਤ,ਸਾਰਿਆਂ ਨੂੰ ਸਨਮਾਨ ਦਾ ਜੀਵਨ ਦੇਣਾ ਇਸ ਸਕੀਮ ਦਾ ਉਦੇਸ਼ ਕਾਰੀਗਰ ਅਤੇ ਸ਼ਿਲਪਕਾਰ ਬਗੈਰ ਕਿਸੇ ਗਾਰੰਟੀ ਤੋਂ ਘੱਟ ਵਿਆਜ ਤੇ ਲੈ ਸਕਦੇ ਨੇ 03 ਲੱਖ ਰੁਪਏ ਤੱਕ ਦਾ ਵਿੱਤੀ ਕਰਜਾ ਮਾਲੇਰਕੋਟਲਾ 20 ਸਤੰਬਰ 2024 : ਸਰਕਾਰ ਵਲੋਂ ਪਰੰਪਰਾਗਤ ਸ਼ਿਲਪ ਵਿੱਚ ਲਗੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ....
ਪਰਿਵਾਰ ਦੇ 6 ਲੋਕਾਂ ਨੇ ਮਿਲਕੇ ਬਜ਼ੁਰਗ ਦਾ ਕੀਤਾ ਕਤਲ, ਪੁਲਿਸ ਨੇ ਪਤਨੀ, ਬੇਟਾ, ਨੂੰਹ ਅਤੇ ਧੀ ਨੂੰ ਕੀਤਾ ਗ੍ਰਿਫਤਾਰ 
ਲਹਿਰਾਗਾਗਾ, 16 ਸਤੰਬਰ, 2024 : ਪੁਲਿਸ ਮੁਤਾਬਿਕ ਲਹਿਰਾਗਾਗਾ ਦੇ ਪਿੰਡ ਭਟਾਲ ਕਲਾਂ 'ਚ ਪਰਿਵਾਰ ਦੇ 6 ਲੋਕਾਂ ਨੇ ਮਿਲ ਕੇ ਇੱਕ ਬਜ਼ੁਰਗ ਦਾ ਕਤਲ ਕੀਤਾ। ਕਤਲ ਦੇ ਇਲਜ਼ਾਮ ਹੇਠ ਪੁਲਿਸ ਨੇ ਮ੍ਰਿਤਕ ਬਜ਼ੁਰਗ ਭੂਰਾ ਸਿੰਘ ਦੀ ਪਤਨੀ, ਬੇਟਾ, ਨੂੰਹ ਅਤੇ ਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦ ਕਿ ਬੇਟੇ ਦੇ ਸਹੁਰਾ ਅਤੇ ਸੱਸ ਦੀ ਗ੍ਰਿਫ਼ਤਾਰੀ ਬਾਕੀ ਹੈ। ਲਹਿਰਾਗਾਗਾ ਦੇ ਡੀਐੱਸਪੀ ਦੀਪਇੰਦਰ ਸਿੰਘ ਜੇਜੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੇੜਲੇ ਪਿੰਡ ਭਟਾਲ ਕਲਾਂ ਦਾ ਭੂਰਾ ਸਿੰਘ ਜੋ ਕਿ ਕਈ....
ਪੀ.ਏ.ਯੂ. ਤੋਂ ਸਿਖਲਾਈ ਹਾਸਲ ਕਰਨ ਵਾਲੇ ਫੁੱਲ ਉਤਪਾਦਕ ਨੂੰ ਵੱਕਾਰੀ ਸਵਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
ਲੁਧਿਆਣਾ 16 ਸਤੰਬਰ, 2024 : ਪੀ.ਏ.ਯੂ. ਦੇ ਪੰਜਾਬ ਐਗਰੀ ਬਿਜ਼ਨਸ ਇੰਨਕੁਬੇਟਰ (ਪਾਬੀ) ਤੋਂ ਫੁੱਲਾਂ ਦੀ ਕਾਸ਼ਤ ਵਿਚ ਸਿਖਲਾਈ ਹਾਸਲ ਕਰਨ ਵਾਲੇ ਖੇਤੀ ਉੱਦਮੀ ਸ. ਗੁਰਵਿੰਦਰ ਸਿੰਘ ਸੋਹੀ, ਮੋਢੀ ਆਰ ਟੀ ਐੱਸ ਫਲਾਵਰ ਨੂੰ ਫੁੱਲ ਉਤਪਾਦਨ ਲਈ ਮਾਣਮੱਤੇ ਸਵਰਾਜ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ| ਇਹ ਐਵਾਰਡ ਸਮਾਰੋਹ ਬੀਤੇ ਦਿਨੀਂ ਐੱਨ ਏ ਐੱਸ ਸੀ ਨਵੀਂ ਦਿੱਲੀ ਵਿਚ ਖੇਤੀ ਤਕਨਾਲੋਜੀ ਮਿਲਣੀ ਦੌਰਾਨ ਦਿੱਤੇ ਗਏ ਸ. ਸੋਹੀ ਨੂੰ ਫੁੱਲਾਂ ਦੀ ਖੇਤੀ ਲਈ ਪਾਏ ਅਗਾਂਹਵਧੂ ਅਤੇ ਖੋਜੀ ਰੁਚੀਆਂ ਲਾਗੂ ਕਰਕੇ ਫੁੱਲਾਂ ਦੀ....
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਕਿਹਾ! ਸੂਬਾ ਸਰਕਾਰ ਵਿਕਾਸ ਪੱਖੋਂ ਪਛੜੇ ਹਲਕਿਆਂ ਦੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਲੁਧਿਆਣਾ, 16 ਸਤੰਬਰ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ ਕਿ ਧਰਮ ਹੌਜਰੀ ਕੰਪਲੈਕਸ, ਪਿੱਛੇ ਨਗੇਸ਼ ਹੌਜਰੀ ਵਿਖੇ ਕਰੀਬ 100 ਤੋਂ ਵੱਧ ਹੋਜਰੀ ਦੇ ਕਾਰਖਾਨੇ ਹਨ ਅਤੇ ਹਰੇਕ ਕਾਰਖਾਨੇ....
ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕਰ ਰਹੀ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 16 ਸਤੰਬਰ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਦਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਚ ਸਥਿਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ ਦੋ ਰੋਜ਼ਾ ਹਾਕੀ ਟੂਰਨਾਮੈਂਟ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਇਸ ਮੌਕੇ ਉਨ੍ਹਾਂ ਦੇ ਨਾਲ....
ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ
ਪਟਿਆਲਾ, 16 ਸਤੰਬਰ 2024 : ਪਟਿਆਲਾ ਦੇ ਐਸ.ਐਸ.ਪੀ ਡਾਕਟਰ ਨਾਨਕ ਸਿੰਘ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸ੍ਰੀ: ਯੋਗੇਸ਼ ਸ਼ਰਮਾ SP (INV) ਪਟਿਆਲਾ ਜੀ ਦੀ ਨਿਗਰਾਨੀ ਹੇਠ ਵਿਕਰਮਜੀਤ ਸਿੰਘ ਬਰਾੜ DSP ਰਾਜਪੁਰਾ ਅਤੇ ਸ੍ਰੀ: ਗੁਰਦੇਵ ਸਿੰਘ ਧਾਲੀਵਾਲ PPS DSP (D) ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈਲ ਰਾਜਪੁਰਾ ਦੀ ਪੁਲਿਸ ਪਾਰਟੀ ਵੱਲੋਂ ਸਮੇਤ ਸਾਥੀ ਮੁਲਾਜਮਾ ਦੇ ਮੁਕੱਦਮਾ ਨੰਬਰ 181 ਮਿਤੀ 12.9.2024 भ/प 21/29-61-85 ND&PS Act, 25/54/59 (6)....
ਲੋਕ ਸਭਾ ਮੈਂਬਰ ਵੜਿੰਗ ਨੇ ਲੁਧਿਆਣਾ 'ਚ 20.55 ਕਰੋੜ ਰੁਪਏ ਦੇ ਸੜਕੀ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਲੁਧਿਆਣਾ, 16 ਸਤੰਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਗਰਾਉਂ ਤੋਂ ਹਠੂਰ ਵੱਲ ਡੱਲਾ, ਮੱਲ੍ਹਾ ਅਤੇ ਚਕਰ ਰੋਡ (ਟੀ-01) ਨੂੰ ਅਪਗ੍ਰੇਡ ਕਰਨ ਲਈ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY-III) ਦੇ ਤਹਿਤ ਅਪਗ੍ਰੇਡ ਅਤੇ ਰੱਖ-ਰਖਾਅ ਲਈ ਤੈਅ ਕੀਤੀ ਗਈ ਇਹ 24.58-ਕਿਲੋਮੀਟਰ ਸੜਕ ਕਈ ਪਿੰਡਾਂ ਦੇ ਵਸਨੀਕਾਂ ਲਈ ਲਿੰਕ ਮਾਰਗ ਨੂੰ ਮਹੱਤਵਪੂਰਨ ਤੌਰ 'ਤੇ ਵਧਾਏਗੀ ਅਤੇ ਯਾਤਰਾ ਨੂੰ ਆਸਾਨ....
ਪੱਕੇ ਮਕਾਨਾਂ ਲਈ 115 ਲਾਭਪਾਤਰੀਆਂ ਨੂੰ 1.72 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਪ੍ਰ ਤਕਸੀਮ ਕੀਤੇ : ਕੈਬਨਿਟ ਮੰਤਰੀ ਜੌੜਾਮਾਜਰਾ
ਪੱਕੇ ਮਕਾਨਾਂ ਲਈ 1.20 ਲੱਖ ਰੁਪਏ ਪ੍ਰਤੀ ਲਾਭਪਾਤਰੀ ਤੇ 30 ਹਜ਼ਾਰ ਰੁਪਏ ਦਿਹਾੜੀ ਲਈ ਮਿਲਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ-ਜੌੜਾਮਾਜਰਾ ਪਟਿਆਲਾ, 16 ਸਤੰਬਰ : ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ, ਇਸ ਲਈ ਰਾਜ ਦੇ ਹਰੇਕ ਵਰਗ ਦੀਆਂ ਲੋੜਾਂ ਮੁਤਾਬਕ ਪੰਜਾਬ ਸਰਕਾਰ ਯੋਜਨਾਬੱਧ ਢੰਗ ਨਾਲ ਵਿੱਤੀ ਪ੍ਰਬੰਧ ਕਰਕੇ ਸੂਬੇ ਨੂੰ ਮੁੜ ਤੋਂ....
ਫਾਜ਼ਿਲਕਾ ਦੇ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ
ਫਾਜ਼ਿਲਕਾ, 16 ਸਤੰਬਰ, 2024 : ਤਰੱਕੀ ਦੀ ਇੱਕ ਕਮਾਲ ਮਿਸਾਲ ਬਣੇ, ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਦਰਖੇੜਾ ਦੇ ਇੱਕ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (PMMSY) ਦੀ ਚੌਥੀ ਵਰ੍ਹੇਗੰਢ 'ਤੇ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ 11 ਸਤੰਬਰ ਨੂੰ ਦਿੱਲੀ ਵਿੱਚ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੀ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਵਾਲੇ ਇਸ ਕਿਸਾਨ ਨੂੰ ਵਧਾਈ ਦਿੱਤੀ ਹੈ। ਸੁਖਪਾਲ ਸਿੰਘ ਦਾ ਆਮ ਕਿਸਾਨ ਤੋਂ....
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ, ਦਿੱਤੇ ਨਿਰਦੇਸ਼ ਕਿ ਲੋਕਾਂ ਨੂੰ ਮਿਲੇ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ
ਫਾਜ਼ਿਲਕਾ, 16 ਸਤੰਬਰ 2024 : ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਦਫ਼ਤਰਾਂ ਵਿਚ ਕੰਮ ਲਈ ਆਊਣ ਵਾਲੇ ਆਮ ਲੋਕਾਂ ਨੂੰ ਕੋਈ....
ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ
ਫਾਜ਼ਿਲਕਾ, 16 ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ, ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣੂ ਕਰਵਾਇਆ।....
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ
ਫਰੀਦਕੋਟ 16 ਸਤੰਬਰ 2024 : ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜੀਕਪੂਰਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਮੈਡਮ ਪਰਲੀਨ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ....
“ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-4” ਤਹਿਤ ਜਿਲ੍ਹਾ ਪੱਧਰੀ ਖੇਡਾਂ ਅੰਡਰ-14 ਅਤੇ ਅੰਡਰ- 17 ਦਾ ਆਗਾਜ਼
ਜਿ਼ਲ੍ਹਾ ਪੱਧਰੀ ਖੇਡਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ 2024 : ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕੀਤਾ ਗਿਆ। ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ....
ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ  ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ
ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ 2024 : ਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੀ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਮੈਨ ਲਾਇਨ ਦੀ ਸਫਾਈ ਕਰਵਾਈ ਜਾ ਰਹੀ....
ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ 
ਜਿਲ੍ਹੇ ਵਿਚ ਸਾਰੇ 22 ਆਮ ਆਦਮੀ ਕਲੀਨਿਕਾਂ ਵਿਚ ਡਾਕਟਰ ਨਿਯੁਕਤ ਕੀਤੇ ਜਾ ਚੁੱਕੇ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਜਗਦੀਪ ਚਾਵਲਾ ਸਿਵਲ ਸਰਜਨ ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦਾ ਚੈੱਕਅੱਪ ਅਤੇ ਲੈਬ ਟੈਸਟ ਮੁਫਤ ਕਰਨ ਦੇ ਨਾਲ ਨਾਲ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 16 ਸਤੰਬਰ 2024 : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ....