ਮਾਲਵਾ

ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਕੀਤਾ ਜਾ ਰਿਹਾ ਜਾਗਰੂਕ
ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦਾ ਲਾਭ ਲੈਣ ਦਾ ਵੀ ਦਿੱਤਾ ਸੱਦਾ ਲੁਧਿਆਣਾ, 25 ਅਕਤੂਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਵਿੱਚ ਡੇਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਕਟਾਰੀਆ ਨੇ ਦੱਸਿਆ ਕੇ ਮਾਸ ਮੀਡੀਆ ਟੀਮ ਵਲੋ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦਾ ਲਾਭ ਲੈਣ ਅਤੇ ਡੇਗੂ ਅਤੇ ਮਲੇਰੀਆ ਦੀ ਬਿਮਾਰੀ ਦੇ ਬਚਾਅ ਲਈ ਜਿਲ੍ਹੇ ਭਰ ਵਿਚ ਆਮ ਲੋਕਾਂ ਨੂੰ....
ਵਿਧਾਇਕ ਪਰਾਸ਼ਰ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਪਾਰਕਾਂ ਨੂੰ ਅਪਗ੍ਰੇਡ ਕਰਨ ਲਈ ਲਗਭਗ 6.47 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
ਲੁਧਿਆਣਾ, 25 ਅਕਤੂਬਰ : ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਪਾਰਕਾਂ ਨੂੰ ਵਿਕਸਤ ਕਰਨ ਲਈ ਕੰਮ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਕੇਂਦਰੀ ਹਲਕੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰੀਬ 6.47 ਕਰੋੜ ਰੁਪਏ ਦੇ ਇੱਕ ਦਰਜਨ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਰੜੀ ਮੁਹੱਲਾ (ਵਾਰਡ ਨੰਬਰ 62) ਦੀਆਂ ਗਲੀਆਂ ਨੂੰ ਮੁੜ ਬਣਾਉਣ; ਵਾਰਡ ਨੰਬਰ 58, 59, 60 ਅਤੇ 61 ਦੇ ਵੱਖ-ਵੱਖ ਇਲਾਕਿਆਂ ਦੀਆਂ ਗਲੀਆਂ....
ਪੁਲਿਸ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਚ ਸੈਂਕੜੇ ਨੌਜਵਾਨਾਂ ਨੇ ਸਮਾਜ ਵਿੱਚੋਂ ਨਸ਼ਿਆਂ ਦੀ ਅਤੇ ਗੰਨ ਸੱਭਿਆਚਾਰ ਨੂੰ ਖਤਮ ਕਰਨ ਦਾ ਪ੍ਰਣ ਲਿਆ
ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਲੱਖਣ ਪਹਿਲਕਦਮੀ 'ਪ੍ਰੋਮਿਸ ਕੱਪ' ਦਾ ਆਯੋਜਨ ਇਸ ਸਮਾਜਿਕ ਬੁਰਾਈ ਵਿਰੁੱਧ ਸੰਦੇਸ਼ ਦੇਣ ਲਈ ਲੁਧਿਆਣਾ ਚ ਵਿਸ਼ਾਲ ਸਾਈਕਲ ਰੈਲੀ ਵੀ ਕੀਤੀ ਜਾਵੇਗੀ ਲੁਧਿਆਣਾ, 25 ਅਕਤੂਬਰ : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਇੱਥੇ ਪਿੰਡ ਦੁਲੇਅ ਵਿਖੇ ਕਮਿਸ਼ਨਰੇਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ 'ਪ੍ਰੌਮਿਸ ਕੱਪ' ਨਾਮਕ ਇੱਕ ਵਿਲੱਖਣ ਪਹਿਲਕਦਮੀ ਦੌਰਾਨ ਸੈਂਕੜੇ ਨੌਜਵਾਨਾਂ ਨੇ ਨਸ਼ਿਆਂ....
ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਲਿਆਂਦੀ ਗਈ ਤੇਜ਼ੀ
ਸਵੀਪ ਨੋਡਲ ਅਫ਼ਸਰ ਵਲੋਂ ਨੌਜਵਾਨਾਂ ਨੂੰ ਵੋਟ ਬਣਾਉਣ,ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲਾਂ,ਕਾਲਜਾਂ,ਆਈਲੈਟਸ ਕੇਂਦਰ ਆਦਿ ਵਿਖੇ ਲਗਾਏ ਵਿਸ਼ੇਸ ਕੈਂਪ 1 ਜਨਵਰੀ 2024 ਨੂੰ 18 ਸਾਲ ਪੂਰੇ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਉਂਣ ਲਈ ਕੀਤਾ ਜਾ ਰਿਹਾ ਜਾਗਰੂਕ : ਸਹਾਇਕ ਨੋਡਲ ਅਫ਼ਸਰ ਬਸ਼ੀਰ ਮਾਲੇਰਕੋਟਲਾ 25 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ....
ਵੋਟ ਹੈ, ਤੁਹਾਡਾ ਮੁੱਢਲਾ ਅਧਿਕਾਰ- ਵੋਟ ਜ਼ਰੂਰ ਬਣਵਾਓ ਇਸ ਵਾਰ- ਸਵੀਪ ਟੀਮ ਮਾਲੇਰਕੋਟਲਾ
ਜ਼ਿਲ੍ਹੇ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ 'ਚ ਵੋਟ ਬਣਾਉਣ ਸੰਬੰਧੀ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਸਕੂਲਾਂ,ਕਾਲਜਾਂ,ਆਈਲੈਟਸ ਕੇਂਦਰਾਂ ਆਦਿ ਵਿਖੇ ਸਵੀਪ ਟੀਮ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ ਮਾਲੇਰਕੋਟਲਾ 25 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪੱਲਵੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ 105....
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸਰਕਾਰੀ ਦਫ਼ਤਰਾਂ ਵਿਖੇ ਆਉਂਣ ਵਾਲੇ ਸੀਨੀਅਰ ਸਿਟੀਜਨ ਦਾ ਕੰਮ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ ਬਜੁਰਗਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਸਮਾਜਿਕ ਜਿੰਮੇਵਾਰੀ- ਸਮਸੂਦੀਨ,ਜਾਫ਼ਰ ਅਲੀ ਮਾਹਿਰ ਡਾਕਟਰਾਂ ਵਲੋਂ ਨੱਕ, ਕੰਨ, ਗਲੇ ਤੇ ਅੱਖਾ ਦੀ ਕੀਤੀ ਜਾਂਚ ਮਾਲੇਰਕੋਟਲਾ 25 ਅਕਤੂਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਹੇਠ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਪੰਜਾਬ ਉਰਦੂ ਅਕਾਦਮੀ ਦਿੱਲੀ....
ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਕਲੱਸਟਰ ਅਫ਼ਸਰ ਆਪਣੇ ਸਬੰਧਤ ਪਿੰਡਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਸਾੜਨ ਦੀ ਘਟਨਾਵਾਂ ਨੂੰ ਨਿਲ ਕਰਨ ਲਈ ਕਿਸਾਨਾਂ, ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਨਾਲ ਬਣਾਉਣ ਤਾਲਮੇਲ: ਡਾ ਪੱਲਵੀ ਅੱਗ ਲਗਾਉਣ ਦੀ ਘਟਨਾ ਦਰਜ ਹੋਣ ਤੇ ਉਸ ਕਿਸਾਨ ਦਾ ਤੁਰੰਤ ਚਲਾਨ ਕੱਟ ਕੇ ਪੁਲਿਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਮਾਲੇਰਕੋਟਲਾ 25 ਅਕਤੂਬਰ : ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉੱਤੇ ਪਾਬੰਦੀ ਲਗਾਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਰਜਿਸਟਰੇਸ਼ਨ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼
ਕਰਵਾਉਣ ਲਈ ਸੋਧਿਆ ਫਾਰਮ ਨੰਬਰ 01 ਭਰ ਕੇ ਜਮ੍ਹਾਂ 15 ਨਵੰਬਰ ਤੱਕ ਜਮ੍ਹਾਂ ਕਰਵਾਉਣ ਚਾਹਵਾਨ ਰਜਿਸਟਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬ ਸਾਈਟ malerkotla.nic.in ’ਤੇ ਉਪਲਬਧ ਮਾਲੇਰਕੋਟਲਾ 25 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ....
ਪਟਿਆਲਾ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਪਿੰਡਾਂ 'ਚ ਕੁਦਰਤੀ ਮਲਚਿੰਗ ਨਾਲ ਹੁੰਦੇ ਪਰਾਲੀ ਦਾ ਨਿਪਟਾਰਾ ਤੇ ਕਣਕ ਦੀ ਬਿਜਾਈ
ਭਾਰੀ ਜ਼ਮੀਨ 'ਚ ਝੋਨੇ ਦੀ ਖੜੀ ਫ਼ਸਲ 'ਚ ਕਣਕ ਦੀ ਬਿਜਾਈ ਇਕ ਢੁਕਵੀਂ ਵਿਧੀ : ਖੇਤੀਬਾੜੀ ਅਫ਼ਸਰ ਦੁਧਨਸਾਧਾਂ, 25 ਅਕਤੂਬਰ : ਪਟਿਆਲਾ ਜ਼ਿਲ੍ਹੇ ਦੀ ਦੁਧਨਸਾਧਾਂ ਸਬ ਡਵੀਜ਼ਨ 'ਚ ਦਰਜਨ ਦੇ ਕਰੀਬ ਪਿੰਡ ਵਿੱਚ ਝੋਨੇ ਦੀ ਬਾਸਮਤੀ ਕਿਸਮ ਦੀ ਖੇਤੀ ਕੀਤੀ ਜਾਂਦੀ ਹੈ, ਜਿਥੇ ਕਿਸਾਨਾਂ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੁਦਰਤੀ ਮਲਚਿੰਗ ਦੀ ਵਿਧੀ ਨਾਲ ਖੇਤਾਂ ਵਿੱਚ ਮਿਲਾਉਣ ਅਤੇ ਝੋਨੇ ਨੂੰ ਅਖੀਰਲਾ ਪਾਣੀ ਲਗਾਉਣ ਸਮੇਂ ਹੀ ਬਿਨਾਂ ਮਸ਼ੀਨਰੀ ਦੀ ਵਰਤੋਂ ਕੀਤਿਆਂ ਕਣਕ ਦਾ ਛਿੱਟਾ ਦੇ ਦਿੱਤਾ ਜਾਂਦਾ ਹੈ। ਇਸ ਸਬੰਧੀ....
ਐਸ.ਜੀ.ਪੀ.ਸੀ. ਚੋਣਾਂ ਲਈ ਵੋਟ ਬਣਾਉਣ ਦਾ ਕੰਮ ਜਾਰੀ
ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ patiala.nic.in ਤੋਂ ਫਾਰਮ ਕੀਤਾ ਜਾ ਸਕਦੇ ਡਾਊਨਲੋਡ ਵੋਟ ਬਣਾਉਣ ਲਈ '(ਕੇਸਾਧਾਰੀ ਸਿੱਖ ਲਈ) (ਨਿਯਮ 3(1)' ਫਾਰਮ ਭਰਨਾ ਲਾਜ਼ਮੀ ਪਟਿਆਲਾ, 25 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਚੰਡੀਗੜ੍ਹ, ਪੰਜਾਬ ਵੱਲੋਂ ਜਾਰੀ ਸੋਧਿਆ ਗਿਆ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1) ਵੋਟਰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ patiala.nic.in ਤੋਂ ਡਾਊਨਲੋਡ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ....
ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਫਤਿਹਗੜ੍ਹ ਚੂੜੀਆਂ, 25 ਅਕਤੂਬਰ : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ, 2023 ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਫਤਿਹਗੜ੍ਹ ਚੂੜੀਆਂ ਸਤਵਿੰਦਰ ਸਿੰਘ ਨੇ ਦੱਸਿਆ ਕਿ....
ਦਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦੀ ਅਪੀਲ
ਕਿਹਾ, ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਸਾਨੂੰ ਸਾਡੇ ਅਮੀਰ ਵਿਰਸੇ ਦੀ ਯਾਦ ਦਿਵਾਉਂਦਾ ਹੈ ਬੱਸੀ ਪਠਾਣਾਂ 25 ਅਕਤੂਬਰ : ਦਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਰਾਮਲੀਲਾ ਕਮੇਟੀ, ਬੱਸੀ ਪਠਾਣਾਂ ਵੱਲੋਂ ਕਰਵਾਏ ਦਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਦਸਹਿਰੇ ਦੇ ਪਵਿੱਤਰ ਮੌਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ....
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ ਭਰੇ ਜਾ ਰਹੇ ਫਾਰਮ : ਐਸ.ਡੀ.ਐਮ.
ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਫ਼ਤਹਿਗੜ੍ਹ ਸਾਹਿਬ, 25 ਅਕਤੂਬਰ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਇਹ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਤਹਿਤ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ਼੍ਰੀ ਗੁਰਵਿੰਦਰ....
ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ਼ ਰੈਲੀ ਦਾ ਆਯੋਜਨ
ਜ਼ਿਲ੍ਹਾ ਕੋਰਟ ਕੰਪਲੈਕਸ ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਰੈਲੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਪੁੱਜੀ ਫਤਹਿਗੜ੍ਹ ਸਾਹਿਬ- 25 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਸ੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਅੱਜ ਦੇ ਯੁੱਗ ਦੇ ਰਾਵਣ ਜਿਵੇਂ ਕਿ ਨਸ਼ਿਆਂ ਖਿਲਾਫ਼ ਵਿਸ਼ੇਸ਼ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁੱਖੀ ਡਾ. ਰਵਜੋਤ ਗਰੇਵਾਲ....
ਵਿਦਿਆਰਥੀ ਵਾਤਾਵਰਣ ਸੰਭਾਲ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ: ਮੁੱਖ ਖੇਤੀਬਾੜੀ ਅਫ਼ਸਰ 
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਕੂਲੀ ਵਿਦਿਆਰਥੀਆਂ ਦੇ ਖੇਤੀਬਾੜੀ ਵਿਭਾਗ ਨੇ ਕਰਵਾਏ ਵੱਖ ਵੱਖ ਮੁਕਾਬਲੇ ਬਰਨਾਲਾ, 25 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਿੱਤ ਦਿਨ ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਕਿਸਾਨਾਂ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਵਿਭਾਗੀ....