ਮਾਲਵਾ

ਵਿਦਿਆਰਥੀ ਵਾਤਾਵਰਣ ਸੰਭਾਲ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ: ਮੁੱਖ ਖੇਤੀਬਾੜੀ ਅਫ਼ਸਰ 
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਕੂਲੀ ਵਿਦਿਆਰਥੀਆਂ ਦੇ ਖੇਤੀਬਾੜੀ ਵਿਭਾਗ ਨੇ ਕਰਵਾਏ ਵੱਖ ਵੱਖ ਮੁਕਾਬਲੇ ਬਰਨਾਲਾ, 25 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਿੱਤ ਦਿਨ ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਕਿਸਾਨਾਂ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਵਿਭਾਗੀ....
ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ 'ਤੇ ਕੀਤਾ ਗਿਆ ਜ਼ੁਰਮਾਨਾ : ਸਿਵਲ ਸਰਜਨ ਬਰਨਾਲਾ
ਜ਼ਿਲ੍ਹੇ ਭਰ 'ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ ਬਰਨਾਲਾ, 25 ਅਕਤੂਬਰ : ਸਿਹਤ ਵਿਭਾਗ ਪੰਜਾਬ ਸਰਕਾਰ ਅਤੇ ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ 'ਚ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ....
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਤੀ 27 ਅਕਤੂਬਰ ਨੂੰ ਮੈਕਸ ਆਟੋਮੋਬਾਈਲਜ (ਮਾਰੂਤੀ ਸਜ਼ੂਕੀ ਕੰਪਨੀ) ਲਈ ਇੰਟਰਵਿਊ 
ਬਰਨਾਲਾ, 25 ਅਕਤੂਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮੈਕਸ ਆਟੋਮੋਬਾਈਲਜ ਮਾਰੂਤੀ ਸਜ਼ੂਕੀ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 27 ਅਕਤੂਬਰ, 2023(ਦਿਨ ਸ਼ੁੱਕਰਵਾਰ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਸੇਲਜ ਐਗਜੀਕਿਊਟਵ(ਸਿਰਫ ਲੜਕੇ), ਕਸਟਮਰਜ਼ ਕੇਅਰ ਐਗਜੀਕਿਊਟਵ (ਸਿਰਫ ਲੜਕੀਆਂ), ਅਤੇ ਵਾਸ਼ਿੰਗ(ਸਿਰਫ ਲੜਕੇ) ਦੀਆਂ ਅਸਾਮੀਆਂ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ....
"ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ 27 ਅਕਤੂਬਰ ਨੂੰ ਕੈਂਪ
ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਵੇਗਾ ਕੈਂਪ ਦਾ ਆਯੋਜ਼ਨ ਬਰਨਾਲਾ, 25 ਅਕਤੂਬਰ : ਪੰਜਾਬ ਸਰਕਾਰ ਅਤੇ ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਵਿੱਚ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਜ਼ਿਲ੍ਹਾ ਪੱਧਰੀ ਕੈਂਪ 27 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....
ਖੇਤੀਬਾੜੀ ਵਿਭਾਗ ਨੇ ਮਸ਼ੀਨਰੀ ਸਬੰਧੀ ਲਗਵਾਏ ਬੋਰਡ, ਸਥਾਪਿਤ ਕੀਤੇ ਹੈਲਪ ਡੈਸਕ
ਫਰੀਦਕੋਟ 25 ਅਕਤੂਬਰ : ਝੋਨੇ ਅਤੇ ਬਾਸਮਤੀ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਵੀ ਜੋਰਾਂ ਤੇ ਚੱਲ ਰਹੀ ਹੈ। ਇਸੇ ਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਜਿਲ੍ਹੇ ਦੀਆਂ ਸਾਰੀਆਂ 79 ਸਹਿਕਾਰੀ ਸਭਾਵਾਂ ਵਿੱਚ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਅਤੇ ਕਿਰਾਏ ਦੇ ਸਰਕਾਰੀ ਰੇਟਾਂ ਸਬੰਧੀ ਜਾਣਕਾਰੀ ਦਰਸਾਉਂਦੇ ਹੋਏ ਫਲੈਕਸ ਬੋਰਡ ਲਗਵਾਏ ਜਾ ਚੱਕੇ ਹਨ। ਇਸ....
ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ ਤਹਿਤ ਮੀਟਿੰਗ ਦਾ ਆਯੋਜਨ
ਫਰੀਦਕੋਟ 25 ਅਕਤੂਬਰ : ਜਿਲ੍ਹਾ ਪੱਧਰੀ ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ। ਮੈਨੂਅਲ ਸਕਵੈਂਜਰ ਐਕਟ 2013 ਅਧੀਨ ਬਣਾਈ ਗਈ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਸਫਾਈ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ....
27 ਅਕਤੂਬਰ ਨੂੰ ਲੱਗਣਗੇ ਸਾਰੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਸੁਵਿਧਾ ਕੈਂਪ
ਫਾਜਿ਼ਲਕਾ, 25 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜਿ਼ਲ੍ਹਾ ਫਾਜਿ਼ਲਕਾ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਮਿਤੀ 27 ਅਕਤੂਬਰ 2023 ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ....
ਪੀਏਯੂ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਫਾਜਿ਼ਲਕਾ, 25 ਅਕਤੂਬਰ : ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਅਬੋਹਰ ਸਥਿਤ ਖੇਤਰੀ ਕੇਂਦਰ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜਿ਼ਲਕਾ ਦੇ ਸਹਿਯੋਗ ਨਾਲ ਪਿੰਡ ਕਰਨੀ ਖੇੜਾ ਵਿਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਕਾਸਤ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਯੁਨੀਵਰਸਿਟੀ ਦੇ ਵਿਗਿਆਨੀ ਡਾ: ਮਨਪ੍ਰੀਤ ਸਿੰਘ ਅਤੇ ਸ੍ਰੀ ਜਗਦੀਸ਼ ਅਰੋੜਾ ਨੇ ਵਿਸੇਸ਼ ਤੌਰ ਤੇ ਪਹੁੰਚ ਕੇ ਕਿਸਾਨਾਂ....
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਬਾਰੇ ਕੀਤੀ ਵਿਚਾਰ—ਚਰਚਾ
ਫਾਜ਼ਿਲਕਾ, 25 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲੇ੍ਹ ਅੰਦਰ ਪਰਾਲੀ ਨੂੰ ਸੜਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ। ਉਨ੍ਹਾਂ ਹਦਾਇਤ ਕਰਦਿਆਂ ਵੀ ਕਿਹਾ ਕਿ ਜੇਕਰ ਕੋਈ ਪਰਾਲੀ ਸਾੜਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗੀ....
ਲੁਧਿਆਣਾ ਦੇ ਪਾਇਲ ਵਿੱਚ ਰਾਵਣ ਨੂੰ ਸਾੜਿਆ ਨਹੀਂ ਜਾਂਦਾ, ਸਗੋਂ ਪੂਜਿਆ ਜਾਂਦਾ ਹੈ।
ਪਾਇਲ, 24 ਅਕਤੂਬਰ : ਭਾਰਤ ਵਿੱਚ ਜਿੱਥੇ ਅੱਜ ਦੇ ਦਿਨ ਰਾਵਣ, ਕੁੰਭ ਕਰਨ ਅਤੇ ਮੇਘਨਾਦ ਦੇ ਪੁਤਲੇ ਫੂਕੇ ਜਾਂਦੇ ਹਨ, ਉੱਥੇ ਪੰਜਾਬ ਦੇ ਜਿਲ੍ਹਾਂ ਲੁਧਿਆਣਾ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਪਾਇਲ ਵਿੱਚ ਰਾਵਣ ਨੂੰ ਸਾੜਿਆ ਨਹੀਂ ਜਾਂਦਾ, ਸਗੋਂ ਉਸਦੀ ਪੂਜਾ ਕੀਤੀ ਜਾਂਦੀ ਹੈ। ਪਾਇਲ ਵਿੱਚ ਲੰਕਾਪਤੀ ਰਾਵਣ ਦਾ ਇੱਕ ਤਕਰੀਬਨ 178 ਸਾਲ ਪੁਰਾਣਾ ਇੱਕ ਮੰਦਰ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਪੂਜਾ 1835 ਤੋਂ ਕਰਨੀ ਸ਼ੁਰੂ ਹੋਈ ਸੀ। ਇਸ ਪਰੰਪਰਾ ਨੂੰ ਦੂਬੇ ਪਰਿਵਾਰ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ....
ਮੋਹਾਲੀ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ
ਮੋਹਾਲੀ, 24 ਅਕਤੂਬਰ : ਮੋਹਾਲੀ ‘ਚ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਪਰੇ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖਬਰ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਪਿੰਡ ਤੰਗੋਰੀ ਵਾਸੀ ਹਰਜੀਤ ਸਿੰਘ ਉਰਫ ਕਾਕਕਾ ਅਤੇ ਉਸ ਦਾ ਭਰਾ ਗੁਰਮੇਜਰ ਸਿੰਘ ਏਸੀ ਰਿਪੇਅਰ ਦਾ ਕੰਮ ਕਰਦੇ ਸਨ। 23 ਅਕਤੂਬਰ ਨੂੰ....
ਦਿੱਲੀ ਪੁਲਿਸ ਵੱਲੋਂ ਬਠਿੰਡਾ ਵਿੱਚ ਕਰੋੜਾਂ ਦੀ ਨਸ਼ਾ ਤਸਕਰੀ ਦੇ ਮਾਮਲੇ 'ਚ ਸਮਗਲਰ ਗ੍ਰਿਫਤਾਰ 
ਬਠਿੰਡਾ, 24 ਅਕਤੂਬਰ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਠਿੰਡਾ ਵਿੱਚ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਉੱਤਰੀ ਭਾਰਤ ਅਤੇ ਉੱਤਰ ਪੂਰਬੀ ਰਾਜਾਂ ਵਿੱਚ ਡਰੱਗ ਰੈਕੇਟ ਨੂੰ ਚਲਾ ਰਿਹਾ ਸੀ। ਪੁਲਿਸ ਲੰਬੇ ਸਮੇਂ ਤੋਂ ਮੁਲਜ਼ਮ ਕੰਵਲਦੀਪ ਸਿੰਘ ਦੀ ਭਾਲ ਕਰ ਰਹੀ ਸੀ। ਸਪੈਸ਼ਲ ਸੈੱਲ ਨੂੰ ਇਸ ਤਸਕਰ ਦੀ ਬਠਿੰਡਾ 'ਚ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇੱਕ ਵਿਸ਼ੇਸ਼ ਆਪਰੇਸ਼ਨ ਦੌਰਾਨ ਮੁਲਜ਼ਮ ਨਸ਼ਾ ਤਸਕਰ ਕੰਵਲਦੀਪ ਸਿੰਘ ਨੂੰ ਬਠਿੰਡਾ ਤੋਂ ਗ੍ਰਿਫਤਾਰ....
ਪੰਜਾਬ ਦੀ ਜਰਖੇਜ਼ ਧਰਤੀ 'ਤੇ ਕੁਝ ਵੀ ਉੱਗ ਸਕਦਾ, ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ : ਭਗਵੰਤ ਮਾਨ
ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸੂਬੇ 'ਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ ਲੁਧਿਆਣਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਦੁਸਹਿਰਾ, ਦੀਵਾਲੀ ਅਤੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਉਤਸਵ ਸਬੰਧੀ ਆਤਿਸ਼ਬਾਜ਼ੀ ਨੂੰ ਲੈ ਕੇ ਮਨਾਹੀ ਦੇ ਹੁਕਮ ਜਾਰੀ
ਐਸ.ਏ.ਐਸ.ਨਗਰ, 24 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਦੁਸਹਿਰਾ (24 ਅਕਤੂਬਰ), ਦੀਵਾਲੀ (12 ਨਵੰਬਰ) ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ (27 ਨਵੰਬਰ) ਸਬੰਧੀ ਆਤਿਸ਼ਬਾਜ਼ੀ ਨੂੰ ਲੈ ਕੇ ਜਨਤਕ ਹਿੱਤ ਵਿੱਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਨਾਹੀ ਦੇ ਹੁਕਮ ਜਾਰੀ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੈ ਇਨ੍ਹਾਂ ਤਿਉਹਾਰਾਂ/ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ....
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਪਾਈਪ ਲਾਈਨ ਦਾ ਕੀਤਾ ਉਦਘਾਟਨ
ਮਾਨਸਾ, 24 ਅਕਤੂਬਰ : ਪੰਜਾਬ ਸਰਕਾਰ ਨੇ ਮਾਨਸਾ ਹਲਕੇ ਵਿੱਚ ਨਹਿਰੀ ਪਾਣੀ ਨੂੰ ਹਰ ਖੇਤ, ਹਰ ਕਮਿਊਨਿਟੀ ਸੈਂਟਰ ਤੱਕ ਪਹੁੰਚਾਉਣ ਲਈ ਪਾਈਪ ਲਾਈਨ ਦਾ ਕੰਮ ਸ਼ੁਰੂ ਕੀਤਾ ਹੈ। ਇਸੇ ਤਹਿਤ ਅੱਜ ਮਾਨਸਾ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਜੀ ਵੱਲੋਂ ਸ਼ਹਿਰ ਮਾਨਸਾ ਵਿੱਚ ਪਾਈਪ ਲਾਈਨ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਹਲਕੇ ਦੇ ਖੇਤ-ਖੇਤ ਨਹਿਰੀ ਪਾਣੀ ਲਈ ਲਗਾਤਾਰ ਯਤਨ ਜਾਰੀ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਖ਼ਪਤ....