ਬਠਿੰਡਾ, 31 ਅਕਤੂਬਰ : ਪਲਾਟ ਖਰੀਦ ਮਾਮਲੇ ’ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ’ਚ ਪਲਾਟ ਖਰੀਦਣ ਦੀ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਪੜਤਾਲ ਦੀ ਥਾਂ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ ਹੈ। ਅਟਕਲਾਂ ਦੇ ਬਾਵਜੂਦ ਹਾਈਕੋਰਟ ਦੇ ਆਦੇਸ਼ਾਂ ’ਤੇ ਤਫਤੀਸ਼ ’ਚ ਸ਼ਾਮਲ ਹੋਣ ਲਈ ਬਠਿੰਡਾ ਵਿਜੀਲੈਂਸ ਦੇ ਦਫਤਰ ਪੁੱਜੇ ਮਨਪ੍ਰੀਤ ਬਾਦਲ ਨੇ ਸਪਸ਼ਟ ਕੀਤਾ ਹੈ ਕਿ ਕੇਂਦਰੀ ਜਾਂਚ ਏਜੰਸੀ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਨਿਤਾਰ ਸਕਦੀ....
ਮਾਲਵਾ

ਡੇਰਾਬਸੀ ਵਿਖੇ ਵੀ ਈ.ਐੱਸ.ਆਈ. ਹਸਪਤਾਲ ਬਣਾਉਣ ਲਈ ਕਾਰਵਾਈ ਜ਼ੋਰਾਂ ‘ਤੇ ਐੱਸ.ਏ.ਐੱਸ. ਨਗਰ, 31 ਅਕਤੂਬਰ : ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਈ.ਐੱਸ.ਆਈ. ਹਸਪਤਾਲ ਸਬੰਧੀ ਕਰਵਾਏ ਇੰਟਰ-ਐਕਟਿਵ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸੇ ਹਫਤੇ ਆਡਿਟ ਕਰਵਾ ਕੇ ਇਸ ਸਬੰਧੀ ਐਸਟੀਮੇਟ ਤਿਆਰ ਕਰਵਾਉਣ ਉਪਰੰਤ ਅਗਲੇਰੀ ਕਾਰਵਾਈ ਆਰੰਭ....

ਸਬਸਿਡੀ ਵਾਲੀ ਖੇਤੀ ਮਸ਼ੀਨਰੀ ਬਾਰੇ ਸਹੀ ਜਾਣਕਾਰੀ: ਜਤਿੰਦਰ ਜੋਰਵਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਨੰਬਰ ਜਾਰੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01672-233475 ਅਤੇ 88474-53406 ਸਥਾਪਤ ਸੰਗਰੂਰ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮਿੱਥੇ ਟੀਚੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਉਪਰਾਲੇ ਸਦਕਾ ਹੁਣ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਬਾਰੇ....

ਸਕੇਟਿੰਗ ਚੈਂਪੀਅਨਸ਼ਿਪ ’ਚ 10 ਤਮਗੇ ਜਿੱਤਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਸੰਗਰੂਰ, 31 ਅਕਤੂਬਰ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀਂ ਚੀਨ ਵਿੱਚ ਆਯੋਜਿਤ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤ ਕੇ ਪਰਤੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਵੱਕਾਰੀ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਵਾਰੀਅਰਜ਼ ਸਕੇਟਿੰਗ ਸੈਂਟਰ ਸੰਗਰੂਰ ਦੇ ਖਿਡਾਰੀਆਂ ਨੇ....

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਵੈਰੀਫਿਕੇਸ਼ਨ ਵਾਲੇ ਸਥਾਨਾਂ ਦੀ ਜਾਣਕਾਰੀ ਕੀਤੀ ਸਾਂਝੀ ਮੋਗਾ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ਵੱਡੀ ਪੱਧਰ ਤੇ ਖੇਤੀ ਮਸ਼ੀਨਰੀ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਸਾਲ 2023-24 ਅਧੀਨ ਵੱਧ....

ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ ਫਿਊਚਰ ਟਾਈਕੂਨਜ਼-2' ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਵਪਾਰਕ ਵਿਚਾਰ ਪੇਸ਼ ਪਟਿਆਲਾ, 31 ਅਕਤੂਬਰ : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ....

237 ਸਕੂਲਾਂ ਦੇ ਬੱਚਿਆਂ ਦੀਆਂ ਕਰਵਾਈਆਂ ਬੌਧਿਕ ਵਿਕਾਸ ਦੀਆਂ ਗਤੀਵਿਧੀਆਂ ਮੋਗਾ 31 ਅਕਤੂਬਰ : ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਸਿੱਖਿਆ ਵਿਭਾਗ ਅਤੇ ਪਿਰਾਮਲ ਫਾਊਂਡੇਸ਼ਨ ਦੀ ਸਾਂਝੀ ਅਗਵਾਈ ਹੇਠਸਾਰੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 5 ਰੋਜ਼ਾ ਗਤੀਵਿਧੀ ਰਾਹੀਂ ਬਾਲ ਸੰਸਦ ਦਾ ਗਠਨ ਕੀਤਾ ਗਿਆ, ਜਿਸ ਵਿੱਚ ਛੇਵੀਂ ਤੋਂ ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬਾਲ ਸਭਾ ਦਾ ਉਦਘਾਟਨ 25 ਅਕਤੂਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਬਜਾਜ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ....

ਪੂਰੇ ਅਕਤੂਬਰ ਮਹੀਨੇ ਚੱਲੀਆਂ ਨਸ਼ਾ ਵਿਰੋਧੀ ਗਤੀਵਿਧੀਆਂ-ਸੀ.ਜੇ.ਐਮ. ਅਮਰੀਸ਼ ਕੁਮਾਰ ਮੋਗਾ, 31 ਅਕਤੂਬਰ : ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹੀਨਾ ਅਕਤੂਬਰ, 2023 ਦੌਰਾਨ ਪੂਰੇ ਪੰਜਾਬ ਵਿੱਚ ''ਪੰਜਾਬ ਅਗੇਂਸਟ ਡਰੱਗ ਐਡੀਕਸ਼ਨ....

ਪਾਬੰਦੀ ਆਦੇਸ਼ 31 ਦਸੰਬਰ ਤੱਕ ਲਾਗੂ ਰਹਿਣਗੇ ਮੋਗਾ, 31 ਅਕਤਬਰ : ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ ਸਟੰਟ ਨੂੰ ਆਯੋਜਿਤ ਕਰਨ ਲਈ ਪਾਬੰਦੀ ਲਗਾ ਕੇ ਜਨਤਕ ਹੁਕਮ ਜਾਰੀ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਨੌਜਵਾਨਾਂ ਦੀਆਂ ਇਨ੍ਹਾਂ....

ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਮਿਲਾਉਣ ਨਾਲ ਹੁੰਦੈ ਭੂਮੀ ਦੀ ਸਿਹਤ ਵਿੱਚ ਵਾਧਾ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਖੇੜਾ ਬਲਾਕ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚੁਣੋਤੀ ਵਾਂਗ ਹੈ ਜਿਸ ਨੂੰ ਠੱਲ ਪਾਉਣ ਲਈ ਸਾਨੂੰ ਮਿਲ ਕੇ ਆਪਣਾ ਯੋਗਦਾਨ ਪਾਉਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ....

ਪਿੰਡ ਬੌਰਾਂ ਅਤੇ ਮੱਠੀ ਦੀਆਂ 25 ਕਿਸਾਨ ਬੀਬੀਆਂ ਨੇ ਲਿਆ ਭਾਗ ਫਤਹਿਗੜ੍ਹ ਸਾਹਿਬ, 31 ਅਕਤੂਬਰ : ਡਾ. ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗ੍ਹੜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਕਿ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ "ਮੁਰਗੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 25 ਤੋਂ 31 ਅਕਤੂਬਰ, 2023 ਤੱਕ ਲਗਾਇਆ ਗਿਆ, ਜਿਸ ਵਿੱਚ ਪਿੰਡ ਬੌਰਾਂ ਅਤੇ ਮੱਠੀ ਦੀਆਂ 25 ਕਿਸਾਨ ਬੀਬੀਆਂ ਨੇ ਭਾਗ ਲਿਆ। ਇਹ ਕੋਰਸ ਨਬਾਰਡ ਬੈਂਕ....

ਐਨ.ਡੀ.ਆਰ.ਐਫ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਟੇਬਲ ਟਾਕ ਐਕਸਰਸਾਈਜ਼ ਗੋਬਿੰਦਗੜ ਕੱਲਬ, ਵਿਖੇ ਦਿੱਤੀ ਗਈ ਹੜ੍ਹਾਂ ਤੋਂ ਬਚਾਅ ਲਈ ਟ੍ਰੇਨਿੰਗ ਫਤਹਿਗੜ੍ਹ ਸਾਹਿਬ 31 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਕੁਦਰਤੀ ਆਫਤਾ ਨਾਲ ਨਜਿਠਣ ਲਈ ਟੇਬਲ ਟਾਕ ਐਕਸਰਸਾਈਜ਼ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਪੂਰੇ ਭਾਰਤ ਵਿੱਚ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ ਕੰਮ....

ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 324298 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਮੰਡੀਆਂ ਵਿੱਚੋਂ 209069 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 666.41 ਕਰੋੜ ਰੁਪਏ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 03 ਲੱਖ 25 ਹਜ਼ਾਰ 14 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3 ਲੱਖ 24 ਹਜ਼ਾਰ 298 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ....

ਸਵੇਰੇ 10 ਵਜੇ ਤੋਂ ਸ਼ਾਮ 05 ਵਜੇ ਤੱਕ ਸਮੂਹ ਬੀ.ਐਲ.ਓਜ ਆਪਣੇ ਪੋਲਿੰਗ ਬੂਥਾ ਤੇ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਇਹ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਤਹਿਤ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ ਫਾਰਮ ਭਰੇ ਜਾ ਰਹੇ ਹਨ ਤਾਂ....

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 344332 ਮੀਟਰਿਕ ਟਨ ਝੋਨੇ ਦੀ ਆਮਦ ਖਰੀਦ ਏਜੰਸੀਆਂ ਵੱਲੋਂ 340419 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਮੰਡੀਆਂ ਵਿੱਚੋਂ 226169 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 344332 ਮੀਟਰਿਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 340419 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ....