ਮਾਲਵਾ

ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾ ਲਈ ਉਲੀਕੀਆਂ ਜਾ ਰਹੀਆਂ ਹਨ ਅਨੇਕਾਂ ਯੋਜਨਾਵਾਂ : ਭਗਵੰਤ ਮਾਨ
ਕਸਬਿ੍ਜ ਵਰਲਡ ਸਕੂਲ ਦੇ ਬੱਚਿਆਂ ਨੂੰ ਦਿਖਾਇਆ ਵਿਧਾਨ ਸਭਾ ਦਾ ਸ਼ੈਸ਼ਨ : ਸੰਧਵਾਂ ਕੋਟਕਪੂਰਾ, 22 ਅਕਤੂਬਰ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾ ਦੇ ਸੁੰਦਰ ਭਵਿੱਖ ਲਈ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਤਾਂ ਜੋ ਬੱਚੇ ਅਤੇ ਨੌਜਵਾਨ ਸਮਾਜਿਕ ਕੁਰੀਤੀਆਂ ਨੂੰ ਨਜਰਅੰਦਾਜ ਕਰਕੇ ਪੜਾਈ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਵੀ ਮੱਲਾਂ ਮਾਰਨ ਦੇ ਸਮਰੱਥ ਹੋ ਸਕਣ। ਵਿਧਾਨ ਸਭਾ ਸ਼ੈਸ਼ਨ ਦੇਖਣ ਲਈ ਪਿ੍ੰਸੀਪਲ ਮੈਡਮ ਸਮੀਨਾ ਖੁਰਾਣਾ ਅਤੇ ਵਾਈਸ ਪਿ੍ੰਸੀਪਲ ਮੈਡਮ ਸਪਨਾ ਬਜਾਜ ਦੀ ਅਗਵਾਈ....
ਸਪੀਕਰ ਸੰਧਵਾ ਨੇ ਕੋਟਕਪੂਰਾ ਵਿਖੇ 2 ਸ਼ੋਅਰੂਮਾਂ ਦਾ ਕੀਤਾ ਉਦਘਾਟਨ
ਸ਼ੋ-ਅਰੂਮ ਦੇ ਉਦਘਾਟਨ ਤੇ ਦਿੱਤੀਆਂ ਵਧਾਈਆਂ ਕੋਟਕਪੂਰਾ 22 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਅੱਜ ਜਿੱਥੇ ਦੁਰਗਾ ਅਸ਼ਟਮੀ ਦੀਆਂ ਲੋਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਆਪਣੇ ਹਲਕੇ ਵਿੱਚ ਗਊਸ਼ਾਲਾ, ਸਿੱਖਾਵਾਲਾ ਰੋਡ, ਕੋਟਕਪੂਰਾ ਵਿਖੇ ਅਮੂਲ ਪਾਰਲਰ ਦਾ ਅਤੇ ਇੱਕ ਇੱਮੀਗਰੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਵਿਚ ਇਕ ਐਸੀ ਫਿਜਾ ਵਗਣ ਲੱਗੀ ਹੈ ਕਿ ਹਰੇਕ ਇਨਸਾਨ, ਹਰੇਕ ਨੌਜਵਾਨ ਦੇ ਵਿਚ ਇਕ....
ਖੇਡਾਂ ਵਤਨ ਪੰਜਾਬ ਦੀਆਂ-2023 ਫਰੀਦਕੋਟ ਦੇ ਨਹਿਰੂ ਸਟੇਡੀਅਮ ਚ ਸ਼ਾਨੋ-ਸ਼ੌਕਤ ਨਾਲ ਸਮਾਪਤ
ਐਮ.ਐਲ.ਏ ਫਰੀਦਕੋਟ ਵਿਸ਼ੇਸ਼ ਤੌਰ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ ਫਰੀਦਕੋਟ 23 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਸਨ ਜੋ ਅੱਜ ਸ਼ਾਨੋ^ਸ਼ੌਕਤ ਨਾਲ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਅਗਲੇ ਵਰ੍ਹੇ ਫਿਰ....
ਦੁਸਹਿਰਾ ਦੇ ਅਵਸਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ ਸੇਵਾ ਕੇਂਦਰ
ਫਾਜ਼ਿਲਕਾ, 22 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ ਨੂੰ ਦੁਸਹਿਰਾ ਦੇ ਅਸਵਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸ. ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਹੈ ਕਿ ਤਿਉਹਾਰਾ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ....
ਫਾਜ਼ਿਲਕਾ ‘ਚ ਪਿਓ-ਪੁੱਤ ਦਾ ਕਤਲ, ਰਿਸ਼ਤੇਦਾਰਾਂ ਨਾਲ ਚੱਲ ਰਿਹਾ ਸੀ ਵਿਵਾਦ 
ਫਾਜ਼ਿਲਕਾ, 21 ਅਕਤੂਬਰ : ਆਪਸੀ ਵਿਵਾਦ ਕਾਰਨ ਫਾਜ਼ਿਲਕਾ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਨਿਹੰਗ ਸਿੰਘ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਅੰਜਾਮ ਦਿਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ। ਜਿਸ ਕਾਰਨ ਹਥੌੜੇ ਅਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਪੁਲਿਸ ਨੇ ਮੁਲਜ਼ਮਾਂ ਵਿਰੁਧ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ....
ਰਾਮਾ ਮੰਡੀ ‘ਚ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ, ਇੱਕ ਜਖ਼ਮੀ 
ਰਾਮਾ ਮੰਡੀ, 21 ਅਕਤੂਬਰ : ਬੀਤੀ ਰਾਤ ਰਾਮਾ ਮੰਡੀ ‘ਚ ਤਲਵੰਡੀ ਰੋਡ ਤੇ ਇੱਕ ਸੜਕੀ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿਕਅਪ ਗੱਡੀ ਨੇ ਦੋ ਵਿਅਕਤੀਆਂ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਦਰੱਖਤ ਨਾ ਜਾ ਟਕਰਾਈ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਤਿੰਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਜਿਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੇ ਨਾਲ ਹੀ ਇਕ ਦਾ ਇਲਾਜ ਸ਼ੁਰੂ ਕਰ ਦਿਤਾ ਗਿਆ।....
ਫਿਰੋਜਪੁਰ 'ਚ ਸਾਈਬਰ ਠੱਗਾਂ ਵਲੋਂ ਪ੍ਰਾਈਵੇਟ ਬੈਂਕ ਦੇ ਸਾਫ਼ਟਵੇਅਰ ਨਾਲ ਛੇੜਛਾੜ ਕਰਕੇ ਉਡਾਏ 15 ਕਰੋੜ  
ਫਿਰੋਜ਼ਪੁਰ, 22 ਅਕਤੂਬਰ : ਆਈਸੀਆਈਸੀਆਈ ਬੈਂਕ 'ਚੋਂ ਸਾਫ਼ਟਵੇਅਰ ਰਾਹੀਂ ਸਾਈਬਰ ਠੱਗਾਂ ਦੇ ਵਲੋਂ ਬੈਂਕ ਵਿਚੋਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰ ਲਏ ਗਏ। ਇਸ ਦੀ ਸੂਚਨਾ ਮਿਲਦੇ ਹੀ ਅਜੈ ਗੌਤਮ ਵਾਸੀ ਐੱਸਸੀਐੱਫ 88 ਫੇਜ਼ 5 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਈਸੀਆਈ ਬੈਂਕ ਲਿਮਟਿਡ ਬਾਅਦ ਪੜਤਾਲ ਸਟੇਟ ਸਾਇਬਰ ਕਰਾਈਮ ਸੈੱਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬਰਖਿਲਾਫ ਅਣਪਛਾਤੇ ਵਿਅਕਤੀਆਂ ਦਰਜ ਵਿਰੁੱਧ ਕਰਵਾਇਆ ਗਿਆ। ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੇਸ ਮੁਤਾਬਿਕ, ਅਜੈ ਗੌਤਮ ਵਾਸੀ ਐੱਸਸੀਐੱਫ....
ਰਿਟਾਇਰਡ ਬੈਂਕ ਮੈਨੇਜਰ ਦਾ ਸਨਸਨੀਖੇਜ ਅੰਨਾ ਕਤਲ 48 ਘੰਟੇ ਵਿੱਚ ਟਰੇਸ, ਮ੍ਰਿਤਕ ਦੀ ਪਤਨੀ ਸਮੇਤ 4 ਗ੍ਰਿਫਤਾਰ
ਪਟਿਆਲਾ, 21 ਅਕਤੂਬਰ : ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪਟਿਆਲਾ ਪੁਲਿਸ ਨੇ ਮਿਤੀ 19.10.2023 ਨੂੰ ਬੈਂਕ ਮੈਨੇਜਰ ਬਲਬੀਰ ਸਿੰਘ ਚਹਿਲ ਦੇ ਅੰਨੇ ਕਤਲ ਨੂੰ ਟਰੇਸ ਕਰ ਲਿਆ ਹੈ ਜੋ ਇਸ ਕਤਲ ਨੂੰ ਟਰੇਸ ਕਰਨ ਲਈ ਸਰਫਰਾਜ ਆਲਮ IPS, SP city ਹਰਬੀਰ ਸਿੰਘ ਅਟਵਾਲ TS, SP Inv. PTL, ਸੁਖਅਮ੍ਰਿਤ ਸਿੰਘ ਰੰਧਾਵਾ, DSP (D) ਜਸਵਿੰਦਰ ਸਿੰਘ ਟਿਵਾਣਾ, DSP City-2 , ਸੰਜੀਵ ਸਿੰਗਲਾ, PPS, DSP City-1 ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ....
ਪੁਲਿਸ ਯਾਦਗਾਰੀ ਦਿਵਸ ਸਾਨੂੰ ਸਾਡੇ ਰਾਸ਼ਟਰ ਅਤੇ ਰਾਜ ਪ੍ਰਤੀ ਜ਼ਿੰਮੇਵਾਰੀ ਅਤੇ ਵਚਨਬੱਧਤਾ ਦੀ ਯਾਦ ਦਿਵਾਉਂਦਾ ਹੈ : ਆਈਜੀ ਭੁੱਲਰ 
ਐਸ.ਏ.ਐਸ.ਨਗਰ ਪੁਲਿਸ ਨੇ ਆਈਜੀ ਭੁੱਲਰ ਅਤੇ ਐਸ ਐਸ ਪੀ ਡਾ. ਗਰਗ ਦੀ ਅਗਵਾਈ ਹੇਠ ਪੁਲਿਸ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜ਼ਿਲ੍ਹਾ ਪੁਲਿਸ ਦੇ 35 ਸ਼ਹੀਦਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਮੈਂਬਰਾਂ ਦੀ ਬਹਾਦਰੀ ਅਤੇ ਜ਼ਿਲ੍ਹਾ ਪੁਲਿਸ ਦੇ ਮਾਣ ਵਜੋਂ ਸਨਮਾਨਿਤ ਕੀਤਾ ਗਿਆ ਐਸ.ਏ.ਐਸ.ਨਗਰ, 21 ਅਕਤੂਬਰ : ਦੇਸ਼ ਦੇ ਪੁਲਿਸ ਸ਼ਹੀਦਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ ਗੁਰਪ੍ਰੀਤ....
ਨਸ਼ਿਆਂ ਵਿਰੁੱਧ ਜੰਗ ਤਾਂ ਹੀ ਜਿੱਤੀ ਜਾ ਸਕਦੀ ਹੈ, ਜੇਕਰ ਅਸੀਂ ਸਾਰੇ ਇਕੱਠੇ ਹੋ ਕੇ ਇਸ ਨੂੰ ਲੜੀਏ : ਜੈ ਇੰਦਰ ਕੌਰ
ਜੈ ਇੰਦਰ ਕੌਰ ਨੇ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਨਸ਼ਾ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਪਟਿਆਲਾ, 21 ਅਕਤੂਬਰ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਆਪਣੀ ਨਸ਼ਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਵਿੱਚ ਵਾਧਾ ਅਤੇ ਇਸ ਦੇ ਨਤੀਜੇ ਵਜੋਂ ਹੋ ਰਹੀਆਂ ਮੌਤਾਂ ਇਸ....
ਲੋਕ ਅਦਾਲਤ ਦੌਰਾਨ 48 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ
ਪਟਿਆਲਾ, 21 ਅਕਤੂਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਦੇਖ-ਰੇਖ ਹੇਠ 21 ਅਕਤੂਬਰ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿਖੇ ਮੋਟਰ ਐਕਸੀਡੈਂਟ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਰਾਜ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਪਟਿਆਲਾ....
ਰਾਜ ਪੱਧਰੀ ਲੋਕ ਅਦਾਲਤ ਦੌਰਾਨ 100 ਕੇਸਾਂ ਦਾ ਨਿਪਟਾਰਾ, 5 ਵਿਆਹੁਤਾ ਜੋੜਿਆਂ ਨੂੰ ਮੁੜ ਇਕੱਠਿਆਂ ਕੀਤਾ ਗਿਆ
ਐਸ.ਏ.ਐਸ.ਨਗਰ, 21 ਅਕਤੂਬਰ : ​​ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਸ਼ਨੀਵਾਰ ਨੂੰ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਉਜਿ਼ਸ਼ਨ ਅਤੇ ਪਰਿਵਾਰਕ ਮਸਲਿਆਂ ਨਾਲ ਸਬੰਧਤ ਕੇਸ ਸੁਣਵਾਈ ਲਈ ਰੱਖੇ ਗਏ ਸਨ। ਇਸ ਲੋਕ ਅਦਾਲਤ ਵਿਚ....
ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ
ਐਸ ਏ ਐਸ ਨਗਰ, 21 ਅਕਤੂਬਰ : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ, 2023 ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ....
ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ 'ਤੇ ਟਾਕਰਾ ਕਰਨਾ ਚਾਹੀਦਾ ਹੈ : ਪੁਲਿਸ ਕਮਿਸ਼ਨਰ ਸਿੱਧੂ
ਪੁਲਿਸ ਲਾਈਨਜ਼ 'ਚ ਮਨਾਇਆ ਗਿਆ ਪੁਲਿਸ ਸ਼ਹੀਦੀ ਦਿਹਾੜਾ ਲੁਧਿਆਣਾ, 21 ਅਕਤੂਬਰ : ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਥਾਨਕ ਪੁਲਿਸ ਲਾਈਨਜ਼ ਵਿਖੇ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸਿੱਧੂ ਵਲੋਂ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ 'ਤੇ ਟਾਕਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ....
ਡੀ.ਸੀ., ਨਗਰ ਨਿਗਮ ਕਮਿਸ਼ਨਰ ਨੇ 'ਦਾਨ ਉਤਸਵ' ਤਹਿਤ ‘ਵੰਡ ਮੁਹਿੰਮ’ ਦੀ ਕੀਤੀ ਸ਼ੁਰੂਆਤ
ਦਾਨ ਉਤਸਵ' ਦੌਰਾਨ ਵਸਨੀਕਾਂ ਵੱਲੋਂ 50,000 ਤੋਂ ਵੱਧ ਕੱਪੜੇ, 3000 ਖਿਡੌਣੇ, 2000 ਜੁੱਤੇ, 1200 ਬਿਸਤਰੇ, 800 ਬਰਤਨ, 2000 ਉਪਕਰਣ, ਕਰਿਆਨਾ, ਈ-ਵੇਸਟ ਆਦਿ ਦਾਨ ਕੀਤੇ ਗਏ ਦਾਨ ਕੀਤੀਆਂ ਵਸਤੂਆਂ ਹੁਣ ਵੱਖ-ਵੱਖ ਐਨ.ਜੀ.ਓਜ਼ ਰਾਹੀਂ ਲੋੜਵੰਦ ਵਿਅਕਤੀਆਂ ਵਿੱਚ ਵੰਡੀਆਂ ਜਾਣਗੀਆਂ ਲੁਧਿਆਣਾ, 21 ਅਕਤੂਬਰ : ਸੂਬੇ ਵਿੱਚ ਆਪਣੀ ਕਿਸਮ ਦੇ ਵਲੱਖਣ 'ਦਾਨ ਉਤਸਵ' ਵਿੱਚ ਹਿੱਸਾ ਲੈਂਦੇ ਹੋਏ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਨੀਵਾਰ ਨੂੰ ਇਨਡੋਰ ਸਟੇਡੀਅਮ....