ਮਾਲਵਾ

ਹਲਕਾ ਦੱਖਣੀ 'ਚ ਰੈਵੇਨਿਊ ਕੈਂਪ ਦੌਰਾਨ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਨਿਪਟਾਰਾ
ਵਿਧਾਇਕ ਛੀਨਾ ਦੇ ਨਾਲ ਡਿਪਟੀ ਕਮਿਸ਼ਨਰ ਬਿਨੈਕਾਰਾਂ ਦੇ ਹੋਏ ਰੂ-ਬਰੂ ਲੰਬਿਤ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ* ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਮੁੱਖ ਟੀਚਾ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਲੁਧਿਆਣਾ, 21 ਅਕਤੂਬਰ : ਲੋਕਾਂ ਦੀ ਲੰਬਿਤ ਅਰਜ਼ੀਆਂ ਦੇ ਜਲਦ ਨਿਪਟਾਰੇ ਅਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਨਿਰਮਲ ਪੈਲੇਸ, ਨੇੜੇ ਲੋਹਾਰਾ ਪੁਲੀ ਵਿਖੇ ਮੈਗਾ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 21 ਅਕਤੂਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜੋ 15 ਨਵੰਬਰ 2023 ਤੱਕ ਜਾਰੀ ਰਹੇਗਾ ਹੈ ਅਤੇ ਮਿਤੀ 05 ਦਸੰਬਰ 2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਹੈ। ਉਨ੍ਹਾਂ ਦੱਸਿਆ ਕਿ ਹਰੇਕ 21 ਸਾਲ....
ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਪੁਲੀਸ ਮੁਲਾਜ਼ਮਾਂ ਨੇ ਦਿੱਤੀ ਸ਼ਹਾਦਤਾਂ: ਡਾ. ਰਵਜੋਤ ਗਰੇਵਾਲ
ਜ਼ਿਲ੍ਹਾ ਪੁਲੀਸ ਮੁਖੀ ਨੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਦੀਆਂ ਮੁਸ਼ਕਲਾਂ ਸੁਣੀਆਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਮਹੱਦੀਆਂ ਵਿਖੇ ਮਨਾਇਆ ਗਿਆ ਪੁਲੀਸ ਸ਼ਹੀਦੀ ਦਿਵਸ ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਸ਼ਹੀਦ ਪੁਲੀਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ ਫ਼ਤਹਿਗੜ੍ਹ ਸਾਹਿਬ, 21 ਅਕਤੂਬਰ : ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ....
ਜਿਲ੍ਹਾ ਕਚਹਿਰੀਆਂ,ਬਰਨਾਲਾ ਵਿਖੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ
ਬਰਨਾਲਾ, 21 ਅਕਤੂਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀ ਹਦਾਇਤਾਂ ਅਤੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਸ੍ਰੀ ਬੀ.ਬੀ.ਐੱਸ.ਤੇਜੀ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਅਤੇ ਸ੍ਰੀ ਗੁਰਬੀਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਦੇਖ ਰੇਖ ਹੇਠ ਜਿਲ੍ਹਾ ਕਚਹਿਰੀਆਂ,ਬਰਨਾਲਾ ਵਿਖੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ....
ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਹਨ ਵੱਡੀਆਂ ਕੁਰਬਾਨੀਆਂ, ਜ਼ਿਲ੍ਹਾ ਪੁਲਿਸ ਮੁਖੀ
ਬਰਨਾਲਾ, 21 ਅਕਤੂਬਰ : ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਬਦੌਲਤ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਕਰਕੇ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁੱਖੀ ਨੇ ਅੱਜ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਸਮਾਗਮ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਸੰਦੀਪ ਮਲਿਕ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਅਤੇ ਸ਼ਾਨਾਮੱਤਾ ਹੈ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਸਪੈਸ਼ਲ ਡਰਾਇਵ ਤਹਿਤ ਸੈਮੀਨਾਰਾਂ ਦਾ ਆਯੋਜਨ
ਬਰਨਾਲਾ, 21 ਅਕਤੂਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਿਤੀ 01.10.2023 ਨੂੰ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਲਾਂਚ ਕੀਤੀ ਗਈ। ਇਸ ਮੌਕੇ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ....
ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਹਰਿਆਵਲ ਮੁਹਿੰਮ ਤਹਿਤ ਲਾਏ ਗਏ ਵੱਡੀ ਗਿਣਤੀ ਪੌਦੇ
ਤਪਾ, 21 ਅਕਤੂਬਰ : ਐਮ.ਐਲ.ਏ. ਸ. ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਚਲਾਈ ਜਾ ਰਹੀ ਹਰਿਆਵਲ ਮੁਹਿੰਮ ਤਹਿਤ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਰਾਊਡ ਗਲਾਸ ਫਾਊਡੇਸ਼ਨ ਅਤੇ ਪੰਚਾਇਤੀ ਵਿਭਾਗ ਦੇ ਸਹਿਯੋਗ ਨਾਲ 1000 ਤੋਂ ਵੱਧ ਬੂਟੇ ਲਗਾਏ ਗਏ। ਇਹ ਪੌਦੇ ਰਾਊਂਡ ਗਲਾਸ ਫਾਉਂਡੇਸ਼ਨ ਵਲੋਂ ਮੁਫ਼ਤ ਦਿੱਤੇ ਗਏ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਮਨਰੇਗਾ ਕਾਮਿਆਂ ਰਾਹੀਂ ਪੌਦੇ ਲਗਵਾਏ ਗਏ। ਇਸ ਮੌਕੇ ਐਮ.ਐਲ.ਏ. ਸ. ਲਾਭ ਸਿੰਘ ਉਗੋਕੇ ਵਲੋਂ ਰਵੀ ਢਿੱਲਵਾਂ, ਬਿੰਦਰ ਢਿੱਲਵਾਂ ਤੇ ਟੀਮ ਹਾਜ਼ਰ ਰਹੀ।....
ਡੀਐਸਪੀ ਗਮਦੂਰ ਸਿੰਘ ਚਹਿਲ ਨੇ ਵਧਾਇਆ ਬਰਨਾਲਾ ਪੁਲਿਸ ਦਾ ਮਾਣ
ਸੂਬਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਟਪੁੱਟ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਬਰਨਾਲਾ, 21 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ- ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ 2023' ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਡੀ ਐਸ ਪੀ (ਡੀ) ਬਰਨਾਲਾ ਸ. ਗਮਦੂਰ ਸਿੰਘ ਚਹਿਲ ਨੇ ਸ਼ਾਟਪੁੱਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 'ਖੇਡਾਂ ਵਤਨ ਪੰਜਾਬ 2023' ਦੇ....
ਸਰਫੇਸ ਸੀਡਰ ਲਈ ਸਬਸਿਡੀ ਲਈ ਸਾਰੀਆਂ ਅਰਜੀਆਂ ਪ੍ਰਵਾਨ : ਡਿਪਟੀ ਕਮਿਸ਼ਨਰ
ਕਿਸਾਨ ਤੁਰੰਤ ਕਰਨ ਖਰੀਦ ਫਾਜਿ਼ਲਕਾ, 21 ਅਕਤੂਬਰ : ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਹੈ ਕਿ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ ਸਰਫੇਸ਼ ਸੀਡਰ ਸਬਸਿਡੀ ਤੇ ਖਰੀਦਣ ਲਈ ਜਿੰਨ੍ਹਾ ਵੀ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੇ ਆਨਲਾਈਨ ਅਰਜੀ ਦਿੱਤੀ ਸੀ, ਉਹ ਸਾਰੀਆਂ ਅਰਜੀਆਂ ਪ੍ਰਵਾਨ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਹੁਣ ਕਿਸਾਨ ਇਹ ਮਸ਼ੀਨਾਂ ਜਲਦ ਖਰੀਦ ਕਰ ਲੈਣ, ਤਾਂ ਜ਼ੋ ਇੰਨ੍ਹਾਂ ਨਾਲ ਪਰਾਲੀ....
ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਦੇਸ਼ ਖਾਤਰ ਜਾਨਾ ਕੁਰਬਾਨਾਂ ਕਰਨ ਵਾਲੇ ਸ਼ਹੀਦਾਂ *ਤੇ ਸਾਨੂੰ ਹਰ ਇਕ ਨੂੰ ਮਾਣ- ਡਿਪਟੀ ਕਮਿਸ਼ਨਰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਖਾਤਿਰ ਜਾਨਾਂ ਵਾਰਨ ਵਾਲਿਆਂ ਨੂੰ ਕਰਦੇ ਹਾਂ ਸਿਜਦਾ-ਐਸ.ਐਸ.ਪੀ ਫ਼ਾਜ਼ਿਲਕਾ, 21 ਅਕਤੂਬਰ : ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।....
ਸ਼ਹੀਦੀ ਦਿਵਸ ਮੌਕੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਦਾ ਆਯੋਜਨ
ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ : ਆਈ.ਜੀ. ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਲੈ ਰਹੇ ਹਾਂ ਸਾਹ : ਐਸਐਸਪੀ ਫਰੀਦਕੋਟ 21 ਅਕਤੂਬਰ : ਪੁਲਿਸ ਲਾਈਨ ਫ਼ਰੀਦਕੋਟ ਵਿਖੇ ਅੱਜ ਪੁਲਿਸ ਸ਼ਹੀਦੀ ਦਿਵਸ ਮੌਕੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਆਈ.ਜੀ. ਸ. ਗੁਰਸ਼ਰਨ ਸਿੰਘ ਸੰਧੂ ਅਤੇ ਸੈਸ਼ਨ ਜੱਜ....
ਡੀ.ਸੀ. ਫਰੀਦਕੋਟ ਨੇ ਸਕੂਲ ਮੁੱਖੀਆਂ ਨਾਲ ਡਰੱਗ ਫ੍ਰੀ ਪੰਜਾਬ ਮੁਹਿੰਮ ਤਹਿਤ ਕੀਤੀ ਵਿਸ਼ੇਸ਼ ਮੀਟਿੰਗ
ਮਹੀਨੇ ਵਿੱਚ ਘੱਟੋਂ ਘੱਟ ਦੋ ਵਾਰ ਅਧਿਆਪਕ-ਮਾਪੇ ਮਿਲਣੀ ਕਰਵਾਉਣ ਸਕੂਲ ਮੁੱਖੀ-ਡਿਪਟੀ ਕਮਿਸ਼ਨਰ ਬੱਚਿਆ ਵਿੱਚ ਨਸ਼ਿਆ ਦੀ ਰੋਕਥਾਮ ਲਈ ਕੀਤੀ ਗਈ ਵਿਚਾਰ ਚਰਚਾ ਫ਼ਰੀਦਕੋਟ, 21 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਡਰੱਗ ਫ੍ਰੀ ਪੰਜਾਬ ਮੁਹਿੰਮ ਦਾ ਜਾਇਜਾ ਲੈਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਸ.ਐਸ.ਪੀ. ਸ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ, ਸਿਵਲ....
ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰ ਖੇਡਾਂ ਦੌਰਾਨ ਵਾਲੀਬਾਲ ਲੜਕਿਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਜਾਰੀ
ਫਰੀਦਕੋਟ 21 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ ਚਾਰ ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਹਨ। ਇਸ ਮੌਕੇ ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਵਾਲੀਬਾਲ (ਸਮੈਸ਼ਿੰਗ) ਦੇ ਇਹ ਖੇਡ ਮੁਕਾਬਲੇ ਅੰਡਰ 14, ਅੰਡਰ 17, ਅੰਡਰ 21, 21 ਤੋਂ 30....
ਪਿੰਡ ਖੋਸਾ ਕੋਟਲਾ ’ਚ ਦੋ ਧਿਰਾਂ ਵਿਚਾਲੇ ਖੂਨੀ ਝੜੱਪ, ਸਰਪੰਚ ਸਮੇਤ ਦੋ ਦਾ ਕਤਲ
ਮੋਗਾ, 20 ਅਕਤੂਬਰ : ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਵਿਚ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜੱਪ ਵਿਚ ਸਰਪੰਚ ਸਮੇਤ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਧਿਰਾਂ ਵਿਚਾਲੇ ਰੱਜ ਕੇ ਗੋਲੀਆਂ ਚੱਲੀਆਂ ਜਿਸ ਵਿਚ ਇਹ ਮੌਤਾਂ ਹੋਈਆਂ ਹਨ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚ ਗੋਲੀ ਚੱਲੀ ਸੀ। ਇਸ ਵਿਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ....
ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ਚ ਬੇਅਦਬੀ ਦੀ ਘਟਨਾ ਵਾਪਰੀ, ਐਡਵੋਕੇਟ ਧਾਮੀ ਵੱਲੋਂ ਨਿੰਦਾ
ਪਟਿਆਲਾ, 20 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅੱਗ ਲਗਾਈ । ਘਟਨਾ ਦਾ ਪਤਾ ਲੱਗਣ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ 'ਚ....