ਮਾਲਵਾ

ਜੇਕਰ 48 ਘੰਟਿਆਂ 'ਚ ਝੋਨਾ ਨਾ ਚੁੱਕਿਆ ਗਿਆ ਤਾਂ ਪੰਜਾਬ ਦੀਆਂ ਸਾਰੀਆਂ ਮੰਡੀਆਂ 'ਚ ਧਰਨਾ ਦੇਵਾਂਗੇ : ਰਾਜਾ ਵੜਿੰਗ
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਜ਼ਮੀਨੀ ਹਕੀਕਤ ਜਾਣਨ ਲਈ ਨਾਭਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਕਿਸਾਨਾਂ ਨੇ ਝੋਨਾ ਨਾ ਬੀਜੇ ਜਾਣ ਕਾਰਨ ਸੂਬਾ ਸਰਕਾਰ ਪ੍ਰਤੀ ਅਸੰਤੁਸ਼ਟਤਾ ਪ੍ਰਗਟਾਈ ਪਟਿਆਲਾ, 18 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਰੋਹਟੀ ਬਸਤਾ ਅਤੇ ਨਾਭਾ ਅਨਾਜ ਮੰਡੀ ਸਮੇਤ ਪਟਿਆਲਾ ਜ਼ਿਲ੍ਹੇ ਦੀਆਂ ਪਿੰਡਾਂ ਦੀਆਂ ਮੰਡੀਆਂ ਦਾ....
ਸਾਬਕਾ ਕਾਂਗਰਸੀ ਐਮਐਲਏ ਕੁਲਬੀਰ ਜ਼ੀਰਾ ਨੂੰ ਮਿਲੀ ਜ਼ਮਾਨਤ 
ਫਿਰੋਜ਼ਪੁਰ, 18 ਅਕਤੂਬਰ : ਸਾਬਕਾ ਕਾਂਗਰਸੀ ਐਮ ਐਲ ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਕੁਲਬੀਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਲਬੀਰ ਜ਼ੀਰਾ 'ਤੇ BDPO ਦਫਤਰ ਦੇ ਬਾਹਰ ਧਰਨਾ ਲਾਉਣ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ 'ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬੀਤੇ ਕੱਲ੍ਹ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।
ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਭਲਕੇ ਇੰਟਰ ਪੌਲੀਟੈਕਨਿਕ ਖੇਡਾਂ ਦੀ ਸ਼ੁਰੂਆਤ
ਹਲਕਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ 19-20 ਅਕਤੂਬਰ ਦੋ ਦਿਨਾਂ ਖੇਡ ਮੇਲੇ ਦੌਰਾਨ ਖੋ-ਖੋ ਅਤੇ ਕਬੱਡੀ ਦੀਆਂ ਦੋ ਦਰਜ਼ਨ ਦੇ ਕਰੀਬ ਟੀਮਾਂ ਆਪਣੇ ਜੌਹਰ ਵਿਖਾਉਣਗੀਆਂ : ਪ੍ਰਿੰਸੀਪਲ ਮਨੋਜ ਜਾਂਬਲਾ ਲੁਧਿਆਣਾ, 18 ਅਕਤੂਬਰ : ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਵਿਖੇ ਭਲਕੇ 19 ਤੇ 20 ਅਕਤੂਬਰ ਨੂੰ ਦੋ ਰੋਜ਼ਾ ਅੰਤਰ ਬੁਹਤ ਕਨੀਕੀ ਕਾਲਜ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ....
ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 'ਚ ਸੜਕਾਂ ਨਿਰਮਾਣ ਕਾਰਜਾਂ ਦਾ ਉਦਘਾਟਨ
73 ਲੱਖ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਮੁਕੰਮਲ ਹੋਣ 'ਤੇ ਗੁਰੂ ਵਿਹਾਰ ਦੇ ਹੌਜਰੀ ਵਰਗ ਨੂੰ ਮਿਲੇਗੀ ਵੱਡੀ ਰਾਹਤ : ਗਰੇਵਾਲ ਲੁਧਿਆਣਾ, 18 ਅਕਤੂਬਰ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 6 ਵਿੱਚ ਸਥਿਤ ਗੁਰੂ ਵਿਹਾਰ ਹੌਜਰੀ ਕੰਪਲੈਕਸ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਗੁਰੂ ਵਿਹਾਰ ਦਾ ਇਹ ਇਲਾਕਾ ਜਿਆਦਾਤਰ ਵਪਾਰੀ ਵਰਗ ਨਾਲ ਜੁੜਿਆ ਹੋਇਆ ਹੈ ਅਤੇੇ ਹੋਜਰੀ ਨਾਲ....
ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਥਿਆਰਬੰਦ ਬਲਾਂ ਦੀਆਂ ਮਹਾਨ ਕੁਰਬਾਨੀਆਂ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ : ਜੌੜਾਮਾਜਰਾ
ਕੈਬਨਿਟ ਮੰਤਰੀ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ* ਮਾਨ ਸਰਕਾਰ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਲੁਧਿਆਣਾ, 18 ਅਕਤੂਬਰ : ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਮਾਨ ਦੀ ਅਗਵਾਈ....
ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਮੁੱਲਾਂਪੁਰ ਦਾਖਾ ਚ ਖੂਨਦਾਨ ਕੈਂਪ ਲਗਾਇਆ
ਚੇਅਰਮੈਨ ਮੋਹੀ , ਡਾਕਟਰ ਕੰਗ ,ਹਰਨੇਕ ਛਪਾਰ, ਬਲੋਰਾ ਸਿੰਘ ਮੁੱਲਾਂਪੁਰ ਤੇ ਮੋਹਨ ਸਿੰਘ ਮਾਜਰੀ ਨੇ ਖੂਨਦਾਨ ਕੀਤਾ ਮੁੱਲਾਂਪੁਰ ਦਾਖਾ, 18 ਅਕਤੂਬਰ( ਸਤਵਿੰਦਰ ਸਿੰਘ ਗਿੱਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਜਨਮ ਦਿਨ ਹੈ,ਇਸ ਕਰਕੇ ਅੱਜ ਜਾਣੀਕਿ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਹਲਕਿਆਂ ਚ ਆਪ ਆਗੂਆਂ ਵਲੋ ਖੂਨਦਾਨ ਕੈਂਪ ਲਗਾਏ ਗਏ। ਇਸ ਕੜੀ ਤਹਿਤ ਅੱਜ ਹਲਕਾ ਦਾਖਾ ਦੇ ਇੰਚਾਰਜ ਡਾਕਟਰ ਕੇ ਐਨ ਐਸ ਕੰਗ ਦੀ ਅਗਵਾਈ ਵਿੱਚ ਮੁੱਲਾਂਪੁਰ ਦਾਖਾ ਸ਼ਹਿਰ ਦੇ ਗੁਰਮਿਤ ਭਵਨ ਚ ਖੂਨਦਾਨ ਕੈਂਪ....
ਜੀ ਆਇਆਂ ਨੂੰ ਮੁੱਲਾਂਪੁਰ ਦਾਖਾ ਦਾ ਵਾਰਡ ਨੰਬਰ 11 ਚ ਗੰਦ ਦਾ ਢੇਰ ਤੁਹਾਡਾ ਸਵਾਗਤ ਕਰਦਾ ਹੈ!
ਆਪ ਵਾਲੇ ਮੁੱਖ ਮੰਤਰੀ ਦਾ ਜਨਮ ਦਿਨ ਮਨਾਉਣ ਚ ਮਸ਼ਰੂਫ ਮੁੱਲਾਂਪੁਰ ਦਾਖਾ, 18 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਜਿੱਥੇ ਸਮੁੱਚੇ ਪੰਜਾਬ ਦੇ ਆਮ ਆਦਮੀ ਪਾਰਟੀ ਵਾਲੇ ਜਨਮ ਦਿਨ ਮਨਾ ਰਹੇ ਹਨ ਉਥੇ ਮੁੱਲਾਂਪੁਰ ਦਾਖਾ ਦੇ ਵਾਰਡ ਨੰਬਰ 11 ਅਤੇ ਵਾਰਡ ਨੰਬਰ 1 ਦੇ ਬਿਲਕੁਲ ਵਿਚਕਾਰ ਚ ਗੁਰਮਤਿ ਭਵਨ ਨੂੰ ਜੋੜਦੀ ਸੜਕ ਤੇ ਗੰਦ ਦਾ ਵੱਡਾ ਢੇਰ ਜਿੱਥੇ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਉਥੇ ਇਸ ਢੇਰ ਤੇ ਲਾਗੇ ਮਾਰਦਾ ਮੁਸ਼ਕ ਲੋਕਾਂ ਵਾਸਤੇ ਸਿਰਦਰਦੀ ਦਾ....
ਵਿਦਿਆਰਥੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਸੁਚੇਤ
ਪਰਾਲੀ ਫੂਕਣ ਦੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣਗੇ ਹਾਮਝੇੜੀ ਸਕੂਲ ਦੇ ਵਿਦਿਆਰਥੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵਿਦਿਆਰਥੀਆਂ ਵੱਲੋਂ ਪਰਾਲੀ ਸਾੜਨ ਵਿਰੁੱਧ ਪ੍ਰਚਾਰ ਕਰਨ ਦਾ ਭਰੋਸਾ ਪਟਿਆਲਾ, 18 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀ ਪਰਾਲੀ ਨੂੰ ਫੂਕਣ ਕਰਕੇ ਸਾਡੇ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ ਹਨ। ਅਜਿਹਾ ਉਸ ਵੇਲੇ ਸਾਹਮਣੇ ਆਇਆ ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਪਣੇ ਫੀਲਡ ਦੌਰੇ ਮੌਕੇ ਹਾਮਝੇੜੀ ਦੇ ਸਰਕਾਰੀ ਸੈਲਫ਼ ਸਮਾਰਟ ਸਕੂਲ....
ਪਰਾਲੀ ਪ੍ਰਬੰਧਨ ਲਈ ਪਿੰਡ ਗਨੋਰ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਮਿਲਣ ਵਾਲੀ ਸਬਸਿਡੀ ਸਬੰਧੀ ਦਿੱਤੀ ਜਾਣਕਾਰੀ ਸਨੌਰ/ਪਟਿਆਲਾ, 18 ਅਕਤੂਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਸਰਕਲ ਸਨੌਰ ਦੇ ਪਿੰਡ ਗਨੋਰ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਸਥਾਰ ਅਫ਼ਸਰ ਰਜਿੰਦਰ ਕੁਮਾਰ ਨੇ ਕਿਹਾ ਕਿ ਝੋਨੇ ਦੀ ਫ਼ਸਲ ਕੰਬਾਈਨ ਨਾਲ ਕੱਟਣ ਤੋਂ....
ਤਿਉਹਾਰੀ ਸੀਜ਼ਨ ਦੌਰਾਨ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ : ਵਧੀਕ ਡਿਪਟੀ ਕਮਿਸ਼ਨਰ
ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ ਵੱਡੇ ਪੱਧਰ ਉੱਪਰ ਕਰੇਗਾ ਮਠਿਆਈਆਂ/ਖਾਧ ਪਦਾਰਥਾਂ ਦੀ ਸੈਂਪਲਿੰਗ ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਜਾਰੀ ਕੀਤੇ ਆਦੇਸ਼ ਮੋਗਾ, 18 ਅਕਤੂਬਰ : ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ 10 ਹਜ਼ਾਰ ਏਕੜ ਖੇਤਾਂ ਦੀ ਪਰਾਲੀ ਪ੍ਰਬੰਧਨ ਬੇਲਰਾਂ ਨਾਲ ਕਰਨ ਦਾ ਟੀਚਾ
ਪਿਛਲੇ ਸਾਲ 5052 ਖੇਤਾਂ ਵਿੱਚ ਚੱਲੇ ਸਨ ਬੇਲਰ ਅਤੇ ਰੇਕ ਕਿਸਾਨ ਆਪਣੇ ਨੇੜਲੀਆਂ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਨ : ਡਿਪਟੀ ਕਮਿਸ਼ਨਰ ਮੋਗਾ, 18 ਅਕਤੂਬਰ : ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਰਹਿੰਦ- ਖੂਹੰਦ (ਪਰਾਲੀ) ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਯਤਨਸ਼ੀਲ ਪ੍ਰਸ਼ਾਸ਼ਨ ਵੱਲੋਂ ਐਤਕੀਂ 10 ਹਜ਼ਾਰ ਏਕੜ ਖੇਤਾਂ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬੇਲਰ ਅਤੇ ਰੇਕ ਨਾਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦਿਸ਼ਾ ਵਿੱਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਪੈਂਦੀਆਂ....
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਲਗਾਇਆ ਗਿਆ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਸਬੰਧੀ ਗਾਈਡੈਂਸ ਸੈਮੀਨਾਰ
ਮੋਗਾ, 18 ਅਕਤੂਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਸਬੰਧੀ ਸੂਚਨਾ ਦੇਣ ਲਈ ਸਕੂਲਾਂ/ਕਾਲਜਾਂ ਵਿੱਚ ਗਾਇਡੈਂਸ ਸੈਮੀਨਾਰ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਇੱਕ ਚੰਗਾ ਕਰੀਅਰ ਬਨਾਉਣ ਲਈ ਗਾਈਡੈਂਸ ਮਿਲ ਸਕੇ। ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਵਿਖੇ ਇੱਕ....
ਬਲਾਕ ਪੱਧਰੀ ''ਮੇਰੀ ਮਿੱਟੀ ਮੇਰਾ ਦੇਸ਼'' ਪ੍ਰੋਗਰਾਮਾਂ ਦਾ ਆਯੋਜਨ
ਨੌਜਵਾਨਾਂ ਨੂੰ ਵਿਰਸੇ ਅਤੇ ਪੁਰਾਣਿਕ ਪਰੰਪਰਾਵਾਂ ਦੇ ਬਾਰੇ ਜਾਣਕਾਰੀ ਦੇਣ ਲਈ ਸੱਭਿਆਚਾਰਕ ਪ੍ਰੋਗਰਾਮਾਂ ਦਾ ਵੀ ਕੀਤਾ ਆਯੋਜਨ ਮੋਗਾ, 18 ਅਕਤੂਬਰ : ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ''ਮੇਰੀ ਮਿੱਟੀ ਮੇਰਾ ਦੇਸ਼'' ਮੁਹਿੰਮ ਨੂੰ ਸਮਰਪਿਤ ਬਲਾਕ ਪੱਧਰੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਨੋਰਥ ਜ਼ੋਨ ਕਲਾ ਕੇਂਦਰ ਪਟਿਆਲਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਸਹਿਯੋਗ ਨਾਲ ਆਯੋਜਿਤ ਇਨ੍ਹਾਂ ਪ੍ਰੋਗਰਾਮਾਂ ਵਿੱਚ ਬਲਾਕ ਪੱਧਰ ਤੇ ਵੱਖ-ਵੱਖ ਪਿੰਡਾਂ ਤੋਂ ਇਕੱਠੀ ਕੀਤੀ ਗਈ ਮਿੱਟੀ ਨੂੰ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੂੰਹ ਢੱਕ ਕੇ ਸਕੂਟਰ/ਮੋਟਰਸਾਈਕਲ ਚਲਾਉਣ 'ਤੇ ਲਗਾਈ ਪਾਬੰਦੀ
ਮੋਗਾ, 18 ਅਕਤੂਬਰ : ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ। ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ....
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ 'ਤੇ
ਸਕੂਲੀ ਬੱਚਿਆਂ ਦੇ ਕਰਵਾਏ ਭਾਸ਼ਣ, ਲੇਖ, ਪੇਟਿੰਗ, ਪੋਸਟਰ ਤੇ ਸੁੰਦਰ ਲਿਖਾਈ ਮੁਕਾਬਲੇ ਮੋਗਾ, 18 ਅਕਤੂਬਰ : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਮੋਗਾ ਦੀਆਂ ਟੀਮਾਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਨਾ ਜਲਾਉਣ ਲਈ ਪਿੰਡ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ ਤਾਂ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਇ ਇਸਨੂੰ ਖੇਤਾਂ ਵਿੱਚ ਹੀ ਮਿਲਾਉਣ ਨੂੰ ਤਰਜੀਹ ਦੇਣ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। ਵਾਤਾਵਰਨ ਪੱਖੀ ਸਬਸਿਡੀ ਯੁਕਤ ਮਸ਼ੀਨਾਂ....