ਮਾਲਵਾ

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪੋਲਿੰਗ ਬੂਥਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01-01-2024 ਦੀ ਯੋਗਤਾ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਲਈ ਬੂਥ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਤੇ 04-11-2023 (ਸ਼ਨੀਵਾਰ), 05.11.2023 (ਐਤਵਾਰ), 02.12.2023 (ਸ਼ਨੀਵਾਰ) ਅਤੇ ਮਿਤੀ 03.12.2023....
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ 130.53 ਕਰੋੜ ਰੁਪਏ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 70953 ਮੀਟਰਿਕ ਟਨ ਝੋਨੇ ਵਿੱਚੋਂ 67654 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 21809 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 10 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 70 ਹਜ਼ਾਰ 953 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 67 ਹਜ਼ਾਰ 654 ਮੀਟਰਿਕ ਟਨ ਝੋਨੇ ਦੀ....
ਪੰਜਾਬੀ ਭਾਸ਼ਾ 'ਚ ਨਾਮ ਬੋਰਡ ਲਿਖਣ ਲਈ 21 ਨਵੰਬਰ ਤੱਕ ਦਾ ਇੱਕ ਮੌਕਾ ਹੋਰ
ਬਰਨਾਲਾ,10 ਅਕਤੂਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਕਈ ਤਰ੍ਹਾਂ ਦੇ ਹੋਰ ਉਪਰਾਲੇ ਕਰਨ ਦੇ ਨਾਲ ਨਾਲ ਰਾਜ ਦੇ ਸਮੂਹ ਸਰਕਾਰੀ,ਅਰਧ ਸਰਕਾਰੀ ਦਫਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਪੰਜਾਬੀ ਭਾਸ਼ਾ(ਗੁਰਮੁਖੀ....
ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 23  ਅਕਤੂਬਰ ਨੂੰ: ਜ਼ਿਲ੍ਹਾ ਮੈਜਿਸਟ੍ਰੇਟ
ਲਾਈਸੈਂਸ ਲੈਣ ਲਈ ਸੇਵਾ ਕੇਂਦਰ 'ਤੇ 16 ਤੋਂ 18 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਆਰਜ਼ੀ ਲਾਇਸੈਂਸ ਧਾਰਕ ਹੀ ਵੇਚ ਸਕਣਗੇ ਪਟਾਕੇ ਬਰਨਾਲਾ, 10 ਅਕਤੂਬਰ : ਦੀਵਾਲੀ/ਗੁਰਪੁਰਬ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 23 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ....
ਸੰਘੇੜਾ ਵਾਸੀ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸਰੋਤ
ਪਿਛਲੇ ਤਿੰਨ ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ 50 ਏਕੜ ਦੀ ਖੇਤੀ ਰਸਾਇਣਾਂ ਦਾ ਖਰਚਾ ਘਟਿਆ, ਫ਼ਸਲ ਦਾ ਝਾੜ ਵਧਿਆ ਬਰਨਾਲਾ, 10 ਅਕਤੂਬਰ : ਜ਼ਿਲ੍ਹਾ ਬਰਨਾਲਾ ਦੇ ਕੋਠੇ ਕੁਰੜ ਵਾਲੇ (ਪਿੰਡ ਸੰਘੇੜਾ) ਦੇ ਵਾਸੀ ਦੋ ਭਰਾਵਾਂ ਦੀ ਜੋੜੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣੀ ਹੈ। ਕਿਸਾਨ ਹਰਭਜਨ ਸਿੰਘ ਅਤੇ ਮਲਕੀਤ ਸਿੰਘ ਪੁੱਤਰ ਸ. ਗੁਰਮੇਲ ਸਿੰਘ ਵਾਸੀ ਕੋਠੇ ਕੁਰੜ ਵਾਲੇ (ਪਿੰਡ ਸੰਘੇੜਾ) ਕਰੀਬ 50 ਏਕੜ ਵਿੱਚ ਖੇਤੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਿਛਲੇ 3....
ਫਰਵਾਹੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸ਼ਾਖਾਵਾਂ ਦਾ ਦੌਰਾ
ਵੱਖ ਵੱਖ ਵਿਭਾਗਾਂ ਤੇ ਸ਼ਾਖਾਵਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ ਬਰਨਾਲਾ, 10 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੁਨਮਦੀਪ ਕੌਰ ਅਤੇ ਐਸਐਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਟੂਡੈਂਟਸ ਪੁਲਿਸ ਕੈਡਿਟ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੀਆਂ ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਵਲੋਂ ਸੇਵਾ ਕੇਂਦਰ ਦੀਆਂ....
ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ 
ਕਿਸੇ ਵੀ ਤਰ੍ਹਾਂ ਦੀ ਮਾਨਸਿਕ ਪ੍ਰੇਸ਼ਾਨੀ ਹੋਣ ‘ਤੇ ਇਲਾਜ ਕਰਾਓ ਤੇ ਆਪਣੇ ਪਰਿਵਾਰ ਨਾਲ ਖੁੱਲ੍ਹ ਕੇ ਗੱਲ ਕਰੋ- ਡਾ. ਭੁੱਲਰ ਤਪਾ, 10 ਅਕਤੂਬਰ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜਨਲ ਹਸਪਤਾਲ ਤਪਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ ਤੇ ਇਸ ਮੌਕੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਨਰਸਿੰਗ ਵਿਦਿਆਰਥੀਆਂ ਦੇ ਨਾਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ....
ਬਰਨਾਲਾ ਵਿੱਚ ਨੈੱਟਬਾਲ­, ਬੈਡਮਿੰਟਨ ਤੇ ਟੈਬਲ ਟੈਨਿਸ ਦੇ ਸੂਬਾ ਪੱਧਰੀ ਮੁਕਾਬਲੇ ਸ਼ਾਨੋਂ-ਸ਼ੌਕਤ ਨਾਲ ਸ਼ੁਰੂ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕੀਤਾ ਮੁਕਾਬਲਿਆਂ ਦਾ ਰਸਮੀ ਆਗਾਜ਼ 15 ਅਕਤੂਬਰ ਤੱਕ ਚੱਲਣਗੇ ਰਾਜ ਪੱਧਰੀ ਮੁਕਾਬਲੇ ਬਰਨਾਲਾ, 10 ਅਕਤੂਬਰ : ਸੂਬਾ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2023' ਦੇ ਰਾਜ ਪੱਧਰੀ ਨੈੱਟਬਾਲ­, ਬੈਡਮਿੰਟਨ ਤੇ ਟੈਬਲ ਟੈਨਿਸ ਦੇ ਮੁਕਾਬਲੇ ਅੱਜ ਸ਼ਾਨੋਂ-ਸ਼ੌਕਤ ਨਾਲ ਸ਼ੁਰੂ ਹੋ ਗਏ ਹਨ। ਇਨ੍ਹਾਂ ਖੇਡ ਮੁਕਾਬਲਿਆਂ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਐੱਸ.ਡੀ ਕਾਲਜ ਬਰਨਾਲਾ....
ਸਫਾਈ ਦੀ ਮੁਹਿੰਮ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ
ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ ਫ਼ਰੀਦਕੋਟ 10 ਅਕਤੂਬਰ : ਫ਼ਰੀਦਕੋਟ ਨੂੰ ਸਾਫ਼ ਸੁਥਰਾ ਸ਼ਹਿਰ ਬਣਾਉਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਬੀਤੀ ਸ਼ਾਮ ਸਮੂਹ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਸਫਾਈ ਦੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਲਬੀਰ ਬਸਤੀ, ਅਮਰ ਆਸ਼ਰਮ ਅਤੇ ਡਾਲਫਿਨ ਚੌਂਕ ਦੇ ਨੇੜੇ ਕੂੜੇ ਦੇ ਢੇਰ....
ਫਰੀਦਕੋਟ-ਕੋਟਕਪੂਰਾ ਸੜਕ ਉੱਪਰ ਪੈਂਦੀਆਂ ਵੱਡੀਆਂ ਨਹਿਰਾਂ ਦੇ ਦੋਨਾਂ ਪੁਲਾਂ ਨੂੰ ਮੁੜ ਉਸਾਰਨ ਦੀ ਪ੍ਰਵਾਨਗੀ ਜਾਰੀ : ਵਿਧਾਇਕ ਸੇਖੋਂ
ਫ਼ਰੀਦਕੋਟ 10 ਅਕਤੂਬਰ : ਗੁਰਦਿੱਤ ਸਿੰਘ ਸੇਖੋਂ ਵਿਧਾਇਕ ਹਲਕਾ ਫਰੀਦਕੋਟ ਨੇ ਫਰੀਦਕੋਟ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬੜੇ ਲੰਮੇ ਸਮੇਂ ਤੋਂ ਉਹਨਾਂ ਦੇ ਹਲਕੇ ਫਰੀਦਕੋਟ ਨਿਵਾਸੀਆਂ ਵੱਲੋਂ ਫਰੀਦਕੋਟ-ਕੋਟਕਪੂਰਾ ਰੋਡ ਉੱਪਰ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਉੱਪਰ ਤੰਗ ਪੁਲਾਂ ਨੂੰ ਚੌੜਾ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ। ਜਿਸ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਫਰੀਦਕੋਟ-ਕੋਟਕਪੂਰਾ ਸੜਕ ਨੇੜੇ ਸੱਭਿਆਚਾਰਿਕ ਕੇਂਦਰ ਉੱਪਰ ਪੈਂਦੀਆਂ ਵੱਡੀਆਂ ਨਹਿਰਾਂ ਦੇ ਦੋਨਾਂ ਪੁਲਾਂ ਨੂੰ ਮੁੜ....
ਉਦਾਸੀ ਦੇ ਮਰੀਜਾਂ ਨੂੰ ਹੁਣ ਉਦਾਸ ਨਹੀਂ ਹੋਣ ਦਿੱਤਾ ਜਾਵੇਗਾ- ਡਿਪਟੀ ਕਮਿਸ਼ਨਰ
ਫ਼ਰੀਦਕੋਟ 10 ਅਕਤੂਬਰ : ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਫਰੀਦਕੋਟ ਜ਼ਿਲ੍ਹੇ ਵਿੱਚ ਉਦਾਸੀ (ਡਿਪਰੈਸ਼ਨ) ਦੇ ਮਰੀਜਾਂ ਦੀ ਕਾਊਂਸਲਿੰਗ ਲਈ ਇੱਕ ਵੱਖਰਾ ਉਪਰਾਲਾ ਸਿਵਲ ਹਸਪਤਾਲ ਫਰੀਦਕੋਟ ਵਿਖੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਕਾਊਂਸਲਰਜ਼ ਖੁਸ਼ਪ੍ਰੀਤ ਕੌਰ, ਬਲਵਿੰਦਰ ਕੁਮਾਰ, ਗੁਰਲੀਨ ਕੌਰ, ਹਰਿੰਦਰ ਸਿੰਘ, ਜਰਨੈਲ ਸਿੰਘ ਦੀ ਡਿਊਟੀ ਸੋਮਵਾਰ ਤੋਂ ਸ਼ੁੱਕਰਵਾਰ....
ਨਰਮੇ ਦੇ ਸਫਲ ਉਤਪਾਦਕ ਕਿਸਾਨ ਦੀ ਸਫਲਤਾ ਦੀ ਕਹਾਣੀ
ਪਿੰਡ ਸਾਬੂਆਣਾ ਦਾ ਅਸ਼ਵਨੀ ਕੁਮਾਰ 5 ਏਕੜ ਵਿਚੋਂ ਹੁਣ ਤੱਕ 30 ਕੁਇੰਟਲ ਨਰਮਾ ਚੁੱਗ ਚੁੱਕਾ ਹੈ ਸਮੇਂ ਸਿਰ ਨਹਿਰੀ ਪਾਣੀ ਮਿਲਣ ਲਈ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ ਫਾਜ਼ਿਲਕਾ 10 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਕਿਸਾਨ ਮੇਲਿਆਂ ਵਿੱਚ ਖੇਤੀ ਗਿਆਨ ਪ੍ਰਾਪਤ ਕਰਕੇ ਫਾਜ਼ਿਲਕਾ ਦੀ ਬਲਾਕ ਖੁਈਆ ਸਰਵਰ ਦੇ ਪਿੰਡ ਸਾਬੂਆਣਾ ਦਾ ਸਫਲ ਕਿਸਾਨ ਅਸ਼ਵਨੀ ਕੁਮਾਰ ਨੇ ਆਪਣੀ 5 ਏਕੜ ਜਮੀਨ ਵਿੱਚ ਨਰਮੇ ਦੀਆਂ ਦੋ ਕਿਸਮਾਂ ਦੀ ਬਿਜਾਈ ਕੀਤੀ। ਕਿਸਾਨ ਨੇ ਦੋ ਏਕੜ ਵਿੱਚ ਅਜੀਤ 177 ਅਤੇ....
ਅਗਾਂਹਵਧੂ ਕਿਸਾਨ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਕੇ ਪਰਾਲੀ ਦਾ ਕਰਦਾ ਹੈ ਖੇਤਾਂ ਵਿੱਚ ਨਿਪਟਾਰਾ
ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਅਗਾਂਹਵਧੂ ਕਿਸਾਨ ਸਿੰਗਾਰ ਚੰਦ ਫਾਜ਼ਿਲਕਾ 10 ਅਕਤੂਬਰ : ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਹਾ ਕੇ ਅਗਲੀ ਫਸਲ ਬੀਜਣ ਤਹਿਤ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਪਰਾਲੀ ਨੂੰ ਨਾ ਸਾੜਨ ਵਾਲੇ ਫਾਜ਼ਿਲਕਾ ਦੇ ਪਿੰਡ ਕਮਰੇ ਵਾਲਾ ਸਫਲ ਅਗਾਂਹਵਧੂ....
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 23 ਅਕਤੂਬਰ, ਜ਼ਿਲ੍ਹੇ ਦੇ ਗ੍ਰੈਜੂਏਟ ਪ੍ਰਾਰਥੀ ਉਠਾਉਣ ਲਾਭ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੈਜੁਏਟ ਯੁਵਕਾਂ ਲਈ ਮੁਫਤ ਕੋਰਸ ਹੈ ਫਾਜ਼ਿਲਕਾ 10 ਅਕਤੂਬਰ : ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ....
ਟੀਕਾਕਰਨ ਤੋਂ ਵਾਂਝੇ 0 ਤੋਂ 5 ਸਾਲ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ :ਸਿਵਲ ਸਰਜਨ
ਫਾਜ਼ਿਲਕਾ 10 ਅਕਤੂਬਰ : 9 ਅਕਤੂਬਰ ਤੋਂ 14 ਅਕਤੂਬਰ ਤੱਕ ਦੂਸਰਾ ਰਾਊਂਡ ਹੋਇਆ ਸ਼ੁਰੂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸਨਰ ਫਾਜ਼ਿਲਕਾ ਡਾਕਟਰ ਸੈਨੁ ਦੁੱਗਲ ਦੇ ਦਿਸਾ ਨਿਰਦੇਸਾਂ ਅਧੀਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੀ ਅਗਵਾਈ ਹੇਠ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ਚ ਰਹਿ ਗਏ ਪਾੜੇ ਨੂੰ ਪੂਰਨ ਲਈ 9 ਅਕਤੂਬਰ ਤੋਂ 14 ਅਕਤੂਬਰ ਤੱਕ ਵਿਸੇਸ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ....