ਮਾਲਵਾ

ਟੀਕਾਕਰਨ ਤੋਂ ਵਾਂਝੇ 0 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ : ਸਿਵਲ ਸਰਜਨ ਬਰਨਾਲਾ
ਤੀਬਰ ਮਿਸ਼ਨ ਇੰਦਰਧਨੁਸ਼ :9 ਅਕਤੂਬਰ ਤੋਂ 14 ਅਕਤੂਬਰ ਤੱਕ ਕੀਤਾ ਜਾਵੇਗਾ ਟੀਕਾਕਰਨ: ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ, 09 ਅਕਤੂਬਰ : ਸਿਹਤ ਮੰਤਰੀ ਪੰਜਾਬ ਡਾ.. ਬਲਵੀਰ ਸਿੰਘ ਅਤੇ ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ 0 ਤੋਂ 5 ਸਾਲ ਤੱਕ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ 'ਚ ਰਹਿ ਗਏ ਪਾੜੇ ਨੂੰ ਪੂਰਨ ਲਈ 9 ਅਕਤੂਬਰ ਤੋਂ 14 ਅਕਤੂਬਰ ਤੱਕ ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ....
ਬੱਸਾਂ ’ਚ ਅਸ਼ਲੀਲ ਗਾਣੇ ਚਲਾਉਣ ’ਤੇ ਮਨਾਹੀ, ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਰੋਕ
ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਮਨਾਹੀ ਹੁਕਮ ਜਾਰੀ ਬਰਨਾਲਾ, 9 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸ ਦੇ....
ਨਵੀਂ ਤਕਨੀਕ ਨਾਲ ਰੋਕਿਆਂ ਗੁਲਾਬੀ ਸੂੰਡੀ ਦਾ ਵਾਰ, 8 ਕੁਇੰਟਲ ਪ੍ਰਤੀ ਏਕੜ ਨਰਮੇ ਦਾ ਝਾੜ
ਪਿੰਡ ਬਜੀਦਪੁਰ ਕੱਟਿਆਂਵਾਲੀ ਦੇ ਕਿਸਾਨ ਦੀ ਸਫਲਤਾ ਦੀ ਕਹਾਣੀ ਫਾਜ਼ਿਲਕਾ, 9 ਅਕਤੂਬਰ : ਖੇਤੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੀ ਮਾਰ ਹੇਠ ਰਹਿੰਦੀ ਹੈ ਅਤੇ ਮੌਸਮ, ਬਿਮਾਰੀਆਂ ਤੇ ਕੀੜੇ ਮਕੌੜੇ ਖੇਤੀ ਲਈ ਚੁਣੌਤੀ ਬਣਦੇ ਹਨ। ਪਰ ਦੂਜ਼ੇ ਪਾਸੇ ਨਵੀਂਆਂ ਖੇਤੀ ਖੋਜਾਂ ਕਿਸਾਨਾਂ ਲਈ ਸਹਾਈ ਸਿੱਧ ਹੋ ਰਹੀਆਂ ਹਨ। ਅਜਿਹਾ ਹੀ ਵਰਤਾਰਾ ਹੋਇਆ ਹੈ ਪਿੰਡ ਬਜੀਦਪੁਰ ਕੱਟਿਆਂ ਵਾਲੀ ਵਿਚ ਜਿੱਥੇ ਇਕ ਛੋਟੇ ਕਿਸਾਨ ਨੇ ਨਵੀਂ ਤਕਨੀਕ ਦੀ ਵਰਤੋਂ ਕਰਦਿਆਂ ਨਰਮੇ ਦੀ ਫਸਲ ਤੇ ਗੁਲਾਬੀ ਸੂੰਡੀ ਦੇ ਹਮਲੇ ਨੂੰ ਪਛਾੜ ਕੇ ਨਰਮੇ....
ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 10 ਓਟ ਕਲੀਨਿਕ ਕਾਰਜਸ਼ੀਲ : ਡਾ: ਸੇਨੂ ਦੁੱਗਲ
ਨਸ਼ੇ ਦੇ ਰੋਗ ਤੋਂ ਪੀੜਤਾਂ ਨੂੰ ਇਲਾਜ ਕਰਵਾਉਣ ਦੀ ਅਪੀਲ ਪੀੜਤ ਦਾ ਇਲਾਜ ਮੁਫ਼ਤ ਹੋਵੇਗਾ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ ਫਾਜਿ਼ਲਕਾ, 9 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ ਦੋ ਨਸ਼ਾ ਮੁਕਤੀ ਕੇਂਦਰ ਅਤੇ 10ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ....
10 ਤੋਂ 13 ਅਕਤੂਬਰ 2023 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣਗੇ ਕਿਸਾਨ ਜਾਗਰੂਕਤਾ ਕੈਂਪ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ
ਫਾਜ਼ਿਲਕਾ 9 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਲਾ ਨੂੰ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਫਾਜ਼ਿਲਕਾ ਨੂੰ ਪ੍ਰਦੂਸ਼ਣ ਮੁਕਤ ਕੀਤਾ ਸਕੇ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਕੱਲ੍ਹ ਮਿਤੀ 10 ਅਕਤੂਬਰ 2023 ਦਿਨ ਮੰਗਲਵਾਰ ਨੂੰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਬਹਿਕ ਹਸਤਾ....
ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ  ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਾਜਿਲਕਾ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ
ਫਾਜਿਲਕਾ 9 ਅਕਤੂਬਰ : ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 9 ਅਕਤੂਬਰ 2023 ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਾਜਿਲਕਾ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਮਨਜੀਤ ਸਿੰਘ ਢੇਸੀ, ਐਸ.ਐਸ.ਪੀ. ਫਾਜਿਲਕਾ, ਸ੍ਰੀ ਨਰਿੰਦਰਪਾਲ ਸਿੰਘ ਸਵਨਾ ਐਮ.ਐਲ.ਏ ਹਲਕਾ ਫਾਜਿਲਕਾ, ਸ੍ਰੀ ਜਗਦੀਪ ਕੰਬੋਜ ਗੋਲਡੀ ਐਮ.ਐਲ.ਏ ਹਲਕਾ ਜਲਾਲਾਬਾਦ, ਡਾ. ਸੁਖਬੀਰ ਸਿੰਘ ਬੱਲ ਜਿਲ੍ਹਾ ਸਿੱਖਿਆ ਅਫਸਰ (ਡੀ.ਈ.ਓ.) ਫਾਜਿਲਕਾ, ਸ੍ਰੀ ਅਤੁਲ ਸੋਨੀ....
ਝੋਨੇ ਦੀ ਪਰਾਲੀ ਇੱਕ ਵੱਡਮੁੱਲੀ ਖਾਦ ਹੈ-ਹਰਪ੍ਰੀਤਪਾਲ ਕੌਰ
ਜਲਾਲਾਬਾਦ 9 ਅਕਤੂਬਰ : ਡਿਪਟੀ ਕਮਿਸ਼ਨਰ,ਫ਼ਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਇਨ ਸੀਟੂ ਸਟਰਾਅ ਮਨੈਜਮੈਂਟ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਫ਼ਾਜਿਲਕਾ ਡਾ.ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ, ਜਲਾਲਾਬਾਦ ਹਰਪ੍ਰੀਤਪਾਲ ਕੌਰ ਦੀ ਪ੍ਰਧਾਨਗੀ ਹੇਠ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਬਲਾਕ ਜਲਾਲਾਬਾਦ ਦੇ ਪਿੰਡ ਚੁੱਕ ਰੁਮ ਵਾਲਾ, ਕੀੜੀਆਂ ਵਾਲੀ, ਬਹਿਕ ਹਸਤਾ ਉਤਾੜ ਵਿਖੇ ਕੈਂਪ ਲਗਾਏ ਗਏ। ਸ੍ਰੀਅੰਸ਼ੁਲ ਬਾਸਲ ਨੇ ਕਿਸਾਨਾਂ....
ਸਪੀਕਰ ਸੰਧਵਾਂ ਨੇ  ਹਾਕੀ ਦੀ ਟੀਮ ਨੂੰ ਸੋਨ ਤਮਗਾ ਜਿੱਤਣ ਤੇ ਦਿੱਤੀ ਵਧਾਈ
ਫਰੀਦਕੋਟ 09 ਅਕਤੂਬਰ : ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ 10 ਖਿਡਾਰੀ ਉਸ ਹਾਕੀ ਟੀਮ ਦਾ ਹਿੱਸਾ ਨੇ ਜਿਸਨੇ ਏਸ਼ੀਅਨ ਗੇਮਜ਼ ਦੌਰਾਨ ਫਾਈਨਲ ਮੈਚ ਦੌਰਾਨ ਜਪਾਨ ਨੂੰ ਪੰਜ ਇੱਕ ਨਾਲ ਹਰਾਕੇ ਸੋਨ ਤਮਗਾ ਹਾਸਲ ਕੀਤਾ ਹੈ, ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸਮੁੱਚੀ ਟੀਮ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਚੋਂ ਮੁਬਾਰਕਬਾਦ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਾਲ ਹਾਕੀ ਦੀ ਟੀਮ ਨੇ ਪੈਰਿਸ....
ਜਿਲ੍ਹੇ ਵਿੱਚ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
ਫ਼ਰੀਦਕੋਟ 9 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਫਰੀਦਕੋਟ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਪਿੰਡ ਚਮੇਲੀ ਅਤੇ ਕੋਟ ਸੁਖੀਆ ਵਿਖੇ ਜਾ ਕੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਪਿੰਡ ਦੇ ਸਰਪੰਚ, ਮੈਂਬਰਾਂ, ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਤੋ ਇਲਾਵਾ ਪਿੰਡ ਦੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਅਵੇਅਰਨੈੱਸ....
ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੇ ਅਮਲ ਕਰਨ ਦੀ ਡੀ.ਸੀ. ਨੇ ਕੀਤੀ ਤਾਕੀਦ ਸਮੂਹ ਵਿਭਾਗਾਂ ਦੇ ਮੁੱਖੀਆਂ ਦੇ ਨਾਲ ਕੀਤੀ ਮੀਟਿੰਗ
ਝੋਨੇ ਦੀ ਖਰੀਦ, ਸੀ.ਐਮ. ਦੀ ਯੋਗਸ਼ਾਲਾ, ਆਟਾ ਦਾਲ ਸਕੀਮ ਤੇ ਵਧੇਰੇ ਤਵੱਜ਼ੋ ਦਿੱਤੀ ਜਾਵੇ-ਡੀ.ਸੀ ਫਰੀਦਕੋਟ ਫਰੀਦਕੋਟ 9 ਅਕਤੂਬਰ : ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਉਪਰੰਤ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਖਾਤਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਰੇ ਵਿਭਾਗਾਂ ਦੇ ਮੁੱਖੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ....
ਕਰੋ ਯੋਗ ਰਹੋ ਨਿਰੋਗ, ਸੀ.ਐਮ ਦੀ ਯੋਗਸ਼ਾਲਾ ਤੋਂ ਵੱਧ ਤੋਂ ਵੱਧ ਲੋਕ ਲੈਣ ਲਾਹਾ-ਡੀ.ਸੀ ਫਰੀਦਕੋਟ
ਛੇ ਯੋਗਾ ਟਰੇਨਰ ਜਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਕੀਤੇ ਤਾਇਨਾਤ ਯੋਗਾ ਸ਼ਡਿਊਲ ਜਲਦ ਕੀਤਾ ਜਾਵੇਗਾ ਜਾਰੀ ਫਰੀਦਕੋਟ 9 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਜਿਲ੍ਹੇ ਵਿੱਚ ਸ਼ੁਰੂ ਕਰਵਾਏ ਗਏ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕੈਂਪਾਂ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਸਬੰਧੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਰਾਹੀਂ ਸਰੀਰ ਦੀ ਤੰਦਰੁਸਤੀ ਦੇ ਨਾਲ ਨਾਲ ਮਾਨਿਸਕ ਤੰਦਰੁਸਤੀ ਵੀ ਪ੍ਰਾਪਤ ਹੁੰਦੀ ਹੈ....
ਸਿਵਲ ਹਸਪਤਾਲ ਕੋਟਕਪੁਰਾ ਵਿਖੇ ਅੱਖਾਂ ਦੇ ਮੁਫਤ ਅਪ੍ਰੇਸ਼ਨ ਦੀ ਸਹੂਲਤ ਮੁੜ ਸ਼ੁਰੂ - ਸਿਵਲ ਸਰਜਨ
ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਫਰੀਦਕੋਟ, 9 ਅਕਤੂਬਰ : ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਦੇ ਯਤਨਾਂ ਸਦਕਾ ਅਤੇ ਡਾ. ਹਰਿੰਦਰ ਗਾਂਧੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੁਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਕੋਟਕਪੁਰਾ ਵਿਖੇ ਅੱਖਾਂ ਦੇ ਅਪ੍ਰੇਸ਼ਨਾਂ ਦੀਆਂ ਸੇਵਾਵਾਂ ਨੂੰ ਅੱਜ ਮੁੜ ਸ਼ੁਰੂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਨੇ ਜਾਣਕਾਰੀ....
ਨੁੱਕੜ ਨਾਟਕ ਕਰਕੇ ਕਿਸਾਨਾਂ ਨੂੰ ਕੀਤਾ ਜਾਗਰੂਕ 
ਪਟਿਆਲਾ, 09 ਅਕਤੂਬਰ : ਖੇਤੀ ਵਿਰਾਸਤ ਮਿਸ਼ਨ ਵੱਲੋਂ ਪਰਾਲੀ ਦੇ ਸੌਖੇ ਤੇ ਸਸਤੇ ਪ੍ਰਬੰਧਨ ਉੱਤੇ ਨੁੱਕੜ ਨਾਟਕ ਕਰਕੇ ਕਿਸਾਨਾਂ ਨੂੰ ਕੀਤਾ ਜਾਗਰੂਕ ਅੱਜ ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇ, ਕੇ ਬਿਰਲਾ ਮੈਮੇਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪਿੰਡ ਨੂਰਖੇੜੀਆਂ ਵਿੱਚ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਹਿੰਦਰ ਸਿੰਘ, ਹਰਮੇਲ ਸਿੰਘ, ਕੇਸਰ ਸਿੰਘ, ਜਰਨੈਲ ਮਾਣਕ, ਸੰਦੀਪ ਸ਼ਰਮਾ,ਜਗਪਾਲ ਸਿੰਘ ਆਦਿ ਸ਼ਾਮਲ ਸਨ। ਕਿਸਾਨਾਂ ਦੇ ਆਪੋ ਆਪਣੇ ਤਜਰਬੇ ਸਾਂਝੇ ਕਰਕੇ ਪਰਾਲੀ ਦੇ ਸਸਤੇ....
ਰੋਟੀ ਖਾ ਕੇ ਪੈਦਲ ਆ ਰਹੇ ਤਿੰਨ ਨੌਜਵਾਨਾਂ ਨੂੰ ਕਾਰ ਨੇ ਲਿਆ ਲਪੇਟ ‘ਚ, ਮੌਤ
ਰੂਪਨਗਰ, 09 ਅਕਤੂਬਰ : ਸਥਾਨਕ ਸ਼ਹਿਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਢਾਬੇ ਤੇ ਖਾਣਾ ਖਾਣ ਤੋਂ ਬਾਅਦ ਆਪਣੇ ਟਰਾਲੇ ਵੱਲ ਨੂੰ ਪੈਦਲ ਜਾ ਰਹੇ ਸਨ ਕਿ ਉਨ੍ਹਾਂ ਨੂੰ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਰਤਗੜ੍ਹ ਪੁਲਿਸ ਚੌਂਕੀ ਦੇ ਇੰਚਾਰਜ ਰਣਜੀਤ ਸਿੰਘ....
ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ : ਕਟਾਰੂਚੱਕ 
ਪੰਜਾਬ ਦੀਆਂ ਮੰਡੀਆਂ ਵਿੱਚ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 07 ਲੱਖ 25 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਖਰੜ, 09 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ....