ਮਾਲਵਾ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਖੰਨਾ, 4 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ....
ਅੰਨਦਾਤਾ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ : ਖੇਤੀਬਾੜੀ ਮੰਤਰੀ ਖੁੱਡੀਆਂ
ਕਿਹਾ! ਕਿਸਾਨਾਂ ਨੂੰ ਮੰਡੀਆਂ 'ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਖੰਨਾ, 04 ਅਕਤੂਬਰ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅੰਨਦਾਤਾ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ, ਪਜੰਾਬ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨਾਂ ਦੇ....
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈੰਦਾ ਏ.ਐਸ.ਆਈ. ਗ੍ਰਿਫਤਾਰ
ਮਾਲੇਰਕੋਟਲਾ, 4 ਅਕਤੂਬਰ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰਕੇ ਇੱਕ ਹੋਰ ਸਫਲਤਾ ਦਰਜ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸਆਈ. ਹਰਜਿੰਦਰ....
ਵਿਧਾਇਕ ਅਮਰਗੜ੍ਹ ਨੇ ਅਨਾਜ ਮੰਡੀ ਅਮਰਗੜ੍ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਮੰਡੀਆਂ ਵਿੱਚ ਪੁੱਜਣ ਵਾਲੀ ਜਿਨਸ ਦਾ ਇੱਕ-ਇੱਕ ਦਾਣਾ ਖਰੀਦਣ ਆਪ ਸਰਕਾਰ ਵਚਨਬੱਧ- ਪ੍ਰੋ ਜਸਵੰਤ ਸਿੰਘ ਗੱਜਣ ਮਾਜਰਾ ਮਾਲੇਰਕੋਟਲਾ 4 ਅਕਤੂਬਰ : ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਰਾ ਨੇ ਅੱਜ ਅਮਰਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਐਸ.ਡੀ.ਐਮ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਵੀ ਨਾਲ ਮੌਜੂਦ ਸਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ....
ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਹਾ, ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਜਾਗਰੂਕ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀ ਵੰਡ ਮਾਲੇਰਕੋਟਲਾ 04 ਅਕਤੂਬਰ : ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ (ਇੰਨ ਸੀਟੂ ਕਰਾਪ ਰੈਜੀਡਿਊ ਮੈਨੇਜ਼ਮੈਂਟ ਸਕੀਮ)ਅਧੀਨ ਤਿਆਰ ਕੀਤੀਆਂ 02 ਪ੍ਰਚਾਰ....
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ
ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਮੋਗਾ, 4 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕੁਮੁਦ ਬਾਂਬ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਨਵੰਬਰ, 2023 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ....
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲਾ ਮੋਗਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸੁਰੂ
ਪਹਿਲੇ ਦਿਨ 121 ਮੀਟ੍ਰਿਕ ਟਨ ਝੋਨਾ ਵਿਕਣ ਲਈ ਆਇਆ 13.44 ਲੱਖ ਮੀਟਿ੍ਰਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖਤਾ - ਡਿਪਟੀ ਕਮਿਸ਼ਨਰ ਅਪੀਲ ! ਕਿਸਾਨ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫ਼ਸਲ ਲਿਆਉਣ ਮੋਗਾ, 4 ਅਕਤੂਬਰ : ਜਿ਼ਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਹਨ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਾਰੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ ਢੋਆਈ ਦੇ ਪ੍ਰਬੰਧ ਵੀ....
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 35503 ਲਾਭਪਾਤਰੀਆਂ ਨੇ 16 ਕਰੋੜ 80 ਲੱਖ ਦਾ ਕਰਵਾਇਆ ਇਲਾਜ਼: ਪਰਨੀਤ ਸ਼ੇਰਗਿੱਲ
ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਅਧੀਨ ਕੈਂਸਰ ਦੇ 1030 ਮਰੀਜਾਂ ਨੂੰ ਇਲਾਜ ਲਈ 11.15 ਕਰੋੜ ਦੀ ਦਿੱਤੀ ਸਹਾਇਤਾ ਡੀ.ਸੀ. ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਦੀ ਦਰ ਵਧਾਉਣ ਦੀ ਹਦਾਇਤ ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਲਈ ਪੀਣ ਵਾਲੇ ਪਾਣੀ ਤੇ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਫ਼ਤਹਿਗੜ੍ਹ....
ਜ਼ਿਲ੍ਹਾ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮ. ਵੇਅਰ ਹਾਊਸ ਦੀ ਕੀਤੀ ਤਿਮਾਹੀ ਜਾਂਚ
ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬਣਾਏ ਗਏ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰ ਹਾਊਸ ਦੀ ਫਸਟ ਲੈਵਲ ਦੀ ਇੰਸਪੈਕਸ਼ਨ ਦਾ ਕੰਮ ਜਲਦੀ ਸ਼ੁਰੂ ਹੋਣ ਵਾਲਾ ਹੈ ਅਤੇ ਇਸੇ ਕੜੀ ਤਹਿਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਵੇਅਰ ਹਾਊਸ ਦੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਤਿਮਾਹੀ ਜਾਂਚ ਕੀਤੀ।....
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚੇਤਨਾ ਵੈਨਾਂ ਨੂੰ ਰਵਾਨਾ ਕੀਤਾ
ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀਆਂ ਜਾਂਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਨੂੰ ਤਰਜ਼ੀਹ ਕਰਨ ਦੀ ਕੀਤੀ ਅਪੀਲ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਸਾਨ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਰੱਖੀ ਜਾਵੇਗੀ ਤਿੱਖੀ ਨਜ਼ਰ ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਇੱਕ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਹੀ ਇਸ ਦੇ ਮਨੁੱਖੀ ਸਿਹਤ ਤੇ ਵੀ....
ਪੇਂਡੂ ਖੇਤਰ ਦੇ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਲਈ 6 ਅਕਤੂਬਰ ਨੂੰ ਚਨਾਰਥਲ ਕਲਾਂ ਵਿਖੇ ਕਰਵਾਇਆ ਜਾਵੇਗਾ ਸਿਹਤ ਮੇਲਾ : ਡਿਪਟੀ ਕਮਿਸ਼ਨਰ
ਸਿਹਤ ਮੇਲੇ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰ ਕਰਨਗੇ ਮੁਫਤ ਚੈਕਅੱਪ ਮੇਲੇ ਵਿੱਚ 05 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਬਣਾਏ ਜਾਣਗੇ ਕਾਰਡ ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੇ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਰਾਹੀਂ 06 ਅਕਤੂਬਰ ਨੂੰ ਚਨਾਰਥਲ ਕਲਾਂ ਵਿਖੇ ਵਿਸ਼ਾਲ ਆਯੂਸ਼ਮਾਨ ਭਵ-ਸਿਹਤ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ....
ਫ਼ਤਹਿਗੜ੍ਹ ਸਾਹਿਬ ਵਿੱਚ 05 ਅਕਤੂਬਰ ਤੋਂ ਸ਼ੁਰੂ ਹੋਣਗੀਆਂ ਯੋਗਸ਼ਾਲਾਵਾਂ : ਵਿਧਾਇਕ ਰਾਏ 
ਯੋਗ ਕਲਾਸਾਂ ਦਾ ਲਾਭ ਲੈਣ ਲਈ ਟੋਲ ਫ੍ਰੀ ਨੰਬਰ 7669400500 ਤੇ ਜਾਂ ਹੈਲਪ ਲਾਈਨ ਨੰਬਰ 1100 ਤੇ ਕੀਤਾ ਜਾ ਸਕਦਾ ਹੈ ਸੰਪਰਕ ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ 7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ੍ਰੀ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ....
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 6 ਅਕਤੂਬਰ ਨੂੰ
ਕਿਸਾਨ ਕੈਂਪ 'ਚ ਪੁੱਜ ਕੇ ਹਾੜੀ ਦੀ ਫ਼ਸਲਾਂ ਸਬੰਧੀ ਜਾਣਕਾਰੀ ਲੈਣ ਬਰਨਾਲਾ, 4 ਅਕਤੂਬਰ : ਹਾੜੀ 2023-24 ਦੀਆਂ ਫਸਲਾਂ ਦੀ ਕਾਸ਼ਤ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਬਰਨਾਲਾ ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 6 ਅਕਤੂਬਰ (ਸ਼ੁੱਕਰਵਾਰ) ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਕਪਿਲ ਪੈਲੇਸ ਨਾਨਕਸਰ ਰੋਡ, ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੇ ਮੁੱਖ ਮਹਿਮਾਨ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ, ਪੰਜਾਬ ਹੋਣਗੇ ਅਤੇ ਇਸ ਕੈਂਪ ਦਾ ਉਦਘਾਟਨ....
10 ਅਕਤੂਬਰ ਤੋਂ 15 ਅਕਤੂਬਰ ਤੱਕ ਬਰਨਾਲਾ ਕਰੇਗਾ ਨੈੱਟ ਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਦੀ ਸੂਬਾ ਪੱਧਰੀ ਗੇਮਾਂ ਦੀ ਮੇਜ਼ਬਾਨੀ
ਡਿਪਟੀ ਕਮਿਸ਼ਨਰ ਨੇ ਖਿਡਾਰੀਆਂ, ਖੇਡ ਦੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ ਬਰਨਾਲਾ, 4 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਜ਼ਿਲ੍ਹਾ ਬਰਨਾਲਾ 10 ਅਕਤੂਬਰ ਤੋਂ 15 ਅਕਤੂਬਰ ਤੱਕ ਕਰੇਗਾ। ਬਰਨਾਲਾ ਵਿਖੇ ਵੱਖ ਵੱਖ ਥਾਵਾਂ ਉੱਤੇ ਨੈੱਟ ਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਖੇਡਾਂ ਦੇ ਪ੍ਰਬੰਧਾਂ ਸਬੰਧੀ ਬੁਲਾਈ ਬੈਠਕ ਵਿੱਚ ਦਿੱਤੀ।....
ਕੰਨਿਆ ਭਰੂਣ ਹੱਤਿਆ ਰੋਕਣ ਲਈ ਸਿਹਤ ਵਿਭਾਗ ਬਰਨਾਲਾ ਦਾ ਸਨਮਾਨ
ਸਿਹਤ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ ਸੂਬਾ ਪੱਧਰੀ ਸਨਮਾਨ ਬਰਨਾਲਾ, 4 ਅਕਤੂਬਰ : ਸਿਹਤ ਵਿਭਾਗ ਬਰਨਾਲਾ ਵੱਲੋ ਬੀਤੇ ਸਮੇਂ ਪੀ.ਸੀ.ਪੀ.ਐਨ.ਡੀ.ਟੀ. ਕਾਨੂੰਨ ਤਹਿਤ ਕੰਨਿਆ ਭਰੂਣ ਹੱਤਿਆ ਰੋਕਣ ਲਈ ਚੁੱਕੇ ਗਏ ਅਹਿਮ ਕਦਮਾਂ ਲਈ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਅਤੇ ਉਹਨਾਂ ਦੀ ਟੀਮ ਦਾ ਸੂਬਾ ਪੱਧਰੀ ਸਨਮਾਨ ਚੰਡੀਗੜ੍ਹ ਵਿਖੇ ਕਰਵਾਏ ਜਾ ਰਹੇ ਦੋ ਰੋਜਾਾ ਸੈਮੀਨਾਰ ਵਿੱਚ ਕੀਤਾ ਗਿਆ। ਡਾ. ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਸਾਡੇ ਸਮਾਜ....