ਫਾਜ਼ਿਲਕਾ 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸਾਬੂਆਣਾ, ਨਿਹਾਲ ਖੇੜਾ, ਗੰਜੂਆਣਾ, ਬੰਦੀਵਾਲਾ, ਧਰਮਪੁਰਾ ਅਤੇ ਦਲਮੀਰਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨਾਂ ਦੀ ਸਾਂਭ ਸੰਭਾਲ ਖੇਤ ਵਿੱਚ ਹੀ ਕਰਨ ਸਬੰਧ ਵੱਖ-ਵੱਖ ਸੰਦਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ....
ਮਾਲਵਾ

ਫਾਜ਼ਿਲਕਾ 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਜੀਦਾ ਤੋਂ ਸਕੂਲੀ ਵਿਦਿਆਰਥੀਆਂ ਦੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸਕੂਲੀ ਵਿਦਿਆਰਥੀਆਂ ਨੇ ਹੱਥਾਂ ਵਿੱਚ ਪਰਾਲੀ ਸਾੜਨ ਤੋਂ ਹੁੰਦੇ ਨੁਕਸਾਨਾਂ ਦੇ ਪੋਸਟਰ ਫੜ ਕੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਬੀਰ ਬੱਲ ਨੇ ਦੱਸਿਆ ਕਿ....

ਫਾਜ਼ਿਲਕਾ 3 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਅਗਵਾਈ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਬਾਰੇ ਜਾਗਰੂਕਤਾ ਗਤੀਵਿਧੀਆ ਆਰੰਭੀਆ ਗਈਆਂ ਹਨ। ਇਸੇ ਤਹਿਤ ਹੀ ਸਰਕਾਰੀ ਹਾਈ ਸਕੂਲ ਕੇਰੀਆ ਅਤੇ ਸਰਕਾਰੀ ਹਾਈ ਸਕੂਲ ਚੂਹੜੀਵਾਲਾ ਚਿਸਤੀ ਫਾਜ਼ਿਲਕਾ-2 ਵੱਲੋਂ ਸਕੂਲੀ ਵਿਦਿਆਰਥੀਆ ਵਿਚਕਾਰ ਪਰਾਲੀ ਜਾਗਰੂਕਤਾ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ....

ਫਾਜ਼ਿਲਕਾ, 3 ਅਕਤੂਬਰ : ਰੋਜਗਾਰ ਅਫਸਰ ਤੋਂ ਬਤੌਰ ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਪਦਉਨਤ ਹੋਣ ਮਗਰੋਂ ਮੈਡਮ ਵੈਸ਼ਾਲੀ ਨੇ ਰੋਜ਼ਗਾਰ ਦਫਤਰ ਫਾਜ਼ਿਲਕਾ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਅਹੁਦਾ ਸੰਭਾਲਣ *ਤੇ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਵਿਭਾਗ ਅਧੀਨ ਚੱਲ ਰਹੀਆਂ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ....

ਪਟਿਆਲਾ, 02 ਅਕਤੂਬਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿਚ ਮਾਤਾ ਕੌਸ਼ੱਲਿਆ ਹਸਪਤਾਲ ਵਿਚ ਸਪੈਸ਼ਲ ਯੂਨਿਟ ਦਾ ਉਦਘਾਟਨ ਕੀਤਾ। ਇਸ ਦੇ ਬਾਅਦ ਉਨ੍ਹਾਂ ਨੇ ਅੰਦਰ ਜਾ ਕੇ ਮਰੀਜ਼ਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਨੇ ਪਟਿਆਲਾ-ਸੰਗਰੂਰ ਰੋਡ ਸਥਿਤ ਨਿਊਪੋਲੋ ਗਰਾਊਂਡ ਵਿਚ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ 550 ਕਰੋੜ ਨਾਲ ਹਸਪਤਾਲਾਂ ਦੇ ਹਾਲਾਤ ਸੁਧਰਨਗੇ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਨੂੰ....

ਪਟਿਆਲਾ, 02 ਅਕਤੂਬਰ : ਪਟਿਆਲਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਕਿਹਾ ਕਿ ਪਿੰਡਾਂ ਤੋਂ ਸ਼ਹਿਰ ਤੇ ਸ਼ਹਿਰ ਤੋਂ ਪਿੰਡਾਂ ਲਈ ਬੱਸਾਂ ਚਾਲੂ ਕੀਤੀ ਜਾਣਗੀਆਂ। ਇਹ ਬੱਸਾਂ 30-35 ਸੀਟਾਂ ਵਾਲੀ ਹੋਵੇਗੀ। ਪੰਜਾਬ ਵਿਚ 12 ਹਜ਼ਾਰ ਪਿੰਡ ਹਨ ਤੇ ਹਰ ਪਿੰਡ ਵਿਚ ਬੱਸਾਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲਣਗੇ। ਇਹ ਬੱਸਾਂ ਆਵਾਜਾਈ ਸਵੇਰੇ-ਦਪੁਹਿਰ ਤੇ ਸ਼ਾਮ ਨੂੰ ਹੋਵੇਗੀ। ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ਤੇ....

ਬਠਿੰਡਾ, 02 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਿਥੇ ਹੋਇਆ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਨਿਵੇਸ਼ ਦੀ ਗੱਲ ਤਾਂ ਭੁੱਲ ਜਾਓ, ਬੁਨਿਆਦੀ ਢਾਂਚੇ ਦੇ ਵਿਕਾਸ ਦਾ ਕੋਈ ਪ੍ਰਾਜੈਕਟ ਵੀ ਦੋ ਸਾਲਾਂ ਵਿਚ ਪੰਜਾਬ ਨਹੀਂ ਆਇਆ ਹੈ ਤੇ ਸਮਾਜ ਭਲਾਈ ਸਕੀਮਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ....

ਬਠਿੰਡਾ,2 ਅਕਤੂਬਰ : ਪਿੰਡ ਨੰਗਲਾ ਦੇ ਜੰਮਪਲ ਰੋਇੰਗ ਗੇਮ ਖਿਡਾਰੀ ਚਰਨਜੀਤ ਸਿੰਘ ਪੁੱਤਰ ਸ਼੍ਰੀ ਅਵਤਾਰ ਸਿੰਘ ਨੇ ਚਾਈਨਾਂ ਵਿਚ ਹੋਈਆਂ ਏਸ਼ੀਅਨ ਰੋਇੰਗ ਗੇਮਜ-2023 ਵਿਚ ਸਿਲਵਰ ਤਗਮਾ ਜਿੱਤ ਕੇ ਜ਼ਿਲ੍ਹਾ ਬਠਿੰਡਾ ਸਮੇਤ, ਪੰਜਾਬ ਅਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਜਿਸਦਾ ਬਠਿੰਡਾ ਪੁੱਜਣ ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਵਿਸ਼ੇਸ਼ ਸਹਿਯੋਗ ਦੁਆਰਾ ਖੇਡ ਵਿਭਾਗ ਦੁਆਰਾ ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਫੁੱਲਾਂ ਦੀ ਵਰਖਾ, ਢੋਲ ਵਜਾ ਕੇ ਅਤੇ ਫੁੱਲਾਂ ਦੇ ਗੁਲਦਸ਼ਤਿਆਂ ਨਾਲ....

ਕਿਹਾ, ਸਾਡਾ ਆਲਾ-ਦੁਆਲਾ ਪਲਾਸਟਿਕ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ ਸਮਾਣਾ, 02 ਅਕਤੂਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਸਾਨੂੰ ਆਪਣਾ ਆਲਾ-ਦੁਆਲਾ ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ। ਕੈਬਨਿਟ ਮੰਤਰੀ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੈਯੰਤੀ ਨੂੰ ਸਮਰਪਿਤ ਲਾਇਨਜ਼ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਗਈ ਸਵੱਛਤਾ ਹੀ ਸੇਵਾ ਤੇ ਸਵੱਛ ਭਾਰਤ ਮੁਹਿੰਮ ਤਹਿਤ ਛੇਂਵੀ ਸਲਾਨਾ ਸਾਈਕਲ ਰੈਲੀ ਵਿਚ....

ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਖੇਤਰ ਵਿੱਚ ਕ੍ਰਾਂਤੀ ਦੀ ਸ਼ੁਰੂਆਤ ਕੀਤੀ; 1300 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ ਪਟਿਆਲਾ, 2 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਤੇ....

ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ....

ਪੰਜਾਬ ਵਿੱਚ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਜਾਰੀ ਕੀਤੇ 550 ਕਰੋੜ ਰੁਪਏ ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ ਪਹਿਲਾਂ ਉਦਯੋਗਾਂ ਵਿੱਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੀ ਨਵੀਂ ਨੀਤੀ ਦਾ ਹੋਵੇਗਾ ਆਗਾਜ਼ ਅਸੀਂ ਪੰਜਾਬ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਤੋਂ ਬੀਜੇ ਕੰਡੇ ਸਾਫ਼ ਕਰ ਰਹੇ ਹਾਂ 650 ਤੋਂ ਵੱਧ ਆਮ ਆਦਮੀ ਕਲੀਨਿਕ ਕਰ....

ਲੁਧਿਆਣਾ, 02 ਅਕਤੂਬਰ : ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ(ਰਜਿ.) ਲੁਧਿਆਣਾ ਵੱਲੋਂ 20 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 45ਵੇਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰ ਰਾਸ਼ਟਰੀ ਮੇਲੇ ਵਿੱਚ ਪੰਜ ਸਿਰਕੱਢ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਫਾਉਂਡੇਸ਼ਨ ਦੇ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ ਦੇ ਗ੍ਰਹਿ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਦੇ ਪਰੋ ਵਾਈਸ ਚਾਂਸਲਰ ਤੇ ਕਵੀ....

ਐੱਸ ਏ ਐੱਸ ਨਗਰ, 02 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਤੀਜੇ ਦਿਨ ’ਚ ਦਾਖਲ ਹੋ ਗਈਆਂ। ਬਹੁ-ਮੰਤਵੀ ਖੇਡ ਭਵਨ ਸੈਕਟਰ–78, ਮੋਹਾਲੀ ਅਤੇ ਖੇਡ ਭਵਨ ਸੈਕਟਰ–63, ਮੋਹਾਲੀ, ਪੰਜਾਬ ਸਰਕਾਰ ਸ਼ੂਟਿੰਗ ਰੇਂਜ਼ ਫੇਜ਼–6, ਮੋਹਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1, ਮੋਹਾਲੀ ਵਿਖੇ ਕਾਰਵਾਈਆਂ ਗਈਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਅੱਜ ਤੀਸਰੇ ਦਿਨ ਹੋਏ ਖੇਡ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ....

ਲੁਧਿਆਣਾ, 02 ਅਕਤੂਬਰ : ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਥਾਨਕ ਟਿੱਬਾ ਚੌਂਕ ਤੋਂ ਸਾਹਨੇਵਾਲ ਅਤੇ ਕੋਹਾੜਾ ਤੱਕ ਦੀਆਂ ਸੜਕਾਂ 'ਤੇ ਅਚਨਚੇਤ ਚੈਕਿੰਗ ਦੌਰਾਨ 12 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚ 08 ਕੈਂਟਰ, 01 ਟਰੱਕ, 02 ਟਿੱਪਰ, 01 ਪਿੱਕਅਪ ਵੈਨ ਸ਼ਾਮਲ ਸੀ। ਇਸ ਤੋਂ ਇਲਾਵਾ 5 ਵਾਹਨਾਂ ਨੂੰ ਓਵਰਲੋਡ, ਓਪਨ ਡਾਈਵਰਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨਿਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207....