ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ ਸ੍ਰੀ ਮੁਕਤਸਰ ਸਾਹਿਬ 18 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸਾਰੇ ਮੁਸਾਫਿਰਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ....
ਮਾਲਵਾ

ਲੁਧਿਆਣਾ, 18 ਫਰਵਰੀ 2025 : ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਇਸ ਵਾਰ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ 20 ਫਰਵਰੀ ਨੂੰ ਗੁਜਰਾਂ ਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਦਿੱਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਗਮ ਦੇ ਕਨਵੀਨਰ ਪ੍ਰੋ....

ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦੇਖੀ, ਉੱਦਮ ਦੀ ਸ਼ਲਾਘਾ ਮਾਲੇਰਕੋਟਲਾ, 18 ਫਰਵਰੀ 2025 : ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਾਲ ਅੱਜ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦਾ ਦੌਰਾ ਕੀਤਾ। ਦੌਰੇ ਦੌਰਾਨ, ਪਤਵੰਤਿਆਂ ਨੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਆਯੋਜਿਤ ਇੱਕ ਪ੍ਰਭਾਵਸ਼ਾਲੀ ਕਲਾ ਪ੍ਰਦਰਸ਼ਨੀ ਦੇਖੀ।....

ਸਾਡੇ ਵਰਕਰ ਸਾਡੀ ਤਾਕਤ ਹਨ :ਰਵਿੰਦਰ ਡਾਲਵੀ ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਾਂਗੇ-ਕੁਲਜੀਤ ਨਾਗਰਾ ਫਤਹਿਗੜ੍ਹ ਸਾਹਿਬ, 18 ਫਰਵਰੀ 2025 : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਸਰਕਾਰ ਨੇ ਜੋ ਲੋਕਾਂ ਨੂੰ ਲੁਭਾਵਣੇ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰਹਾਂ ਫੇਲ ਸਾਬਤ ਹੋਈ ਹੈ ਤੇ ਹੁਣ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਲੋਕ ਕਾਂਗਰਸ ਨੂੰ ਚਾਹੁਣ ਲੱਗੇ ਹਨ ਤੇ ਕਾਂਗਰਸ ਦੀ ਵੱਡੇ ਪੱਧਰ ਤੇ ਹਵਾ....

ਪਟਿਆਲਾ, 18 ਫਰਵਰੀ 2025 : ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਹੋਈ। ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ। ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਹੀ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ....

ਫ਼ਰੀਦਕੋਟ, 18 ਫ਼ਰਵਰੀ 2025 : ਕੋਟਕਪੂਰਾ-ਫਰੀਦਕੋਟ ਰੋਡ 'ਤੇ ਮੰਗਲਵਾਰ ਸਵੇਰੇ ਕਰੀਬ 8 ਵਜੇ ਇਕ ਤੇਜ਼ ਰਫਤਾਰ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 30 ਦੇ ਕਰੀਬ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੀ ਰੇਲਿੰਗ ਟੁੱਟ ਕੇ ਡਿੱਗ ਗਈ। ਜਦਕਿ ਟਰੱਕ ਖੇਤ ਵਿੱਚ ਪਲਟ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੀ ਪ੍ਰਾਈਵੇਟ ਬੱਸ ਕੋਟਕਪੂਰਾ ਤੋਂ ਫਰੀਦਕੋਟ ਵੱਲ ਜਾ ਰਹੀ ਸੀ। ਇਸ ਦੌਰਾਨ....

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬਠਿੰਡਾ ’ਚ ਬੁਨਿਆਦੀ ਸਹੂਲਤਾਂ, ਸੁੰਦਰੀਕਰਨ ਤੇ ਸਾਫ-ਸਫਾਈ ’ਤੇ ਦਿੱਤਾ ਜ਼ੋਰ ਬਠਿੰਡਾ, 18 ਫਰਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ....

ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’ ਤਹਿਤ ਸੰਨ ਫਾਉਂਡੇਸ਼ਨ ਵੱਲੋਂ ‘ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ’ ਦਾ ਉਦਘਾਟਨ ਪਟਿਆਲਾ, 18 ਫ਼ਰਵਰੀ 2025 : ਪੰਜਾਬ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆ ਪੰਜਾਬ ਤੋਂ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’ ਤਹਿਤ ਸੰਨ ਫਾਉਂਡੇਸ਼ਨ ਵੱਲੋਂ ‘ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ’ ਦਾ ਉਦਘਾਟਨ ਕੀਤਾ ਗਿਆ। ਇੱਥੇ ਨਗਰ ਨਿਗਮ ਦਫ਼ਤਰ ਦੇ....

ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ ਪਟਿਆਲਾ 17 ਫਰਵਰੀ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਉਹਨਾਂ ਕਿਹਾ ਕਿ ਜਿਸ ਤਰ੍ਹਾਂ....

ਲੁਧਿਆਣਾ, 17 ਫਰਵਰੀ 2025 : ਕਾਰੋਬਾਰੀ ਅਨੋਖ ਮਿੱਤਲ ਅਤੇ ਉਸ ਦੀ ਪਤਨੀ ਮਾਨਵੀ ਮਿੱਤਲ ਉਰਫ ਲਿਪਸੀ 'ਤੇ ਲੁਟੇਰਿਆਂ ਨੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਲੁਧਿਆਣਾ ਦੇ ਡੇਹਲੋਂ ਰੋਡ 'ਤੇ ਵੀ ਮੈਕਸ ਰੈਸਟੋਰੈਂਟ 'ਚ ਰਾਤ ਦਾ ਖਾਣਾ ਖਾ ਕੇ ਦੇਰ ਰਾਤ ਘਰ ਪਰਤ ਰਹੇ ਸਨ। ਇਸ ਹਮਲੇ ਵਿੱਚ ਮਾਨਵੀ ਮਿੱਤਲ ਦੀ ਹੱਤਿਆ ਕਰ ਦਿੱਤੀ ਗਈ ਸੀ। ਇਹ ਕੋਈ ਹੋਰ ਨਹੀਂ ਬਲਕਿ ਮ੍ਰਿਤਕ ਮਾਨਵੀ ਮਿੱਤਲ ਦਾ ਪਤੀ ਸੀ ਜੋ ਇਸ ਘਟਨਾ ਦਾ ਮਾਸਟਰ ਮਾਈਂਡ ਨਿਕਲਿਆ। ਅਨੋਖ ਮਿੱਤਲ ਨੇ ਹੀ ਆਪਣੀ ਪਤਨੀ ਦੇ ਕਤਲ ਦੀ ਸਾਜ਼ਿਸ਼ ਰਚੀ....

ਔਰਤਾਂ ਦੇ ਸੂਟਾਂ ਤੋਂ ਇਲਾਵਾ ਅਜਰਕ, ਸੂਤੀ ਕੱਪੜੇ, ਟਸਲ ਸਿਲਕ, ਖੁਜਰਾ ਕਰੌਕਰੀ, ਬੈਡ ਸ਼ੀਟ, ਹੈਂਡਲੂਮ, ਹੋਮ ਡੈਕੋਰ, ਫ਼ਰਨੀਚਰ, ਕਾਲੀਨ ਆਦਿ ਖਿੱਚ ਦਾ ਕੇਂਦਰ ਪਟਿਆਲਾ, 17 ਫਰਵਰੀ 2025 : ਪਟਿਆਲਾ ਵਿਰਾਸਤੀ ਮੇਲੇ ਤਹਿਤਇੱਥੇ 14 ਫਰਵਰੀ ਨੂੰ ਸ਼ੁਰੂ ਹੋਏ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਅੱਜ ਤੱਕ 60 ਹਜ਼ਾਰ ਦੇ ਕਰੀਬ ਦਰਸ਼ਕ ਪੁੱਜ ਚੁੱਕੇ ਹਨ। ਇਸ ਸਰਸ ਮੇਲੇ 'ਚ ਵੱਖ-ਵੱਖ ਵਸਤੂਆਂ ਦੀ ਖਰੀਦੋ-ਫ਼ਰੋਖ਼ਤ ਲਈ ਵੱਖ-ਵੱਖ ਟੈਂਟਾਂ 'ਚ 155 ਸਟਾਲਾਂ ਤੇ ਖੁੱਲ੍ਹੇ ਮੈਦਾਨ 'ਚ 60 ਸਟਾਲਾਂ ਸਜੀਆਂ ਹੋਈਆਂ ਹਨ....

ਕਿਹਾ, "ਹਿੱਟ ਐਂਡ ਰਨ" ਕੇਸਾਂ ਵਿੱਚ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਕੇਸਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਈਆਂ ਜਾਵੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਉਹ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਹਾਦਸਿਆਂ ਵਿਚ ਜ਼ਖਮੀਆਂ ਦੀ ਤੁਰੰਤ ਮਦਦ ਲਈ ਹੈਲਪਲਾਈਨ ਨੰਬਰ 112,100,108 ਅਤੇ 1033 'ਤੇ ਸੰਪਰਕ ਕਰਨ ਮਾਲੇਰਕੋਟਲਾ 17 ਫਰਵਰੀ 2025 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਅਣਪਛਾਤੇ ਵਾਹਨਾਂ ਵੱਲੋਂ ਟੱਕਰ ਮਾਰਨ ਕਾਰਨ ਜਖ਼ਮੀ ਹੋਣ ਵਾਲੇ ਵਿਅਕਤੀਆਂ ਅਤੇ....

ਟੀਬੀ ਦੀ ਬਿਮਾਰੀ ਤੋਂ ਡਰੋ ਨਾ, ਇਸਦਾ ਇਲਾਜ ਸੰਭਵ ਹੈ ਸਰਕਾਰ ਵੱਲੋ ਟੀਬੀ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ- ਮਨਵਿੰਦਰ ਪਾਲ ਸਿੰਘ ਮਾਲੇਰਕੋਟਲਾ 17 ਫਰਵਰੀ 2025 : ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਸਰਕਾਰੀ ਹਸਪਤਾਲ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 100 ਦਿਨਾਂ ਦੀ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ....

ਸ੍ਰੀ ਮੁਕਤਸਰ ਸਾਹਿਬ, 17 ਫਰਵਰੀ 2025 : ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਰਾਸ਼ਨ ਡਿਪੂ ਪਿੰਡ ਭਾਰੂ ਅਤੇ ਰਾਸ਼ਨ ਡਿਪੂ ਬਾਬਾ ਗੰਗਾ ਰਾਮ ਡੇਰਾ ਗਿੱਦੜਬਾਹਾ ਦਾ ਦੌਰਾ ਕੀਤਾ ਗਿਆ। ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਇਸ ਦੌਰੇ ਦੀ....

ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 17 ਫਰਵਰੀ 2025 : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ.ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ....