ਮਾਲਵਾ

ਲੁਧਿਆਣਾ ‘ਚ ਇੱਕ ਸਾਈਕਲਾਂ ਦੀਆਂ ਸੀਟਾਂ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ, ਦੋ ਮਜ਼ਦੂਰ ਜਿੰਦਾ ਸੜੇ
ਲੁਧਿਆਣਾ, 17 ਫਰਵਰੀ 2025 : ਲੁਧਿਆਣਾ ਸ਼ਹਿਰ ਦੇ ਗਿੱਲ ਰੋਡ ਤੇ ਇੱਕ ਸਾਈਕਲ ਦੀਆਂ ਸੀਟਾਂ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅਚਾਨਕ ਅੱਗ ਕਾਰਨ ਦੋ ਮਜ਼ਦੂਰਾਂ ਦੇ ਜਿੰਦਾ ਸੜ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਇਹ ਘਟਨਾਂ ਸਵੇਰੇ 10:30 ਵਜੇ ਦੇ ਕਰੀਬ ਦੀ ਹੈ, ਮਜ਼ਦੂਰ ਕੰਮ ਕਰ ਰਹ ਸਨ ਕਿ ਅਚਾਨਕ ਅੱਗ ਲੱਗ ਗਈ, ਇਸ ਮੌਕੇ ਇੱਕ ਮਜ਼ਦੂਰ ਨੂੰ ਬਚਾ ਲਿਆ ਗਿਆ, ਪਰ ਦੋ ਮਜ਼ਦੂਰ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ....
ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ : ਭਗਵੰਤ ਸਿੰਘ ਮਾਨ
ਨੌਜਵਾਨ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ, ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ : ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ : ਮਾਨ ਲੁਧਿਆਣਾ, 16 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ....
ਪੰਜਾਬੀ ਸੱਥ ਬਰਵਾਲੀ ਵੱਲੋਂ ਸਾਲਾਨਾ ਸਾਹਿਤਕ ਸਮਾਗਮ ਪਿੰਡ ਬਰਵਾਲੀ ’ਚ 23 ਫਰਵਰੀ ਨੂੰ ਪੰਜ ਸਖਸ਼ੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਸ੍ਰੀ ਫ਼ਤਹਿਗੜ੍ਹ ਸਾਹਿਬ, 16 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬੀ ਸੱਥ ਬਰਵਾਲੀ ਵੱਲੋਂ ਸਾਲਾਨਾ ਸਾਹਿਤਕ ਸਮਾਗਮ 23 ਫਰਵਰੀ ਨੂੰ ਪਿੰਡ ਬਰਵਾਲੀ ਦੀ ਸੱਥ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਮੋਤਾ ਸਿੰਘ ਸਰਾਏ ਹੋਣਗੇ। ਸਮਾਗਮ ਦੀ ਪ੍ਰਧਾਨਗੀ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੇ ਪ੍ਰਿੰ. ਸੁਖਵਿੰਦਰ ਸਿੰਘ ਢਿੱਲੋਂ ਕਰਨਗੇ, ਜਦਕਿ ਸਮਾਗਮ ਦੇ ਮੁੱਖ ਵਕਤਾ ਡਾ. ਨਿਰਮਲ ਸਿੰਘ ਲਾਂਬੜਾ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੱਥ ਦੇ ਮੁੱਖ ਨਿਗਰਾਨ ਗੁਰਦੀਪ ਸਿੰਘ ਕੰਗ ਬਰਵਾਲੀ....
ਹਥਿਆਰਬੰਦ ਤਿਆਰੀ ਜ਼ਰੂਰੀ ਪਰ ਵਾਤਾਵਰਣ, ਵਿਕਾਸ ਤੇ ਤਰੱਕੀ ਲਈ ਅਮਨ-ਸ਼ਾਂਤੀ ਲਾਜਮੀ : ਡਾ. ਬਲਬੀਰ ਸਿੰਘ
ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਦੇ ਰਾਜ 'ਚ ਹੱਥਕੜੀਆਂ ਤੇ ਬੇੜੀਆਂ ਲਗਾਕੇ ਭਾਰਤੀਆਂ ਨੂੰ ਡਿਪੋਰਟ ਕਰਨਾ ਮੰਦਭਾਗਾ-ਡਾ. ਬਲਬੀਰ ਸਿੰਘ ਤੀਜਾ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸੰਪੰਨ ਪਟਿਆਲਾ, 16 ਫਰਵਰੀ 2025 : ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਤੀਜੀ ਵਾਰ ਸਫ਼ਲਤਾ ਪੂਰਵਕ ਕਰਵਾਏ ਗਏ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਫ਼ੌਜੀ ਸ਼ਾਨ-ਓ-ਸ਼ੌਕਤ ਨਾਲ ਪਟਿਆਲਵੀਆਂ....
ਮਾਨਸਾ ‘ਚ ਵਾਪਰੇ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਹੋਈਆਂ ਜਖ਼ਮੀ
ਮਾਨਸਾ, 16 ਫਰਵਰੀ 2025 : ਬੀਤੀ ਦੇਰ ਸ਼ਾਮ ਮਾਨਸਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਅਤੇ ਮਾਂ-ਧੀ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੇ ਪਰਿਵਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਿਹਾ ਸੀ, ਜਦੋਂ ਉਹ ਭੈਣੀ ਬਾਘਾ ਨੇੜੇ ਪੁੱਜੇ ਤਾਂ ਬਠਿੰਡਾ-ਮਾਨਸਾ ਰਾਜ ਮਾਰਗ ਜਾ ਰਹੀ ਇੱਕ ਬੱਸ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਪਿਛੇ ਤੋਂ ਆ ਰਿਹਾ ਮੋਟਰਸਾਈਕਲ ਬੱਸ ਹੇਠਾਂ ਜਾ ਵੜਿਆ, ਜਿਸ ਕਾਰਨ ਮੋਟਰਸਾਈਕਲ....
ਅਕਾਲੀ ਦਲ ਆਪਣੀ ਪੰਥਕ ਸ਼ਕਤੀ ਗੁਆ ਚੁੱਕਾ ਹੈ ਅਤੇ ਮੁੜ ਪੁਨਰਸੁਰਜੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੀ ਹੋ ਸਕਦੀ ਹੈ : ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ
ਰਾਏਕੋਟ, 15 ਫਰਵਰੀ 2025 : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨੇੜਲੇ ਪਿੰਡ ਭੈਣੀ ਬੜਿੰਗਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਪੁੱਜੇ। ਜਿੱਥੇ ਉਨ੍ਹਾਂ ਦਾ ਭਾਈ ਬਲਜੀਤ ਸਿੰਘ ਅਮਰੀਕਾ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨਾਲ ਪੰਥਕ ਮਸਲਿਆਂ ਤੇ ਵਿਚਾਰਾਂ ਕਰਦਿਆਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ....
ਕੈਬਨਿਟ ਮੰਤਰੀ ਵਲੋਂ ਸਪੌਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ 17 ਫਰਵਰੀ ਨੂੰ ਕੀਤੀ ਜਾਵੇਗੀ ਮਿਲਣੀ
ਸ੍ਰੀ ਮੁਕਤਸਰ ਸਾਹਿਬ, 15 ਫਰਵਰੀ 2025 : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵਲੋ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ 17 ਫਰਵਰੀ 2025 ਨੂੰ ਸਵੇਰੇ 10.00 ਵਜੇ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਕੈਬੀਨੇਟ ਮੰਤਰੀ ਵਲੋ ਦੱਸਿਆ ਗਿਆ ਕਿ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਲੋੜ ਤੇ ਸਾਂਭ ਸੰਭਾਲ ਅਤੇ ਜ਼ਰੂਰਤਮੰਦ 689 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ....
ਭਰਤਗੜ੍ਹ ਨੇੜੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਰੂਪਨਗਰ, 15 ਫਰਵਰੀ 2025 : ਸ੍ਰੀ ਕੀਰਤਪੁਰ ਸਾਹਿਬ – ਰੂਪਨਗਰ ਹਾਈਵੇ ਤੇ ਪਿੰਡ ਭਰਤਗੜ੍ਹ ਨੇੜੇ ਬਲਕਰ ਬੋਗੀ ਦੀ ਲਪੇਟ ਵਿੱਚ ਆਉਣ ਕਾਰਨ ਦੋ ਨੌਜਾਵਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਜਤ ਕੁਮਾਰ ਤੇ ਅਖਿਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਜਤ ਕੁਮਾਰ ਤੇ ਅਖਿਲ ਦੋਵੇਂ ਟੀਵੀਐਸ ਕੰਪਨੀ ਨਾਲਾਗੜ੍ਹ ਵਿਖੇ ਨੌਕਰੀ ਕਰਦੇ ਸਨ ਤ ਪਿੰਡ ਦਬੋਟਾ ਵਿਖੇ ਕਿਰਾਏ ਤੇ ਰਹਿੰਦੇ ਸਨ। ਇਸ ਸਬੰਧੀ ਭਰਤਗੜ੍ਹ ਪੁਲਿਸ ਚੌਂਕੀ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ....
ਮੋਗਾ ‘ਚ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ
ਮੋਗਾ, 15 ਫਰਵਰੀ 2025 : ਮੋਗਾ ‘ਚ ਬੀਤੀ ਦੇਰ ਸ਼ਾਮ ਇੱਕ ਕਾਰ ਅਤੇ ਐਕਵਿਟਾ ਵਿਚਕਾਰ ਹੋਈ ਭਿਆਨਕ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ ਤੇ ਲਵਪ੍ਰੀਤ ਕੌਰ ਵਾਸੀ ਨਿਧਾਵਾਲਾ ਵਜੋਂ ਹੋਈ ਹੈ। ਇਸ ਸਬੰਧੀ ਐਸਐਚਓ ਗੁਰਸੇਵਕ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਇੱਕ ਵਿਆਹ ਦੇ ਸਮਾਗਮ ਨੂੰ ਲੈ ਕੇ ਖ੍ਰੀਦਦਾਰੀ ਕਰਨ ਉਪਰੰਤ ਪਿੰਡ ਵਾਪਸ ਜਾ ਰਹੇ ਸਨ ਕਿ ਉਨ੍ਹਾਂ ਨੂੰ ਦੀ ਐਕਵਿਟਾ ਨੂੰ ਡਰੋਲੀ ਦੇ ਨਜ਼ਦੀਕ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੀ....
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ, 25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ : ਗੁਰਮੀਤ ਸਿੰਘ ਖੁੱਡੀਆਂ
ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਕਰਵਾਇਆ ਜਾਵੇ ਟੀਕਾਕਰਨ ਮਹਾਵੀਰ ਗਊਸ਼ਾਲਾ ਮਲੋਟ ਤੋਂ ਰਾਜ਼ ਪੱਧਰੀ ਮੁਹਿੰਮ ਦੀ ਹੋਈ ਸ਼ੁਰੂਆਤ ਮਲੋਟ, 15 ਫਰਵਰੀ 2025 : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮਹਾਵੀਰ ਗਊਸ਼ਾਲਾ ਮਲੇਟ ਤੋਂ ਕੀਤੀ ਗਈ , ਜਿਸ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ....
ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਇਆ ਕੁਇਜ਼ ਮੁਕਾਬਲਾ
ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੈਨੇਜਮੈਂਟ ਐਸੋਸੀਏਸ਼ਨ ਵੱਲੋ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਲਈ ਇੱਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁੱਲ 11 ਟੀਮਾਂ ਨੇ ਭਾਗ ਲਿਆ। ਵਰਣਨਯੋਗ ਹੈ ਕਿ ਇਹ ਮੁਕਾਬਲਾ ਦੋ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਤਿੰਨ ਰਾਊਂਡ - ਰੈਪਿਡ ਫਾਇਰ, ਆਡੀਓ-ਵਿਜ਼ੂਅਲ ਅਤੇ ਕੈਟਾਗਰੀ ਸਪੈਸ਼ਲ ਰਾਊਂਡ ਸ਼ਾਮਲ ਸਨ। ਕਾਲਜ ਦੇ ਡਾਇਰੈਕਟਰ....
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਆਯੋਜਿਤ ਇੱਕ ਹਫ਼ਤੇ ਦਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ 
ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਸੁਯੋਗ ਅਗਵਾਈ ਹੇਠ ਰੀਜਨਲ ਸੈਂਟਰ ਫ਼ਾਰ ਐਂਟਰਪ੍ਰੀਨਿਓਰਸ਼ਿਪ ਡਿਵੈਲਪਮੈਂਟ ਚੰਡੀਗੜ੍ਹ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਵਿਖੇ ਇੱਕ ਹਫ਼ਤੇ ਦਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਐਫ਼.ਡੀ.ਪੀ. ਦਾ ਮੁੱਖ ਉਦੇਸ਼ ਪੰਜਾਬ ਭਰ ਵਿੱਚ ਐਸ.ਜੀ.ਪੀ.ਸੀ. ਦੇ ਅੰਤਰਗਤ ਆਉਂਦੇ ਕਾਲਜਾਂ ਦੇ ਫੈ਼ਕਲਟੀ ਮੈਂਬਰਾਂ ਦੀ ਅਧਿਆਪਨ....
ਮੁੱਖ ਮੰਤਰੀ ਵੱਲੋਂ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ  ਕੀਤੀ ਸ਼ੁਰੂਆਤ
ਲੁਧਿਆਣਾ, 14 ਫਰਵਰੀ 2025 : ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿੱਚ ਲਾਜ਼ਮੀ ਉਪਕਰਨਾਂ....
 ਆਪ' ਪਾਰਟੀ ਦੀਆਂ ਪੰਜਾਬ ਵਿਚ ਕੀਤੀਆਂ ਨਲਾਇਕੀਆਂ ਨੇ ਦਿੱਲੀ ਹਰਾਈ, ਹੁਣ ਤਾਂ ਇਹਨਾਂ ਦੇ ਵਿਧਾਇਕ ਵੀ ਮੰਨਦੇ ਹਨ : ਬਾਵਾ
'ਆਪ' ਸਰਕਾਰ ਸੰਵਿਧਾਨ ਵਿੱਚ ਪਹਿਲਾ ਫਰਜ਼ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨਾ ਵੀ ਪੂਰਾ ਨਹੀਂ ਕਰ ਸਕੀ, ਇਸ ਤੋਂ ਵਿਕਾਸ ਦੀ ਕੀ ਆਸ ਕੀਤੀ ਜਾ ਸਕਦੀ ਹੈ..? ਲੁਧਿਆਣਾ 14 ਫਰਵਰੀ 2025 : ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ (ਓ.ਬੀ.ਸੀ.) ਵਿਭਾਗ ਦੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਨੇ ਇੱਕ ਲਿਖਤੀ ਬਿਆਨ ਰਾਹੀਂ ਕਿਹਾ ਕਿ 'ਆਪ' ਪਾਰਟੀ ਦੀ ਸਰਕਾਰ ਦੀਆਂ ਪੰਜਾਬ ਵਿਚ ਕੀਤੀਆਂ ਨਲਾਇਕੀਆਂ ਨੇ ਦਿੱਲੀ ਹਰਾਈ ਹੈ ਜਦਕਿ ਦਿੱਲੀ ਦੇ ਵੱਡੇ ਨੇਤਾ ਹਵਾਈ ਨਾਰੇ....
ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ
ਐਸ.ਡੀ.ਐਮਜ਼ ਨੂੰ ਆਪਣੀ ਸਬ ਡਵੀਜ਼ਨ ਦੇ ਮਾਲ ਅਫ਼ਸਰਾਂ ਦੀ ਸਮੇਂ-ਸਮੇਂ ‘ਤੇ ਪ੍ਰਗਤੀ ਦੀ ਜਾਂਚ ਕਰਨ ਦੇ ਨਿਰਦੇਸ਼ ਇੰਤਕਾਲ, ਤਕਸੀਮ ਕੇਸਾਂ ਦੇ ਨਿਪਟਾਰੇ ਅਤੇ ਜਮਾਂਬੰਦੀਆਂ ਦੀ ਮੁਕੰਮਲਤਾ ਨੂੰ ਪਹਿਲ ਦੇ ਆਧਾਰ ‘ਤੇ ਲਿਆ ਜਾਵੇ ਸਟੈਂਪ ਡਿਊਟੀ ਅਤੇ ਅਦਾਲਤੀ ਹੁਕਮਾਂ ਨਾਲ ਸਬੰਧਤ ਵਸੂਲੀ ਤੇਜ਼ ਕਰਨ ਦੇ ਹੁਕਮ ਦਿੱਤੇ ਐਸ.ਏ.ਐਸ.ਨਗਰ, 14 ਫਰਵਰੀ, 2025 : ਮਾਲ ਅਫਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਦੀ ਮਾਸਿਕ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਲ ਡੋਰਾ ਅੰਦਰਲੇ....