ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਜਾਂ ਨਾੜ ਨਾ ਸਾੜਨ ਦੇ ਹੁਕਮ ਜਾਰੀ
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਸਖਤ ਅਨੁਸਾਸ਼ਨੀ ਕਾਰਵਾਈ ਸੰਗਰੂਰ, 23 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਜਾਂ ਕਣਕ ਦਾ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ, ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ, ਫਸਲਾਂ ਦੀ ਰਹਿੰਦ ਖੂੰਹਦ ਸਾੜਨ ਕਰਕੇ ਜੈਵਿਕ ਪਦਾਰਥਾਂ ਦੇ ਵੱਡੇ ਪੱਧਰ ’ਤੇ ਹੁੰਦੇ ਨੁਕਸਾਨ ਨੂੰ ਰੋਕਣ ਲਈ ਹਰੇਕ ਵਿਭਾਗ, ਬੋਰਡ, ਕਾਰਪੋਰੇਸ਼ਨ....
ਨਸ਼ਿਆਂ ਵਿਰੁੱਧ ਵਿੱਢੀ ਜੰਗ ਜਿੱਤਣ ਲਈ ਡੀ.ਸੀ ਅਤੇ ਐਸ.ਐਸ.ਪੀ ਨੇ ਆਸ਼ਾ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ
ਸਲਾਇਟ ਲੌਂਗੋਵਾਲ ਵਿਖੇ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਅਤੇ ਪਰਾਲੀ ਸਾੜਨ ਵਿਰੁੱਧ ਡੱਟ ਕੇ ਖੜ੍ਹਨ ਦੀ ਵੀ ਚੁਕਵਾਈ ਗਈ ਸਹੁੰ ਗਲਤ ਸੰਗਤ ਕਾਰਨ ਨਸ਼ਿਆਂ ਦੇ ਆਦੀ ਨੂੰ ਇੱਕ ਬਿਮਾਰ ਵਿਅਕਤੀ ਵਜੋਂ ਵੇਖਣਾ ਚਾਹੀਦਾ ਹੈ ਤੇ ਸਹੀ ਇਲਾਜ ਤੋਂ ਬਾਅਦ ਉੁਹ ਵੀ ਮੁੜ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਹੋ ਸਕਦਾ ਹੈ: ਡਿਪਟੀ ਕਮਿਸ਼ਨਰ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਸਹੀ ਇਲਾਜ ਲਈ ਪ੍ਰਰਿਤ ਕਰਨ ਦਾ ਕੰਮ ਆਸ਼ਾ ਵਰਕਰ ਬਾਖੂਬੀ ਕਰ ਸਕਦੇ ਹਨ: ਐਸ.ਐਸ.ਪੀ ਲੌਂਗੋਵਾਲ/ਸੰਗਰੂਰ, 23 ਸਤੰਬਰ....
ਅਵਤਾਰ ਸਿੰਘ ਈਲਵਾਲ ਨੇ ਚੇਅਰਮੈਨ ਮਾਰਕੀਟ ਕਮੇਟੀ ਵਜੋਂ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ, ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਸੰਗਰੂਰ, 23 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵੱਡੀ ਗਿਣਤੀ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਅੱਜ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ....
ਕੈਬਨਿਟ ਮੰਤਰੀ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆਂ ਐਕਸ.ਆਰ ਲੈਬਜ਼ ਦਾ ਉਦਘਾਟਨ
ਸੁਨਾਮ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਤੋਂ ਬਾਅਦ ਹਾਈ ਸਕੂਲਾਂ ਵਿੱਚ ਐਕਸ.ਆਰ ਲੈਬਜ਼ ਸਥਾਪਤ ਰਚਨਾਤਮਕ ਤੇ ਗੁਣਾਤਮਕ ਸੋਚ ਨੂੰ ਵਿਕਸਤ ਕਰਕੇ ਸਮੇਂ ਦੇ ਹਾਣੀ ਬਣਨਗੇ ਵਿਦਿਆਰਥੀ : ਅਮਨ ਅਰੋੜਾ ਵਿਦਿਆਰਥੀਆਂ ਨੂੰ ਮਿਹਨਤ, ਹਿੰਮਤ, ਅਣਥੱਕ ਕੋਸ਼ਿਸ਼ਾਂ ਅਤੇ ਬੁਲੰਦ ਇਰਾਦੇ ਨਾਲ ਪੜ੍ਹਾਈ ਕਰਨ ਦਾ ਸੱਦਾ ਸੰਗਰੂਰ, 23 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ....
ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਣ ਦੇਣ ਲਈ ਆਯੋਜਿਤ ਅਸੈਸਮੈਂਟ ਕੈਂਪਾਂ ਦੌਰਾਨ 401 ਬਿਨੈਕਾਰਾਂ ਦੀ ਰਜਿਸਟ੍ਰੇਸ਼ਨ
24 ਸਤੰਬਰ ਨੂੰ ਭਵਾਨੀਗੜ੍ਹ ਵਿਚ ਲੱਗੇਗਾ ਅਸੈਸਮੈਂਟ ਕੈਂਪ ਸੰਗਰੂਰ, 23 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਸਾਹਿਬ, ਪਿੰਡ ਸਤੌਜ (ਸੁਨਾਮ) ਅਤੇ ਗੁਰਦੁਆਰਾ ਮਹਿਲ ਮੁਬਾਰਕ ਸੰਗਰੂਰ ਵਿਖੇ ਅਸੈਸਮੈਂਟ ਕੈਂਪ ਲਗਾਏ ਗਏ। ਸਤੌਜ ਵਿਖੇ ਆਯੋਜਿਤ ਕੈਂਪ ਦੌਰਾਨ....
ਪਰਾਲੀ ਨੂੰ ਖੇਤ ਵਿਚ ਵਾਹ ਕੇ ਜਾਂ ਗੱਠਾਂ ਬਣਾ ਕੇ ਕੀਤਾ ਜਾਵੇ ਨਿਬੇੜਾ: ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਵਿਭਾਗ ਮਹਿਲ ਕਲਾਂ ਨੇ ਪਿੰਡ ਚੰਨਣਵਾਲ ਵਿੱਚ ਲਾਇਆ ਕੈਂਪ ਮਹਿਲ ਕਲਾਂ, 23 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਤਹਿਤ ਪਿੰਡ ਚੰਨਣਵਾਲ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਮੇਂ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ....
ਜੈਵਿਕ ਤੇ ਹੱਥੀਂ ਤਿਆਰ ਉਤਪਾਦਾਂ ਨੂੰ ਹੁਲਾਰਾ ਦੇਣ ਵਾਸਤੇ ਲਾਂਚ ਕੀਤਾ ਜਾਵੇਗਾ ‘ਅਸਲ ਦੇਸੀ’ ਬਰਾਂਡ: ਡਿਪਟੀ ਕਮਿਸ਼ਨਰ
ਬਰਨਾਲਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਵਾਸਤੇ ਕੀਤੀ ਪਹਿਲਕਦਮੀ ਬਿਹਤਰੀਨ ਉਤਪਾਦਾਂ ਦੀ ਵਿਕਰੀ ਲਈ ਮੁਹੱਈਆ ਕਰਾਇਆ ਜਾਵੇਗਾ ਮਾਰਕਟਿੰਗ ਮੰਚ ਸੂਬੇ ਅਤੇ ਦੇਸ਼ ਦੇ ਕੋਨੇ ਕੋਨੇ ’ਚ ਪਹੁੰਚਣਗੇ ‘ਅਸਲ ਦੇਸੀ’ ਬਰਾਂਡ ਦੇ ਉਤਪਾਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੀ ਬਣੇਗਾ ਵਿਕਰੀ ਕੇਂਦਰ ਬਰਨਾਲਾ, 23 ਸਤੰਬਰ : ਜ਼ਿਲ੍ਹਾ ਬਰਨਾਲਾ ਦੇ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਮਾਰਕਟਿੰਗ ਲਈ ਮੰਚ ਮੁਹੱਈਆ ਕਰਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ....
12 ਸਾਲਾਂ ਤੋਂ ਝੋਨੇ ਦੀ ਪਰਾਲੀ ਨਾਲ ਕਿਨੂੰ ਬਾਗ ਵਿਚ ਮਲਚਿੰਗ ਕਰ ਰਿਹਾ ਹੈ ਕਿਸਾਨ ਓਮ ਪ੍ਰਕਾਸ਼ ਭਾਂਬੂ
ਬਾਗ ਰਹਿੰਦਾ ਹੈ ਤੰਦਰੁਸਤ ਤੇ ਹਰਾ ਭਰਾ, ਰੂੜੀ ਪਾਉਣ ਦੀ ਨਹੀਂ ਪਈ ਲੋੜ ਫਾਜਿ਼ਲਕਾ, 23 ਸਤੰਬਰ : ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਰਾਮਕੋਟ ਦਾ ਕਿਸਾਨ ਓਮ ਪ੍ਰਕਾਸ਼ ਭਾਂਬੂ ਪਿੱਛਲੇ 12 ਸਾਲ ਤੋਂ ਝੋਨੇ ਦੀ ਪਰਾਲੀ ਦੀ ਵਰਤੋਂ ਕਿਨੂੰ ਦੇ ਬਾਗ ਵਿਚ ਮਲਚਿੰਗ ਲਈ ਕਰਕੇ ਵਾਤਾਵਰਨ ਦਾ ਰਾਖਾ ਬਣਿਆ ਹੋਇਆ ਹੈ। ਉਸਦਾ ਬਾਗ ਸਿਹਤਮੰਦ ਹੈ ਅਤੇ ਉਸਨੂੰ ਪਰਾਲੀ ਦੀ ਵਰਤੋਂ ਕਰਨ ਕਰਕੇ ਬਾਗ ਨੂੰ ਰੂੜੀ ਪਾਉਣ ਦੀ ਲੋੜ ਨਹੀਂ ਪਈ। ਓਮ ਪ੍ਰਕਾਸ਼ ਭਾਂਬੂ ਜਿੰਨ੍ਹਾਂ ਦਾ ਪਰਿਵਾਰ 40 ਏਕੜ ਵਿਚ ਖੇਤੀ ਕਰਦਾ ਹੈ ਜਿਸ ਵਿਚੋਂ....
ਆਯੁਸ਼ਮਾਨ ਭਵ ਪ੍ਰੋਗਰਾਮ ਤਹਿਤ ਆਸ਼ਾ ਵਰਕਰ ਆਪਣੇ ਮੋਬਾਈਲ ਤੋਂ ਬਣਾਏਗੀ ਲੋਕਾਂ ਦੇ 5 ਲੱਖ ਦੇ ਸਿਹਤ ਬੀਮਾ ਯੋਜਨਾ ਦੇ  ਕਾਰਡ : ਡਾਕਟਰ ਬਬੀਤਾ
ਫਾਜ਼ਿਲਕਾ ਜ਼ਿਲ੍ਹੇ ਵਿੱਚ ਆਸ਼ਾ ਵਰਕਰ ਨੂੰ ਦਿੱਤੀ ਜਾ ਰਹਿ ਹੈ ਟ੍ਰੇਨਿੰਗ ਫਾਜ਼ਿਲਕਾ, 23 ਸਤੰਬਰ : ਫਾਜ਼ਿਲਕਾ ਵਿਚ ਹੁਣ ਆਸ਼ਾ ਵਰਕਰ ਹੁਣ ਪਿੰਡਾਂ ਵਿਚ ਲੋਕਾਂ ਦੇ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏਗੀ ਅਤੇ ਕਾਰਡ ਦੀ ਡਿਲਿਵਰੀ ਲੋਕਾਂ ਦੇ ਘਰ ਘਰ ਪਹੁੰਚਾਈ ਜਾਵੇਗੀ । ਇਸ ਲਈ ਸਿਹਤ ਵਿਭਾਗ ਨੇ ਇਕ ਐਪ ਡਿਜ਼ਾਈਨ ਕੀਤੀ ਹੈ ਅਤੇ ਅਗਲੇ 3-4 ਦਿਨਾਂ ਤਕ ਸਾਰਿਆ ਆਸ਼ਾ ਦੀ ਆਈ ਡੀ ਵੀ ਬਨ ਜਾਵੇਗੀ ਜਿਸ ਤਰਾ ਉਹ ਆਪਰੇਟਰ ਵਜੋਂ ਕੰਮ ਕਰੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ....
ਪਿੰਡ ਅਹਾਲ ਬੋਦਲਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੁੰ ਪ੍ਰੇਰਿਤ ਕਰਦਾ ਜਾਗਰੂਕਤਾ ਕੈਂਪ ਲਗਾਇਆ
ਫਾਜ਼ਿਲਕਾ, 23 ਸਤੰਬਰ : ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਸ਼੍ਰੀਮਤੀ ਸ਼ਿਫਾਲੀ ਕੰਬੋਜ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਅਭੁਨ ਅਤੇ ਸ਼੍ਰੀ ਹਰੀਸ਼....
ਖੇਡਾਂ ਵਤਨ ਪੰਜਾਬ ਦੀਆਂ-2023 ਸੀਸ਼ਨ 2 ਤਹਿਤ ਜਿਲ੍ਹਾ ਫਾਜਿਲਕਾ ਦੀਆਂ ਜਿਲ੍ਹ ਪੱਧਰੀ ਖੇਡਾਂ 26 ਸਤੰਬਰ 2023 ਤੋਂ
ਫਾਜ਼ਿਲਕਾ, 23 ਸਤੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾ ਨੂੰ ਨਸ਼ਿਆਂ ਤੋ ਦੂਰ ਰੱਖਣ ਦੇ ਮਕਸੱਦ ਨਾਲ ਖੇਡਾਂ ਵਤਨ ਪੰਜਾਬ ਦੀਆਂ- 2023 ਦਾ ਆਗਾਜ਼ ਕੀਤਾ ਗਿਆ ਹੈ। ਇਸ ਲੜੀ ਤਹਿਤ ਜਿਲ੍ਹਾ ਫਾਜਿਲਕਾ ਦੀਆਂ ਜਿਲ੍ਹ ਪੱਧਰੀ ਖੇਡਾਂ -2023 26 ਸਤੰਬਰ 2023 ਤੋਂ ਸ਼ੁਰੂ ਹੋ ਕੇ 05 ਅਕਤੂਬਰ 2023 ਤੱਕ ਕਰਵਾਈਆਂ ਜਾਣਗੀਆਂ। ਜਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ ਅਥਲੈਟਿਕਸ ,ਹੈਂਡਬਾਲ....
ਬਾਬਾ ਸ਼ੇਖ ਫਰੀਦ ਜੀ ਦੇ 850ਵੇਂ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ
ਸਪੀਕਰ ਸੰਧਵਾਂ ਨੇ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋ ਕੇ ਮਾਈ ਗੋਦੜੀ ਸਾਹਿਬ ਵਿਖੇ ਹੋਇਆ ਸਮਾਪਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸਮੂਲੀਅਤ ਫਰੀਦਕੋਟ, 23 ਸਤੰਬਰ : ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜਿੰਨਾਂ ਸਾਰੀ ਮਾਨਵ ਜਾਤੀ ਨੂੰ ਮਿੱਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਦਾ ਮਹਾਨ ਉਪਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਮਨੋਰਥ ਸਦਕਾ....
ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਟੂਰਨਾਮੈਂਟ ਵਿੱਚ ਜੇਤੂ ਟੀਮ ਨੂੰ ਕੀਤਾ ਗਿਆ ਸਨਮਾਨਿਤ
ਫਰੀਦਕੋਟ 23 ਸਤੰਬਰ : ਬਾਬਾ ਸ਼ੇਖ ਫਰੀਦ ਜੀ ਦੇ 850ਵੇਂ ਆਗਮਨ ਪੁਰਬ ਮੌਕੇ 31ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਆਯੋਜਨ ਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਕੀਤਾ ਗਿਆ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸੰਧਵਾਂ ਨੇ ਬਾਬਾ ਫਰੀਦ ਹਾਕੀ ਕਲੱਬ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬਾਬਾ ਫਰੀਦ ਹਾਕੀ ਕਲੱਬ ਦਾ ਪੰਜਾਬ ਨਾਲ, ਹਾਕੀ ਨਾਲ ਇਨ੍ਹਾਂ ਪਿਆਰ ਹੈ ਕਿ....
24 ਦੀ ਨਸ਼ਾ - ਤਸਕਰ, ਪੁਲਿਸ ਤੇ ਸਿਆਸੀ ਗੱਠਜੋੜ ਵਿਰੁੱਧ ਸਾਂਝੀ ਕਨਵੈਨਸ਼ਨ ਜਗਰਾਓਂ ਲਈ ਚੌਂਕੀਮਾਨ ਟੋਲ ਤੋਂ ਹੋਵੇਗਾ ਵੱਡਾ ਕਾਫ਼ਲਾ ਰਵਾਨਾ
ਮੁੱਲਾਂਪੁਰ ਦਾਖਾ 23 ਸਤੰਬਰ (ਸਤਵਿੰਦਰ ਸਿੰਘ ਗਿੱਲ) ਦਸਮੇਸ਼ ਮਜ਼ਦੂਰ ਕਿਸਾਨ ਯੂਨੀਅਨ ( ਰਜਿ਼ ,) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ 24 ਤਰੀਕ ਦਿਨ ਐਤਵਾਰ ਨੂੰ ਠੀਕ 11 ਵਜੇ ਤੋਂ 2 ਵਜੇ ਤੱਕ ਮੰਦਰ ਵਾਲੀ ਧਰਮਸ਼ਾਲਾ ( ਪੁਰਾਣੀ ਦਾਣਾ ਮੰਡੀ) ਜਗਰਾਉਂ ਵਿਖੇ ਕੀਤੀ ਜਾਣ ਵਾਲੀ ਨਸ਼ਿਆਂ ਦੇ ਛੇਵੇਂ ਦਰਿਆ ਵਿਰੋਧੀ ਸਾਂਝੀ ਕਨਵੈਨਸ਼ਨ ਬਾਰੇ ਗੰਭੀਰ ਤੇ ਭਰਵੀਂ ਵਿਚਾਰ ਚਰਚਾ ਹੋਈ । ਅੱਜ....
ਪੰਜਾਬ ਚੌਵੀ ਘੰਟੇ ਸੁਰੀਲੇ ਸੰਗੀਤ ਵਿੱਚ ਸਰਸ਼ਾਰ ਧਰਤੀ ਸੀ- ਇਸ ਨੂੰ ਸ਼ੋਰ ਤੋਂ ਬਚਾਈਏ : ਡਾ. ਸੁਖਨੈਨ
ਲੁਧਿਆਣਾ, 23 ਸਤੰਬਰ (ਰਘਵੀਰ ਸਿੰਘ ਜੱਗਾ) : ਪੰਜਾਬੀ ਸੁਗਮ ਸੰਗੀਤ ਦੇ ਗੂੜ੍ਹ ਗਿਆਤਾ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਸੁਖਨੈਨ ਨੇ ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਵਿੱਚ ਚੋਣਵੇ ਸਭਿਆਚਾਰਕ ਕਾਮਿਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੰਜਾਬ ਸੁਰੀਲੇ ਲੋਕਾਂ ਦੀ ਧਰਤੀ ਹੈ ਜਿਸ ਨੂੰ ਸ਼ੋਰ ਤੋਂ ਬਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸੇ ਲੋੜ ਨੂੰ ਮਹਿਸੂਸ ਕਰਦਿਆਂ ਮੈ ਪਹਿਲਾਂ ਪ੍ਰੋਃ ਚਮਨ ਲਾਲ ਭੱਲਾ, ਪ੍ਰੋਃ ਰਣਜੀਤ....