ਮਾਲਵਾ

ਹਰਜੋਤ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ 'ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਰੇਲਵੇ ਫਲਾਈਓਵਰ ਨੂੰ ਯਾਤਰੀਆਂ ਲਈ ਖੋਲ੍ਹਿਆ ਖੇਤਰ ਵਿੱਚ ਸੈਰ-ਸਪਾਟਾ ਅਤੇ ਕਾਰੋਬਾਰ ਦੇ ਮੌਕੇ ਵਧਣਗੇ, ਹਿਮਾਚਲ ਪ੍ਰਦੇਸ਼ ਦੇ ਯਾਤਰੀਆਂ ਲਈ ਇਤਿਹਾਸਕ ਦਿਨ ਨੰਗਲ, 21 ਸਤੰਬਰ: ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ....
ਆਂਗਣਵਾੜੀ ਸੈਂਟਰ ਦਾਖਾ 'ਚ ਪੋਸ਼ਣ ਮਾਹ 2023 ਮਨਾਉਣ ਲਈ ਸਮਾਗਮ ਆਯੋਜਿਤ
ਲੁਧਿਆਣਾ, 21 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਸੈਂਟਰ, ਪਿੰਡ ਦਾਖਾ (ਮੁੱਲਾਂਪੁਰ) ਬਲਾਕ ਲੁਧਿਆਣਾ -1 (ਰੂਰਲ), ਜ਼ਿਲ੍ਹਾ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੋਸ਼ਣ ਅਭਿਆਨ ਦੇ ਅੰਤਰਗਤ ਪੋਸ਼ਣ ਮਾਹ 2023 ਮਨਾਉਣ ਲਈ ਸਮਾਗਮ ਕਰਵਾਇਆ ਗਿਆ, ਇਸ ਸਮਾਗਮ ਮੌਕੇ ਵਿਸ਼ੇਸ਼ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਮਤੀ ਸ਼ੇਨਾ ਅਗਰਵਾਲ ਵੱਲੋਂ ਬਤੌਰ....
ਡਿਪਟੀ ਕਮਿਸ਼ਨਰ ਜੋਰਵਾਲ ਨੇ ਸਕੂਲ ਦੇ ਕਲਾਸ ਰੂਮ ’ਚ ਵਿਦਿਆਰਥੀਆਂ ਨਾਲ ਬੈਠ ਕੇ ਸੁਣਿਆ ਪੋਸ਼ਣ ’ਤੇ ਅਧਾਰਿਤ ਵਿਸ਼ੇਸ਼ ਲੈਕਚਰ
ਡੀ.ਸੀ ਨੇ ਸਕੂਲੀ ਵਿਦਿਆਰਥੀਆਂ ’ਚ ਅਨੀਮੀਆ ਦੀ ਕਮੀ ਨੂੰ ਦੂਰ ਕਰਨ ਚੱਲ ਰਹੇ ਪਾਇਲਟ ਪ੍ਰੋਜੈਕਟ ਦਾ ਲਿਆ ਅਚਨਚੇਤ ਜਾਇਜ਼ਾ ਸੰਗਰੂਰ, 21 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਿਦਿਆਰਥੀਆਂ ਵਿੱਚ ਅਨੀਮੀਆ ਦੀ ਕਮੀ ਨੂੰ ਦੂਰ ਕਰਨ ਲਈ ਆਰੰਭੇ ਪਾਇਲਟ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹੋ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ....
ਹੜ੍ਹ ਪੀੜ੍ਹਤਾਂ ਨੂੰ 01 ਕਰੋੜ 53 ਲੱਖ ਤੋਂ ਵੱਧ ਦਾ ਦਿੱਤਾ ਮੁਆਵਜ਼ਾ: ਡਿਪਟੀ ਕਮਿਸ਼ਨਰ
ਪਟਵਾਰੀਆਂ ਵੱਲੋਂ ਰੱਖੇ ਪ੍ਰਾਈਵੇਟ ਵਿਅਕਤੀਆਂ ਬਾਰੇ ਐਸ.ਡੀ.ਐਮਜ਼ ਨੂੰ ਰਿਪੋਰਟ ਦੇਣ ਦੇ ਆਦੇਸ਼ ਜਮ੍ਹਾਂ ਬੰਦੀ ਤੇ ਨਿਸ਼ਾਨਦੇਹੀ ਦੇ ਕੇਸਾਂ ਵਿੱਚ ਦੇਰੀ ਕਰਨ ਵਾਲੇ ਮਾਲ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ ਈ.ਸੇਵਾ ਦੇ ਕੰਮਾਂ ਵਿੱਚ ਤੇਜੀ ਲਿਆਉਣ ਦੀ ਕੀਤੀ ਹਦਾਇਤ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹੇ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹੁਣ ਤੱਕ 01 ਕਰੋੜ 53 ਲੱਖ 48 ਹਜ਼ਾਰ....
ਝੋਨੇ ਦੀ ਖਰੀਦ ਸਬੰਧੀ 25 ਸਤੰਬਰ ਤੱਕ ਮੰਡੀਆਂ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ
ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5.26 ਲੱਖ ਮੀਟਰਿਕ ਟਨ ਝੌਨਾ ਆਉਣ ਦੀ ਸੰਭਾਵਨਾਂ ਜ਼ਿਲ੍ਹੇ ਦੀਆਂ 32 ਮੰਡੀਆਂ ਵਿੱਚ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਜ਼ਿਲ੍ਹੇ ਵਿੱਚ ਪਹਿਲੀ ਵਾਰ ਝੋਨੇ ਦੀ ਲੋਡਿੰਗ ਕਰਨ ਵਾਲੇ ਟਰੱਕਾਂ ਤੇ ਲਗਾਏ ਜਾਣਗੇ ਜੀ.ਪੀ.ਐਸ. ਸਿਸਟਮ ਪਿੰਡ ਚਤਰਪੁਰਾ ਦੀ ਮੰਡੀ ਵਿੱਚ ਬਾਇਓ ਮੈਟ੍ਰਿਕ ਢੰਗ ਨਾਲ ਕਿਸਾਨਾਂ ਨੂੰ ਕੀਤੀ ਜਾਵੇਗੀ ਅਦਾਇਗੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਝੋਨੇ ਦੀ ਖਰੀਦ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ....
ਭਾਸ਼ਾ ਵਿਭਾਗ ਵੱਲੋਂ ਡਾਇਟ ਵਿਖੇ ਕਵੀ ਦਰਬਾਰ ਕਰਵਾਇਆ ਗਿਆ
ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਭਾਸ਼ਾ ਵਿਭਾਗ, ਪੰਜਾਬ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਕਵੀਆਂ ਨੇ ਭਾਗ ਲਿਆ। ਕਵੀ ਦਰਬਾਰ ਦੀ ਪ੍ਰਧਾਨਗੀ ਉੱਘੀ ਲੇਖਿਕਾ ਸ਼੍ਰੀਮਤੀ ਪਰਮਜੀਤ ਕੌਰ ਸਰਹਿੰਦ ਨੇ ਕੀਤੀ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਸਾਹਿਤ ਅਕਾਦਮੀ ਦਾ ਇਨਾਮ ਪ੍ਰਾਪਤ ਕਵੀ ਦਰਸ਼ਨ ਬੁੱਟਰ ਨੇ ਸ਼ਿਰਕਤ ਕੀਤੀ। ਕਵੀਆਂ ਵੱਲੋਂ ਵੱਖ-ਵੱਖ ਸਮਾਜਕ ਤੇ ਮਾਨਵੀ....
ਜ਼ਿਲ੍ਹਾ ਮੈਜਿਸਟਰੇਟ ਨੇ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ਤੇ ਲਗਾਈ ਪਾਬੰਦੀ
ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਲਗਾਏ ਕੰਬਾਇਨਾਂ ਚਲਾਉਣ ਤੇ ਵੀ ਲਗਾਈ ਪਾਬੰਦੀ ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਸਾਲ 2023 ਦੌਰਾਨ ਝੋਨੈ ਦੀ....
ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸਾਲ 2023 ਦੌਰਾਨ ਜੀਰੀ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਆਮ ਤੌਰ ਤੇ ਵੇਖਿਆ ਗਿਆ ਹੈ ਕਿ ਝੌਨੇ ਦੀ ਕਟਾਈ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ....
ਜੀ ਆਇਆ ਨੂੰ ਅਤੇ ਮਾਈਨਸ ਜੀਰੋ ਜੀਰੋ ਜੀਰੋ ਜੀਰੋ ਜੀਰੋ ਨਾਟਕਾਂ ਦੀ ਹੋਈ ਸਫਲ ਪੇਸ਼ਕਾਰੀ
ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ ਅਮਿੱਟ ਯਾਦਾਂ ਛੱਡਦਾ ਹੋਇਆ ਮੁਕੰਮਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ ਫਰੀਦਕੋਟ, 21 ਸੰਤਬਰ : 850ਵੇਂ ਬਾਬਾ ਫਰੀਦ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀਂ ਸ਼ਾਮ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ ਵਿੱਚ ਨਟਰੰਗ ਸੁਸਾਇਟੀ ਅਬੋਹਰ ਵੱਲੋਂ ਜੀ ਆਇਆ ਨੂੰ ਅਤੇ ਨਾਟਿਅਮ ਜੈਤੋ ਵੱਲੋਂ ਮਾਈਨਸ ਜੀਰੋ ਜੀਰੋ ਜੀਰੋ ਜੀਰੋ ਜੀਰੋ ਦੀ ਸਫਲ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਮਾਜਿਕ ਨਿਆਂ....
ਨਗਰ ਕੌਂਸਲ ਕੋਟਕਪੂਰਾ ਵਿਖੇ ਆਪ ਨੁਮਾਇੰਦਿਆਂ ਲੋਕ ਮਿਲਣੀ ਤਹਿਤ ਸੁਣੀਆਂ ਗਈਆਂ ਸਮੱਸਿਆਵਾਂ
ਕੋਟਕਪੂਰਾ 21 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ ਨਿਰਦੇਸ਼ਾ ਤੇ ਆਪ ਨੁਮਾਇੰਦਿਆਂ ਵੱਲੋਂ ਨਗਰ ਕੌਸਲ ਕੋਟਕਪੂਰਾ ਵਿਖੇ ਸਥਾਨਕ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਨੁਮਾਇੰਦੇ ਸ. ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਪੀਕਰ ਸ. ਸੰਧਵਾਂ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਆਧਾਰ ਤੇ ਉਨ੍ਹਾਂ ਵੱਲੋਂ ਕੋਟਕਪੂਰਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਵਿਸ਼ੇਸ਼ ਤੌਰ ਤੇ ਨਗਰ ਕੌਂਸਲ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ....
ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿਖੇ ਮਨਾਇਆ "ਬਾਬਾ ਫਰੀਦ ਆਗਮਨ ਪੁਰਵ" 
ਫਰੀਦਕੋਟ 21 ਸਤੰਬਰ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਵੱਲੋਂ 22 ਸਤੰਬਰ 2023 ਨੂੰ "ਬਾਬਾ ਫਰੀਦ ਆਗਮਨ ਪੁਰਬ" ਪੂਰੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁਭ ਦਿਹਾੜੇ 'ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਡਾ. ਬਲਬੀਰ ਸਿੰਘ (ਸਿਹਤ ਮੰਤਰੀ), ਸ. ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਮੰਤਰੀ), ਸ. ਗੁਰਦਿੱਤ ਸਿੰਘ ਸੇਖੋਂ (ਸਥਾਨਕ ਵਿਧਾਇਕ), ਡਾ. ਸੁਸ਼ੀਲ ਮਿੱਤਲ, ਮਾਨਯੋਗ ਵਾਈਸ-ਚਾਂਸਲਰ(ਆਈ.ਕੇ.ਜੀ.ਪੀ.ਟੀ.ਯੂ) ਕਪੂਰਥਲਾ, ਡਾ: ਬੂਟਾ ਸਿੰਘ....
ਡਬਲ ਐਮਏ, ਐਮ ਫਿਲ ਪਾਸ ਪਿੰਡ ਬਾਧਾ ਦਾ ਪੀਏਯੂ ਦਾ ਇਨਾਮ ਜੇਤੂ ਕਿਸਾਨ ਮਲਕੀਤ ਸਿੰਘ
ਮਿੱਠੇ ਦੀ ਕਾਸਤ ਲਈ ਮਿਲਿਆ ਇਨਾਮ ਪਰਾਲੀ ਨੂੰ ਨਹੀਂ ਸਾੜਦਾ ਸਗੋਂ ਸਭ ਤੋਂ ਸਸਤੇ ਤਰੀਕੇ ਨਾਲ ਕਰਦਾ ਹੈ ਕਣਕ ਦੀ ਬਿਜਾਈ ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਬਾਧਾ ਦੇ ਡਬਲ ਐਮਏ, ਬੀਐਡ, ਐਮ ਫਿਲ ਪਾਸ ਕਿਸਾਨ ਮਲਕੀਤ ਸਿੰਘ ਨੂੰ ਇਸ ਵਾਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨੇ ਮਿੱਠੇ ਦੀ ਕਾਸਤ ਲਈ ਫਸਲੀ ਮੁਕਾਬਲਿਆਂ ਦੀ ਸ੍ਰੇਣੀ ਵਿਚ ਪੁਰਸਕਾਰ ਦਿੱਤਾ ਹੈ। ਇਹ ਕਿਸਾਨ ਸਿਰਫ ਮਿੱਠੇ ਦੀ ਕਾਸਤ ਲਈ ਹੀ ਨਹੀਂ ਜਾਣਿਆ ਜਾਂਦਾ ਸਗੋਂ ਬਹੁ ਭਾਂਤੀ ਖੇਤੀ ਦੇ ਨਾਲ ਨਾਲ ਇਹ ਕਿਸਾਨ ਪਰਾਲੀ ਨੂੰ....
ਨਜਾਇਜ ਮਾਇਨਿੰਗ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹੇ ਵਿਚ ਨਜਾਇਜ਼ ਮਾਇਨਿੰਗ ਖਿਲਾਫ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ।ਬੈਠਕ ਵਿਚ ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਵੀ ਵਿਸੇਸ਼ ਤੌਰ ਤੇ ਹਾਜਰ ਹੋਏ। ਡਿਪਟੀ ਕਮਿਸ਼ਨਰ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਜਾਇਜ ਮਾਇਨਿੰਗ ਰੋਕਣ ਲਈ ਜ਼ੇਕਰ ਕਿਸੇ ਵੀ ਜਿੰਮੇਵਾਰ ਅਧਿਕਾਰੀ ਨੇ ਢਿੱਲ ਕੀਤੀ ਤਾਂ ਅਜਿਹੇ ਅਧਿਕਾਰੀ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ....
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ
ਵਿਕਾਸ ਕੰਮ ਤੈਅ ਸਮਾਂ ਹੱਦ ਅੰਦਰ ਪੂਰੇ ਕਰਨ ਦੇ ਹੁਕਮ, ਦਫ਼ਤਰਾਂ ਵਿਚ ਲੋਕਾਂ ਨੂੰ ਨਾ ਆਵੇ ਕੋਈ ਪਰੇਸ਼ਾਨੀ ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕੰਮ ਤੈਅ ਸਮਾਂ ਹੱਦ ਅੰਦਰ ਪੂਰੇ ਹੋਣ ਅਤੇ ਵਿਕਾਸ ਕਾਰਜਾਂ ਦੀ ਗੁਣਵਤਾ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ....
ਪਿੱਛਲੇ ਸਾਲ ਜਿਆਦਾ ਪਰਾਲੀ ਸਾੜਨ ਵਾਲੇ 13 ਪਿੰਡਾਂ ਤੇ ਰਹੇਗੀ ਇਸ ਵਾਰ ਤਿੱਖੀ ਨਜ਼ਰ
ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦਾ ਦਾਗ ਧੋਣ ਦਾ ਮੌਕਾ ਫਾਜਿ਼ਲਕਾ, 21 ਸਤੰਬਰ : ਫਾਜਿ਼ਲਕਾ ਜਿ਼ਲ੍ਹੇ ਦੇ 13 ਪਿੰਡ ਜਿੰਨ੍ਹਾਂ ਵਿਚ ਪਿੱਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਤੇ ਪ੍ਰਸ਼ਾਸਨ ਦੀ ਇਸ ਵਾਰ ਤਿੱਖੀ ਨਜ਼ਰ ਰਹੇਗੀ। ਦੂਜ਼ੇ ਪਾਸੇ ਇੰਨ੍ਹਾਂ ਪਿੰਡਾਂ ਲਈ ਇਸ ਵਾਰ ਕੁਦਰਤ ਦੋਖੀ ਹੋਣ ਦੇ ਲੱਗੇ ਦਾਗ ਨੂੰ ਧੋਣ ਦਾ ਮੌਕਾ ਹੈ। ਜਿਕਰਯੋਗ ਹੈ ਕਿ ਪਿੱਛਲੇ ਸਾਲ ਜਿ਼ਲ੍ਹੇ ਦੇ 13 ਪਿੰਡ ਅਜਿਹੇ ਸਨ ਜਿੱਥੇ ਸਭ ਤੋਂ ਜਿਆਦਾ ਅੱਗ....