ਮਾਲਵਾ

ਸਨਤਕਾਰਾਂ ਨੇ ਆਪ ਪਾਰਟੀ ਦੀ ਸਰਕਾਰ ‘ਚ ਲਿਆ ਸੁੱਖ ਦਾ ਸਾਹ : ਪਨੂੰ
ਮੁੱਲਾਂਪੁਰ ਦਾਖਾ,16 ਸਤੰਬਰ (ਸਤਵਿੰਦਰ ਸਿੰਘ ਗਿੱਲ) : ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਦਾ ਲੁਧਿਆਣਾ ਆਉਣ ਤੇ ਸਨਤਕਾਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਕਰਦਿਆਂ ਆਖਿਆ ਕਿ ਪੰਜਾਬ ਦੀ ਧਰਤੀ ਤੇ ਸਨਤਕਾਰਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਭਾਵੇਂ ਲੰਮੇ ਸਮੇਂ ਤੋਂ ਪੰਜਾਬ ਦੇ ਸਨਤਕਾਰ ਕਾਂਗਰਸ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਤਾਏ ਪੰਜਾਬ ਦੀ ਧਰਤੀ ਤੋਂ ਦੂਜੇ ਸੂਬਿਆਂ ਵਿੱਚ ਜਾ ਕੇ ਆਪਣਾ ਕਾਰੋਬਾਰ ਚਲਾਉਣ ਲੱਗੇ ਸਨ। ਹੁਣ ਜਦੋਂ ਤੋ....
ਐਸ਼ਬਨ ਬੀੜ ਨੇੜੇ ਦੇਖੇ ਗਏ ਤੇਂਦੂਏ ਨੂੰ ਫੜਨ ਲਈ 24X7 ਰੈਪਿਡ ਰਿਸਪਾਂਸ ਟੀਮ ਤਾਇਨਾਤ, ਪਿੰਜਰਾ ਵੀ ਲਗਾਇਆ 
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਮਿਲਦਿਆਂ ਹੀ ਤੁਰੰਤ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਹੈਲਪਲਾਈਨ ਨੰਬਰ 92166-50002 'ਤੇ ਤੁਰੰਤ ਦਿੱਤੀ ਜਾਵੇ ਸੂਚਨਾ ਸੰਗਰੂਰ, 16 ਸਤੰਬਰ : ਸੰਗਰੂਰ ਵਿਖੇ ਸਥਿਤ ਐਸ਼ਬਨ ਬੀੜ ਵਾਈਲਡਲਾਈਫ ਸੈਂਕਚੁਏਰੀ ਨੇੜੇ ਤੇਂਦੂਆ ਨਜ਼ਰ ਆਉਣ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਤੁਰੰਤ ਐਕਸ਼ਨ ਲੈਂਦਿਆਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਤੇਂਦੂਆ ਫੜਨ ਲਈ ਦਿਸ਼ਾ ਨਿਰਦੇਸ਼ ਜਾਰੀ....
2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ, ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ
ਇੰਟਰ ਮਾਰਕਿਟ ਮੁਕਾਬਲੇ ਦੇ ਜੇਤੂਆਂ ਨੂੰ 2 ਅਕਤੂਬਰ ਨੂੰ ਮਿਲੇਗਾ ਸਨਮਾਨ ਸਫ਼ਾਈ ਮਿੱਤਰ ਤੇ ਵਾਯੂ ਮਿੱਤਰ ਸਕੂਲਾਂ 'ਚ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਦਾ ਸੁਨੇਹਾ ਦੇਣਗੇ : ਡਿਪਟੀ ਕਮਿਸ਼ਨਰ ਕਿਹਾ, ਸਕੂਲੀ ਵਿਦਿਆਰਥੀਆਂ ਦੇ ਐਮ.ਆਰ.ਐਫ਼ ਸੈਂਟਰਾਂ ਦੇ ਕਰਵਾਏ ਜਾਣਗੇ ਦੌਰੇ ਐਮ.ਆਰ.ਐਫ ਸੈਂਟਰਾਂ ਵਿਖੇ ਪਲਾਸਟਿਕ ਜਮਾਂ ਕਰਵਾਉਣ ਵਾਲਿਆਂ ਨੂੰ ਸਰਟੀਫਿਕੇਟ ਤੇ ਸਰਪਰਾਈਜ਼ ਗਿਫ਼ਟ ਦਿੱਤੇ ਜਾਣਗੇ ਪਟਿਆਲਾ, 16 ਸਤੰਬਰ : 2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ-2 ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ....
ਆਯੂਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਇਆ ਜਾਵੇਗਾ ਸੇਵਾ ਪਖਵਾੜਾ
ਕਮਿਉਨਿਟੀ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਲੱਗਣਗੇ ਸਿਹਤ ਮੇਲੇ-ਸਾਕਸ਼ੀ ਸਾਹਨੀ ਪਟਿਆਲਾ, 16 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਸਿਵਲ ਸਰਜਨ ਡਾ. ਰਮਿੰਦਰ ਕੌਰ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਕਰਕੇ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਸੇਵਾ ਪਖਵਾੜਾ ਚਲਾਉਣ ਦਾ ਜਾਇਜ਼ਾ ਲੈਂਦਿਆਂ ਇਸ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ ਰੇਖਾ ਉਲੀਕੀ। ਡਿਪਟੀ ਕਮਿਸ਼ਨਰ....
ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ-ਸਾਕਸ਼ੀ ਸਾਹਨੀ
ਲੋਕਾਂ ਨੂੰ ਆਵਾਜਾਈ ਨੇਮਾਂ ਦੀ ਪਾਲਣਾ ਲਾਜਮੀ ਕਰਨ ਦੀ ਅਪੀਲ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੀ ਬੈਠਕ ਪਟਿਆਲਾ, 16 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਸੁਰੱਖਿਅਤ ਸੜਕੀ ਆਵਾਜਾਈ ਲਈ ਪਹਿਲਾਂ ਸ਼ੁਰੂ ਕੀਤੇ ਗਏ ਜ਼ੀਰੋ ਟਾਲਰੈਂਸ ਜ਼ੋਨਾਂ ਦੇ ਨਾਲ-ਨਾਲ ਹੁਣ ਜ਼ੀਰੋ ਟਾਲਰੈਂਸ ਫੁਟਪਾਥ ਬਣਾਏ ਜਾਣਗੇ ਅਤੇ ਇੱਥੇ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ੀਰੋ ਟਾਲਰੈਂਸ ਜ਼ੋਨ ਤੇ....
ਜੌੜਾਮਾਜਰਾ ਨੇ ਸਮਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਨਵੇਂ ਕਮਰੇ ਤੇ ਗੇਟ ਦਾ ਉਦਘਾਟਨ ਕੀਤਾ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੀ ਕਰਾਂਤੀ ਵੱਲ ਵੱਧ ਰਿਹਾ ਹੈ ਸਮਾਣਾ, 16 ਸਤੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਸਮਾਣਾ ਵਿਖੇ ਨਵੇਂ ਬਣਾਏ ਗਏ ਕਮਰੇ ਅਤੇ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨ ਲਗਾ ਕੇ ਪੜਨ ਲਈ ਪ੍ਰੇਰਤ ਕੀਤਾ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ....
ਸਿਹਤ ਵਿਭਾਗ ਵੱਲੋਂ ਸਲੱਮ ਏਰੀਆ, ਝੁੱਗੀ ਝੌਪੜੀ ਅਤੇ ਉਸਾਰੀ ਅਧੀਨ ਇਮਾਰਤਾਂ ਚ ਕੀਤਾ ਗਿਆ ਡੇਂਗੂ ਸਬੰਧੀ ਨਰੀਖਣ
ਬਰਨਾਲਾ, 16 ਸਤੰਬਰ : ਡੇਂਗੂ ਵਿਰੁੱਧ ਮੁਹਿੰਮ “ਹਰ ਸੁੱਕਰਵਾਰ-ਡੇਂਗੂ ਤੇ ਵਾਰ” ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਲੱਮ ਏਰੀਆ, ਝੁੱਗੀ ਝੌਪੜੀ ਅਤੇ ਉਸਾਰੀ ਅਧੀਨ ਇਮਾਰਤਾਂ ਦੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ, ਧਨੌਲਾ ਅਤੇ ਮਹਿਲ ਕਲਾਂ ਵਿੱਚ ਡੇਂਗੂ ਦਾ....
ਬਰਨਾਲਾ ਨੇ ਆਪਣੇ 50 ਫੀਸਦੀ ਪਿੰਡ ਕੀਤੇ ਓ. ਡੀ. ਐਫ ਪਲੱਸ ਮੁਕਤ ਘੋਸ਼ਿਤ
ਬਰਨਾਲਾ ਨੇ ਆਪਣੇ 122 ਪਿੰਡਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ (ਪਲੱਸ) ਘੋਸ਼ਿਤ ਕਰਨ ਦੇ 50 ਫੀਸਦੀ ਟੀਚੇ ਨੂੰ ਪ੍ਰਾਪਤ ਕੀਤਾ ਮੰਤਰੀ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਇਸ ਪ੍ਰਾਪਤੀ ਲਈ ਦਿੱਤੀ ਵਧਾਈ ਬਰਨਾਲਾ, 16 ਸਤੰਬਰ : ਜ਼ਿਲ੍ਹਾ ਬਰਨਾਲਾ ਨੇ ਆਪਣੇ 122 ਪਿੰਡਾਂ ਵਿੱਚੋਂ 50 ਫੀਸਦੀ ਪਿੰਡਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਪਲੱਸ (ਓ.ਡੀ.ਐਫ ਪਲੱਸ) ਘੋਸ਼ਿਤ ਕਰਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼ 2 ਚ ਪੰਜਾਬ ਭਰ ਚ ਪਹਿਲਾ ਸਥਾਨ ਹਾਸਲ ਕੀਤਾ।....
ਮੈਂਬਰ ਐਸ.ਸੀ.ਕਮਿਸ਼ਨ ਮੋਹੀ ਨੇ ਸੁਣੀਆਂ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ
ਵੱਖ-ਵੱਖ ਕੇਸਾਂ ਸਬੰਧੀ ਰਿਪੋਰਟ 10 ਅਕਤੂਬਰ ਤੱਕ ਕਮਿਸ਼ਨ ਵਿਖੇ ਜਜ੍ਹਾਂ ਕਰਵਾਉਣ ਦੇ ਨਿਰਦੇਸ਼ ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਬਰਨਾਲਾ, 16 ਸਤੰਬਰ : ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਅਤੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਆਈ. ਏ. ਐੱਸ ਨੇ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਦਾ ਹੀ ਦਲਿਤਾਂ ਦੀ ਸੇਵਾ....
ਕਾਰੀਗਰਾਂ ਲਈ ਸ਼ੁਰੂ ਕੀਤੀ ਜਾ ਰਹੀ ਹੈ ਪੀ.ਐਮ. ਵਿਸ਼ਵਕਰਮਾ ਸਕੀਮ 
ਬਰਨਾਲਾ, 16 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੇ ਆਦੇਸ਼ 'ਤੇ ਪੀ.ਐਮ. ਵਿਸ਼ਵਕਰਮਾ ਸਕੀਮ ਸਬੰਧੀ ਮੀਟਿੰਗ ਦਾ ਆਯੋਜਨ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਦੇ ਦਫ਼ਤਰ ਵਿਖੇ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਸ੍ਰੀ ਪ੍ਰੀਤ ਮੁਹਿੰਦਰ ਸਿੰਘ ਬਰਾੜ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਵਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਵਲੋਂ ਭਾਰਤ ਸਰਕਾਰ ਦੀ ਪੀ.ਐਮ. ਵਿਸ਼ਵਕਰਮਾ ਸਕੀਮ ਜੋ ਕਿ ਪ੍ਰਧਾਨ ਮੰਤਰੀ ਵਲੋਂ 17 ਸਤੰਬਰ 2023 ਨੂੰ ਸ਼ੁਰੂ ਕੀਤੀ ਜਾ....
ਵਿਧਾਇਕ ਵਿਜੈ ਸਿੰਗਲਾ ਨੇ ਲੋੜਵੰਦ ਪਰਿਵਾਰਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਅਤੇ ਸਰਪੰਚਾਂ ਨੂੰ ਮਾਣ-ਭੱਤੇ ਦੇ ਚੈੱਕ ਵੰਡੇ
ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਵਿਜੈ ਸਿੰਗਲਾ ਮਾਨਸਾ 16 ਸਤੰਬਰ : ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਾਨਸਾ ਵਿਖੇ ਵੱਖ-ਵੱਖ ਪਿੰਡਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚੋਂ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਅਤੇ ਨਾਲ ਹੀ ਕੁੱਝ ਪਿੰਡਾਂ ਦੇ ਸਰਪੰਚਾਂ ਨੂੰ ਉਹਨਾਂ ਦੇ ਮਾਣ-ਭੱਤੇ ਦੇ ਚੈੱਕ ਵੀ ਸੌਂਪੇ। ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਜੋਂ ਸਰਪੰਚ ਬਹੁਤ ਦੇਰ ਤੋਂ ਪਿੰਡਾਂ ਦੀ ਸੇਵਾ ਕਰ ਰਹੇ....
ਜ਼ੀਰੋ ਬਰਨਿੰਗ ਯਕੀਨੀ ਬਣਾਉਣ ਲਈ ਪਿੰਡਾਂ ਵਿਚ ਪੰਚਾਇਤਾਂ ਦੇ ਮਤੇ ਪਵਾਏ ਜਾਣ-ਵਧੀਕ ਡਿਪਟੀ ਕਮਿਸ਼ਨਰ
ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਾਨਸਾ, 16 ਸਤੰਬਰ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਧਾਰਮਿਕ ਸਥਾਨਾਂ ਅਤੇ ਲੋਕਾਂ ਦੇ ਇੱਕਠ ਵਾਲੀਆਂ ਹੋਰ ਥਾਵਾਂ....
ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਨੂੰ ਸਵੱਛਤਾ ਤਹਿਤ ਕੱਢੀ ਜਾਵੇਗੀ ਜਾਗਰੂਕਤਾ ਰੈਲੀ
ਅਬੋਹਰ, 16 ਸਤੰਬਰ : ਇੰਡੀਅਨ ਸਵੱਛਤਾ ਲੀਗ ਦੇ ਪੰਦਰਵਾੜੇ ਦੀ ਸ਼ੁਰੂਆਤ ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਤੋਂ ਕੀਤੀ ਜਾ ਰਹੀ ਹੈ ਜਿਸ ਵਿਚ ਸ਼ਹਿਰ ਅੰਦਰ ਰੈਲੀ ਕੱਢੀ ਜਾਵੇਗੀ ਜਿਸ ਦੀ ਸ਼ੁਰੂਆਤ ਨਹਿਰੂ ਪਾਰਕ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਕੱਢਣ ਦਾ ਮੰਤਵ ਸ਼ਹਿਰ ਵਾਸੀਆਂ ਨੂੰ ਸਾਫ—ਸਫਾਈ ਰੱਖਣ ਦਾ ਸੁਨੇਹਾ ਦਿੱਤਾ ਜਾਣਾ ਹੈ ਤੇ ਆਪਣੇ ਸ਼ਹਿਰ ਨੂੰ ਸਵੱਛ ਬਣਾਉਣਾ ਹੈ। ਨਗਰ ਨਿਗਮ ਕਮਿਸ਼ਨਰ ਡਾ. ਸੇਨੂ....
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਕੂਲਾ ਵਿਖੇ ਵਿਦਿਆਰਥੀਆਂ ਰਾਹੀਂ ਜਾਗਰੂਕਤਾ ਗਤੀਵਿਧੀਆਂ ਜਾਰੀ
ਫਾਜਿਲਕਾ 16 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸਕੂਲ ਮੁੱਖੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਵੇਰ ਦੀ ਸਭਾ ਵਿਚ ਲਗਾਤਾਰ ਬਚਿਆਂ/ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਣਾ ਸਰੋਤ ਬਣਨ ਦਾ ਅਹਿਦ ਦਵਾ ਰਹੇ ਹਨ ਤਾਂ ਜ਼ੋ ਇਹ ਵਿਦਿਆਰਥੀ ਘਰ ਜਾ ਕੇ ਆਪਣੇ ਮਾਤਾ—ਪਿਤਾ, ਰਿਸ਼ਤੇਦਾਰ/ਸਕੇ ਸਬੰਧੀਆਂ ਆਪਣੇ ਆਲੇ—ਦੁਆਲੇ ਸਭਨਾ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ। ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਬੱਲ ਨੇ....
ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ
ਜਿਲ੍ਹੇ ਦੇ ਊਟ ਕਲੀਨਿਕ ਵਲੋ ਲਗਾਏ ਜਾ ਰਹੇ ਹੈ ਵਿਸ਼ੇਸ਼ ਕੈਂਪ ਫਾਜ਼ਿਲਕਾ, 16 ਸਤੰਬਰ : ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਡੱਬਵਾਲਾ ਵਲਾ ਵਿਖੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਬਾਰੇ ਡਬਵਾਲੀ ਕਲਾ....