ਕੋਟਕਪੂਰਾ, 16 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹੰਸ ਫਾਂਊਡੇਸ਼ਨ ਦੇ ਸਹਿਯੋਗ ਨਾਲ ਅੱਜ 2 ਕਰੋੜ ਰੁਪਏ ਦੀ ਲਾਗਤ ਵਾਲੀਆਂ ਪੰਜ 5 ਮੈਡੀਕਲ ਵਾਹਨਾਂ (ਵੈਨਾਂ) ਨੂੰ ਸਪੀਕਰ ਸੰਧਵਾ ਨੇ ਵਿਧਾਇਕ ਸ. ਗੁਰਦਿੱਤ ਸਿੰਘ ਸ਼ੇਖੋ, ਡੀ.ਸੀ ਸ਼੍ਰੀ ਵਿਨਿਤ ਕੁਮਾਰ ਅਤੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਹਾਜਰੀ ਵਿਚ ਲੋਕਾਂ ਦੇ ਸਪੁਰਦ ਕੀਤਾ। ਇੱਕ ਵੈਨ ਬਣਾਉਣ ਦਾ ਖਰਚਾ - 40 ਲੱਖ ਰੁਪਏ ਆਇਆ ਹੈ। ਮੇਨਟੀਨੈਂਸ ਦਾ ਖਰਚਾ-05 ਲੱਖ ਰੁਪਏ(ਪ੍ਰਤੀ ਮਹੀਨਾ) ਹੈ। ਇਸ ਮੌਕੇ ਬੋਲਦਿਆਂ ਸ....
ਮਾਲਵਾ

ਪਟਿਆਲਾ, 15 ਸਤੰਬਰ : ਇੱਕ ਪੁਲਿਸ ਮੁਲਾਜ਼ਮ ਵੱਲੋਂ ਬਜ਼ੁਰਗ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਲੋਕਾਂ ਵੱਲੋਂ ਪੁਲਿਸ ਮੁਲਾਜ਼ਮ ਵੱਲੋਂ ਬਜ਼ੁਰਗ ਨਾਲ ਕੀਤੀ ਜਾ ਰਹੀ ਕੁੱਟ ਦੀ ਨਿੰਦਾ ਕੀਤੀ ਗਈ, ਉੱਥੇ ਪਟਿਆਲਾ ਦੇ ਐਸਐਸਪੀ ਨੇ ਫੌਰੀ ਕਾਰਵਾਈ ਕਰਦਿਆਂ ਉਕਤ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦੇਣ ਦੀ ਖਬਰ ਹੈ। ਇਸ ਸਬੰਧੀ ਐਸਐਸਪੀ ਵਰੁਣ ਸ਼ਰਮਾਂ ਨੇ ਦੱਸਿਆ ਕਿ ਜੋ ਇੱਕ ਬਜ਼ੁਰਗ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ, ਉਹ ਦਾਣਾ ਮੰਡੀ ਪਟਿਆਲਾ ਦੀ ਸੀ, ਜਿਸ ਵਿੱਚ ਜੋ....

ਐਸ.ਏ.ਐਸ. ਨਗਰ 15 ਸਤੰਬਰ : ਪੰਜਾਬ ਮੰਡੀ ਬੋਰਡ ਦੇ ਮੁੱਖ ਦਫਤਰ ਵਿਖੇ ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਦੀ ਪ੍ਰਧਾਨਗੀ ਹੇਠ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਾ ਮੰਡੀ ਅਫਸਰਾਂ ਨਾਲ ਅਗਾਮੀ ਸਾਉਣੀ ਸੀਜਨ 2023-24 ਦੌਰਾਨ ਰਾਜ ਦੀਆਂ 156 ਮਾਰਕਿਟ ਕਮੇਟੀਆਂ ਵਿਖੇ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਸੀਜਨਲ ਪ੍ਰਬੰਧਾਂ ਅਤੇ ਹੋਰ ਅਹਿਮ ਮੁੱਦਿਆਂ ਬਾਰ ਮੀਟਿੰਗ ਕੀਤੀ ਗਈ । ਇਸ ਦੌਰਾਨ ਅੰਮ੍ਰਿਤ ਕੌਰ ਗਿੱਲ, ਆਈ.ਏ.ਐਸ, ਸਕੱਤਰ ਪੰਜਾਬ ਮੰਡੀ ਬੋਰਡ ਅਤੇ ਰਾਹੁਲ ਗੁਪਤਾ, ਆਈ.ਏ.ਐਸ....

ਐਸ.ਏ.ਐਸ. ਨਗਰ, 15 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ....

ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਵੱਲੋਂ ਸ਼ਰਧਾਂਜਲੀ ਭੇਟ ਐੱਸ.ਏ.ਐੱਸ.ਨਗਰ, 15 ਸਤੰਬਰ : ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਕਰਨਲ ਮਨਪ੍ਰੀਤ ਸਿੰਘ (42) , ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ, ਦਾ ਪਿੰਡ ਭੜੌਜੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਵੱਲੋਂ ਸ਼ਹੀਦ ਨੂੰ....

ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ : ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ....

ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਕਰਨ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਲੇਬਰ ਕਾਲੋਨੀਆਂ ਵਿੱਚ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈਆਂ ਜਾਣਗੀਆਂ ਉਦਯੋਗਪਤੀਆਂ ਨੂੰ ਬੇਸਮੈਂਟ ਦੀ ਖੁਦਾਈ ਕਰਨ ਦੀ ਪ੍ਰਵਾਨਗੀ 72 ਘੰਟਿਆਂ ਵਿੱਚ ਮਿਲੇਗੀ ਸੂਬੇ ਵਿੱਚ ਉਦਯੋਗ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ, 15 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ....

ਪਿਛਲੇ ਕੁਝ ਮਹੀਨਿਆਂ ਵਿੱਚ 450 ਉਦਯੋਗਿਕ ਯੂਨਿਟਾਂ ਨੇ ਆਪਣਾ ਕਾਰੋਬਾਰ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫ਼ਟ ਕੀਤਾ ਉਦਯੋਗਿਕ ਸੈਕਟਰ ਵਿੱਚ ਦੇਸ਼ ਭਰ ਵਿੱਚੋਂ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦੇ ਗਠਨ ਦੀ ਵਕਾਲਤ ਕੀਤੀ ਲੁਧਿਆਣਾ, 15 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ਵਿੱਚੋਂ ਦੂਜੇ ਸੂਬਿਆਂ....

ਉਦਯੋਗਿਕ ਖੇਤਰ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ ਲੁਧਿਆਣਾ, 15 ਸਤੰਬਰ (ਰਘਵੀਰ ਸਿੰਘ ਜੱਗਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਅੱਜ ਲੁਧਿਆਣਾ ਦੇ ਉਦਯੋਗਿਕ ਆਗੂਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ। 'ਸਰਕਾਰ-ਸਨਅਤਕਾਰ ਮਿਲਣੀ' ਵਿੱਚ ਹਿੱਸਾ ਲੈਂਦਿਆਂ, ਓਸਵਾਲ ਗਰੁੱਪ ਦੇ ਮਾਲਕ ਕਮਲ ਓਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹੀ....

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਫਿਲਮ ਫੈਸਟੀਵਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 15 ਸਤੰਬਰ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਸਥਾਨਕ ਐਮ.ਬੀ.ਡੀ. ਮਾਲ ਵਿਖੇ ਜਾਗਰਣ ਫਿਲਮ ਫੈਸਟੀਵਲ ਦੇ ਆਯੋਜਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਨ ਸਭਾ ਹਲਕਾ ਲੁਧਿਆਣਾ....

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ ਮਾਲੇਰਕੋਟਲਾ 14 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਕਿਸਾਨਾਂ ਨੂੰ ਹੁਣੇ ਤੋਂ ਹੀ ਜਾਗਰੂਕ ਕਰਨ ਲਈ ਖੇਤੀਬਾੜੀ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਵਾ ਰਿਹਾ ਹੈ ਤਾਂ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ।ਇਸੇ ਦੀ ਲਗਾਤਾਰਤਾ ਖੇਤੀਬਾੜੀ ਵਿਭਾਗ ਦੇ ਬਲਾਕ ਅਹਿਮਦਗੜ੍ਹ ਦੇ ਪਿੰਡ ਮੌਤਈ ਵਿਖੇ ਕਿਸਾਨ ਸਿਖਲਾਈ ਤੇ....

ਸੰਗਰੂਰ, 15 ਸਤੰਬਰ : ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਵੱਲੋਂ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਲਾਕ ਭਵਾਨੀਗੜ੍ਹ ਦੇ ਪਿੰਡ ਜਲਾਨ, ਬਲਾਕ ਸੰਗਰੂਰ ਦੇ ਪਿੰਡ ਤੋਗਾਵਾਲ, ਬਲਾਕ ਧੂਰੀ ਦੇ ਪਿੰਡ ਫਰਵਾਹੀ ਅਤੇ ਭੋਜੋਵਾਲੀ ਤੇ ਬਲਾਕ ਮੂਣਕ ਦੇ ਪਿੰਡ ਕਰੌਂਦਾ ਵਿਖੇ ਬੀਤੇ ਦਿਨੀ....

18 ਤੋਂ 60 ਸਾਲ ਉਮਰ ਦੇ ਰਜਿਸਟਰਡ ਕਿਰਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਮਿਲਦੇ ਹਨ ਵਿੱਤੀ ਲਾਭ ਸੰਗਰੂਰ, 14 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਨੇੜਲੇ ਸੇਵਾ ਕੇਂਦਰਾਂ ਵਿੱਚ ਲਾਜਮੀ ਤੌਰ ’ਤੇ ਕਰਵਾਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ....

ਕਮਿਊਨਿਟੀ ਹੈਲਥ ਸੈਂਟਰ ਤੇ ਹੈਲਥ ਵੈਲਨੈਸ ਸੈਂਟਰ ਵਿੱਚ ਲੱਗਣਗੇ ਆਯੁਸ਼ਮਾਨ ਮੇਲੇ ਸੰਗਰੂਰ, 15 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਵਲੋ ਆਯੁਸ਼ਮਾਨ ਭਵ ਮੁਹਿੰਮ ਤਹਿਤ ਗਤੀਵਿਧੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਆਯੁਸ਼ਮਾਨ ਭਵ ਤਹਿਤ 17 ਸਤੰਬਰ ਨੂੰ ਪਿੰਡ ਗੱਗੜਪੁਰ ਵਿਚ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ....

ਲੋੜਵੰਦਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਸੰਗਰੂਰ, 15 ਸਤੰਬਰ : ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ 22 ਸਤੰਬਰ ਨੂੰ ਗੁਰਦੁਆਰਾ ਸਾਹਿਬ, ਪਿੰਡ ਸਤੌਜ (ਸੁਨਾਮ), 23 ਸਤੰਬਰ ਨੂੰ ਗੁਰਦੁਆਰਾ ਮਹਿਲ ਮੁਬਾਰਕ, ਨਜ਼ਦੀਕ ਸਰਕਾਰੀ ਹਸਪਤਾਲ ਸੰਗਰੂਰ ਅਤੇ 24 ਸਤੰਬਰ ਨੂੰ ਸ਼ਿਵ ਮੰਦਿਰ, ਨਜਦੀਕ ਟਰੱਕ ਯੂਨੀਅਨ, ਭਵਾਨੀਗੜ੍ਹ ਵਿਖੇ ਸਵੇਰੇ....