ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ, ਹੋਰਨਾਂ ਨੂੰ ਵੀ ਸੇਧ ਲੈਣ ਲਈ ਕੀਤਾ ਪ੍ਰੇਰਿਤ ਸੰਗਰੂਰ, 15 ਸਤੰਬਰ : ਜ਼ਿਲ੍ਹਾ ਸੰਗਰੂਰ ਦੀ ਸਬ ਡਵੀਜ਼ਨ ਧੂਰੀ ਦੇ ਪਿੰਡ ਭੱਦਲਵੱਡ ਦਾ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਪਿਛਲੇ ਕਰੀਬ 18 ਸਾਲਾਂ ਤੋਂ ਆਪਣੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਦੀ ਬਜਾਏ ਵਾਤਾਵਰਣ ਦੇ ਰਾਖੇ ਵਜੋਂ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ। ਇਸ ਕਿਸਾਨ ਦੀ ਪ੍ਰੇਰਨਾ ਸਦਕਾ ਨੇੜਲੇ ਪਿੰਡਾਂ ਦੇ ਕਈ ਕਿਸਾਨ ਇਸੇ ਰਾਹ ’ਤੇ ਤੁਰ ਪਏ ਹਨ ਅਤੇ....
ਮਾਲਵਾ

ਖਾਧ ਪਦਾਰਥ ਵਿਕਰੇਤਾ ਫੂਡ ਸੇਫਟੀ ਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਤੋਂ ਰਜਿਸਟਰੇਸ਼ਨ ਜ਼ਰੂਰ ਕਰਵਾਉਣ: ਅਨਮੋਲ ਸਿੰਘ ਧਾਲੀਵਾਲ ਸੰਗਰੂਰ, 15 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਖਾਣ ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਦੀ ਵਿਕਰੀ ’ਤੇ ਰੋਕ ਲਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਮਿਆਰੀ ਤੇ ਸ਼ੁੱਧ ਖਾਧ ਪਦਾਰਥਾਂ ਦੀ ਉਪਲਬਧਤਾ....

ਰੋਜ਼ਾ ਸ਼ਰੀਫ ਇੱਕ ਮੁਕੱਦਸ ਜਗ੍ਹਾਂ ਜਿਥੇ ਅੱਲਾ ਤਾਅਲਾ ਨੇ ਕੋਈ ਕਮੀਂ ਨਹੀਂ ਛੱਡੀ ਰੋਜ਼ਾ ਸ਼ਰੀਫ ਵਿਖੇ ਚੱਲ ਰਹੇ ਸਲਾਨਾਂ ਉਰਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਇਮਰਾਨ ਹੂਸੈਨ ਨੇ ਕੀਤੀ ਸ਼ਿਰਕਤ ਫ਼ਤਹਿਗੜ੍ਹ ਸਾਹਿਬ, 15 ਸਤੰਬਰ : ਰੋਜ਼ਾ ਸ਼ਰੀਫ ਵਿਖੇ ਹਜ਼ਰਤ ਇਮਾਮੇ ਰੱਬਾਨੀ ਮੁਜਦਿਦ ਅਲਫ ਸਾਨੀ (ਰਹਿਮਤੁੱਲਾ ਅਹਿਲੇ) ਸ਼ੇਖ ਅਹਿਮਦ ਫਾਰੂਕੀ ਸਰਹਿੰਦੀ ਨਕਸ਼ਬੰਦੀ ਦੇ ਸਲਾਨਾਂ ਉਰਸ ਦੇ ਅੰਤਿਮ ਦਿਨ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਜਨਾਬ ਇਮਰਾਨ ਹੂਸੈਨ ਨੇ ਸ਼ਿਰਕਤ ਕੀਤੀ। ਉਨ੍ਹਾਂ ਇਸ ਮੌਕੇ ਹਜ਼ਰਤ ਮੁਜਦਿਦ....

ਜ਼ਿਲ੍ਹੇ ਦੇ ਪ੍ਰਮੁੱਖ ਸਥਾਨਾਂ ਦੀ ਸਾਫ ਸਫਾਈ ਕਰਵਾ ਕੇ ਟੂਰਿਜ਼ਮ ਨੂੰ ਕੀਤਾ ਜਾਵੇਗਾ ਪ੍ਰਮੋਟ ਸਫਾਈ ਮੁਹਿੰਮ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ ਯਕੀਨੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੱਛਤਾ ਹੀ ਸੇਵਾ ਮਿਸ਼ਨ ਦੀ ਕੀਤੀ ਸ਼ੁਰੂਆਤ ਫ਼ਤਹਿਗੜ੍ਹ ਸਾਹਿਬ, 15 ਸਤੰਬਰ : ਮਨੁੱਖੀ ਜੀਵਨ ਵਿੱਚ ਸਫਾਈ ਦਾ ਬਹੁਤ ਵੱਡਾ ਮਹੱਤਵ ਹੈ ਅਤੇ ਇਸੇ ਨੂੰ ਮੁੱਖ ਰੱਖਦੇ ਹੋਏ 02 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਨਾਂਅ ਹੇਠ ਵਿਸ਼ੇਸ਼ ਸਫਾਈ ਮੁਹਿੰਮ ਚਲਾਈ....

ਵੋਟਰ ਸੂਚੀਆਂ ਤੇ 22 ਸਤੰਬਰ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ ਫ਼ਤਹਿਗੜ੍ਹ ਸਾਹਿਬ, 15 ਸਤੰਬਰ : ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪੂ ਬਰ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਪੰਜਾਬ ਵੱਲੋਂ ਰਾਜ ਵਿੱਚ ਜਨਰਲ ਚੋਣਾਂ ਅਤੇ ਉਪ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ 12 ਦੀ ਉਪ ਚੋਣ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ....

ਆਯੂਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਮਨਾਇਆ ਜਾਵੇਗਾ ਸੇਵਾ ਪੰਦਰਵਾੜਾ ਮੁਹਿੰਮ ਅਧੀਨ 05 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਬਣਾਈ ਜਾਵੇਗੀ ਆਭਾ ਆਈ.ਡੀ. ਫ਼ਤਹਿਗੜ੍ਹ ਸਾਹਿਬ, 15 ਸਤੰਬਰ : ਦੇਸ਼ ਦੇ ਰਾਸ਼ਟਰਪਤੀ ਵੱਲੋਂ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਵ ਮੁਹਿੰਮ ਅਧੀਨ ਜ਼ਿਲ੍ਹੇ ਦੇ 71 ਸਿਹਤ ਤੇ ਵੈਲਨੈੱਸ ਸੈਂਟਰਾਂ ਤੇ 05 ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਆਯੂਸ਼ਮਾਨ ਮੇਲੇ ਮਨਾਏ ਜਾਣਗੇ ਜਿਸ ਅਧੀਨ 22 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਅਮਲੋਹ ਤੇ ਬਸੀ ਪਠਾਣਾ, 29 ਸਤੰਬਰ ਨੂੰ....

ਬਰਨਾਲਾ, 15 ਸਤੰਬਰ : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੁਵਾ ਅਫ਼ਸਰ ਹਰਸ਼ਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਅਤੇ ਹਿੰਦੀ ਵਿਭਾਗ ਦੇ ਮੁਖੀ ਅਤੇ ਵਾਈਸ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਦੀ ਅਗਵਾਈ ਹੇਠ ਹਿੰਦੀ ਵਿਭਾਗ ਅਤੇ ਹਿੰਦੀ ਸਾਹਿਤ ਪ੍ਰੀਸ਼ਦ ਵੱਲੋਂ ਹਿੰਦੀ ਬਹੁ-ਚੋਣ ਕੁਇਜ਼ ਮੁਕਾਬਲਾ....

ਫਾਜ਼ਿਲਕਾ, 15 ਸਤੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦੀ ਸੁਚਜੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਦੂਸ਼ਿਤ ਹੁੰਦਾ ਹੈ ਤੇ ਜਮੀਨ ਦੇ ਜ਼ਰੂਰੀ ਤੱਤ ਵੀ ਨਸ਼ਟ ਹੁੰਦੇ ਹਨ। ਬਲਾਕ ਫਾਜ਼ਿਲਕਾ ਦੇ ਪਿੰਡ ਅਭੁਨ ਵਿਚ ਖੇਤੀਬਾੜੀ ਵਿਭਾਸ ਅਫਸਰ ਸ਼ਿਫਾਲੀ ਕੰਬੋਜ ਅਤੇ ਹਰੀਸ਼....

ਫਾਜ਼ਿਲਕਾ 15 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 17.10.2023 ਤੋਂ 30.11.2023 ਦੌਰਾਨ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੌਣ ਹਲਕੇ ਦੀ ਵੋਟਰ ਸੂਚੀ....

ਅਬੋਹਰ ਨੂੰ ਸਾਫ ਸੁਥਰਾ ਬਣਾਉਣ ਵਿਚ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦਾ ਸੱਦਾ ਫਾਜ਼ਿਲਕਾ, 15 ਸਤੰਬਰ : ਇੰਡੀਅਨ ਸਵੱਛਤਾ ਲੀਗ ਦੇ ਪੰਦਰਵਾੜੇ ਦੀ ਸ਼ੁਰੂਆਤ ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਤੋਂ ਕੀਤੀ ਜਾ ਰਹੀ ਹੈ ਜਿਸ ਵਿਚ ਸ਼ਹਿਰ ਅੰਦਰ ਰੈਲੀ ਕੱਢੀ ਜਾਵੇਗੀ ਜਿਸ ਦੀ ਸ਼ੁਰੂਆਤ ਨਹਿਰੂ ਪਾਰਕ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਕੱਢਣ ਦਾ ਮੰਤਵ ਸ਼ਹਿਰ ਵਾਸੀਆਂ ਨੂੰ ਸਾਫ—ਸਫਾਈ ਰੱਖਣ ਦਾ ਸੁਨੇਹਾ ਦਿੱਤਾ....

ਵਧੀਕ ਡਿਪਟੀ ਕਮਿਸ਼ਨਰ ਨੇ ਰੈਲੀ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ, 15 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਨੇ ਇੰਡੀਅਨ ਸਵੱਛਤਾ ਲੀਗ ਅਧੀਨ ਸਵੱਛਤਾ ਹੀ ਸੇਵਾ ਤਹਿਤ ਸ਼ਹਿਰ ਵਾਸੀਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦੀ 17 ਸਤੰਬਰ ਨੂੰ ਕੱਢੀ ਜਾਣ ਵਾਲੀ ਰੈਲੀ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਸਵੱਛਤਾ ਦਾ ਸੰਦੇਸ਼ ਹਰ ਇਕ....

ਬੱਚੇ ਨੂੰ ਇੱਕ ਦਿਨ ਲਈ ਜਿਲ੍ਹਾ ਸਿੱਖਿਆ ਅਫਸਰ ਦੀ ਕੁਰਸੀ ਤੇ ਕੀਤਾ ਬਿਰਾਜਮਾਨ ਫਰੀਦਕੋਟ 15 ਸਤੰਬਰ : ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ ਨੇ ਇਕ ਦਿਨ ਲਈ ਵੀਰਇੰਦਰਜੋਤ ਸਿੰਘ ਬਰਾੜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਰੀਦਕੋਟ ਦੀ ਕੁਰਸੀ ਤੇ ਬਿਠਾ ਕੇ ਬੱਚੇ ਨੂੰ ਸ਼ੁਭ ਇਛਾਵਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਕਰਨ ਦਾ ਮਕਸਦ ਹੈ ਕਿ ਬੱਚੇ ਭਵਿੱਖ ਵਿੱਚ ਬਹੁਤ ਜਿਆਦਾ ਪੜ੍ਹ ਲਿਖ ਕੇ ਵੱਡੇ ਅਫਸਰ....

ਫਰੀਦਕੋਟ 15 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਨਸ਼ੇ ਭਜਾਈਏ-ਜਵਾਨੀ ਬਚਾਈਏ' ਮੁਹਿੰਮ ਤਹਿਤ ਨੋਜਵਾਨਾਂ ਨੂੰ ਜਾਗ੍ਰਿਤ ਕਰਨ ਲਈ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕਾਂ ਨੂੰ ਸੰਬੋਧਿਤ ਕਰਨਗੇ। ਇਹ ਜਾਣਕਾਰੀ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਸ਼ੇ ਭਜਾਈਏ,ਜਵਾਨੀ ਬਚਾਈਏ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗ੍ਰਿਤ ਕਰਨ ਅਤੇ ਨਸ਼ੇ ਦੀ ਗ੍ਰਿਫਤ ਚ ਆ ਚੁੱਕੇ....

ਸਫਾਈ, ਪਲਾਸਟਿਕ ਮੁਕਤ ਸ਼ਹਿਰ, ਸੁਚਾਰੂ ਟਰੈਫਿਕ ਵਿਵਸਥਾ ਅਤੇ ਸੁਚੱਜੇ ਲੰਗਰ ਆਯੋਜਨ ਵੱਲ ਹੈ ਵਿਸ਼ੇਸ਼ ਤਵੱਜੋ ਮੇਲੇ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕੀਤੀ ਮੀਟਿੰਗ ਅਤੇ ਪ੍ਰੈਸ ਕਾਨਫਰੰਸ ਫਰੀਦਕੋਟ 15 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਹਰਜੀਤ ਸਿੰਘ ਨੇ ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਨ ਉਪੰਰਤ ਪ੍ਰੈਸ ਦੇ ਨੁਮਾਇੰਦਿਆਂ ਨਾਲ ਰੂਬਰੂ ਹੋਏ। ਇਸ ਮੌਕੇ....

ਫਰੀਦਕੋਟ 15 ਸਤੰਬਰ : ਮਗਨਰੇਗਾ ਅਤੇ ਪੀ.ਐਮ.ਏ.ਵਾਈ ਦੇ ਲੋਕਪਾਲ ਸ੍ਰੀ ਰਣਬੀਰ ਸਿੰਘ ਬਤਾਨ ਵੱਲੋਂ ਗ੍ਰਾਮ ਪੰਚਾਇਤ ਖਾਰਾ ਬਲਾਕ ਕੋਟਕਪੂਰਾ ਜਿਲ੍ਹਾ ਫਰੀਦਕੋਟ ਵਿਖੇ ਮਗਨਰੇਗਾ ਅਧੀਨ ਚੱਲ ਰਹੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਲੋਕਪਾਲ ਵੱਲੋਂ ਮਗਨਰੇਗਾ ਅਧੀਨ ਚਲ ਰਹੇ ਕੰਮਾਂ ਦਾ ਜਾਇਜਾ ਲਿਆ ਗਿਆ ਅਤੇ ਮਜਦੂਰਾਂ ਦੀਆਂ ਸਮੱਸਿਆਂ ਸੁਣੀਆਂ ਗਈਆਂ । ਚੈਕਿੰਗ ਦੌਰਾਨ ਕੁੱਝ ਮਜ਼ਦੂਰਾਂ ਵੱਲੋਂ ਪਹਿਲਾਂ ਕੀਤੇ ਗਏ ਕੰਮਾਂ ਦੀ ਪੇਮੈਂਟ ਨਾ ਮਿਲਣ ਦੀ ਸਮੱਸਿਆ ਲੋਕਪਾਲ ਨੂੰ ਦੱਸੀ ਗਈ। ਜਿਸ ਦੇ....