ਮੋਗਾ, 14 ਫਰਵਰੀ 2025 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਤੇ ਖੜ੍ਹਾ ਹੋਣ ਲਈ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ....
ਮਾਲਵਾ

ਮੋਗਾ, 14 ਫਰਵਰੀ 2025 : ਰਵਾਇਤੀ ਹਸਤਕਾਰ ਕਲਾਕਾਰਾਂ ਨੂੰ ਬਾਜ਼ਾਰ ਤੱਕ ਪਹੁੰਚ ਦੇਣ ਦੇ ਉਦੇਸ਼ ਨਾਲ, ਅੱਜ ਮੋਗਾ ਵਿੱਚ ਪ੍ਰੋਜੈਕਟ ਕੇਅਰ ਦੇ ਤਹਿਤ ਇੱਕ ਖਰੀਦਦਾਰ-ਵਿਕਰੇਤਾ ਮੁਲਾਕਾਤ ਆਯੋਜਿਤ ਕੀਤੀ ਗਈ। ਇਹ ਪਹਿਲ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ (ਸਿਡਬੀ) ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਗ੍ਰਾਂਟ ਥੋਰੰਟਨ ਵੱਲੋਂ ਲਾਗੂ ਕੀਤੀ ਜਾ ਰਹੀ ਹੈ। ਇਸ ਇਵੈਂਟ ਦਾ ਮੁੱਖ ਉਦੇਸ਼ 50 ਨਿਪੁੰਨ ਟੈਰਾਕੋਟਾ ਹਸਤਕਾਰ ਕਲਾਕਾਰਾਂ ਨੂੰ ਸਿੱਧੇ ਖਰੀਦਦਾਰਾਂ, ਹੋਲਸੇਲ ਵਪਾਰੀਆਂ ਅਤੇ ਰਿਟੇਲ....

ਕਿਹਾ ! ਵਧਦੇ ਤਾਪਮਾਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕਿਸਾਨ ਪੋਟਾਸ਼ੀਅਮ ਤੱਤਾਂ ਦੀ ਵਰਤੋਂ ਜਰੂਰ ਕਰਨ ਮੋਗਾ, 14 ਫਰਵਰੀ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੇ ਖੇਤੀ ਮਾਹਿਰਾਂ ਨੇ ਦੱਸਿਆ ਕਿ ਸਾਲ-2025 ਦੌਰਾਨ ਫਰਵਰੀ ਮਹੀਨੇ ਦਾ ਤਾਪਮਾਨ ਪਿਛਲੇ ਸਾਲ ਫਰਵਰੀ ਦੇ ਤਾਪਮਾਨ ਤੋਂ ਲੱਗਭਗ 2 ਡਿਗਰੀ ਜ਼ਿਆਦਾ ਹੈ। ਅੱਜ-ਕੱਲ੍ਹ ਦਾ ਤਾਪਮਾਨ ਲੱਗਭਗ 27-28 ਡਿਗਰੀ ਸੈਂਟੀਗ੍ਰੇਟ ਦਰਜ ਕੀਤਾ ਜਾ ਰਿਹਾ ਹੈ ਅਤੇ ਰਾਤ ਦਾ....

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ 2025 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸ੍ਰੀ ਪੁਨੀਤ ਸ਼ਰਮਾ, ਪੀ.ਸੀ.ਐੱਸ, ਸੀ.ਐਮ.ਐਫ.ਓ ਦੀ ਪ੍ਰਧਾਨਗੀ ਹੇਠ ਆਤਮਾ ਸਕੀਮ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ੍ਰੀੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜਿ਼ਲ੍ਹੇ ਅੰਦਰ ਅਗਾਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਉਹਨਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ—ਵੱਖ ਥਾਵਾਂ ਤੇ ਆਰਗੈਨਿਕ....

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੇਸ਼ ਭਗਤ ਯੂਨੀਵਰਸਿਟੀ ਦੀ ੧੨ਵੀਂ ਕਾਨਵੋਕੇਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ ਹੀ 50 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ, ਸਿਫਾਰਸ਼....

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਵੀਰ ਸਿੰਘ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜ਼ਿਲਾ ਹਸਪਤਾਲ ਵੱਲੋਂ 24 ਘੰਟੇ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਸਿਹਤ ਸਭਾਵਾਂ ਦੀ ਦੇਰ ਰਾਤ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਐਮਰਜੈਂਸੀ ਵਿੱਚ ਡਿਊਟੀ ਕਰਨ ਵਾਲੇ ਸਟਾਫ ਦੀ ਹਾਜ਼ਰੀ ਚੈੱਕ ਕੀਤੀ , ਸਮੂਹ ਸਟਾਫ ਡਿਊਟੀ ਤੇ ਹਾਜਰ ਪਾਇਆ ਗਿਆ। ਉਹਨਾਂ....

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਡਸ ਹਸਪਤਾਲ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਗਾਇਨੀ ਅਤੇ ਬੇਸਿਕ ਲਾਈਫ ਸਪੋਰਟ ਤੇ ਵਿਸ਼ੇਸ਼ ਲੈਕਚਰ ਤੇ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਹਿਲਾਵਾਂ ਦੀ ਸਿਹਤ ਬਾਰੇ ਜਾਗਰੁਕਤਾ ਫੈਲਾਉਣਾ ਅਤੇ ਹਾਦਸਿਆਂ ਦੌਰਾਨ ਜੀਵਨ ਬਚਾਉਣ ਦੀਆਂ ਤਕਨੀਕਾਂ ਸਿੱਖਣ ‘ਚ ਸਹਾਇਕ ਬਣਨਾ ਸੀ। ਇਸ ਵਿਸ਼ੇਸ਼ ਲੈਕਚਰ ਨੂੰ ਇੰਡਸ ਹਸਪਤਾਲ ਸ੍ਰੀ ਫਤਹਿਗੜ੍ਹ ਸਾਹਿਬ ਦੇ....

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਭਾਗ ਵਿਖੇ ਪੜ੍ਹਾਈ ਕਰ ਰਹੇ ਆਖਰੀ ਸਾਲ ਦੇ ਵਿਦਿਆਰਥੀਆਂ ਦਾ ਰਾਵੇ ਪ੍ਰੋਗਰਾਮ ਦੇ ਤਹਿਤ ਪਿੰਡ ਖੰਟ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਡਰੈਗਨ ਫਰੂਟ ਦੀ ਕਾਸ਼ਤ ਕਰਦੇ ਅਗਾਂਹਵਧੂ ਕਿਸਾਨ ਸ. ਜਸਵਿੰਦਰ ਸਿੰਘ ਦੇ ਕਿਸਾਨ ਡਰੈਗਨ ਫਰੂਟ ਫਾਰਮ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ....

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ 'ਵਿਸ਼ਵ ਰੇਡੀਓ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਯੂਨੈੱਸਕੋ ਵੱਲੋਂ ਇਸ ਸਾਲ ਦੇ ਵਿਸ਼ਵ ਰੇਡੀਓ ਦਿਵਸ ਦੇ ਥੀਮ 'ਰੇਡੀਓ ਅਤੇ ਜਲਵਾਯੂ ਪਰਿਵਰਤਨ' ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਸ਼ਵ ਰੇਡੀਓ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰੇਡੀਓ ਅੱਜ ਵੀ ਸੰਚਾਰ ਦਾ....

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ 'ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਚਲਾਇਆ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਤੈਰਾਕੀ ਕੀਤੀ ਜਾਵੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਮਨਾਹੀ....

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਲਈ 14 ਤੇ 15 ਫਰਵਰੀ ਨੂੰ ਸਬੰਧਤ ਇਲੈਕਟਰੋਲ ਰਜਿਸਟਰੇਸ਼ਨ ਅਫਸਰ-ਕਮ-ਐਸ. ਡੀ. ਐਮ. ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਬੂਥ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਕੋਈ ਵੀ ਯੋਗ....

ਪਟਿਆਲਾ, 13 ਫਰਵਰੀ 2025 : ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਦੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਤੇ ਸੂਫ਼ੀ ਨਾਈਟ ਪ੍ਰੋਗਰਾਮ ਦੇ ਨੋਡਲ ਅਫ਼ਸਰ ਐਸਡੀਐਮ ਰਾਜਪੁਰਾ ਅਵਿਕੇਸ਼ ਕੁਮਾਰ ਨੇ ਦੱਸਿਆ ਕਿ 14 ਫਰਵਰੀ ਨੂੰ ਆਮ ਦਰਸ਼ਕਾਂ ਲਈ ਪੋਲੋ ਗਰਾਊਂਡ ਵਿਖੇ ਦਾਖਲਾ ਗੇਟ ਨੰਬਰ 4 ਤੇ 5 ਤੋਂ ਹੋਵੇਗਾ। ਉਨ੍ਹਾਂ ਦੱਸਿਆ ਕਿ ਦਰਸ਼ਕ....

ਲੁਧਿਆਣਾ, 13 ਫਰਵਰੀ 2025 : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ ਹੈ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ....

ਬਠਿੰਡਾ, 13 ਫਰਵਰੀ 2025 : ਬਠਿੰਡਾ ਪੁਲਿਸ ਨੇ ਤੇਜ਼ ਕਾਰਵਾਈ ਕਰਦੇ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾ ਕੇ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ। ਇਸ ਕਤਲ ਦਾ ਕਾਰਨ ਤਕਰਾਰਬਾਜੀ ਹੋਣਾ ਸਾਹਮਣੇ ਆਇਆ ਹੈ ਜਿਸ ਤੋਂ ਗੁੱਸੇ ’ਚ ਅੰਨ੍ਹੇ ਹੋਏ ਤਿੰਨ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜਮਾਂ ਦੀ ਪਛਾਣ ਸੰਦੀਪ ਠਾਕੁਰ ਪੁੱਤਰ ਨਰਿੰਦਰ ਠਾਕੁਰ ਅਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਬਲਵਿੰਦਰ ਸਿੰਘ ਵਾਸੀਅਨ ਸਿਲਵਰ ਸਿਟੀ ਕਲੋਨੀ ਬਠਿੰਡਾ ਵਜੋਂ....

ਮੰਡੀ ਗੋਬਿੰਦਗੜ੍ਹ, 13 ਫ਼ਰਵਰੀ 2025 : ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਬੈਂਕ ਆਫ਼ ਇੰਡੀਆ ਸਰਵਿਸ ਰੋਡ, ਮੰਡੀ ਗੋਬਿੰਦਗੜ੍ਹ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਔਰਤ ਅਤੇ ਉਸਦੇ ਬੱਚੇ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਔਰਤ ਅਤੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਹਾਦਸੇ ਤੋਂ ਬਾਅਦ....