ਜ਼ਿਲ੍ਹਾ ਮਲੇਰਕੋਟਲਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 25 ਕਲੱਸਟਰ ਹੈੱਡ ਅਤੇ 173 ਨੋਡਲ ਅਫ਼ਸਰ ਤਾਇਨਾਤ ਐਸ.ਡੀ.ਐਮ ਅਹਿਮਦਗੜ੍ਹ ਨੇ ਸਬ ਡਵੀਜਨ ਅਹਿਮਦਗੜ੍ਹ ਦੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਈਆ ਅਮਰਗੜ੍ਹ 09 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜਿ਼ਲ੍ਹਾ....
ਮਾਲਵਾ

ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਤਾਂ ਹਥਿਆਰ ਚੁੱਕਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਮਾਲੇਰਕੋਟਲਾ 09 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਲੋਕ ਹਿਤ ਸ਼ਾਂਤੀ ਬਰਕਰਾਰ ਰੱਖਣ ਲਈ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਦੀ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ....

ਭੱਠਿਆਂ ਵਿਚ ਲਾਜਮੀ ਤੌਰ ਤੇ ਬਾਲਣ ਵਿਚ 20 ਫੀਸਦੀ ਹਿੱਸਾ ਪਰਾਲੀ ਦੀ ਪੈਲਟਸ ਦਾ ਹੋਵੇ ਜ਼ਿਲ੍ਹਾ ਪ੍ਰਸ਼ਾਸਨ ਭੱਠਾ ਮਾਲਕਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ- ਡਾ ਪੱਲਵੀ ਭੱਠਾ ਮਾਲਕਾਂ ਨੇ ਪੂਰਨ ਸਹਿਯੋਗ ਕਰਨ ਦਾ ਦਿੱਤਾ ਭਰੋਸਾ ਮਾਲੇਰਕੋਟਲਾ 09 ਸਤੰਬਰ : ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪਰਾਲੀ ਦੀਆਂ ਪੈਲੇਟਸ (ਗੋਲੀਆਂ) ਦੀ ਵਰਤੋਂ ਇੱਟਾਂ ਦੇ ਭੱਠਿਆਂ ਵਿੱਚ ਬਾਲਣ ਦੇ ਰੂਪ ਵਿੱਚ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਭੱਠਾ ਮਾਲਕਾਂ ਨਾਲ ਮੀਟਿੰਗ....

ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ : ਸਾਕਸ਼ੀ ਸਾਹਨੀ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ ਪਟਿਆਲਾ, 8 ਸਤੰਬਰ : ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ....

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਹੋਰ ਅਧਿਕਾਰੀਆਂ ਨਾਲ ਬੈਠਕ, ਅਗਲੇ 15 ਦਿਨਾਂ 'ਚ ਮੁਢਲੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਪਟਿਆਲਾ, 8 ਸਤੰਬਰ : ਰਿਆਸਤੀ ਸ਼ਹਿਰ ਨਾਭਾ ਦੇ ਪੁਰਾਤਨ, ਇਤਿਹਾਸਕ ਤੇ ਵਿਰਾਸਤੀ ਕਿਲਾ ਮੁਬਾਰਕ ਦੀ ਮੁਰੰਮਤ ਕਰਕੇ ਇਸਨੂੰ ਸੈਲਾਨੀਆਂ ਲਈ ਹੱਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਫੈਸਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਡੀ.ਐਮ. ਤਰਸੇਮ ਚੰਦ ਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਰਾਜਾ....

ਕਿਸਾਨਾਂ ਨੂੰ ਤੁਰੰਤ ਅਪਲਾਈ ਕਰਨ ਦੀ ਅਪੀਲ, ਹੁਣ ਤੱਕ ਆਈਆਂ 142 ਅਰਜੀਆਂ ਫਾਜਿ਼ਲਕਾ, 9 ਸਤੰਬਰ : ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ.ਏ.ਐਸ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਲੀ ਨਵੀਂ ਮਸ਼ੀਨ ਸਰਫੇਸ ਸੀਡਰ ਤੇ ਸਬਸਿਡੀ ਪ੍ਰਾਪਤ ਕਰਨ ਲਈ ਤੁਰੰਤ ਅਪਲਾਈ ਕਰਨ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 10 ਸਤੰਬਰ 2023 ਹੈ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ 200 ਮਸ਼ੀਨਾਂ ਲਈ ਸਬਸਿਡੀ ਦਿੱਤੀ....

ਫਾਜ਼ਿਲਕਾ, 9 ਸਤੰਬਰ : ਸਿਵਲ ਸਰਜਨ ਫਾਜ਼ਿਲਕਾ ਡਾ.ਸਤੀਸ਼ ਗੋਇਲ ਦੀਆਂ ਹਦਾਇਤਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਖੂਈਖੇੜਾ ਡਾ.ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ ਤਹਿਤ ਇਲਾਕੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਦਾ ਸਰਕਾਰੀ ਹਸਪਤਾਲ....

ਖਿਡਾਰੀ ਵੱਖ-ਵੱਖ ਬਲਾਕ ਪੱਧਰੀ ਖੇਡਾਂ ਵਿੱਚ ਕਰ ਰਹੇ ਹਨ ਵੱਖ-ਵੱਖ ਮੁਕਾਮ ਹਾਸਲ ਫਾਜ਼ਿਲਕਾ 9 ਸਤੰਬਰ : ਜਿਲ੍ਹਾ ਖੇਡ ਅਫ਼ਸਰ ਫਾਜਿਲਕਾ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ 8 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀ ਬਲਾਕ ਫਾਜਿਲਕਾ, ਅਰਨੀਵਾਲਾ, ਜਲਾਲਾਬਾਦ, ਖੁਈਆਂ ਸਰਵਰ ਅਤੇ ਅਬੋਹਰ ਵਿਖੇ ਬਲਾਕ ਪੱਧਰੀ ਖੇਡਾਂ ਦੇ ਤੀਜੇ ਦਿਨ ਦੀ ਸ਼ੁਰੂਆਤ ਬਾਖੂਬੀ ਢੰਗ ਨਾਲ ਹੋਈ। ਜਿਨ੍ਹਾਂ ਵਿੱਚ ਲਗਭਗ 1150 ਖਿਡਾਰੀਆਂ ਨੇ ਭਾਗ ਲਿਆ ਜਿਸ ਵਿੱਚੋਂ ਇਕੱਲੇ ਬਲਾਕ ਫਾਜਿਲਕਾ ਦੇ ਬਲਾਕ ਪੱਧਰੀ ਟੂਰਨਾਮੈਂਟ ਵਿੱਚ....

ਫ਼ਰੀਦਕੋਟ 9 ਸਤੰਬਰ : ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਬ ਸ਼੍ਰੀ ਸ਼ਾਮ ਪ੍ਰੇਮ ਧਾਮ ਫਰੀਦਕੋਟ ਵਿਖੇ ਬੜੀ ਸ਼ਰਦਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਪੀ ਆਰ ਓ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ਼੍ਰੀ ਸ਼ਾਮ ਪ੍ਰੇਮਧਾਮ ਵਿਖੇ ਕ੍ਰਿਸ਼ਨ ਭਗਵਾਨ ਦੇ ਚਰਣਾਂ ਵਿੱਚ ਮੱਥਾ ਟੇਕਿਆ।ਸ਼੍ਰੀ ਖਾਟੂ ਸ਼ਾਮ ਸੇਵਾ ਸਮਿੱਤੀ ਵੱਲੋ ਉਨ੍ਹਾਂ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ....

ਫਰੀਦਕੋਟ 09 ਸਤੰਬਰ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ....

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਂਦੀਆਂ ਨੇ ਖੇਡਾਂ : ਸੰਧਵਾਂ ਵਿਧਾਨ ਸਭਾ ਸਪੀਕਰ ਨੇ 20ਵੀਂ ਪੰਜਾਬ ਰਾਜ ਨੈਟੱਬਾਲ ਚੈਂਪੀਅਨਸ਼ਿਪ (ਪੁਰਸ਼ ਅਤੇ ਔਰਤਾਂ) ਅਤੇ ਦੂਜੀ ਪੰਜਾਬ ਰਾਜ ਫਾਸਟ-5 ਨੈਟਬਾਲ ਚੈਂਪੀਅਨਸ਼ਿਪ (ਪੁਰਸ਼ ਅਤੇ ਮਹਿਲਾ) 2023-24 ਦੇ ਇਨਾਮ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਕਿਹਾ, ਪਿਛਲੇ ਇੱਕ ਸਾਲ ਦੌਰਾਨ ਨਸ਼ਿਆਂ ਦੀ ਵੱਡੇ ਪੱਧਰ ’ਤੇ ਬਰਾਮਦਗੀ ਕੀਤੀ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਐਸ.ਏ.ਐਸ ਨਗਰ 8 ਸਤੰਬਰ : ਮੁੱਖ ਮੰਤਰੀ ਭਗਵੰਤ....

ਬਠਿੰਡਾ, 8 ਸਤੰਬਰ : ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਸਾ ਸਮੇਤ ਸੂਬੇ ਦੀਆਂ ਜੇਲ੍ਹਾਂ ਵਿਚ ਨਸ਼ਾ ਵਿਕਣ ਬਾਰੇ ਜਵਾਬ ਦੇਣਾ ਚਾਹੀਦਾ ਹੈ ਕਿ ਸੂਬੇ ਵਿਚ ਅਜਿਹੇ ਹਾਲਾਤ ਕਿਉਂ ਹਨ? ਉਹਨਾਂ ਕਿਹਾ ਕਿ ਮਾਨਸਾ ਦੀ ਜੇਲ੍ਹ ਵਿਚ ਨਸ਼ੇ ਵੇਚਣ ਵਾਸਤੇ ਬੈਰਕ ਅਨੁਸਾਰ ਰੇਟ ਤੈਅ ਕੀਤੇ ਹੋਏ ਹਨ ਜਿਸਦੀਆਂ ਵੀਡੀਓ ਵਾਇਰਲ ਹਨ। ਉਹਨਾਂ ਕਿਹਾ ਕਿ ਅਜਿਹੇ ਮਾੜੇ ਹਾਲਾਤ ਕਦੇ ਵੀ ਪੰਜਾਬ ਵਿਚ ਨਹੀਂ ਬਣੇ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ....

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਰੇਲਵੇ ਫਲਾਈ ਓਵਰ ਦੀ ਟੈਸਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ ਦੋ ਹਫਤੇ ਵਿੱਚ ਪੁੱਲ ਤੋ ਆਵਾਜਾਈ ਬਹਾਲ ਕਰਨ ਦਾ ਕੀਤਾ ਐਲਾਨ, ਨੰਗਲ ਨੂੰ ਮੁੜ ਸਿਟੀ ਬਿਊਟੀਫੁੱਲ ਬਣਾਉਣ ਲਈ ਉਪਰਾਲੇ ਜਾਰੀ, ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਦਾ ਵਾਅਦਾ ਨੰਗਲ 08 ਸਤੰਬਰ : ਪਿਛਲੇ ਲਗਭਗ 6 ਸਾਲ ਤੋਂ ਚੱਲ ਰਹੇ ਨੰਗਲ ਫਲਾਈ ਓਵਰ ਦੇ ਕੰਮ ਦੀ ਰਫਤਾਰ ਨੂੰ ਹੋਰ ਗਤੀ ਦੇ ਕੇ ਮੁਕੰਮਲ ਕਰਨ ਉਪਰੰਤ ਲੋਕ ਅਰਪਣ ਕਰਨ ਲਈ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਅਤੇ ਟੈਸਟਿੰਗ ਪ੍ਰਕਿਰਿਆਂ ਦਾ....

ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਪ੍ਰੋਜ਼ੈਕਟਾਂ ਅਤੇ ਸਮਾਜ ਭਲਾਈ ਸਕੀਮਾਂ ਦੀ ਸਮੀਖਿਆ ਲਈ ਕੀਤੀ ਬੈਠਕ 10 ਕਰੋੜ ਰੁਪਏ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਐਸਟੀਪੀ ਦਾ ਹੋਵੇਗਾ ਨਵੀਨੀਕਰਨ, ਬਰੀਵਾਲਾ ਵਿਚ ਬਣੇਗਾ ਨਵਾਂ ਐਸਟੀਪੀ ਸ੍ਰੀ ਮੁਕਤਸਰ ਸਾਹਿਬ, 8 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਲੋਕਾਂ ਤੱਕ ਬਿਤਹਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣਾ ਹੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰੇਕ ਵਿਭਾਗ ਸਰਕਾਰ ਦੇ ਇਸੇ ਨਿਰਦੇਸ਼ਨਾਂ ਅਨੁਸਾਰ ਜਨ ਸੇਵਾ ਨੂੰ....

ਐਸ.ਏ.ਐਸ ਨਗਰ 8 ਸਤੰਬਰ : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਵਿਹੜੇ ਜੰਗ ਬਹਾਦੁਰ ਗੋਇਲ (ਸਾਬਕਾ ਆਈ.ਏ.ਐੱਸ.ਅਧਿਕਾਰੀ ਅਤੇ ਉੱਘੇ ਲੇਖਕ)ਨਾਲ ਰੂ-ਬ-ਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਜੰਗ ਬਹਾਦੁਰ ਗੋਇਲ ਦੇ ਪੰਜਾਬੀ ਸਾਹਿਤ ਦੇ ਖੇਤਰ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ....