ਮਾਲਵਾ

ਪੀਏਯੂ ਦੇ ਵਿਗਿਆਨੀ ਨੂੰ ਪੰਜਾਬ ਅਕਾਦਮਿਕ ਆਫ ਸਾਇੰਸਜ਼ ਦੀ ਵੱਕਾਰੀ ਫੈਲੋਸ਼ਿਪ ਹਾਸਲ ਹੋਈ
ਲੁਧਿਆਣਾ 11 ਫਰਵਰੀ, 2025 : ਪੀ.ਏ.ਯੂ. ਦੇ ਖੇਤੀ ਬਾਇਓਤਕਨਾਲੋਜੀ ਸਕੂਲ ਵਿਚ ਮੌਲੀਕਿਊਲਰ ਜੈਨੇਸਿਸਟ ਵਜੋਂ ਕੰਮ ਕਰ ਰਹੇ ਡਾ. ਸਤਿੰਦਰ ਕੌਰ ਨੂੰ ਬੀਤੇ ਦਿਨੀਂ ਪੰਜਾਬ ਅਕਾਦਮਿਕ ਆਫ ਸਾਇੰਸਜ਼ ਨੇ ਵੱਕਰੀ ਆਨਰੇਰੀ ਫੈਲਸ਼ਿਪ ਨਾਲ ਸਨਮਾਨਿਤ ਕੀਤਾ| ਇਹ ਸਨਮਾਨ ਉਹਨਾਂ ਨੂੰ 28ਵੀਂ ਪੰਜਾਬ ਵਿਗਿਆਨ ਕਾਂਗਰਸ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰਦਾਨ ਕੀਤਾ ਗਿਆ| ਜ਼ਿਕਰਯੋਗ ਹੈ ਕਿ ਅਕਾਦਮਿਕ ਹਰ ਵਰ੍ਹੇ ਦੇਸ਼-ਵਿਦੇਸ਼ ਦੇ ਪ੍ਰਸਿੱਧ ਅਤੇ ਆਪਣੇ ਖੇਤਰ ਵਿਚ ਉੱਘਾ ਕਾਰਜ ਕਰਨ ਵਾਲੇ ਵਿਗਿਆਨੀਆਂ ਨੂੰ ਆਰਜੀ....
ਡਾਕਟਰਾਂ ਤੇ ਸਟਾਫ ਨਰਸਾਂ ਨੂੰ ਟੀਬੀ ਐਕਟਿਵ ਕੇਸ ਫਾਈਡਿੰਗ ਪ੍ਰੋਜੈਕਟ ਤਹਿਤ ਦਿੱਤੀ ਸਿਖਲਾਈ
ਸ੍ਰੀ ਫਤਿਹਗੜ੍ਹ ਸਾਹਿਬ, 11 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰਦੇ ਬੱਚਿਆਂ ਦੇ ਮਾਹਰ ਡਾਕਟਰਾਂ ਅਤੇ ਸਟਾਫ ਨਰਸਾਂ ਨੂੰ "ਨੈਸ਼ਨਲ ਟੀਬੀ ਇਰੈਡੀਕੇਸ਼ਨ ਪ੍ਰੋਗਰਾਮ" ਅਧੀਨ 100 ਦਿਨਾਂ ਟੀਬੀ ਮੁਹਿੰਮ ਦੌਰਾਨ 'ਐਕਟਿਵ ਕੇਸ ਫਾਈਡਿੰਗ ਪ੍ਰੋਜੈਕਟ' ਤਹਿਤ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਚੰਡੀਗੜ੍ਹ ਤੋਂ ਟੈਕਨੀਕਲ ਮੈਂਨੇਜ਼ਰ ਡਾ ਸਤੀਮ, ਸਟੇਟ ਨਰਸਿੰਗ ਸੈਂਟਰ ਤੋਂ ਹਰਦੀਪ ਕੌਰ, ਵਿਸ਼ਵ ਸਿਹਤ ਸੰਸਥਾ....
ਵਾਈਸ ਚਾਂਸਲਰ, ਪੀ.ਏ.ਯੂ., ਲੁਧਿਆਣਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2025 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਬੀਤੇ ਦਿਨੀਂ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਕੰਮਕਾਜ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ-ਵੱਖ ਯੂਨਿਟਾਂ ਜਿਵੇਂ ਕਿ ਤਕਨਾਲੌਜੀ ਪਾਰਕ, ਅਡੈਪਟਿਵ ਰਿਸਰਚ ਟਰਾਇਲ, ਪਰਾਲੀ ਦੀ ਸਾਂਭ ਸੰਭਾਲ ਨਾਲ ਸਬੰਧਿਤ ਪ੍ਰਦਰਸ਼ਨੀ ਪਲਾਂਟ, ਮਸ਼ੀਨਰੀ ਬੈਂਕ, ਫ਼ਲ ਅਤੇ ਸਬਜੀਆਂ ਦੀ ਘਰੇਲੂ ਬਗੀਚੀ....
ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਕੇ ਨਵ ਜਨਮੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਿਤ
ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ: ਡਾ ਜਗਦੀਪ ਚਾਵਲਾ ਸਿਵਲ ਸਰਜਨ। ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਘੱਟ ਨਹੀ : ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2025 : ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਧੀਨ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ....
ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਜਯੋਤੀ ਵੱਲੋਂ ਕੇਂਦਰੀ ਜੇਲ ਫਰੀਦਕੋਟ ਦਾ ਦੌਰਾ
ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਮੋਗਾ, 11 ਫਰਵਰੀ 2025 : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਤੇ ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅੱਜ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕੇਂਦਰੀ ਜ਼ੇਲ੍ਹ ਫਰੀਦਕੋਟ ਦਾ ਦੌਰਾ ਕੀਤਾ ਅਤੇ ਕੇਂਦਰੀ ਜੇਲ....
ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ
ਕਿਸਾਨ ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ- ਡਾ. ਗਿੱਲ ਕਿਹਾ ! ਖੇਤੀ ਡੀਲਰ ਸਿਰਫ ਸ਼ਿਫਾਰਿਸ਼ਸ਼ੁਦਾ ਖੇਤੀ ਇਨਪੁਟਸ ਦੀ ਵਿਕਰੀ ਪੱਕੇ ਬਿੱਲ ਤੇ ਹੀ ਕਰਨ ਮੋਗਾ 11 ਫਰਵਰੀ 2025 : ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਾਉਣ ਲਈ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਧੀਨ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਫਲਾਇੰਗ....
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਬੱਚਿਆਂ ਨੂੰ ਦੁੱਧ ਰੋਜ਼ਾਨਾ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ-ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਮੋਗਾ, 11 ਫਰਵਰੀ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਮੋਗਾ ਵਿਖੇ ‘ਦੁੱਧ ਸੰਪੂਰਨ....
ਵਿਧਾਇਕ ਗਰੇਵਾਲ, ਮੇਅਰ ਨੇ ਸੁਤੰਤਰ ਨਗਰ ਵਿੱਚ ਗਲੀਆਂ ਬਣਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ, ਵਸਨੀਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਕੀਤਾ ਪੂਰਾ 
ਲੁਧਿਆਣਾ, 10 ਫਰਵਰੀ 2025 : ਵਸਨੀਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਉਦੇਸ਼ ਤਹਿਤ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸੋਮਵਾਰ ਨੂੰ ਵਾਰਡ ਨੰਬਰ 13 ਦੇ ਸੁਤੰਤਰ ਨਗਰ ਵਿੱਚ ਗਲੀਆਂ ਦੇ ਮੁੜ ਨਿਰਮਾਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਪ੍ਰੋਜੈਕਟ ਦਾ ਉਦਘਾਟਨ ਕਰਦੇ ਹੋਏ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ....
ਤਹਿਸੀਲ ਕੰਪਲੈਕਸ ਵਿੱਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਰਾਏਕੋਟ 10 ਫਰਵਰੀ (ਰਘਵੀਰ ਸਿੰਘ ਜੱਗਾ) : ਸਥਾਨਕ ਤਹਿਸੀਲ ਕੰਪਲੈਕਸ ਵਿੱਚ ਅੱਜ ਸਮੂਹ ਐਸਡੀਐਮ ਦਫਤਰ ਅਤੇ ਤਹਿਸੀਲ ਸਟਾਫ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਐਸਡੀਐਮ ਰਾਏਕੋਟ ਸਿਮਰਨਦੀਪ ਸਿੰਘ ਅਤੇ ਨਾਇਬ ਤਹਿਸੀਲਦਾਰ ਸਤਨਾਮ ਸਿੰਘ ਤੋਂ ਇਲਾਵਾ ਹਲਕਾ ਵਿਧਾਇਕ ਦੇ ਸਪੁੱਤਰ ਗੁਰਦੇਵ ਸਿੰਘ ਬਾਵਾ ਸਮੇਤ ਹੋਰ ਕਈ ਪਤਵੰਤੀਆਂ ਸ਼ਖਸੀਅਤਾਂ ਵਲੋਂ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੀ ਜੇ ਭੋਗ ਉਪਰੰਤ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ....
ਮੋਟਰਸਾਈਕਲ ਨੂੰ ਕਾਰ ਨੇ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, ਇੱਕ ਜਖ਼ਮੀ
ਮਾਛੀਵਾੜਾ, 10 ਫਰਵਰੀ 2025 : ਸਥਾਨਕ ਸ਼ਹਿਰ ਤੋਂ ਸਮਰਾਲਾ ਨੂੰ ਜਾਂਦੀ ਰੋਡ ਤੇ ਸਥਿਤ ਸ਼ਿਵਾ ਪੈਲੇਸ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗੋਬਿੰਦਾ ਕੁਮਾਰ (29), ਮਿਥਨ ਕੁਮਾਰ (32) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਇੱਕ ਸਟੋਰ ਤੇ ਕੰਮ ਕਰਦੇ ਸਨ ਤੇ ਆਪਣਾ ਕੰਮ ਖ਼ਤਮ ਕਰਕੇ ਵਾਪਸ ਆਪਣੇ ਘਰ ਨੂੰ ਚੱਲੇ ਸੀ, ਜਦੋਂ ਉਹ ਸ਼ਿਵਾ ਮੈਰਿਜ ਪੈਲੇਸ ਦੇ ਨਜਦੀਕ ਪੁੱਜੇ ਤਾਂ ਉਨ੍ਹਾਂ ਨੂੰ....
ਪ੍ਰਤੀ ਜੀਅ ਆਮਦਨ, ਜੀਡੀਪੀ ਅਤੇ ਡਾਲਰ ਮੁਕਾਬਲੇ ਰੁਪਏ ਦੀ ਘਟਦੀ ਕੀਮਤ ਮਾਮਲੇ ਵਿੱਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ : ਮੀਤ ਹੇਅਰ
ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ ਸੰਗਰੂਰ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਮੰਗਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਏ.ਆਈ. ਉਤੇ ਨਿਗੂਣਾ ਬਜਟ ਰੱਖਣ ਲਈ ਸਰਕਾਰ ਦੀ ਕੀਤੀ ਨਿਖੇਧੀ ਆਮ ਲੋਕਾਂ ਦੀ ਹਾਲਤ ਤਾਂ ‘ਆਮਦਨ ਅਠੱਨੀ ਤੇ ਖਰਚਾ ਰੁਪਈਆ’ ਵਾਲੀ: ਮੀਤ ਹੇਅਰ ਸੰਗਰੂਰ, 10 ਫਰਵਰੀ 2025 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਜਟ ਉਪਰ ਬਹਿਸ ਵਿੱਚ ਹਿੱਸਾ ਲੈਂਦਿਆਂ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਵਰੈਸਟਰ ਮਲਕੀਅਤ ਸਿੰਘ ਨਾਲ ਰੂਬਰੂ ਅਤੇ ਗਿਅਰ ਕਿੱਟ ਦੀ ਪ੍ਰਦਰਸ਼ਨੀ
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਗਿਆਨ ਪ੍ਰਬੰਧ ਸੈਲ ਵੱਲੋਂ ਪਹਿਲੇ ਗੁਰਸਿੱਖ ਐਵਰੈਸਟ ਮਲਕੀਅਤ ਸਿੰਘ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਉਣ ਲਈ ਇੱਕ ਵਿਸ਼ੇਸ਼ ਸਮਾਗਮ ਰੱਖਿਆ ਗਿਆ। ਇਸ ਸਮਾਗਮ ਬਾਰੇ ਵਧੀਕ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਖੋਜੀ ਅਤੇ ਉਤਸ਼ਾਹੀ ਕਾਰਜਾਂ ਪ੍ਰਤੀ ਜਾਗਰੂਕ ਕਰਨ ਲਈ ਸਰਦਾਰ ਮਲਕੀਅਤ....
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ 
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕੈਂਸਰ ਜਾਗਰੂਕਤਾ ਅਤੇ ਸਰਜੀਕਲ ਨੈਤਿਕਤਾ 'ਤੇ ਭਾਸ਼ਣ
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ਵ ਕੈਂਸਰ ਦਿਵਸ ਦੇ ਮੌਕੇ 'ਤੇ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ "ਕੈਂਸਰ ਜਾਗਰੂਕਤਾ, ਸਕ੍ਰੀਨਿੰਗ ਅਤੇ ਰੋਕਥਾਮ" ਅਤੇ "ਆਪ੍ਰੇਸ਼ਨ ਥੀਏਟਰ ਵਿੱਚ ਨੈਤਿਕਤਾ" 'ਤੇ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਕੈਂਸਰ ਦੀ ਰੋਕਥਾਮ ਅਤੇ ਨੈਤਿਕ ਸਰਜੀਕਲ ਅਭਿਆਸਾਂ ਬਾਰੇ ਜਾਗਰੂਕ ਕਰਨਾ ਸੀ। ਇੰਡਸ ਹਸਪਤਾਲ ਦੇ....
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 87 'ਚ ਸਰਕਾਰੀ ਹਾਈ ਸਕੂਲ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਪ੍ਰੋਜੈਕਟ ਤਹਿਤ ਕਰੀਬ 95 ਲੱਖ ਰੁਪਏ ਕੀਤੇ ਜਾਣਗੇ ਖਰਚ ਲੁਧਿਆਣਾ, 10 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਵਿਖੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਇਮਾਰਤ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਨਾਨਕ ਨਗਰ, ਸਲੇਮ ਟਾਬਰੀ ਵਿਖੇ ਬਣਨ ਵਾਲੀ ਇਸ ਨਵੀਂ ਇਮਾਰਤ 'ਤੇ ਤਕਰੀਬਨ 95 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ....