ਉਪ ਮੰਡਲ ਮੈਜਿਸਟਰੇਟਸ ਨੋਡਲ ਅਫ਼ਸਰ ਨਿਯੁਕਤ ਸੰਗਰੂਰ, 12 ਮਈ 2025 : ਕਿਸੇ ਵੀ ਹੰਗਾਮੀ ਹਾਲਤ ਨੂੰ ਤੁਰੰਤ ਨਜਿੱਠਣ ਲਈ ਜਿਲ੍ਹਾ ਸੰਗਰੂਰ ਵਿਚ ਕੁਇਕ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਸ, ਜ਼ਿਲ੍ਹਾ ਸੰਗਰੂਰ ਨੂੰ ਆਪਣੀ-ਆਪਣੀ ਸਬ ਡਵੀਜ਼ਨ ਅਧੀਨ ਇਹਨਾਂ ਟੀਮਾਂ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਅਮਿਤ ਬੈਂਬੀ ਨੇ ਦੱਸਿਆ ਕਿ ਉਪ ਮੰਡਲ ਸੰਗਰੂਰ ਦੀ ਟੀਮ ਵਿੱਚ....
ਮਾਲਵਾ

ਡਾ. ਚੰਦਰ ਸ਼ੇਖਰ ਕੱਕੜ ਨੇ ਸੰਭਾਲਿਆ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਆਹੁਦਾ ਸ੍ਰੀ ਮੁਕਤਸਰ ਸਾਹਿਬ, 12 ਮਈ 2025 : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਹੁਕਮਾਂ ਅਨੁਸਾਰ ਡਾ. ਚੰਦਰ ਸ਼ੇਖਰ ਕੱਕੜ ਐਮ ਡੀ ਮੈਡੀਸਨ ਸਿਵਲ ਸਰਜਨ ਫਰੀਦਕੋਟ ਨੂੰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ਼ ਦਿੱਤਾ ਗਿਆ ਹੈ।ਉਹਨਾਂ ਨੇ ਅੱਜ ਬਤੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਆਪਣਾ ਆਹੁਦਾ ਸੰਭਾਲ ਲਿਆ ਹੈ। ਆਪਣਾ ਆਹੁਦਾ ਸੰਭਾਲਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਪੰਜਾਬ....

ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ, ਦਫਤਰਾਂ ਅਤੇ ਆਲੇ ਦੁਆਲੇ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ:ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 12 ਮਈ 2025 : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਸਟਾਫ ਨਾਲ ਡੇਂਗੂ ਅਤੇ ਮਲੇਰੀਆ ਦੇ ਬਚਾਅ ਸਬੰਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ ।ਮੀਟਿੰਗ ਦੋਰਾਨ ਅਧਿਕਾਰੀਆਂ ਅਤੇ ਸਟਾਫ ਨੂੰ ਡੇਂਗੂ ਅਤੇ ਮਲੇਰੀਆ ਲੋਕਾਂ ਨੂੰ ਬਚਾਉਣ ਸਬੰਧੀ ਵੱਧ ਤੋਂ ਵੱਧ....

ਸ੍ਰੀ ਮੁਕਤਸਰ ਸਾਹਿਬ, 12 ਮਈ 2025 : ਪੰਜਾਬ ਸਰਕਾਰ ਵੱਲੋਂ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ 1500/—ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਿਸਾਨ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੇਰਵੇ ਪੰਜਾਬ ਸਰਕਾਰ ਦੇ....

ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ –ਗਗਨ ਅਜੀਤ ਸਿੰਘ ਮਾਲੇਰਕੋਟਲਾ 12 ਮਈ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਐਸ.ਐਸ....

ਨੰਗਲ, 11 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, "BBMB 'ਚ 60% ਹਿੱਸੇਦਾਰੀ ਪੰਜਾਬ ਦੀ ਹੋਣ ਦੇ ਬਾਵਜੂਦ ਵੀ BBMB ਪੰਜਾਬ ਵਿਰੁੱਧ ਕੋਰਟ 'ਚ ਗਈ ਹੈ ਤੇ ਵਕੀਲ ਦੀ ਫੀਸ ਵੀ 60% ਸਾਨੂੰ ਦੇਣੀ ਪਵੇਗੀ। ਅਸੀਂ ਵੀ ਫੈਸਲਾ ਕੀਤਾ ਹੈ ਕਿ BBMB ਦਾ ਫੰਡ ਰੋਕਿਆ ਜਾਵੇਗਾ ਤੇ ਪਿਛਲੇ ਫੰਡ ਨੂੰ ਆਡਿਟ ਕਰਵਾਕੇ ਹਿਸਾਬ ਲਿਆ ਜਾਵੇਗਾ।" ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ....

ਮੈਡੀਕਲ ਕਾਲਜ ਵਿਖੇ ਸਿਵਲ ਡਿਫੈਂਸ ਵਲੰਟੀਅਰਜ਼ ਲਈ ਐਮਰਜੈਂਸੀ ਟ੍ਰੇਨਿੰਗ ਦੀ ਕੀਤੀ ਸ਼ੁਰੂਆਤ ਕਿਹਾ, ਪੰਜਾਬ ਦੇ ਹਰੇਕ ਨੌਜਵਾਨ ਨੂੰ ਮੁੱਢਲੀ ਸਹਾਇਤਾ ਪ੍ਰਤੀ ਪੂਰਨ ਤੌਰ ‘ਤੇ ਮਜਬੂਤ ਕਰਨਾ ਸਰਕਾਰ ਦਾ ਮਿਸ਼ਨ ਪਟਿਆਲਾ 11 ਮਈ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅੱਤਵਾਦ ਹਮਲਿਆਂ ਜਾਂ ਜੰਗੀ ਹਾਲਾਤ ਵਿੱਚ ਜਖ਼ਮੀ ਹੋਣ ਵਾਲੇ ਵਿਅਕਤੀਆਂ ਦੇ ਇਲਾਜ ਦਾ ਪੂਰਾ ਦਾ ਖਰਚਾ ਸਰਕਾਰੀ ਤੌਰ ‘ਤੇ ਚੁਕਾਉਣ ਦਾ....

13 ਮਈ ਨੂੰ ਜਗਰਾਓ, ਸੰਗਰੂਰ ਅਤੇ ਬਠਿੰਡਾ ਦੇ ਜਬਰ ਵਿਰੋਧੀ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਮੁਲਤਵੀ-ਹੁਣ 26 ਮਈ ਨੂੰ ਹੋਣਗੇ ਇਹ ਮੁਜਾਹਰੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ਤੇ ਪੰਜਾਬ ਨਾਲ ਪਾਣੀ ਦੇ ਮਾਮਲੇ'ਤੇ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਸਖਤ ਚੇਤਾਵਨੀ ਲੁਧਿਆਣਾ 11 ਮਈ (ਭੁਪਿੰਦਰ ਸਿੰਘ ਧਨੇਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਨੂੰ ਦੋਵੇਂ ਦੇਸ਼ਾਂ ਦੇ ਸਰਹੱਦੀ ਸੂਬਿਆਂ ਦੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ....

ਝੂਠੀਆਂ ਅਫਵਾਹਾਂ ਤੋਂ ਬਚੋ, ਸਿਰਫ ਪੁਸ਼ਟੀ ਹੋਈ ਜਾਣਕਾਰੀ ਤੇ ਹੀ ਕਰੋ ਭਰੋਸਾ – ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ 11 ਮਈ 2025 : ਨਸ਼ਿਆਂ ਵਿਰੁੱਧ ਚੱਲ ਰਹੀ ਰਾਜ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਡਾ. ਅਖਿਲ ਚੌਧਰੀ ਆਈ.ਪੀ.ਐਸ. (ਐਸ.ਐਸ.ਪੀ.) ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ‘ਤੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦੀ ਤਾਇਨਾਤੀ ਹੇਠ ਜ਼ਿਲ੍ਹੇ ਦੀਆਂ ਚਾਰੇ....

ਸ੍ਰੀ ਮੁਕਤਸਰ ਸਾਹਿਬ, 11 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਐਸ.ਐਸ.ਪੀ. ਡਾ. ਅਖਿਲ ਚੌਧਰੀ, ਆਈ.ਪੀ.ਐਸ. ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਪਿਛਲੇ 2 ਦਿਨਾਂ ਦੌਰਾਨ ਹੀ 11 ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਰਜ ਕਰਕੇ 19 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਮੌਜੂਦਾ ਮਹੌਲ ਦੀ ਆੜ ਵਿੱਚ ਨਸ਼ਾ ਤਸਕਰਾਂ....

ਕੈਬਨਿਟ ਮੰਤਰੀਆਂ ਨੇ ਪਾਕਿਸਤਾਨੀ ਡਰੋਨ ਹਮਲੇ ਨਾਲ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ ਜਾਰੀ ਸੁਰੱਖਿਆ ਹਦਾਇਤਾਂ ਦੀ ਮੁਕੰਮਲ ਪਾਲਣਾ ਯਕੀਨੀ ਬਣਾਈ ਜਾਵੇ : ਹਰਦੀਪ ਸਿੰਘ ਮੁੰਡੀਆਂ ਫਿਰੋਜ਼ਪੁਰ, 11 ਮਈ 2025 : ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਾਕਿਸਤਾਨ ਵੱਲੋਂ ਕੀਤੇ ਡਰੋਨ ਹਮਲਿਆਂ ਦੌਰਾਨ ਪਿੰਡ ਖਾਈ ਫ਼ੇਮੇ ਕੀ ਦੇ....

ਫ਼ਿਰੋਜ਼ਪੁਰ, 10 ਮਈ 2025 : ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀਆਂ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵੱਲੋਂ ਕੀਤੇ ਡਰੋਨ ਹਮਲਿਆਂ ਦੌਰਾਨ ਪਿੰਡ ਖਾਈ ਫ਼ੇਮੇ ਕੀ ਦੇ....

ਪੁਲਿਸ ਨੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ ਲੁਧਿਆਣਾ, 10 ਮਈ, 2025 : ਮੌਜੂਦਾ ਹਾਲਾਤਾਂ ਵਿੱਚ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸ਼ਨੀਵਾਰ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਜਾਅਲੀ ਵੀਡੀਓ ਫੈਲਾਉਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਵੀਡੀਓਜ਼ ਨੇ ਲੋਕਾਂ ਵਿੱਚ ਬੇਲੋੜੀ ਦਹਿਸ਼ਤ ਫੈਲਾ ਦਿੱਤੀ। ਇੱਕ ਪ੍ਰੈਸ ਕਾਨਫਰੰਸ ਦੌਰਾਨ....

ਸਾਰੀਆਂ ਲੋੜੀਂਦੀਆਂ ਜਰੂਰੀ ਵਸਤਾਂ ਦਾ ਸਟਾਕ ਵਾਧੂ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ 'ਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖਤ ਨਾ ਕਰਨ-ਸਿਹਤ ਮੰਤਰੀ ਕਿਹਾ, ਅਫ਼ਵਾਹਾਂ ਤੋਂ ਬਚਕੇ ਲੋਕ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਪੰਜਾਬ ਭਰ 'ਚ ਲੋਕਾਂ ਨੂੰ ਹੰਗਾਮੀ ਸਥਿਤੀ 'ਚ ਬਚਾਓ ਤੇ ਮੁਢਲੀ ਸਹਾਇਤਾ ਦੇਣੀ ਸਿਖਾਈ ਜਾਵੇਗੀ-ਸਿਹਤ ਮੰਤਰੀ ਰਾਜ ਭਰ ਦੇ ਹਸਪਤਾਲਾਂ 'ਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਪੂਰੀ ਤਰ੍ਹਾਂ ਤਿਆਰ, ਦਵਾਈਆਂ ਤੇ ਲੋੜੀਂਦਾ ਸਾਜੋ ਸਮਾਨ ਉਪਲਬੱਧ ਡਾ. ਬਲਬੀਰ ਸਿੰਘ....

ਤਰੁਨਪ੍ਰੀਤ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਫ਼ਾਜ਼ਿਲਕਾ 10 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ....